ਮੱਤੀ 8 : 1 (PAV)
ਜਾਂ ਉਹ ਪਹਾੜੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਲੱਗ ਪਈ
ਮੱਤੀ 8 : 2 (PAV)
ਅਤੇ ਵੇਖੋ ਇੱਕ ਕੋੜ੍ਹੀ ਨੇ ਕੋਲ ਆਣ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ
ਮੱਤੀ 8 : 3 (PAV)
ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਤੇ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ
ਮੱਤੀ 8 : 4 (PAV)
ਤਾਂ ਯਿਸੂ ਨੇ ਉਹ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣਾ ਆਪ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਭਈ ਉਨ੍ਹਾਂ ਲਈ ਸਾਖੀ ਹੋਵੇ।।
ਮੱਤੀ 8 : 5 (PAV)
ਜਾਂ ਉਹ ਕਫ਼ਰਨਾਹੂਮ ਵਿੱਚ ਵੜਿਆ ਤਾਂ ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਹ ਦੀ ਮਿੰਨਤ ਕਰ ਕੇ ਕਿਹਾ,
ਮੱਤੀ 8 : 6 (PAV)
ਪ੍ਰਭੁ ਜੀ ਮੇਰਾ ਨੌਕਰ ਝੋਲੇ ਦਾ ਮਾਰਿਆ ਘਰ ਵਿੱਚ ਵੱਡਾ ਦੁੱਖੀ ਪਿਆ ਹੈ
ਮੱਤੀ 8 : 7 (PAV)
ਅਤੇ ਉਸ ਨੇ ਉਹ ਨੂੰ ਆਖਿਆ, ਮੈਂ ਆਣ ਕੇ ਉਹ ਨੂੰ ਚੰਗਾ ਕਰ ਦਿਆਂਗਾ
ਮੱਤੀ 8 : 8 (PAV)
ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੁ ਜੀ ਮੈਂ ਇਸ ਜੋਗ ਨਹੀਂ ਜੋ ਤੂੰ ਮੇਰੀ ਛੱਤ ਦੇ ਹੇਠ ਆਵੇਂ ਪਰ ਨਿਰਾ ਬਚਨ ਹੀ ਕਰ ਤਾਂ ਮੇਰਾ ਨੌਕਰ ਚੰਗਾ ਹੋ ਜਾਊ
ਮੱਤੀ 8 : 9 (PAV)
ਕਿਉਂ ਜੋ ਮੈਂ ਭੀ ਇੱਕ ਮਨੁੱਖ ਦੂਏ ਦੇ ਹੁਕਮ ਵਿੱਚ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਇਖ਼ਤਿਆਰ ਵਿੱਚ ਰੱਖਦਾ ਹਾਂ ਅਰ ਇੱਕ ਨੂੰ ਆਖਦਾ ਹਾਂ, ਜਾਹ! ਤਾਂ ਉਹ ਜਾਂਦਾ ਹੈ ਅਤੇ ਦੂਏ ਨੂੰ, ਆ! ਤਾਂ ਉਹ ਆਉਂਦਾ ਹੈ ਅਰ ਆਪਣੇ ਚਾਕਰ ਨੂੰ, ਇਹ ਕਰ! ਤਾਂ ਉਹ ਕਰਦਾ ਹੈ
ਮੱਤੀ 8 : 10 (PAV)
ਯਿਸੂ ਨੇ ਇਹ ਸੁਣ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ ਮਗਰ ਆਉਂਦੇ ਸਨ ਕਿਹਾ ਭਈ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ!
ਮੱਤੀ 8 : 11 (PAV)
ਅਰ ਮੈਂ ਤੁਹਾਨੂੰ ਆਖਦਾ ਹਾਂ ਜੋ ਬਥੇਰੇ ਚੜ੍ਹਦਿਓਂ ਅਤੇ ਲਹਿੰਦਿਓਂ ਆਉਣਗੇ ਅਤੇ ਸੁਰਗ ਦੇ ਰਾਜ ਵਿੱਚ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਬੈਠਣਗੇ
ਮੱਤੀ 8 : 12 (PAV)
ਪਰ ਰਾਜ ਦੇ ਪੁੱਤ੍ਰ ਬਾਹਰ ਦੇ ਅੰਧਘੋਰ ਵਿੱਚ ਕੱਢੇ ਜਾਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ
ਮੱਤੀ 8 : 13 (PAV)
ਤਾਂ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾਹ, ਜਿਹੀ ਤੈਂ ਨਿਹਚਾ ਕੀਤੀ ਤੇਰੇ ਲਈ ਤਿਹਾ ਹੀ ਹੋਵੇ ਅਤੇ ਉਹ ਨੌਕਰ ਉਸੇ ਘੜੀ ਚੰਗਾ ਹੋ ਗਿਆ।।
ਮੱਤੀ 8 : 14 (PAV)
ਯਿਸੂ ਨੇ ਪਤਰਸ ਦੇ ਘਰ ਵਿੱਚ ਆਣ ਕੇ ਉਹ ਦੀ ਸੱਸ ਨੂੰ ਤਾਪ ਨਾਲ ਪਈ ਹੋਈ ਵੇਖਿਆ
ਮੱਤੀ 8 : 15 (PAV)
ਅਤੇ ਉਸ ਨੇ ਉਹ ਦਾ ਹੱਥ ਛੋਹਿਆ ਅਤੇ ਉਹ ਦਾ ਤਾਪ ਲਹਿ ਗਿਆ ਅਰ ਉਹ ਨੇ ਉੱਠ ਕੇ ਉਸ ਦੀ ਖ਼ਾਤਰ ਕੀਤੀ
ਮੱਤੀ 8 : 16 (PAV)
ਅਤੇ ਜਾਂ ਸੰਝ ਹੋਈ ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਉਸ ਨੇ ਬਚਨ ਨਾਲ ਰੂਹਾਂ ਨੂੰ ਕੱਢ ਦਿੱਤਾ ਅਰ ਸਾਰੇ ਰੋਗੀਆਂ ਨੂੰ ਚੰਗਿਆ ਕੀਤਾ
ਮੱਤੀ 8 : 17 (PAV)
ਤਾਂ ਜੋ ਯਸਾਯਾਹ ਨਬੀ ਦਾ ਉਹ ਵਾਕ ਪੂਰਾ ਹੋਵੇ ਭਈ ਉਹ ਨੇ ਆਪੇ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।।
ਮੱਤੀ 8 : 18 (PAV)
ਤਦ ਯਿਸੂ ਨੇ ਬਹੁਤ ਭੀੜ ਆਪਣੇ ਚੁਫੇਰੇ ਵੇਖ ਕੇ ਪਾਰ ਚੱਲਣ ਦੀ ਆਗਿਆ ਦਿੱਤੀ
ਮੱਤੀ 8 : 19 (PAV)
ਅਤੇ ਇੱਕ ਗ੍ਰੰਥੀ ਨੇ ਕੋਲ ਆਣ ਕੇ ਉਹ ਨੂੰ ਕਿਹਾ, ਗੁਰੂ ਜੀ ਜਿੱਥੇ ਕਿਤੇ ਤੂੰ ਜਾਵੇਂ ਮੈਂ ਤੇਰੇ ਮਗਰ ਚੱਲਾਂਗਾ
ਮੱਤੀ 8 : 20 (PAV)
ਅਤੇ ਯਿਸੂ ਨੇ ਉਹ ਨੂੰ ਆਖਿਆ ਭਈ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ
ਮੱਤੀ 8 : 21 (PAV)
ਅਰ ਚੇਲਿਆਂ ਵਿੱਚੋ ਹੋਰ ਦੂਏ ਨੇ ਉਹ ਨੂੰ ਆਖਿਆ, ਪ੍ਰਭੁ ਜੀ ਮੈਨੂੰ ਪਰਵਾਨਗੀ ਦਿਹ ਜੋ ਪਹਿਲਾਂ ਜਾ ਕੇ ਆਪਣੇ ਪਿਉ ਨੂੰ ਦੱਬਾਂ
ਮੱਤੀ 8 : 22 (PAV)
ਪਰ ਯਿਸੂ ਨੇ ਉਹ ਨੂੰ ਕਿਹਾ, ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦਿਹ।।
ਮੱਤੀ 8 : 23 (PAV)
ਜਾਂ ਉਹ ਬੇੜੀ ਉੱਤੇ ਚੜ੍ਹਿਆ ਉਹ ਦੇ ਚੇਲੇ ਉਹ ਦੇ ਮਗਰ ਆਏ
ਮੱਤੀ 8 : 24 (PAV)
ਅਰ ਵੇਖੋ ਝੀਲ ਵਿੱਚ ਐਡਾ ਵੱਡਾ ਤੁਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਲੁਕਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ
ਮੱਤੀ 8 : 25 (PAV)
ਅਤੇ ਉਨ੍ਹਾਂ ਨੇ ਕੋਲ ਆਣ ਕੇ ਉਹ ਨੂੰ ਜਗਾਇਆ ਅਤੇ ਕਿਹਾ, ਪ੍ਰਭੁ ਜੀ ਬਚਾ! ਅਸੀਂ ਤਾਂ ਮਰ ਚੱਲੇ ਹਾਂ!
ਮੱਤੀ 8 : 26 (PAV)
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਓ ਤੁਸੀਂ ਕਿਉਂ ਡਰਦੇ ਹੋ? ਤਦ ਉਹ ਨੇ ਉੱਠ ਕੇ ਪੌਣ ਅਤੇ ਝੀਲ ਨੂੰ ਦਬਕਾ ਦਿੱਤਾ ਅਤੇ ਵੱਡਾ ਚੈਨ ਹੋ ਗਿਆ
ਮੱਤੀ 8 : 27 (PAV)
ਤਾਂ ਓਹ ਮਨੁੱਖ ਹੈਰਾਨ ਹੋਕੇ ਬੋਲੇ ਜੋ ਇਹ ਕਿਹੋ ਜਿਹਾ ਪੁਰਖ ਹੈ ਕਿ ਪੌਣ ਅਤੇ ਝੀਲ ਭੀ ਉਹ ਦੀ ਮੰਨ ਲੈਂਦੇ ਹਨ?।।
ਮੱਤੀ 8 : 28 (PAV)
ਜਾਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਮਿਲੇ ਅਤੇ ਓਹ ਐਡੇ ਕਰੜੇ ਸਨ ਜੋ ਉਸ ਰਸਤੇ ਕੋਈ ਲੰਘ ਨਹੀਂ ਸੀ ਸੱਕਦਾ
ਮੱਤੀ 8 : 29 (PAV)
ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤ੍ਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਵੇਲਿਓਂ ਪਹਿਲਾਂ ਸਾਨੂੰ ਦੁਖ ਦੇਣ ਐਥੇ ਆਇਆ ਹੈ?
ਮੱਤੀ 8 : 30 (PAV)
ਉਨ੍ਹਾਂ ਤੋਂ ਕੁਝ ਦੂਰ ਬਹੁਤ ਸਾਰਿਆਂ ਸੂਰਾਂ ਦਾ ਇੱਜੜ ਚੁਗਦਾ ਸੀ
ਮੱਤੀ 8 : 31 (PAV)
ਅਰ ਭੂਤਾਂ ਨੇ ਉਹਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘੱਲ ਦਿਹ
ਮੱਤੀ 8 : 32 (PAV)
ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਓਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਢਾਹੇ ਉੱਤੋਂ ਸਿਰ ਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਮੋਇਆ
ਮੱਤੀ 8 : 33 (PAV)
ਤਦ ਚੁਗਾਉਣ ਵਾਲੇ ਨੱਠੇ ਅਤੇ ਨਗਰ ਵਿੱਚ ਜਾ ਕੇ ਸਾਰੀ ਵਾਰਤਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ
ਮੱਤੀ 8 : 34 (PAV)
ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਨ ਨੂੰ ਨਿੱਕਲਿਆ ਅਰ ਜਾਂ ਉਹ ਨੂੰ ਵੇਖਿਆ ਤਾਂ ਉਹਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।।
❮
❯