ਮਰਕੁਸ 13 : 1 (PAV)
ਜਾਂ ਉਹ ਹੈਕਲੋਂ ਬਾਹਰ ਜਾ ਰਿਹਾ ਸੀ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਵੇਖੋ, ਏਹ ਕਿਹੇ ਜਿਹੇ ਪੱਥਰ ਅਤੇ ਕਿਹੀਆਂ ਇਮਾਰਤਾਂ ਹਨ!
ਮਰਕੁਸ 13 : 2 (PAV)
ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜਿਹੜਾ ਡੇਗਿਆ ਨਾ ਜਾਏ।।
ਮਰਕੁਸ 13 : 3 (PAV)
ਜਾਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਅੰਦ੍ਰਿਯਾਸ ਨੇ ਨਿਰਾਲੇ ਵਿੱਚ ਉਹ ਦੇ ਅੱਗੇ ਅਰਜ਼ ਕੀਤੀ
ਮਰਕੁਸ 13 : 4 (PAV)
ਜੋ ਸਾਨੂੰ ਦੱਸ, ਏਹ ਗੱਲਾਂ ਕਦ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਲੱਛਣ ਹੈ ਜਾਂ ਏਹ ਸਭ ਪੂਰੀਆਂ ਹੋਣ ਲੱਗਣਗੀਆਂ?
ਮਰਕੁਸ 13 : 5 (PAV)
ਯਿਸੂ ਉਨ੍ਹਾਂ ਨੂੰ ਆਖਣ ਲੱਗਾ, ਚੌਕਸ ਰਹੋ ਭਈ ਕੋਈ ਤੁਹਾਨੂੰ ਭੁਲਾਵੇ ਵਿੱਚ ਨਾ ਪਾਵੇ
ਮਰਕੁਸ 13 : 6 (PAV)
ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
ਮਰਕੁਸ 13 : 7 (PAV)
ਜਾਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋ ਤਾਂ ਘਬਰਾ ਨਾ ਜਾਣਾ। ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ
ਮਰਕੁਸ 13 : 8 (PAV)
ਕਿਉਂ ਜੋ ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜਾਈ ਕਰੇਗੀ। ਥਾਂ ਥਾਂ ਭੁਚਾਲ ਆਉਣਗੇ, ਕਾਲ ਪੈਣਗੇ। ਇਹ ਅਜੇ ਪੀੜਾਂ ਦਾ ਮੁੱਢ ਹੀ ਹੈ! ।।
ਮਰਕੁਸ 13 : 9 (PAV)
ਪਰ ਤੁਸੀਂ ਚੌਕਸ ਰਹੋ ਕਿਉਂ ਜੋ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਰ ਤੁਸੀਂ ਸਮਾਜਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਸਾਖੀ ਹੋਵੇ
ਮਰਕੁਸ 13 : 10 (PAV)
ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਅੱਗੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਏ
ਮਰਕੁਸ 13 : 11 (PAV)
ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ
ਮਰਕੁਸ 13 : 12 (PAV)
ਅਤੇ ਭਾਈ ਭਾਈ ਨੂੰ ਅਰ ਪਿਉ ਪੁੱਤ੍ਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ
ਮਰਕੁਸ 13 : 13 (PAV)
ਅਰ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ।।
ਮਰਕੁਸ 13 : 14 (PAV)
ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਚਾਹੀਦਾ ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਓਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਨੂੰ ਭੱਜ ਜਾਣ
ਮਰਕੁਸ 13 : 15 (PAV)
ਅਤੇ ਜਿਹੜਾ ਕੋਠੇ ਉੱਤੇ ਹੋਵੇ ਹਿਠਾਹਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਕੱਢ ਲੈ ਜਾਣ ਲਈ ਅੰਦਰ ਨਾ ਵੜੇ
ਮਰਕੁਸ 13 : 16 (PAV)
ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ
ਮਰਕੁਸ 13 : 17 (PAV)
ਅਤੇ ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
ਮਰਕੁਸ 13 : 18 (PAV)
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ਼ ਵਿੱਚ ਨਾ ਹੋਵੇ
ਮਰਕੁਸ 13 : 19 (PAV)
ਕਿਉਂਕਿ ਉਨ੍ਹੀਂ ਦਿਨੀਂ ਐਡਾ ਕਸ਼ਟ ਹੋਵੇਗਾ ਜੋ ਸਰਿਸ਼ਟ ਦੇ ਮੁੱਢੋਂ ਜਿਹ ਨੂੰ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੋੜੀ ਹੋਇਆ ਹੈ ਅਤੇ ਨਾ ਕਦੇ ਹੋਵੇਗਾ
ਮਰਕੁਸ 13 : 20 (PAV)
ਅਰ ਜੇ ਪ੍ਰਭੁ ਉਨ੍ਹਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਸਰੀਰ ਨਾ ਬਚਦਾ ਪਰ ਉਨ੍ਹਾਂ ਚੁਣਿਆਂ ਹੋਇਆਂ ਦੀ ਖ਼ਾਤਰ ਜਿਨਾਂ ਨੂੰ ਉਹ ਨੇ ਚੁਣਿਆ ਹੈ ਉਸ ਨੇ ਉਨ੍ਹਾਂ ਦਿਨਾਂ ਨੂੰ ਘਟਾਇਆ
ਮਰਕੁਸ 13 : 21 (PAV)
ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਯਾ ਵੇਖੋ ਉੱਥੇ ਹੈ! ਤਾਂ ਸਤ ਨਾ ਮੰਨਣਾ
ਮਰਕੁਸ 13 : 22 (PAV)
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਰ ਅਚਰਜ ਕੰਮ ਵਿਖਾਲਣਗੇ ਤਾਂ ਜੇ ਹੋ ਸੱਕੇ ਓਹ ਚੁਣਿਆਂ ਹੋਇਆਂ ਨੂੰ ਭੁਲਾਵੇ ਵਿੱਚ ਪਾ ਦੇਣ
ਮਰਕੁਸ 13 : 23 (PAV)
ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਅੱਗੋਂ ਹੀ ਸੱਭੋ ਕੁਝ ਦੱਸ ਦਿੱਤਾ।।
ਮਰਕੁਸ 13 : 24 (PAV)
ਪਰ ਉਨ੍ਹੀਂ ਦਿਨੀਂ ਉਸ ਕਸ਼ਟ ਦੇ ਪਿੱਛੋਂ ਸੂਰਜ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ
ਮਰਕੁਸ 13 : 25 (PAV)
ਅਤੇ ਤਾਰੇ ਆਕਾਸ਼ ਤੋਂ ਡਿੱਗ ਪੈਣਗੇ ਅਤੇ ਜਿਹੜੀਆਂ ਸ਼ਕਤੀਆਂ ਆਕਾਸ਼ ਵਿੱਚ ਹਨ ਹਿਲਾਈਆਂ ਜਾਣਗੀਆਂ
ਮਰਕੁਸ 13 : 26 (PAV)
ਤਦ ਮਨੁੱਖ ਦੇ ਪੁੱਤ੍ਰ ਨੂੰ ਵੱਡੀ ਸਮਰੱਥਾ ਅਤੇ ਤੇਜ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ
ਮਰਕੁਸ 13 : 27 (PAV)
ਉਸ ਵੇਲੇ ਉਹ ਦੂਤਾਂ ਨੂੰ ਭੇਜੇਗਾ ਅਤੇ ਚੌਹਾਂ ਕੂੰਟਾਂ ਤੋਂ ਧਰਤੀ ਦੀ ਹੱਦੋਂ ਆਕਾਸ਼ ਦੀ ਹੱਦ ਤੀਕਰ ਆਪਣੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰੇਗਾ।।
ਮਰਕੁਸ 13 : 28 (PAV)
ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਾਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆਈ ਹੈ
ਮਰਕੁਸ 13 : 29 (PAV)
ਇਸੇ ਤਰਾਂ ਨਾਲ ਤੁਸੀਂ ਵੀ ਜਾਂ ਵੇਖੋ ਕਿ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਭਈ ਉਹ ਨੇੜੇ ਸਗੋਂ ਬੂਹੇ ਉੱਤੇ ਹੈ
ਮਰਕੁਸ 13 : 30 (PAV)
ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਦ ਤੋੜੀ ਏਹ ਸਭ ਗੱਲਾਂ ਨਾ ਹੋ ਲੈਣ ਇਹ ਪੀੜੀ ਬੀਤ ਨਾ ਜਾਵੇਗੀ
ਮਰਕੁਸ 13 : 31 (PAV)
ਆਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ
ਮਰਕੁਸ 13 : 32 (PAV)
ਪਰ ਉਸ ਦਿਨ ਯਾ ਉਸ ਘੜੀ ਦੇ ਵਿਖੇ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ, ਨਾ ਪੁੱਤ੍ਰ, ਪਰ ਕੇਵਲ ਪਿਤਾ
ਮਰਕੁਸ 13 : 33 (PAV)
ਖਬਰਦਾਰ, ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਵੇਲਾ ਕਦ ਹੋਵੇਗਾ
ਮਰਕੁਸ 13 : 34 (PAV)
ਇਹ ਇੱਕ ਪਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਹ ਨੇ ਘਰੋਂ ਜਾਂਦੇ ਵੇਲੇ ਆਪਣੇ ਨੌਕਰਾਂ ਨੂੰ ਇਖ਼ਤਿਆਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਕੀਤਾ ਭਈ ਜਾਗਦਾ ਰਹੁ
ਮਰਕੁਸ 13 : 35 (PAV)
ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਭਈ ਘਰ ਦਾ ਮਾਲਕ ਕਦ ਆਵੇਗਾ, ਸੰਝ ਨੂੰ ਯਾ ਅੱਧੀ ਰਾਤ ਨੂੰ ਯਾ ਕੁਕੱੜ ਦੇ ਬਾਂਗ ਦੇਣ ਦੇ ਵੇਲੇ ਯਾ ਤੜਕੇ ਨੂੰ
ਮਰਕੁਸ 13 : 36 (PAV)
ਤਾਂ ਅਜਿਹਾ ਨਾ ਹੋਵੇ ਜੋ ਅਚਾਣਕ ਆਣ ਕੇ ਉਹ ਤੁਹਾਨੂੰ ਸੁੱਤੇ ਵੇਖੇ
ਮਰਕੁਸ 13 : 37 (PAV)
ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ ਸੋ ਸਾਰਿਆਂ ਨੂੰ ਆਖਦਾ ਹਾਂ ਭਈ ਜਾਗਦੇ ਰਹੋ! ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37

BG:

Opacity:

Color:


Size:


Font: