ਲੋਕਾ 13 : 1 (PAV)
ਉਸ ਵੇਲੇ ਕਈ ਉੱਥੇ ਹਾਜ਼ਰ ਸਨ ਜਿਹੜੇ ਉਸ ਨੂੰ ਉਨ੍ਹਾਂ ਗਲੀਲੀਆਂ ਦਾ ਹਵਾਲਾ ਦੱਸਣ ਲੱਗੇ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ
ਲੋਕਾ 13 : 2 (PAV)
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਲਾ, ਤੁਸੀਂ ਸਮਝਦੇ ਹੋ ਭਈ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਵੱਡੇ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁਖ ਸਹੇ?
ਲੋਕਾ 13 : 3 (PAV)
ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਸਾਂ ਸਭਨਾਂ ਦਾ ਇਸੇ ਤਰਾਂ ਨਾਸ ਹੋ ਜਾਵੇਗਾ
ਲੋਕਾ 13 : 4 (PAV)
ਯਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਢੱਠਾ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਭਲਾ, ਤੁਸੀਂ ਏਹ ਸਮਝਦੇ ਹੋ ਜੋ ਓਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?
ਲੋਕਾ 13 : 5 (PAV)
ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਸਾਂ ਸਭਨਾਂ ਦਾ ਇਸੇ ਤਰਾਂ ਨਾਸ ਹੋ ਜਾਵੇਗਾ।।
ਲੋਕਾ 13 : 6 (PAV)
ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ ਭਈ ਕਿਸੇ ਮਨੁੱਖ ਦੇ ਅੰਗੂਰੀ ਬਾਗ ਵਿੱਚ ਇੱਕ ਹੰਜੀਰ ਦਾ ਬੂਟਾ ਲਾਇਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਾ ਲੱਭਾ
ਲੋਕਾ 13 : 7 (PAV)
ਤਦ ਉਹ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜੀਰ ਦੇ ਬੂਟੇ ਦੇ ਫਲ ਲੈਣ ਨੂੰ ਤਿੰਨਾਂ ਵਰਿਹਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਹ ਨੂੰ ਵੱਢ ਸੁੱਟ। ਕਾਹਨੂੰ ਜਮੀਨ ਭੀ ਰੋਕ ਛੱਡੀ ਹੈ?
ਲੋਕਾ 13 : 8 (PAV)
ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਹ ਨੂੰ ਐਤਕੀ ਹੋਰ ਭੀ ਰਹਿਣ ਦਿਓ ਜਦ ਤੀਕੁਰ ਮੈਂ ਇਹ ਦੇ ਗਿਰਦੇ ਖਾਲ ਨਾ ਖੋਦਾਂ ਅਤੇ ਰੂੜੀ ਨਾ ਪਾਵਾਂ
ਲੋਕਾ 13 : 9 (PAV)
ਸ਼ਾਇਤ ਅੱਗੇ ਨੂੰ ਫਲ ਲੱਗੇ। ਨਹੀਂ ਤਾਂ ਇਹ ਨੂੰ ਵਢਾ ਸੁੱਟੀਂ।।
ਲੋਕਾ 13 : 10 (PAV)
ਉਹ ਸਬਤ ਦੇ ਦਿਨ ਕਿਸੇ ਸਮਾਜ ਵਿੱਚ ਉਪਦੇਸ਼ ਦਿੰਦਾ ਸੀ
ਲੋਕਾ 13 : 11 (PAV)
ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ
ਲੋਕਾ 13 : 12 (PAV)
ਯਿਸੂ ਨੇ ਉਹ ਨੂੰ ਵੇਖ ਕੇ ਕੋਲ ਸੱਦਿਆ ਅਰ ਉਹ ਨੂੰ ਕਿਹਾ, ਹੇ ਤ੍ਰੀਮਤ ਤੂੰ ਆਪਣੀ ਮਾਂਦਗੀ ਤੋਂ ਛੁੱਟ ਗਈ ਹੈਂ
ਲੋਕਾ 13 : 13 (PAV)
ਅਤੇ ਉਸ ਉੱਤੇ ਹੱਥ ਰੱਖੇ ਤਾਂ ਓਵੇਂ ਉਹ ਸਿੱਧੀ ਹੋ ਗਈ ਅਰ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ!
ਲੋਕਾ 13 : 14 (PAV)
ਪਰ ਸਮਾਜ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਨਰੋਈ ਕੀਤੀ ਗੁੱਸੇ ਹੋ ਕੇ ਅੱਗੋਂ ਜਮਾਤ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ
ਲੋਕਾ 13 : 15 (PAV)
ਪਰ ਪ੍ਰਭੁ ਨੇ ਉਹ ਨੂੰ ਉੱਤਰ ਦੇ ਕੇ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲਦ ਯਾ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਆਉਣ ਨੂੰ ਨਹੀਂ ਲੈ ਜਾਂਦਾ?
ਲੋਕਾ 13 : 16 (PAV)
ਫੇਰ ਭਲਾ, ਇਹ ਤੀਵੀਂ ਜੋ ਅਬਰਾਹਾਮ ਦੀ ਧੀ ਹੈ ਜਿਹ ਨੂੰ ਸ਼ਤਾਨ ਨੇ ਵੇਖੋ ਅਠਾਰਾਂ ਵਰਿਹਾਂ ਤੋਂ ਬੰਨ੍ਹ ਰੱਖਿਆ ਹੈ ਇਹ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਜੋਗ ਨਹੀਂ ਸੀ?
ਲੋਕਾ 13 : 17 (PAV)
ਜਾਂ ਇਹ ਗੱਲਾਂ ਕਰਦਾ ਹੀ ਸੀ ਤਾਂ ਉਹ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਹ ਦੇ ਕੋਲੋਂ ਹੋਏ ਸਨ ਅਨੰਦ ਹੋਈ।।
ਲੋਕਾ 13 : 18 (PAV)
ਇਸ ਲਈ ਉਹ ਨੇ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਮੈਂ ਉਸ ਨੂੰ ਕਿਹ ਦੇ ਵਰਗਾ ਦੱਸਾਂ?
ਲੋਕਾ 13 : 19 (PAV)
ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ
ਲੋਕਾ 13 : 20 (PAV)
ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸਾਂ?
ਲੋਕਾ 13 : 21 (PAV)
ਉਹ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਗੁੰਨ੍ਹਿਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
ਲੋਕਾ 13 : 22 (PAV)
ਉਹ ਉਪਦੇਸ਼ ਦਿੰਦਾ ਹੋਇਆ ਨਗਰ ਨਗਰ ਅਤੇ ਪਿੰਡ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਲਗਾ ਜਾਂਦਾ ਸੀ
ਲੋਕਾ 13 : 23 (PAV)
ਤਦ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਜਿਹੜੇ ਮੁਕਤੀ ਪਾਉਂਦੇ ਕੀ ਓਹ ਵਿਰਲੇ ਹਨ?
ਲੋਕਾ 13 : 24 (PAV)
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀੜੇ ਬੂਹੇ ਤੋਂ ਵੜਨ ਦਾ ਵੱਡਾ ਜਤਨ ਕਰੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਥੇਰੇ ਵੜਨ ਨੂੰ ਚਾਹੁਣਗੇ ਪਰ ਵੜ ਨਾ ਸੱਕਣਗੇ
ਲੋਕਾ 13 : 25 (PAV)
ਜਦੋਂ ਘਰ ਦਾ ਮਾਲਕ ਉੱਠ ਕੇ ਬੂਹਾ ਮਾਰ ਦੇਵੇ ਅਤੇ ਤੁਸੀਂ ਬਾਹਰ ਖੜੇ ਇਹ ਕਹਿ ਕੇ ਬੂਹਾ ਖੜਕਾਉਣ ਲੱਗੋਗੇ ਕਿ ਹੇ ਪ੍ਰਭੁ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਭਈ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ
ਲੋਕਾ 13 : 26 (PAV)
ਤਦ ਤੁਸੀਂ ਆਖਣ ਲੱਗੋਗੇ ਕਿ ਅਸਾਂ ਤੇਰੇ ਅੱਗੇ ਖਾਧਾ ਪੀਤਾ ਅਤੇ ਤੈਂ ਸਾਡੇ ਚੋਂਕਾਂ ਵਿੱਚ ਉਪਦੇਸ਼ ਦਿੱਤਾ ਹੈ
ਲੋਕਾ 13 : 27 (PAV)
ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ। ਹੇ ਸਭ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
ਲੋਕਾ 13 : 28 (PAV)
ਓੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ਜਦ ਤੁਸੀਂ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਅਤੇ ਸਭਨਾਂ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਤਾਈਂ ਬਾਹਰ ਕੱਢੇ ਹੋਏ ਵੇਖੋਗੇ!
ਲੋਕਾ 13 : 29 (PAV)
ਅਰ ਲੋਕ ਪੂਰਬ ਅਤੇ ਪੱਛਮ ਅਤੇ ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੀ ਪੰਗਤ ਵਿੱਚ ਬੈਠਣਗੇ
ਲੋਕਾ 13 : 30 (PAV)
ਵੇਖੋ, ਕਿੰਨੇ ਪਿਛਲੇ ਹਨ ਜਿਹੜੇ ਪਹਿਲੇ ਹੋਣਗੇ ਅਤੇ ਪਹਿਲੇ ਹਨ ਜਿਹੜੇ ਪਿੱਛਲੇ ਹੋਣਗੇ।।
ਲੋਕਾ 13 : 31 (PAV)
ਉਸੇ ਘੜੀ ਕਈ ਫ਼ਰੀਸੀਆਂ ਨੇ ਕੋਲ ਆਣ ਕੇ ਉਹ ਨੂੰ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾਹ ਕਿਉਂ ਜੋ ਹੇਰੋਦੇਸ ਤੈਨੂੰ ਮਾਰ ਸੁੱਟਣਾ ਚਾਹੁੰਦਾ ਹੈ
ਲੋਕਾ 13 : 32 (PAV)
ਉਸ ਨੇ ਉਨ੍ਹਾਂ ਆਖਿਆ, ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਭਈ ਵੇਖ ਮੈਂ ਅੱਜ ਅਰ ਕੱਲ੍ਹ ਭੂਤਾਂ ਨੂੰ ਕੱਢਦਾ ਅਤੇ ਨਰੋਆ ਕਰਦਾ ਹਾਂ ਅਤੇ ਤੀਏ ਦਿਨ ਪੂਰਾ ਹੋ ਜਾਵਾਂਗਾ
ਲੋਕਾ 13 : 33 (PAV)
ਪਰ ਮੈਨੂੰ ਚਾਹੀਦਾ ਹੈ ਜੋ ਅੱਜ ਅਰ ਕੱਲ੍ਹ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਨਹੀਂ ਹੋ ਸੱਕਦਾ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ
ਲੋਕਾ 13 : 34 (PAV)
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰਾਂ ਇਕੱਠਾ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
ਲੋਕਾ 13 : 35 (PAV)
ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!।।
❮
❯