ਦਾਨੀ ਐਲ 4 : 1 (PAV)
ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆ ਕੁਲ ਧਰਤੀ ਵਿੱਚ ਵੱਸਦੀਆਂ ਹਨ,- ਤੁਹਾਡੀ ਸ਼ਾਂਤੀ ਵਾਫ਼ਰ ਹੋਵੇ!
ਦਾਨੀ ਐਲ 4 : 2 (PAV)
ਮੈਂ ਏਹ ਅੱਛਾ ਸਮਝਿਆ ਭਈ ਉਨ੍ਹਾਂ ਨਿਸ਼ਾਨੀਆਂ ਤੇ ਅਚੰਭਿਆ ਨੂੰ ਪਰਗਟ ਕਰਾਂ ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।।
ਦਾਨੀ ਐਲ 4 : 3 (PAV)
ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ, ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਵਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਸਰਦਾਰੀ ਪੀੜ੍ਹੀਓ ਪੀੜ੍ਹੀ ਤੀਕ!।।
ਦਾਨੀ ਐਲ 4 : 4 (PAV)
ਮੈਂ ਨਬੂਕਦਨੱਸਰ ਆਪਣੇ ਘਰ ਵਿੱਚ ਅਰਾਮ ਨਾਲ ਅਤੇ ਆਪਣੇ ਮਹਿਲ ਵਿੱਚ ਭਾਗਵਾਨ ਸਾਂ
ਦਾਨੀ ਐਲ 4 : 5 (PAV)
ਮੈਂ ਇੱਕ ਸੁਫ਼ਨਾ ਡਿੱਠਾ ਜਿਹ ਦੇ ਕਾਰਨ ਮੈਂ ਡਰਿਆ ਅਤੇ ਉਨ੍ਹਾਂ ਖਿਆਲਾਂ ਦੇ ਸਬੱਬੋਂ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਆਪਣੇ ਸਿਰ ਦੀਆਂ ਦਰਿਸ਼ਟੀਆਂ ਤੋਂ ਮੈਂ ਘਾਬਰ ਗਿਆ
ਦਾਨੀ ਐਲ 4 : 6 (PAV)
ਏਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਗਿਆਨੀ, ਮੇਰੇ ਦਰਬਾਰ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ
ਦਾਨੀ ਐਲ 4 : 7 (PAV)
ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅੰਗਮ-ਗਿਆਨੀ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਨ੍ਹਾਂ ਦੇ ਅੱਗੇ ਸੁਣਾਇਆ ਪਰ ਉਨ੍ਹਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ
ਦਾਨੀ ਐਲ 4 : 8 (PAV)
ਓੜਕ ਨੂੰ ਦਾਨੀਏਲ ਜਿਹ ਦਾ ਨਾਉਂ ਮੇਰੇ ਦਿਓਤੇ ਦੇ ਨਾਉਂ ਦੇ ਅਨੁਸਾਰ ਬੇਲਟਸ਼ੱਸਰ ਹੈ ਮੇਰੇ ਦਰਬਾਰ ਆਇਆ ਅਤੇ ਉਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ
ਦਾਨੀ ਐਲ 4 : 9 (PAV)
ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਸਰਦਾਰ, ਏਸ ਲਈ ਜੋ ਮੈਂ ਜਾਣਦਾ ਹਾਂ ਕਿ ਪਵਿੱਤ੍ਰ ਦੇਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਤੂੰ ਕਿਸੇ ਭੇਤ ਦੇ ਸਬੱਬੋਂ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਦੀਆਂ ਦਰਿਸ਼ਟਾਂ ਜੋ ਮੈਂ ਡਿੱਠੀਆਂ ਅਤੇ ਉਨ੍ਹਾਂ ਦੇ ਅਰਥ ਮੈਨੂੰ ਦੱਸ
ਦਾਨੀ ਐਲ 4 : 10 (PAV)
ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ
ਦਾਨੀ ਐਲ 4 : 11 (PAV)
ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੀਕ ਅੱਪੜ ਪਈ, ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦੇਣ ਲੱਗਾ
ਦਾਨੀ ਐਲ 4 : 12 (PAV)
ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਨਾਉਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਬਸ਼ਰ ਉਸ ਤੋਂ ਪਾਲੇ ਜਾਂਦੇ ਸਨ
ਦਾਨੀ ਐਲ 4 : 13 (PAV)
ਮੈਂ ਆਪਣੇ ਪਲੰਘ ਉੱਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤ੍ਰ ਜਨ ਅਕਾਸ਼ੋਂ ਉਤਰਿਆ
ਦਾਨੀ ਐਲ 4 : 14 (PAV)
ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੇ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਲਾਰ ਦਿਓ! ਜਨਾਉਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ
ਦਾਨੀ ਐਲ 4 : 15 (PAV)
ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆਂ ਹੋਇਆ ਜੰਗਲ ਦੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਦੇ ਪਸ਼ੂਆਂ ਦੇ ਨਾਲ ਹੋਵੇ
ਦਾਨੀ ਐਲ 4 : 16 (PAV)
ਉਹ ਦਾ ਦਿੱਲ ਮਨੁੱਖ ਦਾ ਦਿੱਲ ਨਾ ਰਹੇ ਸਗੋਂ ਉਹ ਨੂੰ ਪਸੂ ਦਾ ਦਿਲ ਦਿੱਤਾ ਜਾਵੇ ਅਤੇ ਉਸ ਉੱਤੇ ਸੱਤ ਸਮੇ ਬੀਤ ਜਾਣ
ਦਾਨੀ ਐਲ 4 : 17 (PAV)
ਏਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤ੍ਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ, ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹਾਂ
ਦਾਨੀ ਐਲ 4 : 18 (PAV)
ਮੈਂ ਨਬੂਕਦਨੱਸਰ ਰਾਜਾ ਨੇ ਏਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਗਿਆਨੀ ਮੈਨੂੰ ਏਹ ਦਾ ਅਰਥ ਦੱਸ ਨਹੀਂ ਸੱਕੇ ਪਰ ਤੂੰ ਦੱਸ ਸੱਕਦਾ ਹੈਂ ਕਿਉਂ ਜੋ ਪਵਿੱਤ੍ਰ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ!।।
ਦਾਨੀ ਐਲ 4 : 19 (PAV)
ਤਦ ਦਾਨੀਏਲ ਜਿਹ ਦਾ ਨਾਉਂ ਬੇਲਟਸ਼ੱਸਰ ਹੈ ਕੁਝ ਚਿਰ ਤੀਕ ਚੁੱਪ ਰਿਹਾ ਅਤੇ ਆਪਣੇ ਖਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਹੇ ਬੇਲਟਸ਼ੱਸਰ, ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਪਰਿਥਵੀ ਨਾਥ, ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!
ਦਾਨੀ ਐਲ 4 : 20 (PAV)
ਉਹ ਰੁੱਖ ਜੋ ਤੁਸਾਂ ਡਿੱਠਾ ਕਿ ਉਹ ਵਧਿਆ ਤੇ ਤਕੜਾ ਹੋਇਆ ਜਿਹ ਦੀ ਚੋਟੀ ਅਕਾਸ਼ ਤਾਈਂ ਅੱਪੜੀ ਤੇ ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦਿੰਦਾ ਸੀ
ਦਾਨੀ ਐਲ 4 : 21 (PAV)
ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਹ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਹ ਦੇ ਹੇਠ ਜੰਗਲੀ ਜਨਾਉਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ
ਦਾਨੀ ਐਲ 4 : 22 (PAV)
ਹੇ ਰਾਜਨ, ਉਹ ਤੁਸੀਂ ਹੀ ਹੋ ਜਿਹੜੇ ਵੱਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਬਜ਼ੁਰਗੀ ਵਧੀ ਹੋਈ ਤੇ ਅਕਾਸ਼ ਤਾਈਂ ਅਪੜ ਪਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੀਕ ਪਹੁੰਚਾ ਹੈ
ਦਾਨੀ ਐਲ 4 : 23 (PAV)
ਅਤੇ ਜੋ ਮਹਾਰਾਜ ਨੇ ਇੱਕ ਰਾਖੇ, ਇੱਕ ਪਵਿੱਤ੍ਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਏਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦਾ ਸਤਿਆ ਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਜਦ ਤੀਕ ਸੱਤ ਸਮੇ ਉਹ ਦੇ ਉੱਤੇ ਨਾ ਬੀਤਣ ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ
ਦਾਨੀ ਐਲ 4 : 24 (PAV)
ਹੇ ਰਾਜਨ, ਉਹ ਦਾ ਅਰਥ ਤੇ ਅੱਤ ਮਹਾਨ ਦੇ ਹੁਕਮ ਜੋ ਮਹਾਰਾਜ ਮੇਰੇ ਪਿਰਥਵੀ ਨਾਥ ਲਈ ਹੋਇਆ ਹੈ ਇਹੋ ਹੈ
ਦਾਨੀ ਐਲ 4 : 25 (PAV)
ਭਈ ਤੁਸੀਂ ਮਨੁੱਖਾਂ ਵਿੱਚੋਂ ਹਕੇ ਜਾਓਗੇ ਅਤੇ ਖੇਤ ਦੇ ਪਸ਼ੂਆਂ ਵਿੱਚ ਵੱਸੋਗੇ ਤੇ ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਅਤੇ ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ ਅਤੇ ਤੁਹਾਡੇ ਉੱਤੇ ਸੱਤ ਸਮੇ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
ਦਾਨੀ ਐਲ 4 : 26 (PAV)
ਅਤੇ ਏਹ ਜੋ ਉਨ੍ਹਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁਢ ਵੱਡ ਦਿਓ, ਅਰਥ ਏਹ ਹੈ ਭਈ ਜਦੋਂ ਤੁਹਾਨੂੰ ਪਤਾ ਲਗੇਗਾ ਕਿ ਰਾਜ ਦਾ ਅਧੀਕਾਰ ਅਸਮਾਨੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ
ਦਾਨੀ ਐਲ 4 : 27 (PAV)
ਏਸੇ ਕਾਰਨ ਹੇ ਰਾਜਨ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਤ ਇਉਂ ਤੁਹਾਡਾ ਸੁਖ ਚਿਰ ਤੀਕ ਬਣਿਆ ਰਹੇ।।
ਦਾਨੀ ਐਲ 4 : 28 (PAV)
ਏਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ
ਦਾਨੀ ਐਲ 4 : 29 (PAV)
ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ
ਦਾਨੀ ਐਲ 4 : 30 (PAV)
ਤਾਂ ਰਾਜੇ ਨੇ ਆਖਿਆ, ਕੀ ਏਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੀ ਸ਼ਕਤੀ ਦੇ ਬਲ ਨਾਲ ਮਹਾਰਾਜੇ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇॽ
ਦਾਨੀ ਐਲ 4 : 31 (PAV)
ਰਾਜਾ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕੀ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਏਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੈਥੋਂ ਲੈ ਲਿਆ ਗਿਆ ਹੈ
ਦਾਨੀ ਐਲ 4 : 32 (PAV)
ਤੂੰ ਮਨੁੱਖਾਂ ਵਿੱਚੋਂ ਹਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
ਦਾਨੀ ਐਲ 4 : 33 (PAV)
ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।।
ਦਾਨੀ ਐਲ 4 : 34 (PAV)
ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਸਰਦਾਰੀ ਸਦੀਪਕ ਸਰਦਾਰੀ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ!
ਦਾਨੀ ਐਲ 4 : 35 (PAV)
ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂॽ।।
ਦਾਨੀ ਐਲ 4 : 36 (PAV)
ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਆ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ
ਦਾਨੀ ਐਲ 4 : 37 (PAV)
ਹੁਣ ਮੈਂ ਨਬੂਕਦਨੱਸਰ ਅਕਾਸ ਦੇ ਮਹਾਰਾਜੇ ਦੀ ਵੱਡਿਆਈ ਤੇ ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸਤ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਉਂਕਾਰ ਹੈ ਅਤੇ ਜਿਹੜੇ ਘੁਮੰਡ ਨਾਲ ਚੱਲਦੇ ਹਨ ਉਨ੍ਹਾਂ ਨੂੰ ਨੀਵਾਂ ਕਰ ਸੱਕਦਾ ਹੈ!।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37

BG:

Opacity:

Color:


Size:


Font: