ਲੋਕਾ 23 : 1 (PAV)
ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਉਹ ਨੂੰ ਪਿਲਾਤੁਸ ਦੇ ਕੋਲ ਲੈ ਗਈ
ਲੋਕਾ 23 : 2 (PAV)
ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ
ਲੋਕਾ 23 : 3 (PAV)
ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂॽ ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ
ਲੋਕਾ 23 : 4 (PAV)
ਪਿਲਾਤੁਸ ਨੇ ਪਰਧਾਨ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ
ਲੋਕਾ 23 : 5 (PAV)
ਪਰ ਓਹ ਹੋਰ ਵੀ ਜੋਰ ਲਾ ਕੇ ਬੋਲੇ, ਉਹ ਗਲੀਲ ਤੋਂ ਲੈ ਕੇ ਐਥੋਂ ਤੋੜੀ ਸਾਰੇ ਯਹੂਦਿਯਾ ਵਿੱਚ ਸਿਖਲਾਉਂਦਾ ਹੋਇਆ ਲੋਕਾਂ ਨੂੰ ਚੁੱਕਦਾ ਹੈ
ਲੋਕਾ 23 : 6 (PAV)
ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ ਭਈ ਇਹ ਮਨੁੱਖ ਗਲੀਲੀ ਹੈॽ
ਲੋਕਾ 23 : 7 (PAV)
ਅਤੇ ਜਾਂ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ਼ ਦੇ ਇਲਾਕੇ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ ਘੱਲਿਆ।।
ਲੋਕਾ 23 : 8 (PAV)
ਹੇਰੋਦੇਸ ਯਿਸੂ ਨੂੰ ਵੇਖ ਕੇ ਵੱਡਾ ਅਨੰਦ ਹੋਇਆ ਕਿਉਂ ਜੋ ਉਹ ਚਿਰੋਕਣਾ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਓਨ ਉਸ ਦੀ ਖਬਰ ਸੁਣੀ ਸੀ ਅਤੇ ਉਹ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਨਿਸ਼ਾਨ ਵੇਖੇ
ਲੋਕਾ 23 : 9 (PAV)
ਉਹ ਨੇ ਉਸ ਤੋਂ ਬਹੁਤੀਆਂ ਗੱਲਾਂ ਪੁੱਛੀਆਂ ਪਰ ਓਨ ਉਸ ਨੂੰ ਇੱਕ ਦਾ ਵੀ ਜਵਾਬ ਨਾ ਦਿੱਤਾ
ਲੋਕਾ 23 : 10 (PAV)
ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਖਲੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ
ਲੋਕਾ 23 : 11 (PAV)
ਤਾਂ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਹ ਨੂੰ ਬੇਪਤ ਕੀਤਾ ਅਤੇ ਠੱਠਾ ਮਾਰਿਆ ਅਰ ਭੜਕੀਲੀ ਪੁਸ਼ਾਕ ਪਹਿਨਾ ਕੇ ਉਹ ਨੂੰ ਪਿਲਾਤੁਸ ਦੇ ਕੋਲ ਮੋੜ ਭੇਜਿਆ
ਲੋਕਾ 23 : 12 (PAV)
ਅਰ ਉਸੇ ਦਿਨ ਹੇਰੋਦੇਸ ਅਰ ਪਿਲਾਤੁਸ ਆਪੋ ਵਿੱਚ ਮਿੱਤਰ ਬਣ ਗਏ ਕਿਉਂਕਿ ਜੋ ਪਹਿਲਾਂ ਉਨ੍ਹਾਂ ਵਿੱਚ ਵੈਰ ਸੀ।।
ਲੋਕਾ 23 : 13 (PAV)
ਤਾਂ ਪਿਲਾਤੁਸ ਨੇ ਪਰਧਾਨ ਜਾਜਕਾਂ ਅਤੇ ਸਰਦਾਰਾਂ ਅਤੇ ਲੋਕਾਂ ਨੂ ਇਕੱਠੇ ਬੁਲਾ ਕੇ
ਲੋਕਾ 23 : 14 (PAV)
ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲੇ ਲਿਆਏ ਅਰ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦੀ ਤੁਸਾਂ ਇਸ ਉੱਤੇ ਨਾਲਸ਼ ਕੀਤੀ ਹੈ ਮੈਂ ਉਨ੍ਹਾਂ ਦੇ ਵਿਖੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ
ਲੋਕਾ 23 : 15 (PAV)
ਅਤੇ ਨਾ ਹੇਰੋਦੇਸ ਨੇ ਕਿਉਂਕਿ ਓਨ ਉਸ ਨੂੰ ਸਾਡੇ ਕੋਲ ਮੋੜ ਭੇਜਿਆ ਅਰ ਵੇਖੋ ਉਹ ਦੇ ਕੋਲੋਂ ਕਤਲ ਦੇ ਲਾਇਕ ਕੋਈ ਔਗੁਣ ਨਹੀਂ ਹੋਇਆ
ਲੋਕਾ 23 : 16 (PAV)
ਇਸ ਲਈ ਮੈਂ ਉਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ
ਲੋਕਾ 23 : 18 (PAV)
ਤਦ ਉਨ੍ਹਾਂ ਸਭਨਾਂ ਰਲ ਕੇ ਡੰਡ ਪਾਈ ਅਤੇ ਆਖਿਆ ਕਿ ਮਾਰ ਦਿਓ ਇਸ ਨੂੰ! ਅਰ ਬਰੱਬਾਸ ਨੂੰ ਸਾਡੇ ਲਈ ਛੱਡ ਦਿਓ!
ਲੋਕਾ 23 : 19 (PAV)
ਜੋ ਕਿਸੇ ਪਸਾਦ ਦੇ ਕਾਰਨ ਜੋ ਸ਼ਹਿਰ ਵਿੱਚ ਹੋਇਆ ਸੀ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ
ਲੋਕਾ 23 : 20 (PAV)
ਤਾਂ ਪਿਲਾਤੁਸ ਨੇ ਓਹਨਾਂ ਨੂੰ ਫੇਰ ਸਮਝਾਇਆ ਕਿਉੰ ਜੋ ਉਹ ਯਿਸੂ ਨੂੰ ਛੁਡਾਉਣਾ ਚਾਹੁੰਦਾ ਸੀ
ਲੋਕਾ 23 : 21 (PAV)
ਪਰ ਓਹ ਹੋਰ ਵੀ ਸੰਘ ਪਾੜ ਕੇ ਬੋਲੇ ਕਿ ਉਹ ਨੂੰ ਸਲੀਬ ਦਿਓ! ਸਲੀਬ ਦਿਓ!
ਲੋਕਾ 23 : 22 (PAV)
ਉਸ ਨੇ ਤੀਜੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਬੁਰਿਆਈ ਕੀਤੀॽ ਮੈਂ ਇਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ
ਲੋਕਾ 23 : 23 (PAV)
ਪਰ ਓਹ ਉੱਚਾ ਰੌਲਾ ਪਾ ਕੇ ਉਹ ਦੇ ਗਲ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਪਰਬਲ ਪੈ ਗਈਆਂ
ਲੋਕਾ 23 : 24 (PAV)
ਤਾਂ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਅਰਜ਼ ਦੇ ਅਨੁਸਾਰ ਹੋਵੇ
ਲੋਕਾ 23 : 25 (PAV)
ਅਤੇ ਉਸ ਨੇ ਜਿਹੜਾ ਪਸਾਦ ਅਰ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਹ ਨੂੰ ਓਹ ਮੰਗਦੇ ਸਨ ਛੱਡ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।।
ਲੋਕਾ 23 : 26 (PAV)
ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।
