ਮਰਕੁਸ 8 : 1 (PAV)
ਉਨ੍ਹੀਂ ਦਿਨੀਂ ਜਾਂ ਫੇਰ ਵੱੜੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ
ਮਰਕੁਸ 8 : 2 (PAV)
ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਓਂ ਜੋ ਹੁਣ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ
ਮਰਕੁਸ 8 : 3 (PAV)
ਜੇ ਮੈਂ ਉਨ੍ਹਾਂ ਨੂੰ ਘਰਾਂ ਵੱਲ ਭੁੱਖਿਆਂ ਤੋਰ ਦਿਆਂ ਤਾਂ ਉਹ ਰਸਤੇ ਵਿੱਚ ਨਿਤਾਣੇ ਹੋ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ
ਮਰਕੁਸ 8 : 4 (PAV)
ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਇਨ੍ਹਾਂ ਨੂੰ ਰੋਟੀਆਂ ਨਾਲ ਕਿੱਥੋਂ ਰਜਾ ਸੱਕੇ?
ਮਰਕੁਸ 8 : 5 (PAV)
ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ ਸੱਤ
ਮਰਕੁਸ 8 : 6 (PAV)
ਫੇਰ ਉਸ ਨੇ ਲੋਕਾਂ ਨੂੰ ਹੁਕਮ ਦਿੱਤਾ ਭਈ ਭੁੰਞੇਂ ਬਹਿ ਜਾਣ। ਤਾਂ ਉਸ ਨੇ ਓਹ ਸੱਤ ਰੋਟੀਆਂ ਲਈਆਂ ਅਤੇ ਸ਼ੁਕਰ ਕਰਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਅੱਗੇ ਰੱਖ ਦਿੱਤੀਆਂ
ਮਰਕੁਸ 8 : 7 (PAV)
ਉਨ੍ਹਾਂ ਦੇ ਕੋਲ ਥੋੜੀਆਂ ਜਹੀਆਂ ਛੋਟੀਆਂ ਮੱਛੀਆਂ ਸਨ ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ
ਮਰਕੁਸ 8 : 8 (PAV)
ਓਹ ਖਾਕੇ ਰੱਜ ਗਏ ਅਰ ਬਚਿਆਂ ਹੋਇਆ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਚੁੱਕੇ
ਮਰਕੁਸ 8 : 9 (PAV)
ਅਤੇ ਲੋਕ ਚਾਰ ਕੁ ਹਜ਼ਾਰ ਸਨ। ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ
ਮਰਕੁਸ 8 : 10 (PAV)
ਅਰ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।।
ਮਰਕੁਸ 8 : 11 (PAV)
ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਆਕਾਸ਼ ਵਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਨਾਲ ਝਗੜਾ ਕਰਨ ਲੱਗੇ
ਮਰਕੁਸ 8 : 12 (PAV)
ਅਤੇ ਉਸ ਨੇ ਆਪਣੇ ਆਤਮਾ ਥੀਂ ਹੌਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ
ਮਰਕੁਸ 8 : 13 (PAV)
ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੱੜ੍ਹਿਆ ਅਤੇ ਪਾਰ ਚੱਲਿਆ ਗਿਆ।।
ਮਰਕੁਸ 8 : 14 (PAV)
ਓਹ ਰੋਟੀ ਲੈਣੀ ਭੁੱਲ ਗਏ ਸਨ ਅਰ ਬੇੜੀ ਵਿੱਚ ਇਕ ਰੋਟੀ ਦੇ ਬਿਨਾ ਉਨ੍ਹਾਂ ਕੋਲ ਹੋਰ ਕੁਝ ਨਾ ਸੀ
ਮਰਕੁਸ 8 : 15 (PAV)
ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਕਿ ਖਬਰਦਾਰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
ਮਰਕੁਸ 8 : 16 (PAV)
ਤਦ ਓਹ ਆਪੋ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਭਈ ਸਾਡੇ ਕੋਲ ਰੋਟੀ ਜੋ ਨਹੀਂ
ਮਰਕੁਸ 8 : 17 (PAV)
ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਭਈ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀ ਸਮਝਦੇ? ਕੀ ਤੁਹਾਡਾ ਦਿਲ ਸੁੰਨ ਹੋ ਗਿਆ?
ਮਰਕੁਸ 8 : 18 (PAV)
ਅੱਖਾਂ ਦੇ ਹੁੰਦੇ ਸੁੰਦੇ ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਸੁੰਦਿਆਂ ਨਹੀਂ ਸੁਣਦੇ ਅਰ ਚੇਤੇ ਨਹੀਂ ਰੱਖਦੇ?
ਮਰਕੁਸ 8 : 19 (PAV)
ਜਦ ਮੈਂ ਓਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨਾਂ ਉਸ ਨੂੰ ਆਖਿਆ, ਬਾਰਾਂ
ਮਰਕੁਸ 8 : 20 (PAV)
ਅਤੇ ਜਦ ਸੱਤ ਰੋਟੀਆਂ ਚੋਹੁੰ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਉਸ ਨੂੰ ਆਖਿਆ, ਸੱਤ
ਮਰਕੁਸ 8 : 21 (PAV)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਸਮਝ ਨਹੀਂ ਆਈ?।।
ਮਰਕੁਸ 8 : 22 (PAV)
ਫੇਰ ਓਹ ਬੈਤਸੈਦਾ ਵਿੱਚ ਆਏ ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਰ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੋਹੇ
ਮਰਕੁਸ 8 : 23 (PAV)
ਤਾਂ ਉਹ ਉਸ ਅੰਨ੍ਹੇ ਦਾ ਹੱਥ ਫੜ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਰ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿੱਸਦਾ ਹੈ?
ਮਰਕੁਸ 8 : 24 (PAV)
ਉਸ ਨੇ ਨਜ਼ਰ ਪੱਟ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਓਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਙੁ ਦਿੱਸਦੇ ਹਨ
ਮਰਕੁਸ 8 : 25 (PAV)
ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਰ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋਕੇ ਸਭ ਕੁਝ ਸਾਫ਼ ਸਾਫ਼ ਵੇਖਣ ਲੱਗਾ
ਮਰਕੁਸ 8 : 26 (PAV)
ਅਤੇ ਉਹ ਨੇ ਇਹ ਕਹਿ ਕੇ ਜੋ ਤੂੰ ਪਿੰਡ ਵਿੱਚ ਵੜਨਾ ਭੀ ਨਾ, ਉਸ ਨੂੰ ਉਸ ਦੇ ਘਰ ਘੱਲ ਦਿੱਤਾ ।।
ਮਰਕੁਸ 8 : 27 (PAV)
ਤਦ ਯਿਸੂ ਅਰ ਉਹ ਦੇ ਚੇਲੇ ਕੈਸਰੀਆ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
ਮਰਕੁਸ 8 : 28 (PAV)
ਤਾਂ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ
ਮਰਕੁਸ 8 : 29 (PAV)
ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਮਸੀਹ ਹੈਂ!
ਮਰਕੁਸ 8 : 30 (PAV)
ਤਦ ਉਸ ਉਨ੍ਹਾਂ ਨੂੰ ਤਗੀਦ ਕੀਤੀ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!
ਮਰਕੁਸ 8 : 31 (PAV)
ਫੇਰ ਉਹ ਉਨ੍ਹਾਂ ਨੂੰ ਸਿਖਾਲਣ ਲੱਗਾ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁਖ ਝੱਲੇ ਅਤੇ ਬਜ਼ੁਰਗਾਂ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਰ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਜੀ ਉੱਠੇ
ਮਰਕੁਸ 8 : 32 (PAV)
ਅਰ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਸ ਨੂੰ ਇਕ ਪਾਸੇ ਕਰਕੇ ਝਿੜਕਨ ਲੱਗਾ
ਮਰਕੁਸ 8 : 33 (PAV)
ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
ਮਰਕੁਸ 8 : 34 (PAV)
ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
ਮਰਕੁਸ 8 : 35 (PAV)
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਇੰਜੀਲ ਦੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਬਚਾਵੇਗਾ
ਮਰਕੁਸ 8 : 36 (PAV)
ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕਮਾਵੇ ਅਤੇ ਆਪਣੀ ਜਾਨ ਦਾ ਨੁਕਸਾਨ ਕਰੇ?
ਮਰਕੁਸ 8 : 37 (PAV)
ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
ਮਰਕੁਸ 8 : 38 (PAV)
ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ ।।
❮
❯