ਮਰਕੁਸ 14 : 1 (PAV)
ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਜੋ ਉਹ ਨੂੰ ਕਿੱਕੁਰ ਛੱਲ ਨਾਲ ਫੜ ਕੇ ਜਾਨੋਂ ਮਾਰੀਏ?
ਮਰਕੁਸ 14 : 2 (PAV)
ਉਨ੍ਹਾਂ ਤਾਂ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਬਲਵਾ ਨਾ ਹੋਵੇ।।
ਮਰਕੁਸ 14 : 3 (PAV)
ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ
ਮਰਕੁਸ 14 : 4 (PAV)
ਤਦ ਕਿੰਨੇ ਆਪਣੇ ਮਨ ਵਿੱਚ ਖਿਝ ਕੇ ਬੋਲੇ ਜੋ ਇਸ ਅਤਰ ਦਾ ਇਹ ਨੁਕਸਾਨ ਕਾਹ ਨੂੰ ਹੋਇਆ?
ਮਰਕੁਸ 14 : 5 (PAV)
ਕਿਉਂਕਿ ਹੋ ਸੱਕਦਾ ਸੀ ਜੋ ਇਹ ਅਤਰ ਡੂਢ ਸੌ ਰੁਪਏ ਤੋਂ ਵਧੀਕ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ ਸੋ ਉਹ ਉਸ ਤੀਵੀਂ ਨੂੰ ਝਿੜਕਣ ਲੱਗੇ
ਮਰਕੁਸ 14 : 6 (PAV)
ਪਰ ਯਿਸੂ ਨੇ ਆਖਿਆ, ਇਹ ਨੂੰ ਛੱਡ ਦਿਓ, ਕਿਉਂ ਇਹ ਨੂੰ ਕੋਸਦੇ ਹੋ? ਉਸ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
ਮਰਕੁਸ 14 : 7 (PAV)
ਕਿਉਂ ਜੋ ਕੰਗਾਲ ਸਦਾ ਤੁਹਾਡੇ ਨਾਲ ਹਨ ਅਤੇ ਜਾਂ ਚਾਹੋ ਤਾਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
ਮਰਕੁਸ 14 : 8 (PAV)
ਜੋ ਉਸ ਤੋਂ ਬਣ ਪਿਆ ਉਸ ਨੇ ਕੀਤਾ। ਉਸ ਨੇ ਅੱਗੋਂ ਹੀ ਮੇਰੇ ਸਰੀਰ ਉੱਤੇ ਕਫ਼ਨਾਉਣ ਦਫ਼ਨਾਉਣ ਲਈ ਅਤਰ ਪਾ ਦਿੱਤਾ
ਮਰਕੁਸ 14 : 9 (PAV)
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਵੀ ਇਹ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।।
ਮਰਕੁਸ 14 : 10 (PAV)
ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਪਰਧਾਨ ਜਾਜਕਾਂ ਕੋਲ ਚਲਿਆ ਗਿਆ ਭਈ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ
ਮਰਕੁਸ 14 : 11 (PAV)
ਅਤੇ ਓਹ ਸੁਣ ਕੇ ਆਨੰਦ ਹੋਏ ਅਰ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।।
ਮਰਕੁਸ 14 : 12 (PAV)
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
ਮਰਕੁਸ 14 : 13 (PAV)
ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋਹੁੰ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ
ਮਰਕੁਸ 14 : 14 (PAV)
ਅਰ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?
ਮਰਕੁਸ 14 : 15 (PAV)
ਉਹ ਆਪ ਹੀ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਬਿਛਿਆ ਅਤੇ ਸੁਆਰਿਆ ਹੋਇਆ ਵਿਖਾਲੇਗਾ ਸੋ ਉੱਥੇ ਸਾਡੇ ਲਈ ਤਿਆਰੀ ਕਰੋ
ਮਰਕੁਸ 14 : 16 (PAV)
ਤਾਂ ਚੇਲੇ ਚੱਲੇ ਗਏ ਅਰ ਸ਼ਹਿਰ ਵਿੱਚ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ।।
ਮਰਕੁਸ 14 : 17 (PAV)
ਜਾਂ ਸੰਝ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ
ਮਰਕੁਸ 14 : 18 (PAV)
ਅਰ ਜਦ ਓਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ
ਮਰਕੁਸ 14 : 19 (PAV)
ਤਦ ਓਹ ਉਦਾਸ ਹੋਣ ਅਤੇ ਇੱਕ ਇੱਕ ਕਰਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ?
ਮਰਕੁਸ 14 : 20 (PAV)
ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਸੋਈ ਹੈ
ਮਰਕੁਸ 14 : 21 (PAV)
ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ।।
ਮਰਕੁਸ 14 : 22 (PAV)
ਜਦ ਓਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ
ਮਰਕੁਸ 14 : 23 (PAV)
ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ
ਮਰਕੁਸ 14 : 24 (PAV)
ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ
ਮਰਕੁਸ 14 : 25 (PAV)
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਆਂਗਾਂ ਜਿਸ ਦਿਨ ਤੀਕਰ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਆਂ ।।
