ਲੋਕਾ 20 : 1 (PAV)
ਉਨ੍ਹਾਂ ਦਿਨਾਂ ਵਿੱਚੋਂ ਇੱਕ ਦਿਨ ਇਉਂ ਹੋਇਆ ਕਿ ਜਾਂ ਉਹ ਹੈਕਲ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਸੀ ਪਰਧਾਨ ਜਾਜਕ ਅਤੇ ਗ੍ਰੰਥੀ ਬਜ਼ੁਰਗਾਂ ਦੇ ਨਾਲ ਚੜ੍ਹ ਆਏ
ਲੋਕਾ 20 : 2 (PAV)
ਅਰ ਉਹ ਨੂੰ ਕਹਿਣ ਲੱਗੇ ਭਈ ਸਾਨੂੰ ਦੱਸ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਯਾ ਉਹ ਕੌਣ ਹੈ ਜਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾॽ
ਲੋਕਾ 20 : 3 (PAV)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਥੋਂ ਇੱਕ ਗੱਲ ਪੁੱਛਣਾ ਹਾਂ ਸੋ ਮੈਨੂੰ ਦੱਸੋ
ਲੋਕਾ 20 : 4 (PAV)
ਯੂਹੰਨਾ ਦਾ ਬਪਤਿਸਮਾ ਸੁਰਗ ਵੱਲੋਂ ਸੀ ਯਾ ਮਨੁੱਖਾਂ ਵੱਲੋਂॽ
ਲੋਕਾ 20 : 5 (PAV)
ਉਨ੍ਹਾਂ ਨੇ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਆਖੂ, ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀॽ
ਲੋਕਾ 20 : 6 (PAV)
ਅਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਉ ਕਰਨਗੇ ਕਿਉਂਕਿ ਓਹ ਯਕੀਨ ਨਾਲ ਜਾਣਦੇ ਹਨ ਜੋ ਯੂਹੰਨਾ ਨਬੀ ਸੀ
ਲੋਕਾ 20 : 7 (PAV)
ਤਾਂ ਉਨ੍ਹਾਂ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਭਈ ਕਿੱਥੋਂ ਸੀ
ਲੋਕਾ 20 : 8 (PAV)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ।।
ਲੋਕਾ 20 : 9 (PAV)
ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਭਈ ਇੱਕ ਮਨੁੱਖ ਨੇ ਅੰਗੂਰੀ ਬਾਗ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ਼ ਚੱਲਿਆ ਗਿਆ
ਲੋਕਾ 20 : 10 (PAV)
ਅਰ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਘੱਲਿਆ ਜੋ ਓਹ ਬਾਗ ਦੇ ਫਲ ਵਿੱਚੋਂ ਉਹ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਹ ਨੂੰ ਮਾਰ ਕੁੱਟ ਕੇ ਸੱਖਣੇ ਹੱਥ ਤਾਹ ਦਿੱਤਾ
ਲੋਕਾ 20 : 11 (PAV)
ਉਸਨੇ ਇੱਕ ਹੋਰ ਨੌਕਰ ਘੱਲਿਆ ਅਤੇ ਉਨ੍ਹਾਂ ਉਹ ਨੂੰ ਵੀ ਮਾਰਿਆ ਕੁੱਟਿਆ ਅਤੇ ਉਹ ਦੀ ਪਤ ਲਾਹ ਕੇ ਸੱਖਣੇ ਹੱਥ ਤਾਹ ਦਿੱਤਾ
ਲੋਕਾ 20 : 12 (PAV)
ਉਸ ਨੇ ਤੀਏ ਨੂੰ ਘੱਲਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਘਾਇਲ ਕਰ ਕੇ ਬਾਹਰ ਕੱਢ ਦਿੱਤਾ
ਲੋਕਾ 20 : 13 (PAV)
ਤਦ ਬਾਗ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂॽ ਮੈਂ ਆਪਣੇ ਪਿਆਰੇ ਪੁੱਤ੍ਰ ਨੂੰ ਘੱਲਾਂਗਾ, ਕੀ ਜਾਣੀਏ ਭਈ ਓਹ ਉਸ ਦਾ ਲਿਹਾਜ਼ ਕਰਨ
ਲੋਕਾ 20 : 14 (PAV)
ਪਰ ਜਾਂ ਮਾਲੀਆਂ ਨੇ ਉਹ ਨੂੰ ਡਿੱਠਾ ਤਾਂ ਆਪੋ ਵਿੱਚ ਸਲਾਹ ਕਰ ਕੇ ਬੋਲੇ, ਵਾਰਸ ਇਹੋ ਹੈ। ਇਹ ਨੂੰ ਮਾਰ ਸੁੱਟੀਏ ਤਾਂ ਜੋ ਵਿਰਸਾ ਸਾਡਾ ਹੋ ਜਾਵੇ
ਲੋਕਾ 20 : 15 (PAV)
ਤਾਂ ਉਨ੍ਹਾਂ ਨੇ ਉਸ ਨੂੰ ਬਾਗੋਂ ਬਾਹਰ ਕੱਢ ਕੇ ਮਾਰ ਸੁੱਟਿਆ। ਸੋ ਬਾਗ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾॽ
ਲੋਕਾ 20 : 16 (PAV)
ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ ਹੋਰਨਾਂ ਨੂੰ ਸੌਂਪੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਰੱਬ ਨਾ ਕਰੇ!
ਲੋਕਾ 20 : 17 (PAV)
ਤਾਂ ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫੇਰ ਉਹ ਜੋ ਲਿਖਿਆ ਹੋਇਆ ਹੈ ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
ਲੋਕਾ 20 : 18 (PAV)
ਹਰੇਕ ਜੋ ਉਸ ਪੱਥਰ ਉੱਤੇ ਡਿੱਗੇਗਾ ਸੋ ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇਗਾ ਉਹ ਉਸ ਨੂੰ ਪੀਹ ਸੁੱਟੇਗਾ।।
ਲੋਕਾ 20 : 19 (PAV)
ਗ੍ਰੰਥੀ ਅਤੇ ਪਰਧਾਨ ਜਾਜਕ ਉਹ ਦੀ ਟੋਹ ਵਿੱਚ ਸਨ ਜੋ ਉਸੇ ਘੜੀ ਉਸ ਉੱਤੇ ਹੱਥ ਪਾਉਣ ਪਰ ਓਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ
ਲੋਕਾ 20 : 20 (PAV)
ਅਰ ਓਹ ਉਸ ਦੀ ਤੱਕ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਘੱਲਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਭਈ ਉਹ ਦੀ ਕੋਈ ਗੱਲ ਫੜਨ ਇਸ ਲਈ ਜੋ ਉਹ ਨੂੰ ਹਾਕਮ ਦੇ ਵੱਸ ਅਤੇ ਇਖ਼ਤਿਆਰ ਵਿੱਚ ਕਰਨ
ਲੋਕਾ 20 : 21 (PAV)
ਤਾਂ ਉਨ੍ਹਾਂ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਰ ਕਿਸੇ ਦੀ ਰਈ ਨਹੀਂ ਕਰਦੇ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ
ਲੋਕਾ 20 : 22 (PAV)
ਕੈਸਰ ਨੂੰ ਜ਼ਜ਼ੀਯਾ ਦੇਣਾ ਸਾਨੂੰ ਜੋਗ ਹੈ ਕਿ ਨਹੀਂॽ
ਲੋਕਾ 20 : 23 (PAV)
ਪਰ ਉਸ ਨੇ ਉਨ੍ਹਾਂ ਦੀ ਖਚਰ ਵਿੱਦਿਆ ਜਾਣ ਕੇ ਉਨ੍ਹਾਂ ਨੂੰ ਆਖਿਆ
ਲੋਕਾ 20 : 24 (PAV)
ਮੈਨੂੰ ਇੱਕ ਅਠੰਨੀ ਵਿਖਾਓ। ਏਸ ਉੱਤੇ ਕਿਹ ਦੀ ਮੂਰਤ ਅਤੇ ਲਿਖਤ ਹੈॽ ਉਨ੍ਹਾਂ ਆਖਿਆ, ਕੈਸਰ ਦੀ
ਲੋਕਾ 20 : 25 (PAV)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ
ਲੋਕਾ 20 : 26 (PAV)
ਉਹ ਲੋਕਾਂ ਦੇ ਸਾਹਮਣੇ ਉਸ ਗੱਲ ਨੂੰ ਫੜ ਨਾ ਸੱਕੇ ਅਰ ਉਹ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।।
ਲੋਕਾ 20 : 27 (PAV)
ਤਾਂ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਭਈ ਕਿਆਮਤ ਨਹੀਂ ਹੋਣੀ ਕਿੰਨੇਕੁ ਉਹ ਦੇ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ
ਲੋਕਾ 20 : 28 (PAV)
ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਭਈ ਜੇ ਕਿਸੇ ਦਾ ਭਰਾ ਤੀਵੀਂ ਕਰ ਕੇ ਔਂਤ ਮਰ ਜਾਵੇ ਤਾਂ ਉਹ ਦਾ ਭਰਾ ਉਸ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ ਉਤਪੰਨ ਕਰੇ
ਲੋਕਾ 20 : 29 (PAV)
ਸੋ ਸੱਤ ਭਰਾ ਸਨ ਅਤੇ ਪਹਿਲਾ ਤੀਵੀਂ ਕਰ ਕੇ ਔਂਤ ਮਰ ਗਿਆ
ਲੋਕਾ 20 : 30 (PAV)
ਅਰ ਦੂਏ ਅਤੇ ਤੀਏ ਨੇ ਉਹ ਨੂੰ ਕਰ ਲਿਆ
ਲੋਕਾ 20 : 31 (PAV)
ਅਤੇ ਇਸੇ ਤਰਾਂ ਸੱਤਾਂ ਦੇ ਸੱਤ ਔਂਤ ਮਰ ਗਏ
ਲੋਕਾ 20 : 32 (PAV)
ਪਿੱਛੋਂ ਉਹ ਤੀਵੀਂ ਭੀ ਮਰ ਗਈ
ਲੋਕਾ 20 : 33 (PAV)
ਸੋ ਕਿਆਮਤ ਨੂੰ ਉਹ ਉਨ੍ਹਾਂ ਵਿੱਚੋਂ ਕਿਹ ਦੀ ਤੀਵੀਂ ਹੋਊਗੀ ਕਿਉਂ ਜੋ ਸੱਤਾ ਨੇ ਉਹ ਨੂੰ ਤੀਵੀਂ ਕਰ ਕੇ ਵਸਾਇਆ ਸੀॽ
ਲੋਕਾ 20 : 34 (PAV)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁਗ ਦੇ ਪੁੱਤ੍ਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ
ਲੋਕਾ 20 : 35 (PAV)
ਪਰ ਓਹ ਜਿਹੜੇ ਉਸ ਜੁਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਵਿਖੇ ਸਾਂਝੀ ਹੋਣ ਦੇ ਲਾਇਕ ਗਿਣੇ ਜਾਂਦੇ ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ
ਲੋਕਾ 20 : 36 (PAV)
ਕਿਉਂ ਜੋ ਓਹ ਫੇਰ ਮਰ ਵੀ ਨਹੀਂ ਸੱਕਦੇ ਇਸ ਲਈ ਜੋ ਦੂਤਾਂ ਦੇ ਤੁੱਲ ਹਨ ਅਤੇ ਕਿਆਮਤ ਦੇ ਪੁੱਤ੍ਰ ਹੋ ਕੇ ਪਰਮੇਸ਼ੁਰ ਦੇ ਪੁੱਤ੍ਰ ਹਨ
ਲੋਕਾ 20 : 37 (PAV)
ਪਰ ਇਹ ਗੱਲ ਕਿ ਮੁਰਦੇ ਜਿਵਾਲੇ ਜਾਂਦੇ ਹਨ ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤੀ ਹੈ ਜਦੋਂ ਉਹ ਪ੍ਰਭੁ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ
ਲੋਕਾ 20 : 38 (PAV)
ਪਰ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਸਗੋਂ ਜੀਉਂਦਿਆਂ ਦਾ ਹੈ ਕਿਉਂ ਜੋ ਉਹ ਦੇ ਲੇਖੇ ਸੱਭੇ ਜੀਉਂਦੇ ਹਨ
ਲੋਕਾ 20 : 39 (PAV)
ਤਦ ਗ੍ਰੰਥੀਆਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੈਂ ਭਲਾ ਕਿਹਾ
ਲੋਕਾ 20 : 40 (PAV)
ਤਾਂ ਉਨ੍ਹਾਂ ਨੂੰ ਫੇਰ ਕੁਝ ਪ੍ਰਸ਼ਨ ਕਰਨ ਨਾ ਹਿਆਉ ਨਾ ਪਿਆ।।
ਲੋਕਾ 20 : 41 (PAV)
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤ੍ਰ ਕਿੱਕੁਰ ਆਖਦੇ ਹਨॽ
ਲੋਕਾ 20 : 42 (PAV)
ਕਿਉਂ ਜੋ ਦਾਊਦ ਜ਼ਬੂਰ ਦੇ ਪੁਸਤਕ ਵਿੱਚ ਆਪੇ ਕਹਿੰਦਾ ਹੈ ਭਈ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
ਲੋਕਾ 20 : 43 (PAV)
ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰਾਂ।।
ਲੋਕਾ 20 : 44 (PAV)
ਸੋ ਦਾਊਦ ਉਹ ਨੂੰ ਪ੍ਰਭੁ ਕਹਿੰਦਾ ਹੈ, ਫੇਰ ਉਹ ਉਸ ਦਾ ਪੁੱਤ੍ਰ ਕਿੱਕੁਰ ਹੋਇਆॽ।।
ਲੋਕਾ 20 : 45 (PAV)
ਜਾਂ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕਿਹਾ
ਲੋਕਾ 20 : 46 (PAV)
ਕਿ ਗ੍ਰੰਥੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਲੰਮੇ ਬਸਤ੍ਰ ਪਹਿਨੇ ਫਿਰਨਾ ਪਸਿੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ ਅਰ ਜ਼ਿਆਫ਼ਤਾਂ ਵਿੱਚ ਉੱਚੀਆਂ ਥਾਵਾਂ ਨੂੰ ਲੋਚਦੇ ਹਨ
ਲੋਕਾ 20 : 47 (PAV)
ਓਹ ਵਿਧਵਾਂ ਦੇ ਘਰਾਂ ਨੂੰ ਚਟ ਕਰ ਜਾਂਦੇ ਹਨ ਅਤੇ ਵਿਖਾਲਣ ਲਈ ਲੰਮੀਆਂ ਪ੍ਰਾਰਥਨਾਂ ਕਰਦੇ ਹਨ । ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।
❮
❯