ਮੱਤੀ 24 : 1 (PAV)
ਯਿਸੂ ਹੈਕਲੋਂ ਬਾਹਰ ਨਿੱਕਲ ਕੇ ਚੱਲਿਆ ਜਾਂਦਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਜੋ ਹੈਕਲ ਦੀਆਂ ਇਮਾਰਤਾਂ ਉਹ ਨੂੰ ਵਿਖਾਲਣ
ਮੱਤੀ 24 : 2 (PAV)
ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਏਗਾ ਜੋ ਡੇਗਿਆ ਨਾ ਜਾਵੇ।।
ਮੱਤੀ 24 : 3 (PAV)
ਜਦ ਉਹ ਜੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਉਹ ਦੇ ਚੇਲੇ ਉਹ ਤੇ ਕੋਲ ਵੱਖਰੇ ਹੋ ਕੇ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਏਹ ਗੱਲਾਂ ਕਦ ਹੋਣਗੀਆਂ ਅਤੇ ਤੇਰੇ ਆਉਣ ਅਰ ਜੁਗ ਦੇ ਅੰਤ ਦਾ ਕੀ ਲੱਛਣ ਹੋਊ?
ਮੱਤੀ 24 : 4 (PAV)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਭਈ ਤੁਹਾਨੂੰ ਕੋਈ ਭੁਲਾਵੇ ਵਿੱਚ ਨਾ ਪਾਵੇ
ਮੱਤੀ 24 : 5 (PAV)
ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
ਮੱਤੀ 24 : 6 (PAV)
ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋਗੇ। ਖ਼ਬਰਦਾਰ ਕਿਤੇ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ
ਮੱਤੀ 24 : 7 (PAV)
ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ ਥਾਂ ਕਾਲ ਪੈਣਗੇ ਅਤੇ ਭੁਚਾਲ ਆਉਣਗੇ
ਮੱਤੀ 24 : 8 (PAV)
ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ
ਮੱਤੀ 24 : 9 (PAV)
ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਰ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ
ਮੱਤੀ 24 : 10 (PAV)
ਅਤੇ ਉਸ ਸਮੇ ਬਥੇਰੇ ਠੋਕਰ ਖਾਣਗੇ ਅਤੇ ਇੱਕ ਦੂਏ ਨੂੰ ਫੜਵਾਏਗਾ ਅਤੇ ਇੱਕ ਦੂਏ ਨਾਲ ਵੈਰ ਰੱਖੇਗਾ
ਮੱਤੀ 24 : 11 (PAV)
ਅਰ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਥੇਰਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
ਮੱਤੀ 24 : 12 (PAV)
ਅਤੇ ਕੁਧਰਮ ਦੇ ਵਧਣ ਕਰਕੇ ਬਹੁਤਿਆਂ ਦੀ ਪ੍ਰੀਤ ਠੰਢੀ ਹੋ ਜਾਵੇਗੀ
ਮੱਤੀ 24 : 13 (PAV)
ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ
ਮੱਤੀ 24 : 14 (PAV)
ਅਤੇ ਰਾਜ ਦੀ ਇਸ ਖ਼ਸ਼ਖ਼ਬਰੀ ਦਾ ਪਰਚਾਰ ਸਾਰੀ ਦੁਨੀਆ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਸਾਖੀ ਹੋਵੇ ਤਦ ਅੰਤ ਆਵੇਗਾ।।
ਮੱਤੀ 24 : 15 (PAV)
ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਹ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤ੍ਰ ਥਾਂ ਵਿੱਚ ਖੜੀ ਵੇਖੋਗੇ (ਵਾਚਣ ਵਾਲਾ ਸਮਝ ਲਵੇ)
ਮੱਤੀ 24 : 16 (PAV)
ਤਦ ਓਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ
ਮੱਤੀ 24 : 17 (PAV)
ਜਿਹੜਾ ਕੋਠੇ ਉੱਤੇ ਹੋਵੇ ਉਹ ਆਪਣੇ ਘਰ ਵਿੱਚ ਅਸਬਾਬ ਲੈਣ ਨੂੰ ਹੇਠਾਂ ਨਾ ਉੱਤਰੇ
ਮੱਤੀ 24 : 18 (PAV)
ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਲੀੜੇ ਲੈਣ ਨੂੰ ਪਿਛਾਹਾਂ ਨਾ ਮੁੜੇ
ਮੱਤੀ 24 : 19 (PAV)
ਪਰ ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
ਮੱਤੀ 24 : 20 (PAV)
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਯਾ ਸਬਤ ਦੇ ਦਿਨ ਨਾ ਹੋਵੇ
ਮੱਤੀ 24 : 21 (PAV)
ਕਿਉਂ ਜੋ ਉਸ ਸਮੇ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੋੜੀ ਹੋਇਆ ਅਤੇ ਨਾ ਕਦੇ ਹੋਵੇਗਾ
ਮੱਤੀ 24 : 22 (PAV)
ਅਰ ਜੇ ਓਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਸਰੀਰ ਨਾ ਬਚਦਾ ਪਰ ਓਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ
ਮੱਤੀ 24 : 23 (PAV)
ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਐਥੇ ਜਾ ਉੱਥੇ ਹੈ ਤਾਂ ਸੱਚ ਨਾ ਮੰਨਣਾ
ਮੱਤੀ 24 : 24 (PAV)
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਰ ਅਜੇਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸੱਕਦਾ ਹੈ ਤਾਂ ਓਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦਿੰਦੇ
ਮੱਤੀ 24 : 25 (PAV)
ਵੇਖੋ ਮੈਂ ਤੁਹਾਨੂੰ ਅੱਗੋਂ ਹੀ ਦੱਸ ਦਿੱਤਾ
ਮੱਤੀ 24 : 26 (PAV)