ਲੋਕਾ 23 : 27 (PAV)
ਲੋਕਾਂ ਦੀ ਵੱਡੀ ਭੀੜ ਉਹ ਦੇ ਪਿੱਛੇ ਗਈ ਨਾਲ ਬਹੁਤ ਸਾਰੀਆਂ ਤੀਵੀਆਂ ਜਿਹੜੀਆਂ ਉਹ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ
ਲੋਕਾ 23 : 28 (PAV)
ਪਰ ਯਿਸੂ ਉਨ੍ਹਾਂ ਦੀ ਵੱਲ ਪਿਛਾਹਾਂ ਭੌਂ ਕੇ ਬੋਲਿਆ, ਹੇ ਯਰੂਸ਼ਲਮ ਦੀਓ ਧੀਓ, ਮੈਨੂੰ ਨਾ ਰੋਵੋ ਪਰ ਆਪ ਨੂੰ ਅਤੇ ਆਪਣਿਆਂ ਬੱਚਿਆ ਨੂੰ ਰੋਵੋ
ਲੋਕਾ 23 : 29 (PAV)
ਕਿਉਂਕਿ ਵੇਖੋ ਓਹ ਦਿਨ ਆਉਂਦੇ ਹਨ ਜਿੰਨ੍ਹਾਂ ਵਿੱਚ ਆਖਣਗੇ ਭਈ ਧੰਨ ਹਨ ਬਾਂਝਾਂ ਅਤੇ ਓਹ ਕੁੱਖਾਂ ਜਿਨ੍ਹਾਂ ਨਹੀਂ ਜਣਿਆ ਅਤੇ ਓਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ
ਲੋਕਾ 23 : 30 (PAV)
ਤਦ ਪਹਾੜਾਂ ਨੂੰ ਕਹਿਣ ਲੱਗਣਗੇ ਕਿ ਸਾਡੇ ਉੱਤੇ ਡਿਗ ਪਓ! ਅਤੇ ਟਿੱਬਿਆਂ ਨੂੰ ਭਈ ਸਾਨੂੰ ਲੁਕਾ ਲਓ!
ਲੋਕਾ 23 : 31 (PAV)
ਕਿਉਂਕਿ ਜਾਂ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਨਾ ਹੋਵੇਗਾॽ।।
ਲੋਕਾ 23 : 32 (PAV)
ਹੋਰ ਦੋਹਾਂ ਨੂੰ ਵੀ ਜੋ ਬੁਰਿਆਰ ਸਨ ਉਹ ਦੇ ਸੰਗ ਮਾਰਨ ਨੂੰ ਲੈਈ ਜਾਂਦੇ ਸਨ
ਲੋਕਾ 23 : 33 (PAV)
ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
ਲੋਕਾ 23 : 34 (PAV)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
ਲੋਕਾ 23 : 35 (PAV)
ਅਰ ਲੋਕ ਖਲੋਤੇ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਭਈ ਇਹ ਨੇ ਹੋਰਨਾਂ ਨੂੰ ਬਚਾਇਆ । ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਹ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
ਲੋਕਾ 23 : 36 (PAV)
ਸਿਪਾਹੀਆਂ ਨੇ ਵੀ ਉਸ ਨਾਲ ਠੱਠਾ ਕੀਤਾ ਅਤੇ ਨੇੜੇ ਆਣ ਕੇ ਉਹ ਨੂੰ ਸਿਰਕਾ ਦਿੱਤਾ ਅਤੇ ਆਖਿਆ
ਲੋਕਾ 23 : 37 (PAV)
ਜੇ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!
ਲੋਕਾ 23 : 38 (PAV)
ਅਰ ਉਹ ਦੇ ਉਤਾਹਾਂ ਇਹ ਲਿਖਤ ਵੀ ਲਾਈ ਹੋਈ ਸੀ, ਜੋ ਇਹ ਯਹੂਦੀਆਂ ਦਾ ਪਾਤਸ਼ਾਹ ਹੈ।।
ਲੋਕਾ 23 : 39 (PAV)
ਉਨ੍ਹਾਂ ਬੁਰਿਆਰਾਂ ਵਿੱਚੋਂ ਜਿਹੜੇ ਟੰਗੇ ਹੋਏ ਸਨ ਇੱਕ ਨੇ ਇਹ ਕਹਿ ਕੇ ਉਸ ਨੂੰ ਮਿਹਣਾ ਮਾਰਿਆ ਕਿ ਭਲਾ, ਤੂੰ ਮਸੀਹ ਨਹੀਂ ਹੈਂॽ ਤਾਂ ਆਪਣੇ ਆਪ ਨੂੰ ਅਤੇ ਸਾਨੂੰ ਭੀ ਬਚਾ!
ਲੋਕਾ 23 : 40 (PAV)
ਪਰ ਦੂਏ ਨੇ ਅੱਗੋਂ ਉਸਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾॽ
ਲੋਕਾ 23 : 41 (PAV)
ਅਸੀਂ ਤਾਂ ਨਿਆਉਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ ਪਰ ਉਹ ਨੇ ਕੋਈ ਔਗੁਣ ਨਹੀਂ ਕੀਤਾ
ਲੋਕਾ 23 : 42 (PAV)
ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ
ਲੋਕਾ 23 : 43 (PAV)
ਉਸ ਨੇ ਉਹ ਨੂੰ ਆਖਿਆ, ਮੈਂ ਤੈਨੂੰ ਸੱਤ ਆਖਦਾ ਹਾਂ ਭਈ ਅੱਜ ਤੂੰ ਮੇਰੇ ਸੰਗ ਸੁਰਗ ਵਿੱਚ ਹੋਵੇਂਗਾ।।
ਲੋਕਾ 23 : 44 (PAV)
ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ
ਲੋਕਾ 23 : 45 (PAV)
ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ
ਲੋਕਾ 23 : 46 (PAV)
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
ਲੋਕਾ 23 : 47 (PAV)
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
ਲੋਕਾ 23 : 48 (PAV)
ਅਤੇ ਸਭ ਲੋਕ ਜਿਹੜੇ ਇਹ ਹਵਾਲ ਵੇਖਣ ਨੂੰ ਇਕੱਠੇ ਆਏ ਸਨ ਇਹ ਸਾਰੀ ਵਾਰਤਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ
ਲੋਕਾ 23 : 49 (PAV)
ਅਰ ਉਹ ਦੇ ਸਰਬੱਤ ਜਾਣੂ ਪਛਾਣੂ ਅਤੇ ਓਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਦੂਰੋਂ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।।
ਲੋਕਾ 23 : 50 (PAV)
ਤਾਂ ਵੇਖੋ ਯੂਸੁਫ਼ ਨਾਉਂ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ ਅਤੇ ਭਲਾ ਅਤੇ ਧਰਮੀ ਸੀ
ਲੋਕਾ 23 : 51 (PAV)
ਅਤੇ ਉਨ੍ਹਾਂ ਦੀ ਮੱਤ ਅਰ ਕਰਮ ਵਿੱਚ ਨਹੀਂ ਸੀ ਰਲਿਆ ਸੋ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਰ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਹੈਸੀ
ਲੋਕਾ 23 : 52 (PAV)
ਉਹ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ
ਲੋਕਾ 23 : 53 (PAV)
ਅਤੇ ਉਸ ਨੂੰ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਵਲ੍ਹੇਟ ਕੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਹੋਈ ਸੀ ਜਿੱਥੇ ਕਦੇ ਕੋਈ ਨਹੀਂ ਸੀ ਪਿਆ
ਲੋਕਾ 23 : 54 (PAV)
ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ
ਲੋਕਾ 23 : 55 (PAV)
ਅਤੇ ਉਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਉਨ੍ਹਾਂ ਵੀ ਮਗਰ ਮਗਰ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੀ ਲੋਥ ਕਿੱਕੁਰ ਰੱਖੀ ਗਈ ਸੀ
ਲੋਕਾ 23 : 56 (PAV)
ਤਦ ਉਨ੍ਹਾਂ ਮੁੜ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਦ ਦੇ ਦਿਨ ਉਨ੍ਹਾਂ ਨੇ ਹੁਕਮ ਮੂਜਬ ਅਰਾਮ ਕੀਤਾ।।
❮
❯