ਲੋਕਾ 4 : 1 (PAV)
ਤਾਂ ਯਿਸੂ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਤੋਂ ਮੁੜਿਆ ਅਰ ਆਤਮਾ ਦੀ ਅਗਵਾਈ ਨਾਲ
ਲੋਕਾ 4 : 2 (PAV)
ਚਾਲੀਆਂ ਦਿਨਾਂ ਤੋੜੀ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ਤਾਨ ਉਹ ਨੂੰ ਪਰਤਾਉਂਦਾ ਸੀ ਅਰ ਉਨ੍ਹੀਂ ਦਿਨੀਂ ਉਹ ਨੇ ਕੁਝ ਨਾ ਖਾਧਾ ਅਰ ਜਦ ਓਹ ਦਿਨ ਪੂਰੇ ਹੋ ਗਏ ਤਾਂ ਉਹ ਨੂੰ ਭੁੱਖ ਲੱਗੀ
ਲੋਕਾ 4 : 3 (PAV)
ਤਦ ਸ਼ਤਾਨ ਨੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਇਸ ਪੱਥਰ ਨੂੰ ਆਖ ਜੋ ਰੋਟੀ ਬਣ ਜਾਏ
ਲੋਕਾ 4 : 4 (PAV)
ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ
ਲੋਕਾ 4 : 5 (PAV)
ਤਾਂ ਸ਼ਤਾਨ ਨੇ ਉਹ ਨੂੰ ਉੱਚੀ ਥਾਂ ਲੈ ਜਾ ਕੇ ਉਹ ਨੂੰ ਦੁਨੀਆ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪਲ ਵਿੱਚ ਵਿਖਾਈਆਂ
ਲੋਕਾ 4 : 6 (PAV)
ਅਤੇ ਉਹ ਨੂੰ ਆਖਿਆ, ਮੈਂ ਇਹ ਸਾਰਾ ਇਖ਼ਤਿਆਰ ਅਤੇ ਉਨ੍ਹਾਂ ਦੀ ਭੜਕ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਰ ਜਿਹ ਨੂੰ ਚਾਹੁੰਦਾ ਉਹ ਨੂੰ ਦਿੰਦਾ ਹਾਂ
ਲੋਕਾ 4 : 7 (PAV)
ਸੋ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਸੱਭੋ ਕੁਝ ਤੇਰਾ ਹੋਵੇਗਾ
ਲੋਕਾ 4 : 8 (PAV)
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ
ਲੋਕਾ 4 : 9 (PAV)
ਤਦ ਉਸ ਨੇ ਉਹ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਕਿੰਗਰੇ ਉੱਤੇ ਖੜਾ ਕੀਤਾ ਅਤੇ ਉਹ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦਿਹ
ਲੋਕਾ 4 : 10 (PAV)
ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ,
ਲੋਕਾ 4 : 11 (PAV)
ਅਤੇ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ ।।
ਲੋਕਾ 4 : 12 (PAV)
ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਇਹ ਕਿਹਾ ਗਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ ।।
ਲੋਕਾ 4 : 13 (PAV)
ਅਰ ਸ਼ਤਾਨ ਜਾਂ ਸਾਰਾ ਪਰਤਾਵਾ ਕਰ ਹਟਿਆ ਤਾਂ ਕੁਝ ਚਿਰ ਤੀਕਰ ਉਸ ਕੋਲੋਂ ਦੂਰ ਰਿਹਾ ।।
ਲੋਕਾ 4 : 14 (PAV)
ਯਿਸੂ ਆਤਮਾ ਦੀ ਸ਼ਕਤੀ ਵਿੱਚ ਗਲੀਲ ਨੂੰ ਮੁੜਿਆ ਅਰ ਉਹ ਦਾ ਜਸ ਸਾਰੇ ਇਲਾਕੇ ਵਿੱਚ ਖਿੰਡ ਗਿਆ
ਲੋਕਾ 4 : 15 (PAV)
ਅਤੇ ਉਹ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ ।।
ਲੋਕਾ 4 : 16 (PAV)
ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਪਲਿਆ ਸੀ ਅਤੇ ਆਪਣੇ ਦਸਤੂਰ ਅਨੁਸਾਰ ਸਬਤ ਦੇ ਦਿਨ ਸਮਾਜ ਵਿੱਚ ਜਾ ਕੇ ਪੜ੍ਹਨ ਲਈ ਖੜਾ ਹੋਇਆ
ਲੋਕਾ 4 : 17 (PAV)
ਅਤੇ ਯਸਾਯਾਹ ਨਬੀ ਦੀ ਪੋਥੀ ਉਹ ਨੂੰ ਦਿੱਤੀ ਗਈ ਅਤੇ ਉਸ ਨੇ ਪੋਥੀ ਖੋਲ੍ਹ ਕੇ ਉਹ ਥਾਂ ਕੱਢਿਆ ਜਿੱਥੇ ਇਹ ਲਿਖਿਆ ਹੋਇਆ ਸੀ
ਲੋਕਾ 4 : 18 (PAV)
ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,
ਲੋਕਾ 4 : 19 (PAV)
ਅਤੇ ਪ੍ਰਭੁ ਦੀ ਮਨਜ਼ੂਰੀ ਦੇ ਵਰ੍ਹੇ ਦਾ ਪਰਚਾਰ ਕਰਾਂ।।
ਲੋਕਾ 4 : 20 (PAV)
ਅਤੇ ਪੋਥੀ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਰ ਸਭਨਾਂ ਦੀਆਂ ਅੱਖਾਂ ਜਿਹੜੇ ਸਮਾਜ ਵਿੱਚ ਹਾਜ਼ਰ ਸਨ ਉਸ ਤੇ ਲੱਗੀਆਂ ਹੋਈਆਂ ਸਨ
ਲੋਕਾ 4 : 21 (PAV)
ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ ਕਿ ਇਹ ਲਿਖਤ ਅੱਜ ਤੁਹਾਡੇ ਕੰਨਾਂ ਵਿੱਚ ਪੂਰੀ ਹੋਈ ਹੈ
ਲੋਕਾ 4 : 22 (PAV)
ਅਤੇ ਸਭਨਾਂ ਨੇ ਉਸ ਉੱਤੇ ਸਾਖੀ ਦਿੱਤੀ ਅਤੇ ਉਨ੍ਹਾਂ ਕਿਰਪਾ ਦੀਆਂ ਗੱਲਾਂ ਤੋਂ ਜੋ ਉਹ ਦੇ ਮੂਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਕਿਹਾ, ਭਲਾ, ਇਹ ਯੂਸੁਫ਼ ਦਾ ਪੁੱਤ੍ਰ ਨਹੀਂ?
ਲੋਕਾ 4 : 23 (PAV)
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੇਰੇ ਉੱਤੇ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸਾਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਐਥੇ ਆਪਣੇ ਦੇਸ ਵਿੱਚ ਵੀ ਕਰ
ਲੋਕਾ 4 : 24 (PAV)
ਉਸ ਨੇ ਕਿਹਾ. ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਕੋਈ ਨਬੀ ਆਪਣੇ ਦੇਸ ਵਿੱਚ ਪਰਵਾਨ ਨਹੀਂ
ਲੋਕਾ 4 : 25 (PAV)
ਪਰ ਮੈਂ ਤੁਹਾਨੂੰ ਠੀਕ ਆਖਦਾ ਹਾਂ ਜੋ ਏਲੀਯਾਹ ਦੇ ਦਿਨੀਂ ਜਾਂ ਸਾਢੇ ਤਿੰਨਾਂ ਵਰਿਹਾਂ ਦੀ ਐਡੀ ਔੜ ਲੱਗੀ ਭਈ ਸਾਰੇ ਦੇਸ ਉੱਤੇ ਵੱਡਾ ਕਾਲ ਪਿਆ ਬਹੁਤ ਸਾਰੀਆਂ ਵਿਧਵਾਂ ਇਸਰਾਏਲ ਵਿੱਚ ਸਨ
ਲੋਕਾ 4 : 26 (PAV)
ਪਰ ਸੈਦਾ ਦੇਸ ਦੇ ਸਾਰਿਪਥ ਦੀ ਇੱਕ ਵਿਧਵਾ ਤੋਂ ਬਿਨਾਂ ਏਲੀਯਾਹ ਉਨ੍ਹਾਂ ਵਿੱਚੋਂ ਕਿਸੇ ਹੋਰ ਦੇ ਕੋਲ ਨਹੀਂ ਘੱਲਿਆ ਗਿਆ
ਲੋਕਾ 4 : 27 (PAV)
ਅਤੇ ਅਲੀਸ਼ਾ ਨਬੀ ਦੇ ਸਮੇ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਨਾਮਾਨ ਸੁਰਿਯਾਨੀ ਬਿਨਾ ਕੋਈ ਸ਼ੁੱਧ ਨਾ ਕੀਤਾ ਗਿਆ
ਲੋਕਾ 4 : 28 (PAV)
ਸੋ ਜਿਹੜੇ ਸਮਾਜ ਵਿੱਚ ਸਨ ਓਹ ਸਭ ਇਨ੍ਹਾਂ ਗੱਲਾਂ ਨੂੰ ਸੁਣਦੇ ਹੀ ਕ੍ਰੋਧ ਨਾਲ ਭਰ ਗਏ
ਲੋਕਾ 4 : 29 (PAV)
ਅਰ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਟੀਸੀ ਉੱਤੇ ਜਿਸ ਤੇ ਉਨ੍ਹਾਂ ਦਾ ਨਗਰ ਬਣਿਆ ਹੋਇਆ ਸੀ ਲੈ ਚੱਲੇ ਜੋ ਉਹ ਨੂੰ ਸਿਰ ਪਰਨੇ ਡੇਗ ਦੇਣ
ਲੋਕਾ 4 : 30 (PAV)
ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਚੱਲਿਆ ਗਿਆ।।
ਲੋਕਾ 4 : 31 (PAV)
ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆਣ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ
ਲੋਕਾ 4 : 32 (PAV)
ਅਰ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਦਾ ਬਚਨ ਇਖ਼ਤਿਆਰ ਨਾਲ ਸੀ
ਲੋਕਾ 4 : 33 (PAV)
ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭ੍ਰਿਸ਼ਟ ਭੂਤ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ
ਲੋਕਾ 4 : 34 (PAV)
ਹਾਏ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਡਾ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ!
ਲੋਕਾ 4 : 35 (PAV)
ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋ ਨਿਕਲ ਜਾਹ! ਸੋ ਉਹ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾ ਸੱਟ ਲਾਏ ਉਸ ਦੇ ਅੰਦਰੋਂ ਨਿੱਕਲ ਗਿਆ
ਲੋਕਾ 4 : 36 (PAV)
ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!
ਲੋਕਾ 4 : 37 (PAV)
ਅਤੇ ਉਸ ਇਲਾਕੇ ਦਿਆਂ ਸਭਨਾਂ ਥਾਂਵਾਂ ਵਿੱਚ ਉਹ ਦੀ ਧੁੰਮ ਪੈ ਗਈ।।
ਲੋਕਾ 4 : 38 (PAV)
ਫੇਰ ਉਹ ਸਮਾਜ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ ਅਰ ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਤਾਪ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਉਸ ਦੇ ਅੱਗੇ ਉਹ ਦੇ ਲਈ ਅਰਜ਼ ਕੀਤੀ।।
ਲੋਕਾ 4 : 39 (PAV)
ਤਦ ਉਸ ਨੇ ਉਹ ਦੇ ਕੋਲ ਖੜੋ ਕੇ ਤਾਪ ਨੂੰ ਦਬਕਾ ਦਿੱਤਾ ਅਤੇ ਉਹ ਲਹਿ ਗਿਆ ਅਰ ਓਵੇਂ ਉਹ ਨੇ ਉੱਠ ਕੇ ਉਨ੍ਹਾਂ ਦੀ ਖ਼ਾਤਰ ਕੀਤੀ।।
ਲੋਕਾ 4 : 40 (PAV)
ਫੇਰ ਆਥੁਣ ਵੇਲੇ ਓਹ ਸਾਰੇ ਜਿਨ੍ਹਾਂ ਦੇ ਭਾਂਤ ਭਾਂਤ ਦੇ ਰੋਗੀ ਸਨ ਉਨ੍ਹਾਂ ਨੂੰ ਉਸ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ
ਲੋਕਾ 4 : 41 (PAV)
ਅਰ ਬਹੁਤਿਆਂ ਵਿੱਚੋਂ ਭੂਤ ਭੀ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਆਏ ਭਈ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਓਹ ਪਛਾਣਦੇ ਸਨ ਜੋ ਇਹ ਮਸੀਹ ਹੈ।।
ਲੋਕਾ 4 : 42 (PAV)
ਜਾਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਭਾਲਦੀਆਂ ਭਾਲਦੀਆਂ ਉਸ ਕੋਲ ਆਈਆਂ ਅਤੇ ਉਸ ਨੂੰ ਰੋਕਿਆ ਜੋ ਸਾਡੇ ਕੋਲੋਂ ਨਾ ਜਾਈਂ
ਲੋਕਾ 4 : 43 (PAV)
ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮੈਨੂੰ ਚਾਹੀਦਾ ਹੈ ਜੋ ਹੋਰਨਾਂ ਨਗਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਵਾਂ ਕਿਉਂਕਿ ਮੈਂ ਇਸੇ ਲਈ ਘੱਲਿਆ ਗਿਆ।।
ਲੋਕਾ 4 : 44 (PAV)
ਤਾਂ ਉਹ ਗਲੀਲ ਦੀਆਂ ਸਮਾਜਾਂ ਵਿੱਚ ਪਰਚਾਰ ਕਰਦਾ ਰਿਹਾ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44

BG:

Opacity:

Color:


Size:


Font: