ਮੱਤੀ 14 : 1 (PAV)
ਉਸ ਸਮੇ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ
ਮੱਤੀ 14 : 2 (PAV)
ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਏਹ ਸ਼ਕਤੀਆਂ ਕੰਮ ਕਰ ਰਹੀਆਂ ਹਨ!
ਮੱਤੀ 14 : 3 (PAV)
ਹੇਰੋਦੇਸ ਨੇ ਆਪਣੇ ਭਾਈ ਫ਼ਿਲਿੱਪੁਸ ਦੀ ਤੀਵੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜ ਕੇ ਬੱਧਾ ਅਤੇ ਕੈਦ ਵਿੱਚ ਪਾ ਦਿੱਤਾ ਸੀ
ਮੱਤੀ 14 : 4 (PAV)
ਇਸ ਲਈ ਜੋ ਯੂਹੰਨਾ ਨੇ ਉਹ ਨੂੰ ਆਖਿਆ ਸੀ ਭਈ ਉਹ ਦਾ ਰੱਖਣਾ ਤੁਹਾਨੂੰ ਜੋਗ ਨਹੀਂ
ਮੱਤੀ 14 : 5 (PAV)
ਪਰ ਜਾਂ ਉਸ ਨੇ ਉਹ ਨੂੰ ਮਾਰ ਸੁੱਟਣਾ ਚਾਹਿਆ ਤਾਂ ਲੋਕਾਂ ਤੋਂ ਡਰਿਆ ਕਿਉਂ ਜੋ ਓਹ ਉਸ ਨੂੰ ਨਬੀ ਮੰਨਦੇ ਸਨ
ਮੱਤੀ 14 : 6 (PAV)
ਪਰ ਜਦ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਵਿਚਾਲੇ ਨੱਚ ਕੇ ਹੇਰੋਦੇਸ ਨੂੰ ਰਿਝਾਇਆ
ਮੱਤੀ 14 : 7 (PAV)
ਸੋ ਉਹ ਨੇ ਸੌਂਹ ਖਾ ਕੇ ਇਕਰਾਰ ਕੀਤਾ ਭਈ ਜੋ ਕੁਝ ਤੂੰ ਮੰਗੇਂ ਸੋਈ ਤੈਨੂੰ ਦਿਆਂਗਾ
ਮੱਤੀ 14 : 8 (PAV)
ਤਾਂ ਉਹ ਆਪਣੀ ਮਾਂ ਦੀ ਚੁੱਕ ਨਾਲ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਐਥੇ ਥਾਲ ਵਿੱਚ ਮੈਨੂੰ ਦਿਓ
ਮੱਤੀ 14 : 9 (PAV)
ਤਾਂ ਰਾਜਾ ਉਦਾਸ ਹੋਇਆ ਪਰ ਆਪਣੀ ਸੌਂਹ ਦੇ ਕਾਰਨ ਅਤੇ ਉਨ੍ਹਾਂ ਲੋਕਾਂ ਕਰਕੇ ਜਿਹੜੇ ਉਹ ਦੇ ਨਾਲ ਬੈਠੇ ਸਨ ਉਸ ਨੇ ਦੇ ਦੇਣ ਦਾ ਹੁਕਮ ਦਿੱਤਾ
ਮੱਤੀ 14 : 10 (PAV)
ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ
ਮੱਤੀ 14 : 11 (PAV)
ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਰ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ
ਮੱਤੀ 14 : 12 (PAV)
ਅਰ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲੋਥ ਚੁੱਕੀ ਅਰ ਉਸ ਨੂੰ ਦੱਬਿਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।।
ਮੱਤੀ 14 : 13 (PAV)
ਜਾਂ ਯਿਸੂ ਨੇ ਇਹ ਸੁਣਿਆ ਤਾਂ ਉੱਥੋਂ ਬੇੜੀ ਉੱਤੇ ਚੜ੍ਹ ਕੇ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਰ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ
ਮੱਤੀ 14 : 14 (PAV)
ਅਤੇ ਉਸ ਨੇ ਨਿੱਕਲ ਕੇ ਵੱਡੀ ਭੀੜ ਵੇਖੀ ਅਰ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ
ਮੱਤੀ 14 : 15 (PAV)
ਅਤੇ ਜਾਂ ਸੰਝ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਵੇਲਾ ਹੁਣ ਬੀਤ ਗਿਆ ਹੈ। ਲੋਕਾਂ ਨੂੰ ਵਿਦਿਆ ਕਰ ਤਾਂ ਪਿੰਡਾਂ ਵਿੱਚ ਜਾਕੇ ਆਪਣੇ ਲਈ ਖਾਣਾ ਦਾਣਾ ਮੁੱਲ ਲੈਣ
ਮੱਤੀ 14 : 16 (PAV)
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦਿਓ
ਮੱਤੀ 14 : 17 (PAV)
ਪਰ ਉਨ੍ਹਾਂ ਉਸ ਨੂੰ ਕਿਹਾ, ਐਥੇ ਸਾਡੇ ਕੋਲ ਨਿਰੀਆਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ
ਮੱਤੀ 14 : 18 (PAV)
ਤਾਂ ਉਹ ਬੋਲਿਆ, ਉਨ੍ਹਾਂ ਨੂੰ ਐਥੇ ਮੇਰੇ ਕੇਲ ਲਿਆਓ
ਮੱਤੀ 14 : 19 (PAV)
ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ
ਮੱਤੀ 14 : 20 (PAV)
ਅਤੇ ਓਹ ਸੱਭੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚਿਆਂ ਹੋਇਆ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਚੁੱਕ ਲਈਆਂ
ਮੱਤੀ 14 : 21 (PAV)
ਅਰ ਖਾਣ ਵਾਲੇ ਜਨਾਨੀਆਂ ਅਤੇ ਬਾਲਕਾਂ ਬਿਨਾਂ ਪੰਜਕੁ ਹਜ਼ਾਰ ਮਰਦ ਸਨ।।
ਮੱਤੀ 14 : 22 (PAV)
ਉਹ ਨੇ ਉਸੇ ਵੇਲੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕੁਰ ਮੈਂ ਭੀੜ ਨੂੰ ਵਿਦਿਆ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਪਾਰ ਲੰਘ ਜਾਓ
ਮੱਤੀ 14 : 23 (PAV)
ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ
ਮੱਤੀ 14 : 24 (PAV)
ਪਰ ਬੇੜੀ ਉਸ ਵੇਲੇ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਇਸ ਲਈ ਜੋ ਪੌਣ ਸਾਹਮਣੀ ਸੀ
ਮੱਤੀ 14 : 25 (PAV)
ਅਤੇ ਰਾਤ ਦੇ ਚੌਥੇ ਪਹਿਰ ਉਹ ਝੀਲ ਦੇ ਉੱਤੋਂ ਦੀ ਉਨ੍ਹਾਂ ਵੱਲ ਤੁਰਦਾ ਹੋਇਆ ਆਇਆ
ਮੱਤੀ 14 : 26 (PAV)
ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ
ਮੱਤੀ 14 : 27 (PAV)
ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ
ਮੱਤੀ 14 : 28 (PAV)
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ
ਮੱਤੀ 14 : 29 (PAV)
ਉਹ ਨੇ ਆਖਿਆ, ਆ, ਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਨੂੰ ਪਾਣੀ ਉੱਤੇ ਤਰਨ ਲੱਗਾ
ਮੱਤੀ 14 : 30 (PAV)
ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ!
ਮੱਤੀ 14 : 31 (PAV)
ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ?
ਮੱਤੀ 14 : 32 (PAV)
ਅਰ ਜਾਂ ਓਹ ਬੇੜੀ ਉੱਤੇ ਚੜ੍ਹ ਗਏ ਤਾਂ ਪੌਣ ਥੰਮ੍ਹ ਗਈ
ਮੱਤੀ 14 : 33 (PAV)
ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਓਹਨਾਂ ਨੇ ਉਸ ਦੇ ਅੱਗੇ ਇਹ ਆਖ ਕੇ ਮੱਥਾ ਟੇਕਿਆ, ਕਿ ਤੂੰ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਹੈ।।
ਮੱਤੀ 14 : 34 (PAV)
ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ
ਮੱਤੀ 14 : 35 (PAV)
ਅਰ ਜਾਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ ਤਾਂ ਉਹ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਕੋਲ ਲਿਆਂਦਾ
ਮੱਤੀ 14 : 36 (PAV)
ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਨਿਰਾ ਆਪਣੇ ਲੀੜੇ ਦਾ ਪੱਲਾ ਛੋਹਣ ਦਿਹ ਅਰ ਜਿੰਨਿਆਂ ਨੇ ਛੋਹਿਆ ਓਹ ਚੰਗੇ ਹੋ ਗਏ।।
❮
❯