ਮੱਤੀ 26 : 1 (PAV)
ਐਉਂ ਹੋਇਆ ਕਿ ਜਾਂ ਯਿਸੂ ਏਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ
ਮੱਤੀ 26 : 2 (PAV)
ਤੁਸੀਂ ਜਾਣਦੇ ਹੋ ਜੋ ਦੋਹੁੰ ਦਿਨਾਂ ਦੇ ਪਿੱਛੇ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤ੍ਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ
ਮੱਤੀ 26 : 3 (PAV)
ਤਦ ਪਰਧਾਨ ਜਾਜਕ ਅਤੇ ਲੋਕਾਂ ਦੇ ਬਜੁਰਗ ਕਯਾਫ਼ਾ ਨਾਮੇ ਸਰਦਾਰ ਜਾਜਕ ਦੇ ਵੇਹੜੇ ਵਿੱਚ ਇਕੱਠੇ ਹੋਏ
ਮੱਤੀ 26 : 4 (PAV)
ਅਰ ਮਤਾ ਪਕਾਇਆ ਜੋ ਯਿਸੂ ਨੂੰ ਛਲ ਨਾਲ ਫੜ ਕੇ ਮਾਰ ਸੁੱਟੀਏ
ਮੱਤੀ 26 : 5 (PAV)
ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਬਲਵਾ ਨਾ ਹੋ ਜਾਏ
ਮੱਤੀ 26 : 6 (PAV)
ਅਤੇ ਜਾਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ
ਮੱਤੀ 26 : 7 (PAV)
ਤਾਂ ਇੱਕ ਤੀਵੀਂ ਮਹਿੰਗ ਮੁੱਲਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਰ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਹਲ ਦਿੱਤਾ
ਮੱਤੀ 26 : 8 (PAV)
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਾਹ ਨੂੰ ਹੋਇਆ?
ਮੱਤੀ 26 : 9 (PAV)
ਕਿਉਂਕਿ ਹੋ ਸੱਕਦਾ ਸੀ ਜੋ ਇਹ ਵੱਡੇ ਮੁੱਲ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ
ਮੱਤੀ 26 : 10 (PAV)
ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਤੀਵੀਂ ਨੂੰ ਕਿਉਂ ਔਖਿਆ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ
ਮੱਤੀ 26 : 11 (PAV)
ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ
ਮੱਤੀ 26 : 12 (PAV)
ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਕਫ਼ਨਾਉਣ ਦਫ਼ਨਾਉਣ ਲਈ ਕੀਤਾ ਹੈ
ਮੱਤੀ 26 : 13 (PAV)
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਇਸ ਖ਼ੁਸ਼ ਖ਼ਬਰੀ ਦਾ ਪਰਚਾਰ ਹੋਵੇਗਾ ਉੱਥੇ ਇਹ ਵੀ ਜੋ ਉਹ ਨੇ ਕੀਤਾ ਹੈ ਉਹ ਦੀ ਯਾਦਗਾਰੀ ਲਈ ਕਿਹਾ ਜਾਵੇਗਾ।।
ਮੱਤੀ 26 : 14 (PAV)
ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਹ ਦਾ ਨਾਓਂ ਯਹੂਦਾ ਇਸਕਰਿਯੋਤੀ ਸੀ ਪਰਧਾਨ ਜਾਜਕਾਂ ਕੋਲ ਜਾ ਕੇ ਆਖਿਆ
ਮੱਤੀ 26 : 15 (PAV)
ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਾਂ ਉਨ੍ਹਾਂ ਉਸ ਨੂੰ ਤੀਹ ਰੁਪਏ ਤੋਂਲ ਦਿੱਤੇ
ਮੱਤੀ 26 : 16 (PAV)
ਅਤੇ ਉਹ ਉਸੇ ਵੇਲਿਓਂ ਉਸ ਦੇ ਫੜਵਾਉਣ ਦਾ ਦਾਉ ਲੱਭਦਾ ਸੀ।।
ਮੱਤੀ 26 : 17 (PAV)
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆਣ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
ਮੱਤੀ 26 : 18 (PAV)
ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ
ਮੱਤੀ 26 : 19 (PAV)
ਚੇਲਿਆਂ ਨੇ ਜਿਸ ਤਰਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਸੇ ਤਰਾਂ ਕੀਤਾ ਅਤੇ ਪਸਾਹ ਤਿਆਰ ਕੀਤੀ
ਮੱਤੀ 26 : 20 (PAV)
ਜਾਂ ਸੰਝ ਹੋਈ ਤਾਂ ਉਹ ਬਾਰਾਂ ਚੇਲਿਆਂ ਸਣੇ ਬੈਠਾ ਖਾਂਦਾ ਸੀ
ਮੱਤੀ 26 : 21 (PAV)
ਅਰ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ
ਮੱਤੀ 26 : 22 (PAV)
ਤਾਂ ਓਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੁ ਜੀ ਕੀ ਉਹ ਮੈਂ ਹਾਂ?
ਮੱਤੀ 26 : 23 (PAV)
ਉਹ ਨੇ ਉੱਤਰ ਦਿੱਤਾ, ਜਿਹ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ ਉਹੋ ਮੈਨੂੰ ਫੜਵਾਏਗਾ
ਮੱਤੀ 26 : 24 (PAV)
ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ
ਮੱਤੀ 26 : 25 (PAV)
ਤਦ ਯਹੂਦਾ ਜਿਹ ਨੇ ਉਹ ਨੂੰ ਫੜਵਾਇਆ ਅੱਗੋ ਬੋਲਿਆ, ਸੁਆਮੀ ਜੀ, ਕੀ ਉਹ ਮੈਂ ਹਾਂ? ਓਸ ਉਹ ਨੂੰ ਆਖਿਆ, ਤੈਂ ਆਪੇ ਆਖ ਦਿੱਤਾ
ਮੱਤੀ 26 : 26 (PAV)
ਜਦ ਉਹ ਖਾ ਰਹੇ ਸਨ ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਰ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ
ਮੱਤੀ 26 : 27 (PAV)
ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ
ਮੱਤੀ 26 : 28 (PAV)
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੀ ਖ਼ਾਤਰ ਪਾਪਾਂ ਦੀ ਮਾਫ਼ੀ ਦੇ ਲਈ ਵਹਾਇਆ ਜਾਂਦਾ ਹੈ
ਮੱਤੀ 26 : 29 (PAV)
ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੋਂ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੀਕਰ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ
ਮੱਤੀ 26 : 30 (PAV)
ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ
ਮੱਤੀ 26 : 31 (PAV)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ
ਮੱਤੀ 26 : 32 (PAV)
ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਥੋਂ ਅੱਗੇ ਗਲੀਲ ਨੂੰ ਜਾਵਾਂਗਾ
ਮੱਤੀ 26 : 33 (PAV)
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਹੀਂ ਖਾਵਾਂਗਾ
ਮੱਤੀ 26 : 34 (PAV)
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ
ਮੱਤੀ 26 : 35 (PAV)
ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰਾਂ ਆਖਣ ਲੱਗੇ
ਮੱਤੀ 26 : 36 (PAV)
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਐਥੇ ਬੈਠੋ ਜਿੰਨਾ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ
ਮੱਤੀ 26 : 37 (PAV)
ਅਤੇ ਪਤਰਸ ਅਰ ਜ਼ਬਦੀ ਦੇ ਦੇਵੋਂ ਪੁੱਤ੍ਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਦਿਲਗੀਰ ਹੋਣ ਲੱਗਾ
ਮੱਤੀ 26 : 38 (PAV)
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ । ਤੁਸੀਂ ਐਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ
ਮੱਤੀ 26 : 39 (PAV)
ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ
ਮੱਤੀ 26 : 40 (PAV)
ਅਤੇ ਚੇਲਿਆਂ ਦੇ ਕੋਲ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਹਾਥੋਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਹੋਇਆ?