ਮਰਕੁਸ 14 : 26 (PAV)
ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।।
ਮਰਕੁਸ 14 : 27 (PAV)
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਭਈ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਭੇਡਾਂ ਖਿਲਰ ਜਾਣਗੀਆਂ
ਮਰਕੁਸ 14 : 28 (PAV)
ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਥੋਂ ਅੱਗੇ ਗਲੀਲ ਨੂੰ ਜਾਵਾਗਾਂ
ਮਰਕੁਸ 14 : 29 (PAV)
ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!
ਮਰਕੁਸ 14 : 30 (PAV)
ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ
ਮਰਕੁਸ 14 : 31 (PAV)
ਪਰ ਉਹ ਨੇ ਵੱਡੇ ਹਠ ਨਾਲ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਭੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰਾਂ ਬੋਲੇ।।
ਮਰਕੁਸ 14 : 32 (PAV)
ਫੇਰ ਓਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੀਕਰ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ
ਮਰਕੁਸ 14 : 33 (PAV)
ਉਸ ਨੇ ਪਤਰਸ ਅਤੇ ਯਾਕੂਬ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਹੈਰਾਨ ਪਰੇਸ਼ਾਨ ਅਰ ਬਹੁਤ ਦਿਲਗੀਰ ਹੋਣ ਲੱਗਾ
ਮਰਕੁਸ 14 : 34 (PAV)
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ। ਤੁਸੀਂ ਐਥੇ ਠਹਿਰੋਂ ਅਰ ਜਾਗਦੇ ਰਹੋ
ਮਰਕੁਸ 14 : 35 (PAV)
ਅਤੇ ਉਹ ਥੋੜਾ ਅੱਗੇ ਵੱਧ ਕੇ ਭੁਞੇਂ ਡਿੱਗ ਪਿਆ ਅਰ ਪ੍ਰਾਰਥਨਾ ਕੀਤੀ ਕਿ ਜੇ ਹੋ ਸੱਕੇ ਤਾਂ ਇਹ ਘੜੀ ਮੈਥੋਂ ਟੱਲ ਜਾਏ
ਮਰਕੁਸ 14 : 36 (PAV)
ਅਤੇ ਓਨ ਆਖਿਆ, ਅੱਬਾ, ਹੇ ਪਿਤਾ, ਤੈਥੋਂ ਸੱਭੋ ਕੁਝ ਹੋ ਸੱਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦਿਹ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ
ਮਰਕੁਸ 14 : 37 (PAV)
ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੈਥੋਂ ਇੱਕ ਘੜੀ ਵੀ ਨਾ ਜਾਗ ਹੋਇਆ?
ਮਰਕੁਸ 14 : 38 (PAV)
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ
ਮਰਕੁਸ 14 : 39 (PAV)
ਤਾਂ ਉਹ ਫੇਰ ਗਿਆ ਅਰ ਉਹੋ ਗੱਲ ਕਹਿ ਕੇ ਪ੍ਰਾਰਥਨਾ ਕੀਤੀ
ਮਰਕੁਸ 14 : 40 (PAV)
ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ
ਮਰਕੁਸ 14 : 41 (PAV)
ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
ਮਰਕੁਸ 14 : 42 (PAV)
ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।।
ਮਰਕੁਸ 14 : 43 (PAV)
ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹਦੇ ਨਾਲ ਸੀ
ਮਰਕੁਸ 14 : 44 (PAV)
ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾਂ ਉਹੋ ਹੈ। ਉਹ ਨੂੰ ਫੜ ਕੇ ਤਕੜਾਈ ਨਾਲ ਲੈ ਜਾਣਾ!
ਮਰਕੁਸ 14 : 45 (PAV)
ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਸੁਆਮੀ ਜੀ! ਅਤੇ ਉਹ ਨੂੰ ਚੁੰਮਿਆਂ
ਮਰਕੁਸ 14 : 46 (PAV)
ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ
ਮਰਕੁਸ 14 : 47 (PAV)
ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਧੂ ਲਈ ਅਰ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ
ਮਰਕੁਸ 14 : 48 (PAV)
ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਭਈ ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ?
ਮਰਕੁਸ 14 : 49 (PAV)
ਮੈਂ ਰੋਜ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਰ ਤੁਸਾਂ ਮੈਨੂੰ ਨਾ ਫੜਿਆ ਪਰ ਇਹ ਇਸ ਲਈ ਹੋਇਆ ਜੋ ਲਿਖਤਾਂ ਪੂਰੀਆਂ ਹੋਣ
ਮਰਕੁਸ 14 : 50 (PAV)
ਅਰ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ
ਮਰਕੁਸ 14 : 51 (PAV)
ਇੱਕ ਜੁਆਨ ਜਿਹ ਨੇ ਦੁਪੱਟਾ ਆਪਣੇ ਨੰਗੇ ਪਿੰਡੇ ਉੱਤੇ ਲਿਆ ਹੋਇਆ ਸੀ ਉਹ ਦੇ ਮਗਰ ਤੁਰਿਆ ਅਰ ਲੋਕਾਂ ਨੇ ਉਸ ਨੂੰ ਫੜ ਲਿਆ
ਮਰਕੁਸ 14 : 52 (PAV)
ਪਰ ਉਹ ਦੁਪੱਟਾ ਛੱਡ ਕੇ ਨੰਗਾ ਭੱਜ ਗਿਆ।।
ਮਰਕੁਸ 14 : 53 (PAV)
ਤਦ ਓਹ ਯਿਸੂ ਨੂੰ ਸਰਦਾਰ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਪਰਧਾਨ ਜਾਜਕ ਅਤੇ ਬਜ਼ੁਰਗ ਅਤੇ ਗ੍ਰੰਥੀ ਇਕੱਠੇ ਹੋਏ
ਮਰਕੁਸ 14 : 54 (PAV)
ਅਰ ਪਤਰਸ ਕੁਝ ਵਿੱਥ ਨਾਲ ਉਹ ਦੇ ਪਿੱਛੇ ਪਿੱਛੇ ਸਰਦਾਰ ਜਾਜਕ ਦੇ ਵੇਹੜੇ ਦੇ ਅੰਦਰ ਤੀਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ
ਮਰਕੁਸ 14 : 55 (PAV)
ਤਦ ਪਰਧਾਨ ਜਾਜਕ ਅਤੇ ਸਾਰੀ ਮਹਾ ਸਭਾ ਨੇ ਯਿਸੂ ਦੇ ਵਿੱਰੁਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਢੂੰਡੀ ਪਰ ਨਾ ਲੱਭੀ
ਮਰਕੁਸ 14 : 56 (PAV)
ਬਹੁਤਿਆਂ ਨੇ ਉਹਦੇ ਵਿੱਰੁਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਹੀ ਨਾ ਸੀ
ਮਰਕੁਸ 14 : 57 (PAV)
ਤਦ ਕਈਆਂ ਨੇ ਉੱਠ ਕੇ ਉਹ ਦੇ ਵਿੱਰੁਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ
ਮਰਕੁਸ 14 : 58 (PAV)
ਭਈ ਅਸਾਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਰ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨਾ ਹੱਥ ਲਾਏ ਬਣਾਵਾਂਗਾ
ਮਰਕੁਸ 14 : 59 (PAV)
ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਹੀ ਨਾ ਸੀ
ਮਰਕੁਸ 14 : 60 (PAV)
ਤਦ ਸਰਦਾਰ ਜਾਜਕ ਵਿਚਾਲੇ ਖੜਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿੱਰੁਧ ਕੀ ਗਵਾਹੀ ਦਿੰਦੇ ਹਨ?
ਮਰਕੁਸ 14 : 61 (PAV)
ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਸਰਦਾਰ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਪਰਮਧੰਨ ਦਾ ਪੁੱਤ੍ਰ ਹੈਂ?
ਮਰਕੁਸ 14 : 62 (PAV)
ਯਿਸੂ ਨੇ ਆਖਿਆ, ਮੈਂ ਹਾਂ ਅਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਆਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ
ਮਰਕੁਸ 14 : 63 (PAV)
ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?
ਮਰਕੁਸ 14 : 64 (PAV)
ਤੁਸਾਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਰਾਈ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ
ਮਰਕੁਸ 14 : 65 (PAV)
ਅਤੇ ਕਿੰਨੇ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਅਗੰਮ ਦੀ ਖਬਰ ਦਿਹ! ਅਰ ਸਿਪਾਹੀਆਂ ਨੇ ਉਹ ਨੂੰ ਲੈ ਕੇ ਚੁਪੇੜਾਂ ਮਾਰੀਆਂ।।
ਮਰਕੁਸ 14 : 66 (PAV)
ਜਾਂ ਪਤਰਸ ਹੇਠਾਂ ਵੇਹੜੇ ਵਿੱਚ ਸੀ ਸਰਦਾਰ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ
ਮਰਕੁਸ 14 : 67 (PAV)
ਅਰ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਭੀ ਯਿਸੂ ਨਾਸਰੀ ਦੇ ਨਾਲ ਸੈਂ
ਮਰਕੁਸ 14 : 68 (PAV)
ਪਰ ਉਹ ਮੁੱਕਰ ਕੇ ਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਭਈ ਤੂੰ ਕੀ ਆਖਦੀ ਹੈਂ, ਅਤੇ ਓਹ ਬਾਹਰ ਡੇਓਢੀ ਵਿੱਚ ਚੱਲਿਆ ਗਿਆ
ਮਰਕੁਸ 14 : 69 (PAV)
ਤਾਂ ਗੋੱਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ
ਮਰਕੁਸ 14 : 70 (PAV)
ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ
ਮਰਕੁਸ 14 : 71 (PAV)
ਪਰ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ
ਮਰਕੁਸ 14 : 72 (PAV)
ਅਰ ਝੱਟ ਦੂਈ ਵਾਰ ਕੁੱਕੜ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67 68 69 70 71 72

BG:

Opacity:

Color:


Size:


Font: