ਵਾਈਜ਼ 3 : 1 (PAV)
ਹਰੇਕ ਕੰਮ ਦਾ ਇੱਕ ਸਮਾ ਹੈ, ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
ਵਾਈਜ਼ 3 : 2 (PAV)
ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,
ਵਾਈਜ਼ 3 : 3 (PAV)
ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
ਵਾਈਜ਼ 3 : 4 (PAV)
ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
ਵਾਈਜ਼ 3 : 5 (PAV)
ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
ਵਾਈਜ਼ 3 : 6 (PAV)
ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਵਾਉਣ ਦਾ ਵੇਲਾ ਹੈ, ਇੱਕ ਸਾਂਭਣ ਦਾ ਵੇਲਾ ਹੈ ਅਤੇ ਇੱਕ ਸੁੱਟਣ ਦਾ ਵੇਲਾ ਹੈ
ਵਾਈਜ਼ 3 : 7 (PAV)
ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਕਰਨ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ
ਵਾਈਜ਼ 3 : 8 (PAV)
ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਜੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
ਵਾਈਜ਼ 3 : 9 (PAV)
ਕੰਮ ਕਰਨ ਵਾਲੇ ਨੂੰ ਉਸ ਤੋਂ ਜਿਹ ਦੇ ਉੱਤੇ ਉਹ ਮਿਹਨਤ ਕਰਦਾ ਹੈ ਕੀ ਲਾਭ ਹੈ?।।
ਵਾਈਜ਼ 3 : 10 (PAV)
ਮੈਂ ਉਸ ਕਸ਼ਟ ਨੂੰ ਡਿੱਠਾ ਜੋ ਪਰਮੇਸ਼ੁਰ ਨੇ ਆਦਮ ਵੰਸ ਨੂੰ ਦਿੱਤਾ ਭਈ ਉਸ ਦੇ ਵਿੱਚ ਰੁੱਝੇ ਰਹਿਣ
ਵਾਈਜ਼ 3 : 11 (PAV)
ਉਸ ਨੇ ਹਰੇਕ ਵਸਤ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਾਲ ਨੂੰ ਵੀ ਓਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੋੜੀ ਕਰਦਾ ਹੈ ਬੁੱਝ ਨਹੀਂ ਸੱਕਦਾ
ਵਾਈਜ਼ 3 : 12 (PAV)
ਮੈਂ ਸੱਚ ਜਾਣਦਾ ਹਾਂ ਭਈ ਓਹਨਾਂ ਦੇ ਲਈ ਇਸ ਨਾਲੋਂ ਵਧੀਕ ਹੋਰ ਕੁਝ ਚੰਗਾ ਨਹੀਂ ਜੋ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ
ਵਾਈਜ਼ 3 : 13 (PAV)
ਇਹ ਵੀ ਜੋ ਹਰੇਕ ਆਦਮੀ ਖਾਵੇ ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਤਾਂ ਇਹ ਵੀ ਪਰਮੇਸ਼ੁਰ ਦੀ ਦਾਤ ਹੈ
ਵਾਈਜ਼ 3 : 14 (PAV)
ਮੈਂ ਜਾਣਦਾ ਹਾਂ ਭਈ ਜੋ ਕੁਝ ਪਰਮੇਸ਼ੁਰ ਕਰਦਾ ਹੈ ਸੋ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸੱਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸੱਕਦਾ ਹੈ ਅਤੇ ਪਰਮੇਸ਼ਰ ਇਹ ਕਰਦਾ ਹੈ ਜੋ ਲੋਕ ਉਸ ਅੱਗੇ ਡਰਦੇ ਰਹਿਣ
ਵਾਈਜ਼ 3 : 15 (PAV)
ਜੋ ਕੁਝ ਹੋਇਆ ਸੀ ਸੋ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ ਸੋ ਅੱਗੇ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।।
ਵਾਈਜ਼ 3 : 16 (PAV)
ਮੁੜ ਮੈਂ ਸੂਰਜ ਦੇ ਹੇਠ ਡਿੱਠਾ ਭਈ ਨਿਆਉਂ ਦੇ ਥਾਂ, ਉੱਥੇ ਦੁਸ਼ਟਤਾ ਹੈ, ਅਤੇ ਧਰਮ ਦੇ ਥਾਂ ਉੱਥੇ ਦੁਸ਼ਟਤਾ ਵੀ ਹੈ,
ਵਾਈਜ਼ 3 : 17 (PAV)
ਤਦ ਮੈਂ ਆਪਣੇ ਮਨ ਵਿੱਚ ਆਖਿਆ ਭਈ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਉਂ ਕਰੇਗਾ ਕਿਉਂ ਜੋ ਇੱਕ ਇੱਕ ਗੱਲ ਦਾ ਅਤੇ ਇੱਕ ਇੱਕ ਕੰਮ ਦਾ ਇੱਕ ਵੇਲਾ ਹੈ
ਵਾਈਜ਼ 3 : 18 (PAV)
ਮੈਂ ਆਪਣੇ ਮਨ ਵਿੱਚ ਆਖਿਆ ਕਿ ਏਹ ਆਦਮ ਵੰਸੀਆਂ ਦੇ ਕਾਰਨ ਹੈ ਭਈ ਪਰਮੇਸ਼ੁਰ ਓਹਨਾਂ ਨੂੰ ਜਾਚੇ ਅਤੇ ਓਹ ਵੇਖਣ ਭਈ ਅਸੀਂ ਆਪ ਪਸੂ ਹੀ ਹਾਂ
ਵਾਈਜ਼ 3 : 19 (PAV)
ਕਿਉਂਕਿ ਜੋ ਕੁਝ ਆਦਮ ਵੰਸ ਉੱਤੇ ਬੀਤਦਾ ਹੈ ਸੋ ਪਸੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜੇਹੀ ਬੀਤਦੀ ਹੈ,-ਜਿੱਕਰ ਇਹ ਮਰਦਾ ਹੈ ਓਸੇ ਤਰ੍ਹਂ ਉਹ ਮਰਦਾ ਹੈ, - ਹਾਂ ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਪਸੂ ਨਾਲੋਂ ਮਨੁੱਖ ਕੁਝ ਉੱਤਮ ਨਹੀਂ ਹੈ। ਹਾਂ ਸਭ ਵਿਅਰਥ ਹੈ!
ਵਾਈਜ਼ 3 : 20 (PAV)
ਸਾਰਿਆਂ ਦੇ ਸਾਰੇ ਇੱਕ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਤੋਂ ਹਨ ਅਤੇ ਸਭ ਦੇ ਸਭ ਫੇਰ ਮਿੱਟੀ ਦੇ ਵਿੱਚ ਜਾ ਰਲਦੇ ਹਨ
ਵਾਈਜ਼ 3 : 21 (PAV)
ਕੌਣ ਜਾਣਦਾ ਹੈ ਭਾਵੇਂ ਆਦਮ ਵੰਸੀ ਦਾ ਆਤਮਾ ਉਤਾਹਾਂ ਚੜ੍ਹੇ ਅਤੇ ਪਸੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਲਹੇ?
ਵਾਈਜ਼ 3 : 22 (PAV)
ਸੋ ਮੈਂ ਡਿੱਠਾ ਭਈ ਆਦਮੀ ਦੇ ਲਈ ਇਸ ਨਾਲੋਂ ਹੋਰ ਕੋਈ ਚੰਗੀ ਗੱਲ ਨਹੀਂ ਜੋ ਉਹ ਆਪਣੇ ਕੰਮ ਧੰਦੇ ਵਿੱਚ ਅਨੰਦ ਰਿਹਾ ਕਰੇ, ਇਸ ਲਈ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਸ ਦੇ ਵੇਖਣ ਨੂੰ ਕੌਣ ਉਹ ਨੂੰ ਮੁੜ ਲਿਆਵੇਗਾ?

1 2 3 4 5 6 7 8 9 10 11 12 13 14 15 16 17 18 19 20 21 22

BG:

Opacity:

Color:


Size:


Font: