ਮਰਕੁਸ 7 : 1 (PAV)
ਫਰੀਸੀ ਅਰ ਕਈ ਗ੍ਰੰਥੀ ਯਰੂਸ਼ਲਮ ਤੋਂ ਆ ਕੇ ਉਹ ਦੇ ਕੋਲ ਇਕੱਠੇ ਹੋਏ
ਮਰਕੁਸ 7 : 2 (PAV)
ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਅਣਧੋਤੇ ਹੱਥਾਂ ਨਾਲ ਰੋਟੀ ਖਾਂਦੇ ਵੇਖਿਆ ਸੀ
ਮਰਕੁਸ 7 : 3 (PAV)
(ਕਿਉਂ ਜੋ ਫਰੀਸੀ ਅਤੇ ਸਾਰੇ ਯਹੂਦੀ ਵੱਡਿਆਂ ਦੀ ਰੀਤ ਨੂੰ ਮੰਨ ਕੇ ਜਦ ਤੀਕਰ ਹੱਥਾਂ ਨੂੰ ਮਲ ਮਲ ਕੇ ਨਾ ਧੋ ਲੈਣ ਖਾਂਦੇ ਨਹੀਂ
ਮਰਕੁਸ 7 : 4 (PAV)
ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨ੍ਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਰ ਗੜਵਿਆਂ ਅਰ ਪਿਤੱਲ ਦੇ ਭਾਂਡਿਆਂ ਦਾ ਧੋਣਾ)
ਮਰਕੁਸ 7 : 5 (PAV)
ਤਦ ਫਰੀਸੀਆਂ ਅਤੇ ਗ੍ਰੰਥੀਆਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਪਰ ਅਸ਼ੁੱਧ ਹੱਥੀਂ ਰੋਟੀ ਖਾਂਦੇ ਹਨ?
ਮਰਕੁਸ 7 : 6 (PAV)
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸਾਂ ਕਪਟੀਆਂ ਦੇ ਵਿਖੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ ਜਿੱਦਾਂ ਲਿਖਿਆ ਹੈ ਕਿ ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
ਮਰਕੁਸ 7 : 7 (PAV)
ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।।
ਮਰਕੁਸ 7 : 8 (PAV)
ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ
ਮਰਕੁਸ 7 : 9 (PAV)
ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ
ਮਰਕੁਸ 7 : 10 (PAV)
ਕਿਉਂਕਿ ਮੂਸਾ ਨੇ ਕਿਹਾ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
ਮਰਕੁਸ 7 : 11 (PAV)
ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਯਾ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ
ਮਰਕੁਸ 7 : 12 (PAV)
ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਯਾ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ
ਮਰਕੁਸ 7 : 13 (PAV)
ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸਾਂ ਚਲਾਈ ਹੈ ਅਕਾਰਥ ਕਰਦੇ ਹੋ ਅਤੇ ਹੋਰ ਬਥੇਰੇ ਇਹੋ ਜਿਹੇ ਕੰਮ ਤੁਸੀਂ ਕਰਦੇ ਹੋ।।
ਮਰਕੁਸ 7 : 14 (PAV)
ਉਸ ਨੇ ਲੋਕਾਂ ਨੂੰ ਫੇਰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਭ ਦੇ ਸਭ ਮੇਰੀ ਸੁਣੋ ਅਤੇ ਸਮਝੋ
ਮਰਕੁਸ 7 : 15 (PAV)
ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾਕੇ ਉਹ ਨੂੰ ਭਰਿਸ਼ਟ ਕਰ ਸੱਕੇ
ਮਰਕੁਸ 7 : 16 (PAV)
ਪਰ ਜਿਹੜੀਆਂ ਚੀਜਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।
ਮਰਕੁਸ 7 : 17 (PAV)
ਜਾਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਹ ਦੇ ਚੇਲੇਆਂ ਨੇ ਉਹ ਦ੍ਰਿਸ਼ਟਾਂਤ ਉਸ ਤੋਂ ਪੁੱਛਿਆ
ਮਰਕੁਸ 7 : 18 (PAV)
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜੇਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਭਈ ਜੋ ਕੁਝ ਬਾਹਰੋਂ ਮਨੁੱਖ ਵਿੱਚ ਜਾਂਦਾ ਹੈ ਸੋ ਉਹ ਨੂੰ ਭਰਿਸ਼ਟ ਨਹੀਂ ਕਰ ਸੱਕਦਾ?
ਮਰਕੁਸ 7 : 19 (PAV)
ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਸੇਦਖਾਨੇ ਵਿੱਚ ਨਿਕਲ ਜਾਂਦਾ ਹੈ। ਇਹ ਕਹਿ ਕੇ ਉਹ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ
ਮਰਕੁਸ 7 : 20 (PAV)
ਫੇਰ ਓਨ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿਕਲਦਾ ਹੈ ਸੋਈ ਮਨੁੱਖ ਨੂੰ ਭਰਿਸ਼ਟ ਕਰਦਾ ਹੈ
ਮਰਕੁਸ 7 : 21 (PAV)
ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖਿਆਲ, ਹਰਾਮਕਾਰੀਆਂ
ਮਰਕੁਸ 7 : 22 (PAV)
ਚੋਰੀਆਂ, ਖੂਨ, ਜ਼ਨਾਕਾਰੀਆਂ, ਲੋਭ, ਬਦੀਆਂ, ਛਲ, ਮਸਤੀ, ਬੁਰੀ ਨਜ਼ਰ, ਕੁਫਰ, ਹੰਕਾਰ, ਮੂਰਖਤਾਈ ਨਿੱਕਲਦੀ ਹੈ
ਮਰਕੁਸ 7 : 23 (PAV)
ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।
ਮਰਕੁਸ 7 : 24 (PAV)
ਫੇਰ ਉਹ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੀਆਂ ਹੱਦਾਂ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ ਅਤੇ ਚਾਹੁੰਦਾ ਸੀ ਭਈ ਕਿਸੇ ਨੂੰ ਖਬਰ ਨਾ ਹੋਵੇ, ਪਰ ਉਹ ਲੁਕਿਆ ਨਾ ਰਹਿ ਸੱਕਿਆ
ਮਰਕੁਸ 7 : 25 (PAV)
ਕਿਉਂ ਜੋ ਓਵੇਂ ਇੱਕ ਤੀਵੀਂ ਜਿਹ ਦੀ ਛੋਟੀ ਧੀ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖਬਰ ਸੁਣ ਕੇ ਆਈ ਅਤੇ ਉਹ ਦੇ ਪੈਰੀਂ ਪਈ
ਮਰਕੁਸ 7 : 26 (PAV)
ਉਹ ਤੀਵੀਂ ਯੂਨਾਨਣ ਅਤੇ ਜਨਮ ਦੀ ਸੂਰੁਫੈਨੀਕਣ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਧੀ ਵਿੱਚੋਂ ਭੂਤ ਨੂੰ ਕੱਢ ਦਿਓ
ਮਰਕੁਸ 7 : 27 (PAV)
ਪਰ ਓਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦਿਹ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਅੱਛੀ ਨਹੀਂ ਹੈ
ਮਰਕੁਸ 7 : 28 (PAV)
ਉਸ ਨੇ ਓਹ ਨੂੰ ਉੱਤਰ ਦਿੱਤਾ, ਠੀਕ ਪ੍ਰਭੁ ਜੀ, ਕਤੂਰੇ ਭੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ ਭੂਰੇ ਖਾਂਦੇ ਹਨ
ਮਰਕੁਸ 7 : 29 (PAV)
ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾਹ। ਭੂਤ ਤੇਰੀ ਧੀ ਵਿੱਚੋਂ ਨਿੱਕਲ ਗਿਆ ਹੈ
ਮਰਕੁਸ 7 : 30 (PAV)
ਅਤੇ ਉਸ ਨੇ ਆਪਣੇ ਘਰ ਜਾਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਨਿੱਕਲ ਗਿਆ ਹੈ।।
ਮਰਕੁਸ 7 : 31 (PAV)
ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ
ਮਰਕੁਸ 7 : 32 (PAV)
ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਹ ਦੇ ਕੋਲ ਲਿਆ ਕੇ ਉਹ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ
ਮਰਕੁਸ 7 : 33 (PAV)
ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਰ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੋਹੀ
ਮਰਕੁਸ 7 : 34 (PAV)
ਅਤੇ ਆਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਰ ਉਹ ਨੂੰ ਆਖਿਆ ਇੱਫਤਾ ਅਰਥਾਤ ਖੁੱਲ੍ਹ ਜਾਹ
ਮਰਕੁਸ 7 : 35 (PAV)
ਅਤੇ ਉਹ ਦੇ ਕੰਨ ਖੁੱਲ੍ਹ ਗਏ ਅਰ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ ਬੋਲਣ ਲਗ ਪਿਆ
ਮਰਕੁਸ 7 : 36 (PAV)
ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਭਈ ਕਿਸੇ ਕੋਲ ਨਾ ਕਹਿਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਓਹ ਉਨਾਂ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ
ਮਰਕੁਸ 7 : 37 (PAV)
ਅਤੇ ਲੋਕ ਡਾਢੇ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਅੱਛਾ ਕੀਤਾ ਹੈ! ਉਹ ਬੋਲਿਆਂ ਨੂੰ ਸੁਣਨ ਅਤੇ ਗੁੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!।।
❮
❯