ਅਮਸਾਲ 9 : 1 (PAV)
ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ ਲਏ ਹਨ।
ਅਮਸਾਲ 9 : 2 (PAV)
ਉਹ ਨੇ ਆਪਣੇ ਪਸੂ ਕੱਟ ਲਏ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜ਼ਾ ਲਈ ਹੈ।
ਅਮਸਾਲ 9 : 3 (PAV)
ਉਹ ਨੇ ਆਪਣੀਆਂ ਛੋਕਰੀਆਂ ਨੂੰ ਘੱਲਿਆ ਹੈ, ਉਹ ਨਗਰ ਦਿਆਂ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, -
ਅਮਸਾਲ 9 : 4 (PAV)
ਜੋ ਕੋਈ ਭੋਲਾ ਹੈ ਉਹ ਉਰੇ ਆ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਏਹ ਆਖਦੀ ਹੈ, -
ਅਮਸਾਲ 9 : 5 (PAV)
ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈਂ ਵਿੱਚੋਂ ਪੀਓ!
ਅਮਸਾਲ 9 : 6 (PAV)
ਭੋਲੇਪਣ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਸਿੱਧੇ ਤੁਰੋ!।।
ਅਮਸਾਲ 9 : 7 (PAV)
ਮਖੌਲੀਏ ਨੂੰ ਤਾੜਨ ਵਾਲ ਆਪਣੇ ਲਈ ਬੇਪਤੀ ਕਮਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
ਅਮਸਾਲ 9 : 8 (PAV)
ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
ਅਮਸਾਲ 9 : 9 (PAV)
ਬੁੱਧਵਾਨ ਨੂੰ ਸਿੱਖਿਆ ਦੇਹ, ਉਹ ਹੋਰ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿੱਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
ਅਮਸਾਲ 9 : 10 (PAV)
ਯਹੋਵਾਹ ਦੈ ਭੈ ਬੁੱਧ ਦਾ ਮੁੱਢ ਹੈ, ਅਤੇ ਪਵਿੱਤਰ ਪੁਰਖ ਦਾ ਗਿਆਨ ਹੀ ਸਮਝ ਹੈ।
ਅਮਸਾਲ 9 : 11 (PAV)
ਮੇਰੀ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਉਣ ਦੇ ਵਰਹੇ ਢੇਰ ਸਾਰੇ ਹੋਣਗੇ।
ਅਮਸਾਲ 9 : 12 (PAV)
ਜੇ ਤੂੰ ਬੁੱਧਵਾਨ ਹੈਂ ਤਾਂ ਤੂੰ ਆਪਣੇ ਲਈ ਬੁੱਧਵਾਨ, ਪਰ ਜੇ ਤੂੰ ਮਖੌਲੀਆ ਹੈਂ ਤਾਂ ਤੂੰ ਇਕੱਲਾ ਹੀਂ ਉਹ ਨੂੰ ਚੁੱਕੇਂਗਾ।।
ਅਮਸਾਲ 9 : 13 (PAV)
ਮੂਰਖ ਤੀਵੀਂ ਬੜਬੋਲੀ ਹੈ, ਉਹ ਭੋਲੀ ਹੈ ਤੇ ਕੁਝ ਜਾਣਦੀ ਹੀ ਨਹੀਂ।
ਅਮਸਾਲ 9 : 14 (PAV)
ਉਹ ਆਪਣੇ ਘਰ ਦੇ ਬੂਹ ਕੋਲ, ਅਤੇ ਨਗਰ ਦੇ ਉੱਚੀਂ ਥਾਈਂ ਮੂੜ੍ਹੇ ਉੱਤੇ ਬਹਿੰਦੀ ਹੈ,
ਅਮਸਾਲ 9 : 15 (PAV)
ਭਈ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ, -
ਅਮਸਾਲ 9 : 16 (PAV)
ਜਿਹੜਾ ਭੋਲਾ ਹੈ, ਉਹ ਉਰੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
ਅਮਸਾਲ 9 : 17 (PAV)
ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
ਅਮਸਾਲ 9 : 18 (PAV)
ਪਰ ਉਸ ਰਾਹੀ ਨੂੰ ਪਤਾ ਨਹੀਂ ਜੋ ਉੱਥੇ ਭੂਤਨੇ ਹਨ, ਅਤੇ ਉਸ ਤੀਵੀਂ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!।।
❮
❯