ਮੱਤੀ 1 : 1 (PAV)
ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ।
ਮੱਤੀ 1 : 2 (PAV)
ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ
ਮੱਤੀ 1 : 3 (PAV)
ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ
ਮੱਤੀ 1 : 4 (PAV)
ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ
ਮੱਤੀ 1 : 5 (PAV)
ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ
ਮੱਤੀ 1 : 6 (PAV)
ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ
ਮੱਤੀ 1 : 7 (PAV)
ਅਤੇ ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ
ਮੱਤੀ 1 : 8 (PAV)
ਅਤੇ ਆਸਾ ਤੋਂ ਯਹੋਸ਼ਾਫਾਟ ਜੰਮਿਆ ਅਤੇ ਯਹੋਸ਼ਾਫਾਟ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ
ਮੱਤੀ 1 : 9 (PAV)
ਅਤੇ ਉੱਜੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ ਤੋਂ ਹਿਜ਼ਕੀਯਾਹ ਜੰਮਿਆ
ਮੱਤੀ 1 : 10 (PAV)
ਅਤੇ ਹਿਜ਼ਕੀਯਾਹ ਤੋਂ ਮਨੱਸਹ ਜੰਮਿਆ ਅਤੇ ਮਨੱਸਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ
ਮੱਤੀ 1 : 11 (PAV)
ਅਤੇ ਯੋਸ਼ੀਯਾਹ ਤੋਂ ਯਕਾਨਯਾਹ ਅਰ ਉਹ ਦੇ ਭਰਾ ਬਾਬੁਲ ਨੂੰ ਉੱਠ ਜਾਣ ਦੇ ਸਮੇ ਜੰਮੇ।।
ਮੱਤੀ 1 : 12 (PAV)
ਬਾਬੁਲ ਨੂੰ ਉੱਠ ਜਾਣ ਤੋਂ ਪਿੱਛੇ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ
ਮੱਤੀ 1 : 13 (PAV)
ਅਤੇ ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ
ਮੱਤੀ 1 : 14 (PAV)
ਅਤੇ ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ
ਮੱਤੀ 1 : 15 (PAV)
ਅਤੇ ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ
ਮੱਤੀ 1 : 16 (PAV)
ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ । ਉਹ ਉਸ ਮਰਿਯਮ ਦਾ ਪਤੀ ਸੀ ਜਿਹ ਦੀ ਕੁੱਖੋਂ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ।।
ਮੱਤੀ 1 : 17 (PAV)
ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਸੱਭੋ ਚੌਦਾਂ ਪੀਹੜੀਆਂ ਹਨ ਅਤੇ ਦਾਊਦ ਤੋਂ ਲੈਕੇ ਬਾਬੁਲ ਨੂੰ ਉੱਠ ਜਾਣ ਤੀਕਰ ਚੌਦਾਂ ਪੀਹੜੀਆਂ ਹਨ ਅਤੇ ਬਾਬੁਲ ਨੂੰ ਉੱਠ ਜਾਣ ਤੋਂ ਲੈਕੇ ਮਸੀਹ ਤੀਕਰ ਚੌਂਦਾ ਪੀਹੜੀਆਂ ਹਨ।।
ਮੱਤੀ 1 : 18 (PAV)
ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ
ਮੱਤੀ 1 : 19 (PAV)
ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ
ਮੱਤੀ 1 : 20 (PAV)
ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ
ਮੱਤੀ 1 : 21 (PAV)
ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ
ਮੱਤੀ 1 : 22 (PAV)
ਇਹ ਸਭ ਕੁਝ ਇਸ ਲਈ ਹੋਇਆ ਭਈ ਜਿਹੜੀ ਗੱਲ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖੀ ਸੀ ਉਹ ਪੂਰੀ ਹੋਵੇ ਕਿ
ਮੱਤੀ 1 : 23 (PAV)
ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, ਪਰਮੇਸ਼ੁਰ ਅਸਾਡੇ ਸੰਗ
ਮੱਤੀ 1 : 24 (PAV)
ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ
ਮੱਤੀ 1 : 25 (PAV)
ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।।

1 2 3 4 5 6 7 8 9 10 11 12 13 14 15 16 17 18 19 20 21 22 23 24 25

BG:

Opacity:

Color:


Size:


Font: