ਮੱਤੀ 21 : 1 (PAV)
ਜਾਂ ਉਹ ਯਰੂਸ਼ਲਮ ਦੇ ਨੇੜੇ ਆਏ ਅਰ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਦੋ ਚੇਲਿਆਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਕਿਹਾ
ਮੱਤੀ 21 : 2 (PAV)
ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਵੜਦੇ ਹੀ ਤੁਸੀਂ ਇਕ ਗਧੀ ਬੰਨ੍ਹੀ ਹੋਈ ਅਰ ਉਹ ਦੇ ਨਾਲ ਬੱਚੇ ਨੂੰ ਪਾਓਗੇ ਸੋ ਖੋਲ੍ਹ ਕੇ ਮੇਰੇ ਕੋਲ ਲਿਆਓ
ਮੱਤੀ 21 : 3 (PAV)
ਅਰ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਕਹਿਣਾ ਭਈ ਪ੍ਰਭੁ ਨੂੰ ਇਨ੍ਹਾਂ ਦੀ ਲੋੜ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਘੱਲ ਦੇਵੇਗਾ
ਮੱਤੀ 21 : 4 (PAV)
ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ -
ਮੱਤੀ 21 : 5 (PAV)
ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਪਾਤਸ਼ਾਹ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋਕੇ ਤੇਰੇ ਕੋਲ ਆਉਂਦਾ ਹੈ।।
ਮੱਤੀ 21 : 6 (PAV)
ਤਾਂ ਚੇਲਿਆ ਨੇ ਜਾਕੇ ਜਿੱਕੁਰ ਯਿਸੂ ਨੇ ਹੁਕਮ ਦਿੱਤਾ ਸੀ ਤਿਹਾ ਹੀ ਕੀਤਾ
ਮੱਤੀ 21 : 7 (PAV)
ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਰ ਆਪਣੇ ਲੀੜੇ ਉਨ੍ਹਾਂ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ
ਮੱਤੀ 21 : 8 (PAV)
ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਲੀੜੇ ਰਸਤੇ ਵਿੱਚ ਵਿਛਾਏ ਪਰ ਹੋਰਨਾਂ ਨੇ ਬਿਰਛਾਂ ਦੀਆਂ ਡਾਲੀਆਂ ਵੱਢ ਕੇ ਰਸਤੇ ਵਿੱਚ ਵਿਛਾ ਦਿੱਤੀਆਂ
ਮੱਤੀ 21 : 9 (PAV)
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਚੱਲੀ ਜਾਂਦੀ ਸੀ ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ, ਦਾਊਦ ਦੇ ਪੁੱਤ੍ਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
ਮੱਤੀ 21 : 10 (PAV)
ਅਰ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਏਹ ਆਖ ਕੇ ਹਿੱਲ ਗਿਆ ਕਿ ਏਹ ਕੌਣ ਹੈ?
ਮੱਤੀ 21 : 11 (PAV)
ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।।
ਮੱਤੀ 21 : 12 (PAV)
ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢ ਦਿੱਤਾ ਅਤੇ ਸਰਾਫਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ
ਮੱਤੀ 21 : 13 (PAV)
ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦੀ ਖੋਹ ਬਣਾਉਂਦੇ ਹੋ
ਮੱਤੀ 21 : 14 (PAV)
ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਙੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ
ਮੱਤੀ 21 : 15 (PAV)
ਅਰ ਜਾਂ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਅਰ ਬਾਲਕਾਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤ੍ਰ ਨੂੰ ਹੋਸੰਨਾ ਆਖਦੇ ਵੇਖਿਆ ਤਾਂ ਖਿਝ ਗਏ
ਮੱਤੀ 21 : 16 (PAV)
ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ, ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸਾਂ ਕਦੀ ਇਹ ਨਹੀਂ ਪੜ੍ਹਿਆ ਜੋ ਬਾਲਕਾਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੈਂ ਉਸਤਤ ਪੂਰੀ ਕਰਵਾਈ?
ਮੱਤੀ 21 : 17 (PAV)
ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਰ ਬੈਤਅਨੀਆ ਵਿੱਚ ਆਣ ਕੇ ਉੱਥੇ ਰਾਤ ਕੱਟੀ।।
ਮੱਤੀ 21 : 18 (PAV)
ਜਾਂ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ ਤਾਂ ਉਹ ਨੂੰ ਭੁੱਖ ਲੱਗੀ
ਮੱਤੀ 21 : 19 (PAV)
ਅਤੇ ਰਸਤੇ ਕੋਲ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਾਂ ਬਿਨਾ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਅੱਜ ਤੋਂ ਲੈਕੇ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜੀਰ ਦਾ ਬਿਰਛ ਓਵੇਂ ਸੁੱਕ ਗਿਆ
ਮੱਤੀ 21 : 20 (PAV)
ਅਰ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜੀਰ ਦਾ ਬਿਰਛ ਕਿੱਕੁਰ ਐਡੀ ਛੇਤੀ ਸੁੱਕ ਗਿਆ?
ਮੱਤੀ 21 : 21 (PAV)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜੇ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਨਿਰਾ ਇਹੋ ਨਹੀਂ ਕਰੋਗੇ ਜੋ ਹੰਜੀਰ ਦੇ ਬਿਰਛ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋ ਜੋ ਉੱਠ ਅਰ ਸਮੁੰਦਰ ਵਿੱਚ ਜਾ ਪੈ ਤਾਂ ਅਜਿਹਾ ਹੋ ਜਾਵੇਗਾ
ਮੱਤੀ 21 : 22 (PAV)
ਅਤੇ ਸਭ ਕੁਝ ਜੋ ਤੁਸੀਂ ਨਿਹਚਾ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।।
ਮੱਤੀ 21 : 23 (PAV)
ਜਦ ਉਹ ਹੈਕਲ ਵਿੱਚ ਆਣ ਕੇ ਉਪਦੇਸ਼ ਦਿੰਦਾ ਸੀ ਤਦ ਪਰਧਾਨ ਜਾਜਕ ਅਰ ਲੋਕਾਂ ਦੇ ਬਜੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਅਰ ਕਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾ?
ਮੱਤੀ 21 : 24 (PAV)
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਮੈਂ ਵੀ ਤੁਹਾਥੋਂ ਇੱਕ ਗੱਲ ਪੁੱਛਣਾ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਭਈ ਮੈਂ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹਾਂ
ਮੱਤੀ 21 : 25 (PAV)
ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸੁਰਗ ਵੱਲੋਂ ਯਾ ਮਨੁੱਖਾਂ ਵੱਲੋਂ? ਅਤੇ ਉਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਜੇ ਕਹੀਏ, ਸੁਰਗ ਵੱਲੋਂ ਤਾਂ ਉਹ ਸਾਨੂੰ ਆਖੂ, ਫੇਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?
ਮੱਤੀ 21 : 26 (PAV)
ਅਰ ਜੇ ਕਹੀਏ, ਮਨੁੱਖਾਂ ਵੱਲੋਂ ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸੱਭੇ ਯੂਹੰਨਾ ਨੂੰ ਨਬੀ ਜਾਣਦੇ ਹਨ
ਮੱਤੀ 21 : 27 (PAV)
ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ
ਮੱਤੀ 21 : 28 (PAV)
ਪਰ ਤੁਸੀਂ ਕੀ ਸਮਝਦੋ? ਇੱਕ ਮਨੁੱਖ ਦੇ ਦੋ ਪੁੱਤ੍ਰ ਸਨ ਅਤੇ ਉਹ ਪਹਿਲੇ ਦੇ ਕੋਲ ਆਣ ਕੇ ਬੋਲਿਆ, ਪੁੱਤ੍ਰ, ਜਾਹ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ
ਮੱਤੀ 21 : 29 (PAV)
ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਪਿੱਛੋਂ ਪਛਤਾ ਕੇ ਗਿਆ
ਮੱਤੀ 21 : 30 (PAV)
ਫੇਰ ਦੂਏ ਦੇ ਕੋਲ ਆਣ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਅੱਛਾ ਜੀ, ਪਰ ਗਿਆ ਨਾ
ਮੱਤੀ 21 : 31 (PAV)
ਸੋ ਇਨ੍ਹਾਂ ਦੋਹਾਂ ਵਿੱਚੋਂ ਕਿਹ ਨੇ ਪਿਤਾ ਦੀ ਮਰਜੀ ਪੂਰੀ ਕੀਤੀ? ਉਨ੍ਹਾਂ ਆਖਿਆ, ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ
ਮੱਤੀ 21 : 32 (PAV)
ਕਿਉਂ ਜੋ ਯੂਹੰਨਾ ਧਰਮ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸਾਂ ਉਹ ਦੀ ਪਰਤੀਤ ਨਾ ਕੀਤੀ ਪਰ ਮਸੂਲੀਆਂ ਅਰ ਕੰਜਰੀਆਂ ਨੇ ਉਹ ਦੀ ਪਰਤੀਤ ਕੀਤੀ ਅਤੇ ਤੁਸੀਂ ਇਹ ਵੇਖ ਕੇ ਪਿੱਛੋਂ ਵੀ ਨਾ ਪਛਤਾਏ ਭਈ ਉਹ ਦੀ ਪਰਤੀਤ ਕਰਦੇ।।
ਮੱਤੀ 21 : 33 (PAV)
ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਹ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਰ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ਼ ਚੱਲਿਆ ਗਿਆ
ਮੱਤੀ 21 : 34 (PAV)
ਜਾਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਚਾਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਘੱਲੇ
ਮੱਤੀ 21 : 35 (PAV)
ਅਤੇ ਮਾਲੀਆਂ ਨੇ ਉਹ ਦੇ ਚਾਕਰਾਂ ਨੂੰ ਫੜ ਕੇ ਕਿਸੇ ਨੂੰ ਕੁੱਟਿਆ ਅਰ ਕਿਸੇ ਨੂੰ ਮਾਰ ਸੁੱਟਿਆ ਅਰ ਕਿਸੇ ਨੂੰ ਪਥਰਾਉ ਕੀਤਾ
ਮੱਤੀ 21 : 36 (PAV)
ਫੇਰ ਉਹ ਨੇ ਹੋਰ ਚਾਕਰ ਪਹਿਲਿਆਂ ਨਾਲੋਂ ਵਧੀਕ ਘੱਲੇ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰਾਂ ਕੀਤਾ
ਮੱਤੀ 21 : 37 (PAV)
ਓੜਕ ਉਸ ਨੇ ਆਪਣੇ ਪੁੱਤ੍ਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਆਦਰ ਕਰਨਗੇ
ਮੱਤੀ 21 : 38 (PAV)
ਪਰ ਮਾਲੀਆਂ ਨੇ ਜਾਂ ਉਹ ਦੇ ਪੁੱਤ੍ਰ ਨੂੰ ਵੇਖਿਆ ਤਾਂ ਆਪੋ ਵਿੱਚ ਕਿਹਾ, ਵਾਰਸ ਏਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ
ਮੱਤੀ 21 : 39 (PAV)
ਅਤੇ ਉਨ੍ਹਾਂ ਉਸ ਨੂੰ ਫੜਿਆ ਅਰ ਬਾਗੋਂ ਬਾਹਰ ਕੱਢ ਕੇ ਮਾਰ ਸੁੱਟਿਆ
ਮੱਤੀ 21 : 40 (PAV)
ਸੋ ਜਦ ਬਾਗ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
ਮੱਤੀ 21 : 41 (PAV)
ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਰਾਂ ਦਾ ਬੁਰੀ ਤਰਾਂ ਨਾਸ ਕਰੂ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪੁਚਾਉਣਗੇ
ਮੱਤੀ 21 : 42 (PAV)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਭਲਾ ਤੁਸਾਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।।
ਮੱਤੀ 21 : 43 (PAV)
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਥੋਂ ਖੋਹਿਆ ਅਤੇ ਪਰਾਈ ਕੌਮ ਨੂੰ ਜਿਹੜੀ ਉਹ ਦੇ ਫਲ ਦੇਵੇ ਦਿੱਤਾ ਜਾਵੇਗਾ
ਮੱਤੀ 21 : 44 (PAV)
ਅਰ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ
ਮੱਤੀ 21 : 45 (PAV)
ਜਾਂ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਮੂਲਮ ਕੀਤਾ ਜੋ ਉਹ ਸਾਡੇ ਹੀ ਹੱਕ ਵਿੱਚ ਆਖਦਾ ਹੈ
ਮੱਤੀ 21 : 46 (PAV)
ਅਤੇ ਜਾਂ ਓਹ ਉਸ ਨੂੰ ਫੜਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ ਇਸ ਲਈ ਜੋ ਓਹ ਉਸ ਨੂੰ ਨਬੀ ਮੰਨਦੇ ਹਨ।।
❮
❯