ਰਸੂਲਾਂ ਦੇ ਕਰਤੱਬ 18 : 1 (PAV)
ਇਹ ਤੇ ਪਿੱਛੋਂ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ
ਰਸੂਲਾਂ ਦੇ ਕਰਤੱਬ 18 : 2 (PAV)
ਅਰ ਉੱਥੇ ਅਕੂਲਾ ਨਾਉਂ ਦਾ ਇੱਕ ਯਹੂਦੀ ਉਹ ਨੂੰ ਮਿਲਿਆ ਜਿਹ ਦੀ ਜੰਮਣ ਭੂਮੀ ਪੁੰਤੁਸ ਸੀ ਅਤੇ ਥੋੜੇ ਚਿਰ ਦਾ ਆਪਣੀ ਤੀਵੀਂ ਪ੍ਰਿਸਕਿੱਲਾ ਸਣੇ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਭਈ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ
ਰਸੂਲਾਂ ਦੇ ਕਰਤੱਬ 18 : 3 (PAV)
ਅਤੇ ਇਸ ਲਈ ਜੋ ਓਹ ਇੱਕੋ ਕਿਰਤ ਕਰਮ ਵਾਲੇ ਸਨ ਉਨ੍ਹਾਂ ਦੇ ਸੰਗ ਰਿਹਾ ਅਤੇ ਓਹ ਕੰਮ ਕਰਨ ਲੱਗੇ ਕਿਉਂ ਜੋ ਕਿਰਤ ਵਿੱਚ ਓਹ ਤੰਬੂ ਬਣਾਉਣ ਵਾਲੇ ਸਨ
ਰਸੂਲਾਂ ਦੇ ਕਰਤੱਬ 18 : 4 (PAV)
ਅਤੇ ਉਹ ਹਰ ਸਬਤ ਨੂੰ ਸਮਾਜ ਵਿੱਚ ਗਿਆਨ ਗੋਸ਼ਟ ਕਰਦਾ ਅਤੇ ਯਹੂਦਿਆਂ ਤੇ ਯੂਨਾਨੀਆਂ ਨੂੰ ਮਨਾਉਂਦਾ ਸੀ।।
ਰਸੂਲਾਂ ਦੇ ਕਰਤੱਬ 18 : 5 (PAV)
ਪਰ ਜਦ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਸਾਖੀ ਦੇ ਰਿਹਾ ਸੀ ਜੋ ਯਿਸੂ ਉਹੋ ਮਸੀਹ ਹੈ
ਰਸੂਲਾਂ ਦੇ ਕਰਤੱਬ 18 : 6 (PAV)
ਜਾਂ ਓਹ ਸਾਹਮਣਾ ਕਰਨ ਅਤੇ ਕੁਫ਼ਰ ਬਕਣ ਲੱਗੇ ਤਾਂ ਉਸ ਨੇ ਆਪਣੇ ਲੀੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਤੁਹਾਡਾ ਖੂਨ ਤੁਹਾਡੇ ਸਿਰ! ਮੈਂ ਬੇਦੋਸ਼ ਹਾਂ! ਏਦੋਂ ਅੱਗੇ ਮੈਂ ਪਰਾਈਆਂ ਕੌਮਾਂ ਵੱਲ ਜਾਵਾਂਗਾ
ਰਸੂਲਾਂ ਦੇ ਕਰਤੱਬ 18 : 7 (PAV)
ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮੇ ਪਰਮੇਸ਼ੁਰ ਦੇ ਇੱਕ ਭਗਤ ਦੇ ਘਰ ਗਿਆ ਜਿਹ ਦਾ ਘਰ ਸਮਾਜ ਮੰਦਰ ਦੇ ਨਾਲ ਲੱਗਦਾ ਸੀ
ਰਸੂਲਾਂ ਦੇ ਕਰਤੱਬ 18 : 8 (PAV)
ਅਤੇ ਸਮਾਜ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਘਰਾਣੇ ਸਣੇ ਪ੍ਰਭੁ ਦੀ ਪਰਤੀਤ ਕੀਤੀ ਅਤੇ ਕੁਰਿੰਥੀਆਂ ਵਿੱਚੋਂ ਬੇਥੇਰੇ ਲੋਕਾਂ ਨੇ ਸੁਣ ਕੇ ਨਿਹਚਾ ਕੀਤੀ ਅਤੇ ਬਪਤਿਸਮਾ ਲਿਆ
ਰਸੂਲਾਂ ਦੇ ਕਰਤੱਬ 18 : 9 (PAV)
ਤਾਂ ਪ੍ਰਭੁ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾਹ ਅਤੇ ਚੁੱਪ ਨਾ ਰਹੁ
ਰਸੂਲਾਂ ਦੇ ਕਰਤੱਬ 18 : 10 (PAV)
ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁਖ ਦੇਣ ਲਈ ਤੇਰੇ ਉੱਤੇ ਹੱਲਾ ਨਾ ਕਰੇਗਾ ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ
ਰਸੂਲਾਂ ਦੇ ਕਰਤੱਬ 18 : 11 (PAV)
ਸੋ ਉਹ ਡੂਢ ਬਰਸ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।।
ਰਸੂਲਾਂ ਦੇ ਕਰਤੱਬ 18 : 12 (PAV)
ਪਰ ਜਦ ਗਾਲੀਓ ਅਖਾਯਾ ਦਾ ਡਿਪਟੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾਕੇ ਬੋਲੇ
ਰਸੂਲਾਂ ਦੇ ਕਰਤੱਬ 18 : 13 (PAV)
ਇਹ ਮਨੁੱਖ ਲੋਕਾਂ ਨੂੰ ਸ਼ਰਾ ਤੋਂ ਉਲਟਾ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਉਭਾਰਦਾ ਹੈ
ਰਸੂਲਾਂ ਦੇ ਕਰਤੱਬ 18 : 14 (PAV)
ਪਰ ਜਾਂ ਪੌਲੁਸ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਜ਼ੁਲਮ ਯਾ ਸਖਤ ਬਦਮਾਸ਼ੀ ਦੀ ਗੱਲ ਹੁੰਦੀ ਤਾਂ ਜੋਗ ਸੀ ਜੋ ਮੈਂ ਤੁਹਾਡੀ ਸੁਣਦਾ
ਰਸੂਲਾਂ ਦੇ ਕਰਤੱਬ 18 : 15 (PAV)
ਪਰ ਜੇ ਏਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਸ਼ਰਾ ਵਿਖੇ ਹਨ ਤਾਂ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ
ਰਸੂਲਾਂ ਦੇ ਕਰਤੱਬ 18 : 16 (PAV)
ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ
ਰਸੂਲਾਂ ਦੇ ਕਰਤੱਬ 18 : 17 (PAV)
ਤਾਂ ਉਨ੍ਹਾਂ ਸਭਨਾਂ ਨੇ ਸਮਾਜ ਦੇ ਸਰਦਾਰ ਸੋਸਥਨੇਸ ਨੂੰ ਫੜ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।।
ਰਸੂਲਾਂ ਦੇ ਕਰਤੱਬ 18 : 18 (PAV)
ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਾਈਆਂ ਕੋਲੋਂ ਵਿਦਿਆ ਹੋਇਆ ਅਤੇ ਕੰਖਰਿਯਾ ਵਿੱਚ ਸਿਰ ਮੂਨਾ ਕੇ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ, ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੁਰਿਯਾ ਦੀ ਵੱਲ ਨੂੰ ਚੱਲਿਆ ਗਿਆ
ਰਸੂਲਾਂ ਦੇ ਕਰਤੱਬ 18 : 19 (PAV)
ਅਤੇ ਅਫ਼ਸੁਸ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਉੱਥੇ ਹੀ ਛੱਡਿਆ ਪਰ ਆਪ ਸਮਾਜ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਗਿਆਨ ਗੋਸ਼ਟ ਕੀਤੀ
ਰਸੂਲਾਂ ਦੇ ਕਰਤੱਬ 18 : 20 (PAV)
ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਭਈ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ
ਰਸੂਲਾਂ ਦੇ ਕਰਤੱਬ 18 : 21 (PAV)
ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਿਆ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ
ਰਸੂਲਾਂ ਦੇ ਕਰਤੱਬ 18 : 22 (PAV)
ਉਹ ਕੈਸਰਿਯਾ ਵਿੱਚ ਉਤਰਿਆ ਅਰ ਜਾਂ ਉਹ ਨੇ ਜਾ ਕੇ ਕਲੀਸਿਯਾ ਦੀ ਸੁਖ ਸਾਂਦ ਪੁੱਛੀ ਤਾਂ ਅੰਤਾਕਿਯਾ ਵਿੱਚ ਆਇਆ
ਰਸੂਲਾਂ ਦੇ ਕਰਤੱਬ 18 : 23 (PAV)
ਅਰ ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ ਅਤੇ ਗਲਾਤਿਯਾ ਅਤੇ ਫ਼ਰੁਗਿਆ ਦੇ ਦੇਸ ਵਿੱਚ ਥਾਂ ਥਾਂ ਫਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।।
ਰਸੂਲਾਂ ਦੇ ਕਰਤੱਬ 18 : 24 (PAV)
ਅਪੁੱਲੋਸ ਨਾਮੇ ਇੱਕ ਯਹੂਦੀ ਜਿਹ ਦੀ ਜੰਮਣ ਭੂਮੀ ਸਿੰਕਦਰਿਯਾ ਸੀ ਅਰ ਜੋ ਸੁਆਰਾ ਬੋਲਣ ਵਾਲਾ ਅਤੇ ਲਿਖਤਾਂ ਵਿੱਚ ਵੱਡਾ ਸੁਚੇਤ ਸੀ ਅਫ਼ਸੁਸ ਵਿੱਚ ਆਇਆ
ਰਸੂਲਾਂ ਦੇ ਕਰਤੱਬ 18 : 25 (PAV)
ਇਹ ਨੇ ਪ੍ਰਭੁ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਮਨ ਵਿੱਚ ਸਰਗਰਮ ਹੋ ਕੇ ਯਿਸੂ ਦੀਆਂ ਗੱਲਾਂ ਜਤਨ ਨਾਲ ਸੁਣਾਉਂਦਾ ਅਤੇ ਸਿਖਾਲਦਾ ਸੀ ਪਰ ਨਿਰਾ ਯੂਹੰਨਾ ਦਾ ਬਪਤਿਸਮਾ ਜਾਣਦਾ ਸੀ
ਰਸੂਲਾਂ ਦੇ ਕਰਤੱਬ 18 : 26 (PAV)
ਉਹ ਸਮਾਜ ਵਿੱਚ ਬੇਧੜਕ ਬੋਲਣ ਲੱਗਾ ਪਰ ਜਾਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰਾਂ ਦੱਸਿਆ
ਰਸੂਲਾਂ ਦੇ ਕਰਤੱਬ 18 : 27 (PAV)
ਜਦ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਾਈਆਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਭਈ ਉਸ ਦਾ ਆਦਰ ਭਾਉ ਕਰਨ । ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ ਜਿਨ੍ਹਾਂ ਕਿਰਪਾ ਦੇ ਕਾਰਨ ਨਿਹਚਾ ਕੀਤੀ ਸੀ
ਰਸੂਲਾਂ ਦੇ ਕਰਤੱਬ 18 : 28 (PAV)
ਕਿਉਂ ਜੋ ਉਸ ਨੇ ਲਿਖਤਾਂ ਤੋਂ ਪ੍ਰਮਾਣ ਦੇ ਦੇ ਕੇ ਜੋ ਯਿਸੂ ਉੱਹੋ ਮਸੀਹ ਹੈ ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।।
❮
❯