ਮੱਤੀ 26 : 41 (PAV)
ਜਾਗੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ
ਮੱਤੀ 26 : 42 (PAV)
ਫੇਰ ਉਹ ਦੂਈ ਵਾਰ ਗਿਆ ਅਤੇ ਏਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨਾ ਨਹੀਂ ਟਲ ਸੱਕਦਾ ਤਾਂ ਤੇਰੀ ਮਰਜੀ ਹੋਵੇ
ਮੱਤੀ 26 : 43 (PAV)
ਅਤੇ ਉਸ ਨੇ ਆਣ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਸਨ
ਮੱਤੀ 26 : 44 (PAV)
ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਰ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ
ਮੱਤੀ 26 : 45 (PAV)
ਫੇਰ ਚੇਲਿਆਂ ਕੋਲ ਆਣ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਵਿਸਰਾਮ ਕਰੋ। ਵੇਖੋ, ਘੜੀ ਆ ਗਈ ਹੈ ਅਤੇ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
ਮੱਤੀ 26 : 46 (PAV)
ਉੱਠੋ, ਚੱਲੀਏ, ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।।
ਮੱਤੀ 26 : 47 (PAV)
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਪਰਧਾਨ ਜਾਜਕਾਂ ਅਰ ਲੋਕਾਂ ਦੇ ਬਜੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ
ਮੱਤੀ 26 : 48 (PAV)
ਅਤੇ ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾ ਉਹੋ ਹੈ, ਉਸ ਨੂੰ ਫੜ ਲੈਣਾ
ਮੱਤੀ 26 : 49 (PAV)
ਅਰ ਝੱਟ ਯਿਸੂ ਕੋਲ ਆਣ ਕੇ ਉਹ ਨੇ ਆਖਿਆ, ਸੁਆਮੀ ਜੀ ਅਦੇਸ਼! ਅਤੇ ਉਸ ਨੂੰ ਚੁੰਮਿਆ
ਮੱਤੀ 26 : 50 (PAV)
ਤਾਂ ਯਿਸੂ ਨੇ ਉਹ ਨੂੰ ਆਖਿਆ, ਬੇਲੀਆ, ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆਣ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ
ਮੱਤੀ 26 : 51 (PAV)
ਅਰ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਧੂ ਲਈ ਅਤੇ ਸਰਦਾਰ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ
ਮੱਤੀ 26 : 52 (PAV)
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਕਰ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ ਤਲਵਾਰ ਨਾਲ ਮਾਰੇ ਜਾਣਗੇ
ਮੱਤੀ 26 : 53 (PAV)
ਕੀ ਤੂੰ ਇਹ ਸਮਝਦਾ ਹੈਂ ਜੋ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸੱਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵਧੀਕ ਮੇਰੇ ਕੋਲ ਹਾਜਰ ਨਾ ਕਰੇਗਾ?
ਮੱਤੀ 26 : 54 (PAV)
ਫੇਰ ਓਹ ਲਿਖਤਾਂ ਭਈ ਅਜਿਹਾ ਹੋਣਾ ਜਰੂਰ ਹੈ ਕਿੱਕੁਰ ਪੂਰੀਆਂ ਹੁੰਦੀਆਂ?
ਮੱਤੀ 26 : 55 (PAV)
ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ? ਮੈਂ ਰੋਜ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸਾਂ ਅਤੇ ਤੁਸਾਂ ਮੈਨੂੰ ਨਾ ਫੜਿਆ
ਮੱਤੀ 26 : 56 (PAV)
ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛਡ ਕੇ ਭੱਜ ਗਏ।।
ਮੱਤੀ 26 : 57 (PAV)
ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਸਰਦਾਰ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਗ੍ਰੰਥੀ ਅਰ ਬਜੁਰਗ ਇਕੱਠੇ ਹੋਏ ਸਨ ਉਹ ਨੂੰ ਲੈ ਗਏ
ਮੱਤੀ 26 : 58 (PAV)
ਅਤੇ ਪਤਰਸ ਕੁਝ ਵਿੱਥ ਨਾਲ ਉਹ ਦੇ ਪਿੱਛੇ ਪਿੱਛੇ ਸਰਦਾਰ ਜਾਜਕ ਦੇ ਵੇਹੜੇ ਤੀਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ ਭਈ ਓੜਕ ਨੂੰ ਵੇਖੇ
ਮੱਤੀ 26 : 59 (PAV)
ਪਰਧਾਨ ਜਾਜਕ ਅਰ ਸਾਰੀ ਮਾਹਸਭਾ ਯਿਸੂ ਦੇ ਵਿਰੁੱਧ ਉਹ ਦੇ ਜਾਨੋਂ ਮਾਰਨ ਲਈ ਝੂਠੀ ਗਵਾਹੀ ਢੂੰਡਦੀ ਸੀ
ਮੱਤੀ 26 : 60 (PAV)
ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਓੜਕ ਨੂੰ ਦੋ ਜਣੇ ਅੱਗੇ ਆਣ ਕੇ ਬੋਲੇ,
ਮੱਤੀ 26 : 61 (PAV)
ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸੱਕਦਾ ਹਾਂ
ਮੱਤੀ 26 : 62 (PAV)
ਅਤੇ ਸਰਦਾਰ ਜਾਜਕ ਨੇ ਖਲੋ ਕੇ ਉਹ ਨੂੰ ਆਖਿਆ, ਕੀ ਤੂੰ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿਰੁਧ ਕੀ ਉਗਾਹੀ ਦਿੰਦੇ ਹਨ?
ਮੱਤੀ 26 : 63 (PAV)
ਪਰ ਯਿਸੂ ਚੁੱਪ ਹੀ ਰਿਹਾ ਅਤੇ ਸਰਦਾਰ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਭਈ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਸਾਨੂੰ ਦੱਸ
ਮੱਤੀ 26 : 64 (PAV)
ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ
ਮੱਤੀ 26 : 65 (PAV)
ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਏਸ ਕੁਫ਼ਰ ਬਕਿਆ ਹੈ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਕੁਫ਼ਰ ਸੁਣਿਆ। ਤੁਹਾਡੀ ਕੀ ਸਲਾਹ ਹੈ?
ਮੱਤੀ 26 : 66 (PAV)
ਉਨ੍ਹਾਂ ਨੇ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ?
ਮੱਤੀ 26 : 67 (PAV)
ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਰ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ
ਮੱਤੀ 26 : 68 (PAV)
ਹੇ ਮਸੀਹ, ਸਾਨੂੰ ਅੰਗਮ ਗਿਆਨ ਨਾਲ ਦੱਸ, ਤੈਨੂੰ ਕਿਹ ਨੇ ਮਾਰਿਆ?
ਮੱਤੀ 26 : 69 (PAV)
ਅਤੇ ਪਤਰਸ ਬਾਹਰ ਵੇਹੜੇ ਵਿੱਚ ਬੈਠਾ ਸੀ ਅਰ ਇੱਕ ਗੋੱਲੀ ਉਹ ਦੇ ਕੋਲ ਆਣ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਭੀ ਸੈਂ
ਮੱਤੀ 26 : 70 (PAV)
ਪਰ ਉਹ ਨੇ ਸਭਨਾਂ ਦੇ ਅੱਗੇ ਮੁੱਕਰ ਕੇ ਆਖਿਆ, ਮੈਂ ਨਹੀ ਜਾਣਦਾ ਤੂੰ ਕੀ ਬੋਲਦੀ ਹੈਂ
ਮੱਤੀ 26 : 71 (PAV)
ਜਦ ਉਹ ਬਾਹਰ ਡਿਉੜੀ ਵਿੱਚ ਗਿਆ ਦੂਈ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਭੀ ਯਿਸੂ ਨਾਸਰੀ ਦੇ ਨਾਲ ਸੀ
ਮੱਤੀ 26 : 72 (PAV)
ਅਤੇ ਉਹ ਸੌਂਹ ਖਾ ਕੇ ਫੇਰ ਮੁੱਕਰ ਗਿਆ ਜੋ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ
ਮੱਤੀ 26 : 73 (PAV)
ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ
ਮੱਤੀ 26 : 74 (PAV)
ਤਦ ਉਹ ਸਰਾਪ ਦੇਣ ਅਰ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੁੰ ਜਾਣਦਾ ਹੀ ਨਹੀਂ। ਅਤੇ ਉਵੇਂ ਕੁੱਕੜ ਨੇ ਬਾਂਗ ਦਿੱਤੀ
ਮੱਤੀ 26 : 75 (PAV)
ਤਦੋਂ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਆਖੀ ਸੀ ਜੋ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਰ ਭੁੱਭਾਂ ਮਾਰ ਕੇ ਰੋਇਆ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67 68 69 70 71 72 73 74 75

BG:

Opacity:

Color:


Size:


Font: