ਮੱਤੀ 17 : 1 (PAV)
ਛਿਆਂ ਦਿਨਾਂ ਪਿੱਛੋਂ ਯਿਸੂ ਪਤਰਸ ਅਤੇ ਯਾਕੂਬ ਅਤੇ ਉਹ ਦੇ ਭਾਈ ਯੂਹੰਨਾ ਨੂੰ ਨਾਲ ਲੈਕੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ
ਮੱਤੀ 17 : 2 (PAV)
ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਅਰ ਉਹ ਦਾ ਮੂੰਹ ਸੂਰਜ ਵਾਂਙੁ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜੇਹੇ ਚਿੱਟੇ ਹੋ ਗਏ
ਮੱਤੀ 17 : 3 (PAV)
ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਵਿਖਾਲੀ ਦਿੱਤੇ
ਮੱਤੀ 17 : 4 (PAV)
ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੁ ਜੀ ਸਾਡਾ ਐਥੇ ਹੋਣਾ ਚੰਗਾ ਹੈ । ਜੇ ਤੂੰ ਚਾਹੇਂ ਤਾਂ ਐਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ
ਮੱਤੀ 17 : 5 (PAV)
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ। ਉਹ ਦੀ ਸੁਣੋ
ਮੱਤੀ 17 : 6 (PAV)
ਅਤੇ ਚੇਲੇ ਇਹ ਸੁਣ ਕੇ ਮੂੰਧੇ ਮੂੰਹ ਡਿੱਗ ਪਏ ਅਤੇ ਬਹੁਤ ਡਰੇ
ਮੱਤੀ 17 : 7 (PAV)
ਪਰ ਯਿਸੂ ਨੇ ਨੇੜੇ ਆਣ ਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ
ਮੱਤੀ 17 : 8 (PAV)
ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇੱਕਲੇ ਯਿਸੂ ਨੂੰ ਡਿੱਠਾ।।
ਮੱਤੀ 17 : 9 (PAV)
ਜਾਂ ਓਹ ਪਹਾੜੋਂ ਉੱਤਰਦੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ
ਮੱਤੀ 17 : 10 (PAV)
ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁਛਿਆ, ਫੇਰ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜਰੂਰ ਹੈ?
ਮੱਤੀ 17 : 11 (PAV)
ਉਸ ਨੇ ਉੱਤਰ ਦਿੱਤਾ ਜੋ ਏਲੀਯਾਹ ਠੀਕ ਆਉਂਦਾ ਹੈ ਅਤੇ ਸੱਭੋ ਕੁਝ ਬਹਾਲ ਕਰੇਗਾ
ਮੱਤੀ 17 : 12 (PAV)
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ
ਮੱਤੀ 17 : 13 (PAV)
ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।।
ਮੱਤੀ 17 : 14 (PAV)
ਜਦ ਓਹ, ਭੀੜ ਦੇ ਕੋਲ ਪਹੁੰਚੇ ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ
ਮੱਤੀ 17 : 15 (PAV)
ਪ੍ਰਭੁ ਜੀ ਮੇਰੇ ਪੁੱਤ੍ਰ ਉੱਤੇ ਦਯਾ ਕਰੋ ਕਿਉਂ ਜੋ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਅਤੇ ਬਹੁਤ ਵਾਰੀ ਪਾਣੀ ਵਿੱਚ ਡਿੱਗ ਪੈਂਦਾ ਹੈ
ਮੱਤੀ 17 : 16 (PAV)
ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ ਪਰ ਓਹ ਉਸ ਨੂੰ ਚੰਗਾ ਨਾ ਕਰ ਸੱਕੇ
ਮੱਤੀ 17 : 17 (PAV)
ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪੀੜ੍ਹੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਐਥੇ ਮੇਰੇ ਕੋਲ ਲਿਆ
ਮੱਤੀ 17 : 18 (PAV)
ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ
ਮੱਤੀ 17 : 19 (PAV)
ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆਣ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ?
ਮੱਤੀ 17 : 20 (PAV)
ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।
ਮੱਤੀ 17 : 21 (PAV)
ਮੱਤੀ 17 : 22 (PAV)
ਜਦ ਓਹ ਗਲੀਲ ਵਿੱਚ ਇੱਕਠੇ ਹੋਏ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ
ਮੱਤੀ 17 : 23 (PAV)
ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਜੀ ਉੱਠੇਗਾ। ਤਾਂ ਓਹ ਬਹੁਤ ਉਦਾਸ ਹੋਏ।।
ਮੱਤੀ 17 : 24 (PAV)
ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ? ਉਹ ਨੇ ਕਿਹਾ, ਹਾਂ ਦਿੰਦਾ ਹੈ
ਮੱਤੀ 17 : 25 (PAV)
ਜਦ ਉਹ ਘਰ ਵਿੱਚ ਆਇਆ, ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿੰਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆ ਤੋਂ?
ਮੱਤੀ 17 : 26 (PAV)
ਜਦ ਉਹ ਬੋਲਿਆ ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ ਫੇਰ ਪੁੱਤ੍ਰ ਤਾਂ ਮਾਫ਼ ਹੋਏ
ਮੱਤੀ 17 : 27 (PAV)
ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27

BG:

Opacity:

Color:


Size:


Font: