ਯਰਮਿਆਹ 34 : 1 (PAV)
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ
ਯਰਮਿਆਹ 34 : 2 (PAV)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਜਾਹ ਅਤੇ ਤੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖ, ਅਤੇ ਉਹ ਨੂੰ ਦੱਸ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਦੇਵੇਗਾ
ਯਰਮਿਆਹ 34 : 3 (PAV)
ਤੂੰ ਉਸ ਦੇ ਹੱਥੋਂ ਨਾ ਬੱਚੇਂਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਸ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਪਾਤਸ਼ਾਹ ਦੀਆਂ ਅੱਖਾਂ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ
ਯਰਮਿਆਹ 34 : 4 (PAV)
ਪਰ ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਵਿਖੇ ਇਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ
ਯਰਮਿਆਹ 34 : 5 (PAV)
ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪਿਉ ਦਾਦਿਆਂ ਲਈ ਜਿਹੜੇ ਤੈਥੋਂ ਪਹਿਲਾਂ ਪਾਤਸ਼ਾਹ ਸਨ ਓਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਇ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।।
ਯਰਮਿਆਹ 34 : 6 (PAV)
ਤਦ ਯਿਰਮਿਯਾਹ ਨਬੀ ਨੇ ਏਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖੀਆਂ
ਯਰਮਿਆਹ 34 : 7 (PAV)
ਜਦ ਬਾਬਲ ਦੇ ਪਾਤਸ਼ਾਹ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਏਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।।
ਯਰਮਿਆਹ 34 : 8 (PAV)
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਪਾਤਸ਼ਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਓਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ
ਯਰਮਿਆਹ 34 : 9 (PAV)
ਭਈ ਹਰੇਕ ਮਨੁੱਖ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਜੋ ਇਬਰਾਨੀ ਯਾ ਇਬਰਾਨਣ ਹੋਵੇ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗੁਲਾਮ ਨਾ ਰੱਖੇ
ਯਰਮਿਆਹ 34 : 10 (PAV)
ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਏਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਅੱਗੇ ਨੂੰ ਉਨ੍ਹਾਂ ਨੂੰ ਗੁਲਾਮ ਨਾ ਰੱਖੇ। ਸੋ ਓਹਨਾਂ ਨੇ ਇਹ ਮੰਨ ਲਿਆ ਅਤੇ ਓਹਨਾਂ ਨੂੰ ਛੱਡ ਦਿੱਤਾ
ਯਰਮਿਆਹ 34 : 11 (PAV)
ਪਰ ਏਸ ਦੇ ਪਿੱਛੋਂ ਓਹ ਫਿਰ ਗਏ ਅਤੇ ਗੋਲਿਆਂ ਅਤੇ ਗੋਲੀਆਂ ਨੂੰ ਫੇਰ ਲੈ ਆਏ ਜਿਨ੍ਹਾਂ ਨੂੰ ਅਜ਼ਾਦ ਕਰ ਕੇ ਛੱਡਿਆ ਸੀ ਅਤੇ ਉਨ੍ਹਾਂ ਨੂੰ ਫੇਰ ਗੋਲਿਆਂ ਅਤੇ ਗੋਲੀਆਂ ਜਬਰਨ ਬਣਾਇਆ।।
ਯਰਮਿਆਹ 34 : 12 (PAV)
ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ
ਯਰਮਿਆਹ 34 : 13 (PAV)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਉਸ ਦਿਨ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ
ਯਰਮਿਆਹ 34 : 14 (PAV)
ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰ ਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੀਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਆਜ਼ਾਦ ਕਰ ਕੇ ਛੱਡ ਦੇਵੇ, ਪਰ ਤੁਹਾਡੇ ਪਿਉ ਦਾਦਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ
ਯਰਮਿਆਹ 34 : 15 (PAV)
ਹੁਣ ਤੁਸੀਂ ਫਿਰੇ ਸਾਓ ਅਤੇ ਓਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸਾਂ ਏਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ
ਯਰਮਿਆਹ 34 : 16 (PAV)
ਪਰ ਤੁਸੀਂ ਫਿਰ ਗਏ ਅਤੇ ਮੇਰੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਗੋਲੇ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਨ੍ਹਾਂ ਨੂੰ ਤੁਸਾਂ ਅਜ਼ਾਦ ਕਰ ਕੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫੇਰ ਆਪਣੇ ਵੱਸ ਵਿੱਚ ਕਰ ਲਿਆ ਕਿ ਓਹ ਤੁਹਾਡੇ ਗੋਲੇ ਗੋਲੀਆਂ ਰਹਿਣ।।
ਯਰਮਿਆਹ 34 : 17 (PAV)
ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
ਯਰਮਿਆਹ 34 : 18 (PAV)
ਮੈਂ ਓਹਨਾਂ ਮਨੁੱਖਾਂ ਨੂੰ ਜਿਨ੍ਹਾਂ ਮੇਰੇ ਨੇਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਓਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਙੁ ਕਰਾਂਗਾ ਜਿਹ ਨੂੰ ਓਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ
ਯਰਮਿਆਹ 34 : 19 (PAV)
ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ
ਯਰਮਿਆਹ 34 : 20 (PAV)
ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!
ਯਰਮਿਆਹ 34 : 21 (PAV)
ਅਤੇ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਓਹਨਾਂ ਦੀ ਜਾਨ ਲੇਵੀਆਂ ਦੇ ਹੱਥ ਵਿੱਚ, ਬਾਬਲ ਦੇ ਪਾਤਸ਼ਾਹ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
ਯਰਮਿਆਹ 34 : 22 (PAV)
ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਵੱਲ ਮੋੜ ਲਿਆਵਾਂਗਾ। ਓਹ ਏਹ ਦੇ ਵਿਰੁੱਧ ਲੜਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਓਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।।
❮
❯