ਇਸ ਲਈ ਜੇ ਓਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਉਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸਤ ਨਾ ਮੰਨਣਾ।
ਮੱਤੀ 24 : 27 (PAV)
ਕਿਉਂਕਿ ਜਿਸ ਤਰਾਂ ਬਿਜਲੀ ਚੜ੍ਹਦਿਓ ਚਮਕਾਰਾ ਮਾਰ ਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ
ਮੱਤੀ 24 : 28 (PAV)
ਜਿੱਥੇ ਮੁਰਦਾਰ ਹੈ ਉੱਥੇ ਗਿਲਝਾਂ ਇਕੱਠੀਆਂ ਹੋਣਗੀਆਂ।।
ਮੱਤੀ 24 : 29 (PAV)
ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ
ਮੱਤੀ 24 : 30 (PAV)
ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ
ਮੱਤੀ 24 : 31 (PAV)
ਅਤੇ ਉਹ ਤੁਰਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਰ ਓਹ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈਕੇ ਐਸ ਸਿਰੇ ਤੀਕਰ ਉਹ ਦੇ ਚੁਣਿਆ ਹੋਇਆਂ ਨੂੰ ਇਕੱਠਿਆ ਕਰਨਗੇ
ਮੱਤੀ 24 : 32 (PAV)
ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਜਾਣ ਲੈਂਦੇ ਭਈ ਗਰਮੀ ਦੀ ਰੁੱਤ ਨੇੜੇ ਹੈ
ਮੱਤੀ 24 : 33 (PAV)
ਇਸੇ ਤਰਾਂ ਤੁਸੀਂ ਵੀ ਜਾਂ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਜੋ ਉਹ ਨੇੜੇ ਸਗੋਂ ਬੂਹੇ ਉੱਤੇ ਹੈ
ਮੱਤੀ 24 : 34 (PAV)
ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਦ ਤੀਕਰ ਏਹ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ
ਮੱਤੀ 24 : 35 (PAV)
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੇ ਨਾ ਟਲਣਗੇ
ਮੱਤੀ 24 : 36 (PAV)
ਪਰ ਉਸ ਦਿਨ ਅਤੇ ਘੜੀ ਨੂੰ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ ਨਾ ਪੁੱਤ੍ਰ ਪਰ ਕੇਵਲ ਪਿਤਾ
ਮੱਤੀ 24 : 37 (PAV)
ਪਰ ਜਿਸ ਤਰਾਂ ਨੂਹ ਦੇ ਦਿਨ ਸਨ ਮਨੁੱਖ ਦੇ ਪੁੱਤ੍ਰ ਦਾ ਆਉਣਾ ਉਸੇ ਤਰਾਂ ਹੋਵੇਗਾ
ਮੱਤੀ 24 : 38 (PAV)
ਕਿਉਂਕਿ ਜਿਸ ਤਰਾਂ ਪਰਲੋਂ ਤੋਂ ਅੱਗੇ ਦੇ ਦਿਨਾਂ ਵਿੱਚ ਲੋਕ ਖਾਂਦੇ ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ ਉਸ ਦਿਨ ਤੀਕਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ
ਮੱਤੀ 24 : 39 (PAV)
ਅਤੇ ਉਹ ਨਹੀਂ ਜਾਣਦੇ ਸਨ ਜਦ ਤਾਈਂ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੁੜ੍ਹਾ ਕੇ ਲੈ ਨਾ ਗਈ ਇਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ
ਮੱਤੀ 24 : 40 (PAV)
ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ
ਮੱਤੀ 24 : 41 (PAV)
ਦੋ ਤੀਵੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ
ਮੱਤੀ 24 : 42 (PAV)
ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੁ ਕਿਹੜੇ ਦਿਨ ਆਉਂਦਾ ਹੈ
ਮੱਤੀ 24 : 43 (PAV)
ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਭਈ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਸੰਨ੍ਹ ਲੱਗਣ ਨਾ ਦਿੰਦਾ
ਮੱਤੀ 24 : 44 (PAV)
ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
ਮੱਤੀ 24 : 45 (PAV)
ਉਪਰੰਤ ਉਹ ਮਾਤਬਰ ਅਤੇ ਬੁੱਧਵਾਨ ਨੌਕਰ ਕੌਣ ਹੈ ਜਿਹ ਨੂੰ ਮਾਲਕ ਨੇ ਆਪਣੇ ਨੌਕਰ ਚਾਕਰਾਂ ਉੱਤੇ ਮੁਖ਼ਤਿਆਰ ਕੀਤਾ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?
ਮੱਤੀ 24 : 46 (PAV)
ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ
ਮੱਤੀ 24 : 47 (PAV)
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ
ਮੱਤੀ 24 : 48 (PAV)
ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
ਮੱਤੀ 24 : 49 (PAV)
ਅਤੇ ਆਪਣੇ ਨਾਲ ਦੋ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ
ਮੱਤੀ 24 : 50 (PAV)
ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਉਸ ਨੌਕਰ ਦਾ ਮਾਲਕ ਆਵੇਗਾ
ਮੱਤੀ 24 : 51 (PAV)
ਅਤੇ ਉਹ ਨੂੰ ਦੋ ਟੋਟੇ ਕਰ ਦੇਵੇਗਾ ਅਰ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਹੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51

BG:

Opacity:

Color:


Size:


Font: