ਲੋਕਾ 9 : 1 (PAV)
ਉਸ ਨੇ ਬਾਰਾਂ ਚੇਲਿਆਂ ਨੂੰ ਇੱਕਠੇ ਬੁਲਾ ਕੇ ਉਨ੍ਹਾਂ ਨੂੰ ਸਾਰਿਆਂ ਭੂਤਾਂ ਉੱਤੇ ਅਤੇ ਰੋਗਾਂ ਦੇ ਦੂਰ ਕਰਨ ਦੀ ਸ਼ਕਤੀ ਤੇ ਇਖ਼ਤਿਆਰ ਦਿੱਤਾ
ਲੋਕਾ 9 : 2 (PAV)
ਅਰ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਘੱਲਿਆ
ਲੋਕਾ 9 : 3 (PAV)
ਉਸ ਨੇ ਉਨ੍ਹਾਂ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਾਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ, ਨਾ ਦੋ ਕੁੜਤੇ ਰੱਖੋ
ਲੋਕਾ 9 : 4 (PAV)
ਜਿਸ ਘਰ ਵਿੱਚ ਜਾਓ ਉੱਥੇ ਹੀ ਟਿਕੋ ਅਰ ਉੱਥੋਂ ਹੀ ਤੁਰੋ
ਲੋਕਾ 9 : 5 (PAV)
ਅਤੇ ਜਿਹੜੇ ਤੁਹਾਡਾ ਆਦਰ ਭਾਉ ਨਾ ਕਰਨ ਤੁਸੀਂ ਉਸ ਨਗਰੋਂ ਨਿੱਕਲਦਿਆਂ ਉਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
ਲੋਕਾ 9 : 6 (PAV)
ਤਾਂ ਓਹ ਬਾਹਰ ਜਾਕੇ ਪਿੰਡੋ ਪਿੰਡ ਹਰ ਥਾਂ ਖੁਸ਼ ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।।
ਲੋਕਾ 9 : 7 (PAV)
ਰਾਜਾ ਹੇਰੋਦੇਸ ਨੇ ਸਭ ਕੁਝ ਜੋ ਹੋ ਰਿਹਾ ਸੀ ਸੁਣਿਆ ਅਰ ਦੁਬਧਾ ਵਿੱਚ ਪੈ ਗਿਆ ਇਸ ਲਈ ਜੋ ਕਈ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ
ਲੋਕਾ 9 : 8 (PAV)
ਪਰ ਕਈ ਬੋਲੇ ਭਈ ਏਲੀਯਾਹ ਪਰਗਟ ਹੋਇਆ ਅਤੇ ਹੋਰ ਆਖਦੇ ਸਨ ਜੋ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ
ਲੋਕਾ 9 : 9 (PAV)
ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਮੈਂ ਵਢਾ ਸੁੱਟਿਆ ਪਰ ਇਹ ਕੌਣ ਹੈ ਜਿਹ ਦੇ ਹੱਕ ਵਿੱਚ ਮੈਂ ਏਹੋ ਜੇਹੀਆਂ ਗੱਲਾਂ ਸੁਣਦਾ ਹਾਂ? ਅਰ ਉਸ ਨੇ ਉਹ ਦੇ ਵੇਖਣ ਦੀ ਭਾਲ ਕੀਤੀ।।
ਲੋਕਾ 9 : 10 (PAV)
ਰਸੂਲਾਂ ਨੇ ਮੁੜ ਆ ਕੇ ਜੋ ਕੁਝ ਕੀਤਾ ਸੀ ਸੋ ਉਹ ਨੂੰ ਦੱਸਿਆ ਅਰ ਉਹ ਉਨ੍ਹਾਂ ਨੂੰ ਨਾਲ ਲੈ ਕੇ ਅਲੱਗ ਬੈਤਸੈਦਾ ਨਾਉਂ ਦੇ ਇੱਕ ਨਗਰ ਵਿੱਚ ਗਿਆ
ਲੋਕਾ 9 : 11 (PAV)
ਪਰ ਲੋਕ ਇਹ ਮਲੂਮ ਕਰ ਕੇ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਦੇ ਵਿੱਖੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਜਿਨ੍ਹਾਂ ਨੂੰ ਚੰਗਿਆਂ ਹੋਣ ਦੀ ਲੋੜ ਸੀ ਉਨ੍ਹਾਂ ਨੂੰ ਚੰਗੇ ਕੀਤਾ
ਲੋਕਾ 9 : 12 (PAV)
