ਲੋਕਾ 1 : 1 (PAV)
ਜਿਸ ਹਾਲ ਵਿੱਚ ਬਹੁਤਿਆਂ ਨੇ ਉਨ੍ਹਾਂ ਗੱਲਾਂ ਦਾ ਵਿਰਤਾਂਤ ਲਿਖਣ ਨੂੰ ਲੱਕ ਬੰਨ੍ਹਿਆਂ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ
ਲੋਕਾ 1 : 2 (PAV)
ਜਿਵੇਂ ਉਨ੍ਹਾਂ ਨੇ ਸਾਨੂੰ ਸੌਪਿਆ ਜਿਹੜੇ ਮੁਢੋਂ ਆਪਣੀਂ ਅੱਖੀਂ ਵੇਖਣ ਵਾਲੇ ਅਤੇ ਬਚਨ ਦੇ ਸੇਵਕ ਸਾਂ
ਲੋਕਾ 1 : 3 (PAV)
ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ
ਲੋਕਾ 1 : 4 (PAV)
ਤਾਂ ਜੋ ਤੂੰ ਉਨ੍ਹਾਂ ਗੱਲਾਂ ਦੀ ਹਕੀਕਤ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੈਂ ਸਿੱਖਿਆ ਪਾਈ।।
ਲੋਕਾ 1 : 5 (PAV)
ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ ਅਬੀਯਾਹ ਦੇ ਵਾਰੀ ਵਾਲਿਆਂ ਵਿੱਚੋਂ ਜ਼ਕਰਯਾਹ ਕਰਕੇ ਇੱਕ ਜਾਜਕ ਸੀ ਅਤੇ ਉਹ ਦੀ ਪਤਨੀ ਹਾਰੂਨ ਦੀਆਂ ਧੀਆਂ ਵਿੱਚੋਂ ਸੀ ਅਰ ਉਹ ਦਾ ਨਾਉਂ ਸੀ ਇਲੀਸਬਤ
ਲੋਕਾ 1 : 6 (PAV)
ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਸਨ ਅਰ ਪ੍ਰਭੁ ਦੇ ਸਾਰੇ ਹੁਕਮਾਂ ਅਤੇ ਬਿਧਾਂ ਤੇ ਨਿਰਦੋਖ ਚੱਲਦੇ ਸਨ
ਲੋਕਾ 1 : 7 (PAV)
ਉਨ੍ਹਾਂ ਦੇ ਉਲਾਦ ਨਾ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਰ ਦੋਵੇਂ ਵੱਡੀ ਉਮਰ ਦੇ ਸਨ
ਲੋਕਾ 1 : 8 (PAV)
ਅਤੇ ਐਉਂ ਹੋਇਆ ਕਿ ਜਾਂ ਉਹ ਪਰਮੇਸ਼ੁਰ ਦੀ ਦਰਗਾਹੇ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰਦਾ ਸੀ
ਲੋਕਾ 1 : 9 (PAV)
ਤਾਂ ਜਾਜਕਾਈ ਦੇ ਦਸਤੂਰ ਦੇ ਅਨੁਸਾਰ ਗੁਣਾ ਉਹ ਦੇ ਨਾਉਂ ਦਾ ਨਿੱਕਲਿਆ ਭਈ ਪ੍ਰਭੁ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ
ਲੋਕਾ 1 : 10 (PAV)
ਅਤੇ ਧੂਪ ਧੁਖਾਉਣ ਵੇਲੇ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ
ਲੋਕਾ 1 : 11 (PAV)
ਤਦ ਉਹ ਨੂੰ ਪ੍ਰਭੁ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖਲੋਤਾ ਦਿੱਸਿਆ
ਲੋਕਾ 1 : 12 (PAV)
ਅਤੇ ਜ਼ਕਰਯਾਹ ਵੇਖ ਕੇ ਘਬਰਾਇਆ ਅਰ ਉਹ ਨੂੰ ਡਰ ਲੱਗਾ
ਲੋਕਾ 1 : 13 (PAV)
ਪਰ ਦੂਤ ਨੇ ਉਹ ਨੂੰ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਬੇਨਤੀ ਸੁਣੀ ਗਈ ਅਰ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਯੂਹੰਨਾ ਰੱਖਣਾ
ਲੋਕਾ 1 : 14 (PAV)
ਅਰ ਤੈਨੂੰ ਖੁਸ਼ੀ ਅਤੇ ਆਨੰਦ ਹੋਵੇਗਾ ਅਰ ਬਥੇਰੇ ਉਹ ਦੇ ਜੰਮਣ ਤੋਂ ਖੁਸ਼ ਹੋਣਗੇ
ਲੋਕਾ 1 : 15 (PAV)
ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ
ਲੋਕਾ 1 : 16 (PAV)
ਅਤੇ ਇਸਰਾਏਲ ਦੀ ਉਲਾਦ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪਰਮੇਸ਼ੁਰ ਪ੍ਰਭੁ ਦੀ ਵੱਲ ਮੋੜੇਗਾ
ਲੋਕਾ 1 : 17 (PAV)
ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ
ਲੋਕਾ 1 : 18 (PAV)
ਤਾਂ ਜ਼ਕਰਯਾਹ ਨੇ ਦੂਤ ਨੂੰ ਆਖਿਆ, ਮੈਂ ਇਹ ਕਿੱਕੁਰ ਮੰਨਾਂ ਕਿਉਂਕਿ ਮੈਂ ਬੁੱਢਾ ਹਾਂ ਅਤੇ ਮੇਰੀ ਪਤਨੀ ਵੱਡੀ ਉਮਰ ਦੀ ਹੋ ਗਈ ਹੈ?
ਲੋਕਾ 1 : 19 (PAV)
ਦੂਤ ਨੇ ਉਹ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ ਜੋ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਰਹਿੰਦਾ ਅਤੇ ਇਸ ਲਈ ਘੱਲਿਆ ਹੋਇਆ ਹਾਂ ਭਈ ਤੇਰੇ ਨਾਲ ਗੱਲਾਂ ਕਰਾਂ ਅਤੇ ਇਹ ਖੁਸ਼ੀ ਦੀ ਖਬਰ ਸੁਣਾਵਾਂ
ਲੋਕਾ 1 : 20 (PAV)
ਵੇਖ ਜਿਸ ਦਿਨ ਤੀਕਰ ਇਹ ਗੱਲਾਂ ਪੂਰੀਆਂ ਨਾ ਹੋਂਣ ਤੂੰ ਚੁੱਪ ਰਹੇਂਗਾ ਅਤੇ ਬੋਲ ਨਾ ਸੱਕੇਂਗਾ ਇਸ ਲਈ ਜੋ ਤੈਂ ਮੇਰੀਆਂ ਗੱਲਾਂ ਨੂੰ ਸਤ ਨਾ ਮੰਨਿਆ ਜਿਹੜੀਆਂ ਆਪਣੇ ਵੇਲੇ ਸਿਰ ਪੂਰੀਆਂ ਹੋਣਗੀਆਂ
ਲੋਕਾ 1 : 21 (PAV)
ਅਤੇ ਲੋਕ ਜ਼ਕਰਯਾਹ ਦਾ ਰਾਹ ਵੇਖਦੇ ਸਨ ਅਰ ਹੈਕਲ ਵਿੱਚ ਉਹ ਦੇ ਚਿਰ ਲਾਉਣ ਕਰਕੇ ਹੈਰਾਨ ਹੁੰਦੇ ਸਨ
ਲੋਕਾ 1 : 22 (PAV)
ਫੇਰ ਜਾਂ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸੱਕਿਆ ਅਤੇ ਉਨ੍ਹਾਂ ਮਾਲੂਮ ਕੀਤਾ ਜੋ ਉਹ ਨੇ ਹੈਕਲ ਵਿੱਚ ਕੋਈ ਪਰਤੱਖ ਰੋਇਆ ਵੇਖੀ ਹੈ ਅਰ ਉਹ ਉਨ੍ਹਾਂ ਨੂੰ ਸੈਨਤਾਂ ਮਾਰਦਾ ਸੀ ਅਤੇ ਗੂੰਗਾ ਰਹਿ ਗਿਆ
ਲੋਕਾ 1 : 23 (PAV)
ਤਾਂ ਐਉਂ ਹੋਇਆ ਕਿ ਜਦ ਉਹ ਦੀ ਸੇਵਾ ਦੇ ਦਿਨ ਪੂਰੇ ਹੋਏ ਤਦ ਉਹ ਆਪਣੇ ਘਰ ਚੱਲਿਆ ਗਿਆ।।
ਲੋਕਾ 1 : 24 (PAV)
ਫੇਰ ਉਨ੍ਹਾਂ ਦਿਨਾਂ ਦੇ ਪਿੱਛੋਂ ਉਹ ਦੀ ਪਤਨੀ ਇਲੀਸਬਤ ਗਰਭਵੰਤੀ ਹੋਈ ਅਤੇ ਉਹ ਨੇ ਪੰਜਾਂ ਮਹੀਨਿਆਂ ਤੀਕਰ ਆਪਣੇ ਤਾਈਂ ਇਹ ਕਹਿ ਕੇ ਲੁਕਾਇਆ
ਲੋਕਾ 1 : 25 (PAV)
ਕਿ ਪ੍ਰਭੁ ਨੇ ਜਿਨ੍ਹੀਂ ਦਿਨੀਂ ਮੇਰੇ ਉੱਤੇ ਨਿਗਾਹ ਕੀਤੀ ਮੇਰੇ ਨਾਲ ਇਉਂ ਕੀਤਾ ਹੈ ਭਈ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਹਟਾ ਦੇਵੇ।।
ਲੋਕਾ 1 : 26 (PAV)
ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ
ਲੋਕਾ 1 : 27 (PAV)
ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ
ਲੋਕਾ 1 : 28 (PAV)
ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ
ਲੋਕਾ 1 : 29 (PAV)
ਪਰ ਉਹ ਇਹ ਬਚਨ ਤੋਂ ਬਹੁਤ ਘਬਰਾਈ ਅਰ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?
ਲੋਕਾ 1 : 30 (PAV)
ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
ਲੋਕਾ 1 : 31 (PAV)
ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ
ਲੋਕਾ 1 : 32 (PAV)
ਉਹ ਮਹਾਨ ਹੋਵੇਗਾ, ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ, ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ ਤਖ਼ਤ ਉਹ ਨੂੰ ਦੇਵੇਗਾ।।
ਲੋਕਾ 1 : 33 (PAV)
ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ, ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।
ਲੋਕਾ 1 : 34 (PAV)
ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ
ਲੋਕਾ 1 : 35 (PAV)
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ
ਲੋਕਾ 1 : 36 (PAV)
ਅਰ ਵੇਖ ਤੇਰੀ ਸਾਕ ਇਲੀਸਬਤ ਉਹ ਨੂੰ ਬੁਢੇਪੇ ਵਿੱਚ ਪੁੱਤ੍ਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਂਉਦੀ ਸੀ ਉਹ ਦਾ ਛੇਵਾਂ ਮਹੀਨਾਂ ਹੈ
ਲੋਕਾ 1 : 37 (PAV)
ਕਿਉਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ
ਲੋਕਾ 1 : 38 (PAV)
ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।
ਲੋਕਾ 1 : 39 (PAV)
ਉਨ੍ਹੀਂ ਦਿਨੀਂ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ
ਲੋਕਾ 1 : 40 (PAV)
ਅਰ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਪਰਨਾਮ ਕੀਤਾ
ਲੋਕਾ 1 : 41 (PAV)
ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ ਪਰਨਾਮ ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ
ਲੋਕਾ 1 : 42 (PAV)
ਅਤੇ ਉਹ ਜ਼ੋਰ ਨਾਲ ਉੱਚੀ ਦੇ ਕੇ ਬੋਲੀ, ਮੁਬਾਰਕ ਹੈਂ ਤੂੰ ਤੀਵੀਆਂ ਵਿੱਚੋਂ, ਨਾਲੇ ਮੁਬਾਰਕ ਤੇਰੀ ਕੁੱਖ ਦਾ ਫਲ
ਲੋਕਾ 1 : 43 (PAV)
ਮੇਰੇ ਲਈ ਇਹ ਕਿੱਥੋਂ ਹੋਇਆ ਜੋ ਮੇਰੇ ਪ੍ਰਭੁ ਦੀ ਮਾਤਾ ਮੇਰੇ ਕੋਲ ਆਈ?
ਲੋਕਾ 1 : 44 (PAV)
ਵੇਖ, ਤੇਰੇ ਪਰਨਾਮ ਦੀ ਅਵਾਜ਼ ਪੈਂਦੇ ਹੀ ਬੱਚਾ ਮੇਰੀ ਕੁੱਖ ਵਿੱਚ ਖੁਸ਼ੀ ਦੇ ਮਾਰੇ ਉੱਛਲ ਪਿਆ
ਲੋਕਾ 1 : 45 (PAV)
ਅਰ ਧੰਨ ਹੈ ਉਹ ਜਿਨ ਪਰਤੀਤ ਕੀਤੀ ਕਿਉਂਕਿ ਜਿਹੜੀਆਂ ਗੱਲਾਂ ਪ੍ਰਭੁ ਦੀ ਵੱਲੋਂ ਉਹ ਨੂੰ ਕਹੀਆਂ ਗਈਆਂ ਓਹ ਪੂਰੀਆਂ ਹੋਣਗੀਆਂ
ਲੋਕਾ 1 : 46 (PAV)
ਤਾਂ ਮਰਿਯਮ ਨੇ ਆਖਿਆ- ਮੇਰੀ ਜਾਨ ਪ੍ਰਭੁ ਦੀ ਵਡਿਆਈ ਕਰਦੀ ਹੈ,
ਲੋਕਾ 1 : 47 (PAV)
ਅਤੇ ਮੇਰਾ ਆਤਮਾ ਮੇਰੇ ਮੁਕਤੀ ਦਾਤੇ ਪਰਮੇਸ਼ੁਰ ਤੋਂ ਨਿਹਾਲ ਹੋਇਆ,
ਲੋਕਾ 1 : 48 (PAV)
ਕਿਉਂ ਜੋ ਉਹ ਨੇ ਆਪਣੀ ਬਾਂਦੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ। ਵੇਖੋ ਤਾਂ, ਏਦੋਂ ਅੱਗੇ ਸਾਰੀਆਂ ਪੀਹੜੀਆਂ ਮੈਂਨੂੰ ਧੰਨ ਆਖਣਗੀਆਂ,
ਲੋਕਾ 1 : 49 (PAV)
ਕਿਉਂ ਜੋ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ, ਅਤੇ ਪਵਿੱਤ੍ਰ ਹੈ ਉਹ ਦਾ ਨਾਮ।
ਲੋਕਾ 1 : 50 (PAV)
ਜਿਹੜੇ ਉਸ ਤੋਂ ਭੌਂ ਰੱਖਦੇ ਹਨ, ਉਨ੍ਹਾਂ ਉੱਤੇ ਉਹ ਦੀ ਦਯਾ ਪੀਹੜੀਓਂ ਪੀਹੜੀ ਹੈ।
ਲੋਕਾ 1 : 51 (PAV)
ਉਹ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
ਲੋਕਾ 1 : 52 (PAV)
ਉਹ ਨੇ ਬਲਵੰਤਾਂ ਨੂੰ ਤਖ਼ਤੋਂ ਡੇਗ ਦਿੱਤਾ, ਅਤੇ ਅਧੀਨਾਂ ਨੂੰ ਉੱਚਿਆਂ ਕੀਤਾ।
ਲੋਕਾ 1 : 53 (PAV)
ਉਹ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਸੱਖਣੇ ਹੱਥ ਤਾਹ ਦਿੱਤਾ।
ਲੋਕਾ 1 : 54 (PAV)
ਉਹ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ, ਭਈ ਉਹ ਆਪਣੇ ਰਹਮ ਨੂੰ ਯਾਦ ਕਰੇ,
ਲੋਕਾ 1 : 55 (PAV)
ਜਿਵੇਂ ਓਸ ਸਾਡੇ ਪਿਉਦਾਦਿਆਂ ਨਾਲ ਬਚਨ ਕੀਤਾ, ਅਬਰਾਹਾਮ ਤੇ ਉਹ ਦੀ ਅੰਸ਼ ਨਾਲ, ਜੁੱਗੋ ਜੁੱਗ ਤਾਈਂ।।
ਲੋਕਾ 1 : 56 (PAV)
ਤਾਂ ਮਰਿਯਮ ਤਿੰਨਕੁ ਮਹੀਨੇ ਉਹ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।।
ਲੋਕਾ 1 : 57 (PAV)
ਹੁਣ ਇਲੀਸਬਤ ਦੇ ਜਣਨ ਦਾ ਵੇਲਾ ਆ ਪੁੱਜਾ ਅਤੇ ਉਹ ਪੁੱਤ੍ਰ ਜਣੀ
ਲੋਕਾ 1 : 58 (PAV)
ਅਰ ਉਹ ਦੇ ਗੁਆਂਢੀਆਂ ਅਤੇ ਸਾਕਾਂ ਨੇ ਸੁਣ ਕੇ ਜੋ ਪ੍ਰਭੁ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਹ ਦੇ ਨਾਲ ਖੁਸ਼ੀ ਮਨਾਈ
ਲੋਕਾ 1 : 59 (PAV)
ਤਾਂ ਐਉਂ ਹੋਇਆ ਜੋ ਓਹ ਅੱਠਵੇਂ ਦਿਨ ਬਾਲਕ ਦੀਆਂ ਸੁੰਨਤਾਂ ਲਈ ਆਏ ਅਰ ਉਹ ਦਾ ਨਾਉਂ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਹ ਦੇ ਪਿਤਾ ਦਾ ਨਾਉਂ ਸੀ
ਲੋਕਾ 1 : 60 (PAV)
ਪਰ ਉਹ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਹ ਯੂਹੰਨਾ ਸਦਾਵੇਗਾ
ਲੋਕਾ 1 : 61 (PAV)
ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ
ਲੋਕਾ 1 : 62 (PAV)
ਤਦ ਉਨ੍ਹਾਂ ਨੇ ਉਹ ਦੇ ਪਿਤਾ ਵੱਲ ਸੈਨਤ ਕੀਤੀ ਜੋ ਉਹ ਦਾ ਕੀ ਨਾਉਂ ਰੱਖਿਆ ਚਾਹੁੰਦਾ ਹੈ
ਲੋਕਾ 1 : 63 (PAV)
ਅਤੇ ਓਨ ਪੱਟੀ ਮੰਗਾ ਕੇ ਲਿਖਿਆ ਭਈ ਉਹ ਦਾ ਨਾਉਂ ਯੂਹੰਨਾ ਹੈ ਤਾਂ ਸੱਭੋ ਹੈਰਾਨ ਰਹਿ ਗਏ
ਲੋਕਾ 1 : 64 (PAV)
ਉਸੇ ਵੇਲੇ ਉਹ ਦਾ ਮੂੰਹ ਅਰ ਉਹ ਦੀ ਜੀਭ ਖੁੱਲ੍ਹ ਗਈ ਅਤੇ ਉਹ ਬੋਲਿਆ ਅਰ ਪਰਮੇਸ਼ੁਰ ਨੂੰ ਮੁਬਾਰਕ ਕਹਿਣ ਲੱਗਾ
ਲੋਕਾ 1 : 65 (PAV)
ਤਦ ਆਲੇ ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭਨਾਂ ਗੱਲਾਂ ਦੀ ਚਰਚਾ ਖਿੰਡ ਗਈ
ਲੋਕਾ 1 : 66 (PAV)
ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।।
ਲੋਕਾ 1 : 67 (PAV)
ਤਾਂ ਉਹ ਦਾ ਪਿਤਾ ਜ਼ਕਰਯਾਹ ਪਵਿੱਤ੍ਰ ਆਤਮਾ ਨਾਲ ਭਰ ਗਿਆ ਅਤੇ ਅਗੰਮ ਵਾਕ ਕਰਕੇ ਕਹਿਣ ਲੱਗਾ-
ਲੋਕਾ 1 : 68 (PAV)
ਮੁਬਾਰਕ ਹੈ ਪ੍ਰਭੁ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਨਿਸਤਾਰਾ ਦਿੱਤਾ ਹੈ,
ਲੋਕਾ 1 : 69 (PAV)
ਅਤੇ ਸਾਡੇ ਲਈ ਆਪਣੇ ਬੰਦੇ ਦਾਊਦ ਦੇ ਘਰਾਣੇ ਵਿੱਚ ਮੁਕਤੀ ਦਾ ਸਿੰਙ ਖੜਾ ਕੀਤਾ,
ਲੋਕਾ 1 : 70 (PAV)
ਜਿਵੇਂ ਉਸ ਨੇ ਆਪਣੇ ਪਵਿੱਤ੍ਰ ਨਬੀਆਂ ਦੀ ਜ਼ਬਾਨੀ ਮੁੱਢੋਂ ਆਖਿਆ,
ਲੋਕਾ 1 : 71 (PAV)
ਭਈ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਕਿੜ ਰੱਖਦੇ ਹਨ ਛੁਟਕਾਰਾ ਦੇਵੇ,
ਲੋਕਾ 1 : 72 (PAV)
ਨਾਲੇ ਉਹ ਸਾਡੇ ਪਿਉਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤ੍ਰ ਨੇਮ ਨੂੰ ਚੇਤੇ ਰੱਖੇ,
ਲੋਕਾ 1 : 73 (PAV)
ਅਰਥਾਤ ਉਸ ਸੌਂਹ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
ਲੋਕਾ 1 : 74 (PAV)
ਭਈ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
ਲੋਕਾ 1 : 75 (PAV)
ਉਮਰ ਭਰ ਉਹ ਦੇ ਅੱਗੇ ਪਵਿੱਤ੍ਰਤਾਈ ਤੇ ਧਰਮ ਨਾਲ ਬੇਧੜਕ ਉਹ ਦੀ ਉਪਾਸਨਾ ਕਰੀਏ।
ਲੋਕਾ 1 : 76 (PAV)
ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀਂ ਅਖਵਾਏਂਗਾ, ਕਿਉਂ ਜੋ ਤੂੰ ਪ੍ਰਭੁ ਦੇ ਰਸਤਿਆਂ ਨੂੰ ਤਿਆਰ ਕਰਨ ਲਈ ਉਹ ਦੇ ਅੱਗੇ ਅੱਗੇ ਚੱਲੇਂਗਾ,
ਲੋਕਾ 1 : 77 (PAV)
ਭਈ ਉਹ ਦੀ ਪਰਜਾ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
ਲੋਕਾ 1 : 78 (PAV)
ਸਾਡੇ ਪਰਮੇਸ਼ੁਰ ਦੇ ਵੱਡੇ ਰਹਮ ਦੇ ਕਾਰਨ ਮਿਲੇਗੀ, ਜਦ ਸਵੇਰ ਦਾ ਚਾਨਣ ਉੱਪਰੋਂ ਸਾਡੇ ਉੱਤੇ ਚਮਕੇਗਾ,
ਲੋਕਾ 1 : 79 (PAV)
ਭਈ ਉਨ੍ਹਾਂ ਨੂੰ ਜੋ ਅਨ੍ਹੇਰੇ ਤੇ ਮੌਤ ਦੇ ਸਾਯੇ ਵਿੱਚ ਬੈਠੇ ਹੋਏ ਹਨ ਚਾਨਣ ਦੇਵੇ, ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਪਾਵੇ।।
ਲੋਕਾ 1 : 80 (PAV)
ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।।
❮
❯