ਜਾਂ ਦਿਨ ਢਲਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ ਕਿ ਭੀੜ ਨੂੰ ਵਿਦਿਆ ਕਰ ਜੋ ਓਹ ਆਲੇ ਦੁਆਲੇ ਦਿਆਂ ਪਿੰਡਾਂ ਅਤੇ ਗਰਾਵਾਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐੱਥੇ ਉਜਾੜ ਥਾਂ ਵਿੱਚ ਹਾਂ
ਲੋਕਾ 9 : 13 (PAV)
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਓਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨਾ ਹੋਰ ਕੁਝ ਨਹੀਂ ਯਾ ਅਸੀਂ ਜਾ ਕੇ ਇਨ੍ਹਾਂ ਸਭਨਾਂ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ ਕਿਉਂਕਿ ਓਹ ਪੰਜ ਕੁ ਹਜ਼ਾਰ ਮਰਦ ਸਨ
ਲੋਕਾ 9 : 14 (PAV)
ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਭਈ ਉਨ੍ਹਾਂ ਨੂੰ ਕੋਈ ਪੰਜਾਹਾਂ ਪੰਜਾਹਾਂ ਦੀ ਟੋਲੀ ਕਰ ਕੇ ਬਿਠਾਲ ਦਿਓ
ਲੋਕਾ 9 : 15 (PAV)
ਤਾਂ ਉਨ੍ਹਾਂ ਉਸੇ ਤਰਾਂ ਕਰ ਕੇ ਸਭਨਾਂ ਨੂੰ ਬਿਠਾਲਿਆ
ਲੋਕਾ 9 : 16 (PAV)
ਉਸ ਨੇ ਉਹਨਾਂ ਪੰਜਾਂ ਰੋਟੀਆਂ ਅਰ ਦੋ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਓਹਨਾਂ ਉੱਤੇ ਬਰਕਤ ਮੰਗੀ ਅਤੇ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਭਈ ਲੋਕਾਂ ਦੇ ਅੱਗੇ ਰੱਖਣ
ਲੋਕਾ 9 : 17 (PAV)
ਤਦ ਓਹ ਸਾਰੇ ਖਾ ਕੇ ਰੱਜ ਗਏ ਅਤੇ ਓਹਨਾਂ ਦਿਆਂ ਬੱਚਿਆਂ ਹੋਇਆਂ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਚੁੱਕੀਆਂ ਗਈਆਂ।।
ਲੋਕਾ 9 : 18 (PAV)
ਫੇਰ ਅਜਿਹਾ ਹੋਇਆ ਕਿ ਜਾਂ ਉਹ ਨਿਰਾਲੇ ਵਿੱਚ ਪ੍ਰਾਰਥਨਾ ਕਰਦਾ ਸੀ ਤਾਂ ਚੇਲੇ ਉਹ ਦੇ ਨਾਲ ਸਨ ਅਰ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਪੁੱਛਿਆ ਭਈ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
ਲੋਕਾ 9 : 19 (PAV)
ਤਾਂ ਉਨ੍ਹਾਂ ਉੱਤਰ ਦਿੱਤਾ ਕਿ ਯੂਹੰਨਾ ਬਪਤਿਸਮਾ ਦੇਣ ਵਾਲਾ, ਪਰ ਹੋਰ ਏਲੀਯਾਹ ਅਤੇ ਹੋਰ ਭਈ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ
ਲੋਕਾ 9 : 20 (PAV)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦਾ ਮਸੀਹ!
ਲੋਕਾ 9 : 21 (PAV)
ਤਾਂ ਉਸ ਨੇ ਉਨ੍ਹਾਂ ਨੂੰ ਤਗੀਦ ਕਰ ਕੇ ਹੁਕਮ ਦਿੱਤਾ ਜੋ ਇਹ ਕਿਸੇ ਨੂੰ ਨਾ ਦੱਸੋ!
ਲੋਕਾ 9 : 22 (PAV)
ਅਤੇ ਆਖਿਆ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੁਆਲਿਆ ਜਾਏ
ਲੋਕਾ 9 : 23 (PAV)
ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
ਲੋਕਾ 9 : 24 (PAV)
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਵਾਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ
ਲੋਕਾ 9 : 25 (PAV)
ਆਦਮੀ ਨੂੰ ਕੀ ਲਾਭ ਹੈ ਜੇ ਸਾਰੇ ਜਗਤ ਨੂੰ ਕਮਾਵੇ ਪਰ ਆਪਣਾ ਨਾਸ ਕਰੇ ਯਾ ਆਪ ਨੂੰ ਗੁਆਵੇ?
ਲੋਕਾ 9 : 26 (PAV)
ਜੋ ਕੋਈ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤ੍ਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤ੍ਰ ਦੂਤਾਂ ਦੇ ਤੇਜ ਨਾਲ ਆਵੇਗਾ
ਲੋਕਾ 9 : 27 (PAV)
ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕਈ ਕੁੰ ਉਨ੍ਹਾਂ ਵਿੱਚੋਂ ਜਿਹੜੇ ਐਥੇ ਖੜੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤਾਈਂ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ।।
ਲੋਕਾ 9 : 28 (PAV)
ਇਨ੍ਹਾਂ ਗੱਲਾਂ ਦੇ ਅੱਠਕੁ ਦਿਨ ਪਿੱਛੋਂ ਐਉਂ ਹੋਇਆ ਜੋ ਉਹ ਪਤਰਸ ਅਰ ਯੂਹੰਨਾ ਅਰ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਚੜ੍ਹਿਆ
ਲੋਕਾ 9 : 29 (PAV)
ਅਰ ਉਹ ਦੇ ਪ੍ਰਾਰਥਨਾ ਕਰਦਿਆਂ ਉਹ ਦੇ ਮੂੰਹ ਦਾ ਰੂਪ ਹੋਰ ਹੀ ਹੋ ਗਿਆ ਅਤੇ ਉਹ ਦੀ ਪੁਸ਼ਾਕ ਚਿੱਟੀ ਅਤੇ ਚਮਕੀਲੀ ਹੋ ਗਈ
ਲੋਕਾ 9 : 30 (PAV)
ਅਰ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ
ਲੋਕਾ 9 : 31 (PAV)
ਓਹ ਤੇਜ ਵਿੱਚ ਵਿਖਾਲੀ ਦੇ ਕੇ ਉਹ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਹ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ
ਲੋਕਾ 9 : 32 (PAV)
ਪਤਰਸ ਅਤੇ ਉਹ ਦੇ ਸਾਥੀ ਨੀਂਦਰ ਨਾਲ ਸੁਸਤ ਹੋਏ ਹੋਏ ਸਨ ਪਰ ਉਨ੍ਹਾਂ ਦੇ ਜਾਗਦਿਆਂ ਉਹ ਦੇ ਤੇਜ ਅਤੇ ਉਨ੍ਹਾਂ ਦੋਹਾਂ ਜਣਿਆਂ ਨੂੰ ਜਿਹੜੇ ਉਹ ਦੇ ਨਾਲ ਖੜੇ ਸਨ ਡਿੱਠਾ
ਲੋਕਾ 9 : 33 (PAV)
ਅਰ ਐਉਂ ਹੋਇਆ ਕਿ ਜਾਂ ਓਹ ਉਸ ਤੋਂ ਜੁਦੇ ਹੋਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇਂ ਹੋਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਭਈ ਕੀ ਕਹਿੰਦਾ ਹੈ
ਲੋਕਾ 9 : 34 (PAV)
ਉਹ ਇਹ ਅਜੇ ਬੋਲਦਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਓਹ ਬੱਦਲ ਵਿੱਚ ਵੜਦੇ ਹੀ ਡਰ ਗਏ
ਲੋਕਾ 9 : 35 (PAV)
ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪੁੱਤ੍ਰ ਹੈ, ਮੇਰਾ ਚੁਣਿਆ ਹੋਇਆ ਇਹ ਦੀ ਸੁਣੋ
ਲੋਕਾ 9 : 36 (PAV)
ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਓਹ ਚੁੱਪ ਰਹੇ ਅਰ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਵਿੱਚੋਂ ਉਨ੍ਹੀ ਦਿਨੀਂ ਕਿਸੇ ਨੂੰ ਕੁਝ ਨਾ ਦੱਸਿਆ।।
ਲੋਕਾ 9 : 37 (PAV)
ਅਗਲੇ ਦਿਨ ਐਉਂ ਹੋਇਆ ਕਿ ਜਾਂ ਓਹ ਪਹਾੜੋਂ ਉੱਤਰੇ ਤਾਂ ਵੱਡੀ ਭੀੜ ਉਸ ਨੂੰ ਆ ਮਿਲੀ
ਲੋਕਾ 9 : 38 (PAV)
ਅਰ ਵੇਖੋ ਭੀੜ ਵਿੱਚੋਂ ਇੱਕ ਮਨੁੱਖ ਨੇ ਉੱਚੀ ਦੇ ਕੇ ਕਿਹਾ, ਗੁਰੂ ਜੀ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤ੍ਰ ਉੱਤੇ ਕਿਰਪਾ ਦ੍ਰਿਸ਼ਟ ਕਰ ਕਿਉਂਕਿ ਉਹ ਮੇਰਾ ਇਕਲੌਤਾ ਹੈ
ਲੋਕਾ 9 : 39 (PAV)
ਅਤੇ ਵੇਖੋ ਕਿ ਇੱਕ ਰੂਹ ਉਹ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਣਚਕ ਚੀਕਣ ਲੱਗ ਜਾਂਦਾ ਹੈ ਅਰ ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਹ ਨੂੰ ਝੱਗ ਆ ਜਾਂਦੀ ਹੈ ਅਤੇ ਉਹ ਨੂੰ ਭੰਨ ਮਰੋੜ ਕੇ ਮਸਾਂ ਜਿਹੇ ਉਹ ਨੂੰ ਛੱਡਦੀ ਹੈ
ਲੋਕਾ 9 : 40 (PAV)
ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸਕੇ
ਲੋਕਾ 9 : 41 (PAV)
ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪਿਹੜੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ ਅਰ ਤੁਹਾਡੀ ਸਹਾਂਗਾ? ਆਪਣੇ ਪੁੱਤ੍ਰ ਨੂੰ ਐਥੇ ਲਿਆ
ਲੋਕਾ 9 : 42 (PAV)
ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਹ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਭ੍ਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਰ ਉਹ ਨੂੰ ਉਹ ਦੇ ਪਿਉ ਨੂੰ ਸੌਂਪ ਦਿੱਤਾ
ਲੋਕਾ 9 : 43 (PAV)
ਅਰ ਸਭ ਪਰਮੇਸ਼ੁਰ ਦੀ ਮਹਾਨਤਾ ਤੋਂ ਹੈਰਾਨ ਹੋਏ।। ਜਾਂ ਸਭ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ ਮੰਨਦੇ ਸਨ ਤਾਂ ਓਨ ਆਪਣੇ ਚੇਲਿਆਂ ਨੂੰ ਕਿਹਾ,
ਲੋਕਾ 9 : 44 (PAV)
ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਛੱਡੋਂ ਕਿਉਂ ਜੋ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣ ਨੂੰ ਹੈ
ਲੋਕਾ 9 : 45 (PAV)
ਪਰ ਉਨ੍ਹਾਂ ਇਹ ਗੱਲ ਨਾ ਸਮਝੀ ਅਤੇ ਇਹ ਉਨ੍ਹਾਂ ਤੋਂ ਛਿਪੀ ਰਹੀ ਜੋ ਇਹ ਨੂੰ ਨਾ ਬੁੱਝਣ ਪਰ ਏਸ ਗੱਲ ਦੇ ਵਿੱਖੇ ਉਸ ਨੂੰ ਪੁੱਛਣ ਤੋਂ ਡਰਦੇ ਸਨ ।।
ਲੋਕਾ 9 : 46 (PAV)
ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕਿਹੜਾ?
ਲੋਕਾ 9 : 47 (PAV)
ਪਰਯਿਸੂ ਨੇ ਉਨ੍ਹਾਂ ਦੇ ਮਨ ਦੀ ਸੋਚ ਵੇਖ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਹ ਨੂੰ ਆਪਣੇ ਕੋਲ ਖੜਾ ਕੀਤਾ
ਲੋਕਾ 9 : 48 (PAV)
ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।
ਲੋਕਾ 9 : 49 (PAV)
ਯੂਹੰਨਾ ਨੇ ਅੱਗੋ ਆਖਿਆ, ਸੁਆਮੀ ਜੀ ਅਸਾਂ ਇੱਕ ਮਨੁੱਖ ਤੇਰੇ ਨਾਮ ਨਾਲ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ
ਲੋਕਾ 9 : 50 (PAV)
ਪਰ ਯਿਸੂ ਨੇ ਉਹ ਨੂੰ ਆਖਿਆ, ਨਾ ਵਰਜੋ ਕਿਉਂਕਿ ਜਿਹੜਾ ਤੁਹਾਡੇ ਵਿੱਰੁਧ ਨਹੀਂ ਉਹ ਤੁਹਾਡੀ ਵੱਲ ਹੈ।।
ਲੋਕਾ 9 : 51 (PAV)
ਐਉਂ ਹੋਇਆ ਕਿ ਜਾਂ ਉਹ ਦੇ ਉਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਹ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਮੁਹਾਣਾ ਪੱਕੀ ਤੌਰ ਨਾਲ ਮੋੜਿਆ
ਲੋਕਾ 9 : 52 (PAV)
ਅਰ ਆਪਣੇ ਅੱਗੇ ਹਲਕਾਰੇ ਭੇਜੇ ਅਤੇ ਓਹ ਤੁਰ ਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਜਾ ਵੜੇ ਭਈ ਉਹ ਦੇ ਲਈ ਤਿਆਰੀ ਕਰਨ
ਲੋਕਾ 9 : 53 (PAV)
ਪਰ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ
ਲੋਕਾ 9 : 54 (PAV)
ਅਤੇ ਉਹ ਦੇ ਚੇਲੇ ਯਾਕੂਬ ਅਰ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੁ ਜੀ ਕੀ ਤੇਰੀ ਮਰਜ਼ੀ ਹੈ ਜੋ ਅਸੀਂ ਹੁਕਮ ਕਰੀਏ ਭਈ ਅਕਾਸ਼ੋਂ ਅੱਗ ਵਰਸੇ ਅਤੇ ਇਨ੍ਹਾਂ ਦਾ ਨਾਸ ਕਰੇ?
ਲੋਕਾ 9 : 55 (PAV)
ਪਰ ਉਹ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ
ਲੋਕਾ 9 : 56 (PAV)
ਅਤੇ ਓਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।।
ਲੋਕਾ 9 : 57 (PAV)
ਜਾਂ ਓਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਉਸ ਨੂੰ ਕਿਨੇ ਆਖਿਆ, ਜਿੱਥੇ ਕਿਤੇ ਤੁਸੀਂ ਜਾਓ ਮੈਂ ਤੁਹਾਡੇ ਮਗਰ ਚੱਲਾਂਗਾ
ਲੋਕਾ 9 : 58 (PAV)
ਯਿਸੂ ਨੇ ਉਹ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ
ਲੋਕਾ 9 : 59 (PAV)
ਉਸ ਨੇ ਹੋਰ ਦੂਜੇ ਨੂੰ ਆਖਿਆ ਕਿ ਮੇਰੇ ਪਿੱਛੇ ਤੁਰੇਆ ਪਰ ਉਹ ਨੇ ਕਿਹਾ, ਪ੍ਰਭੁ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਉ ਨੂੰ ਦੱਬਾਂ
ਲੋਕਾ 9 : 60 (PAV)
ਉਸ ਨੇ ਉਹ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦਿਹ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦੀ ਖਬਰ ਸੁਣਾ
ਲੋਕਾ 9 : 61 (PAV)
ਅਤੇ ਇੱਕ ਹੋਰ ਬੋਲਿਆ, ਪ੍ਰਭੁ ਜੀ, ਮੈਂ ਤੁਹਾਡੇ ਲੜ ਲੱਗਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਿਆ ਹੋ ਆਵਾਂ
ਲੋਕਾ 9 : 62 (PAV)
ਪਰ ਯਿਸੂ ਨੇ ਉਹ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਜੋਗ ਨਹੀਂ ।।
❮
❯