ਰਸੂਲਾਂ ਦੇ ਕਰਤੱਬ 26 : 1 (PAV)
ਤਾਂ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਪਰਵਾਨਗੀ ਹੈ। ਤਦ ਪੌਲੁਸ ਬਾਂਹ ਕੱਢ ਕੇ ਇਹ ਉਜ਼ਰ ਕਰਨ ਲੱਗਾ, -
ਰਸੂਲਾਂ ਦੇ ਕਰਤੱਬ 26 : 2 (PAV)
ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਚੰਗੇ ਭਾਗ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦੀ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ ਉਨ੍ਹਾਂ ਸਭਨਾਂ ਦਾ ਅੱਜ ਤੁਹਾਡੇ ਅੱਗੇ ਉਜ਼ਰ ਕਰਾਂ
ਰਸੂਲਾਂ ਦੇ ਕਰਤੱਬ 26 : 3 (PAV)
ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਦੀਨੀ ਝਗੜਿਆਂ ਤੋਂ ਅੱਛੀ ਤਰਾਂ ਮਹਿਰਮ ਹੋ । ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਧੀਰਜ ਨਾਲ ਮੇਰੀ ਗੱਲ ਸੁਣਿਓ
ਰਸੂਲਾਂ ਦੇ ਕਰਤੱਬ 26 : 4 (PAV)
ਜੁਆਨੀ ਤੋਂ ਮੇਰੀ ਚਾਲ ਨੂੰ ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ ਸਾਰੇ ਯਹੂਦੀ ਜਾਣਦੇ ਹਨ
ਰਸੂਲਾਂ ਦੇ ਕਰਤੱਬ 26 : 5 (PAV)
ਸੋ ਜੇ ਓਹ ਸਾਖੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਭਈ ਸਾਡੇ ਧਰਮ ਦੇ ਸਭਨਾਂ ਤੋਂ ਖਰੇ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਦੀ ਚਾਲ ਚੱਲਿਆ
ਰਸੂਲਾਂ ਦੇ ਕਰਤੱਬ 26 : 6 (PAV)
ਅਤੇ ਹੁਣ ਮੈਂ ਉਸ ਕਰਾਰ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਨਾਲ ਕੀਤਾ ਸੀ ਅਦਾਲਤ ਲਈ ਖੜਾ ਹਾਂ
ਰਸੂਲਾਂ ਦੇ ਕਰਤੱਬ 26 : 7 (PAV)
ਓਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਜਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ । ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ!
ਰਸੂਲਾਂ ਦੇ ਕਰਤੱਬ 26 : 8 (PAV)
ਇਹ ਗੱਲ ਕਿਉਂ ਤੁਹਾਡੇ ਲੇਖੇ ਬੇ ਇਤਬਾਰ ਗਿਣੀਦੀ ਹੈ ਜੋ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇॽ
ਰਸੂਲਾਂ ਦੇ ਕਰਤੱਬ 26 : 9 (PAV)
ਮੈਂ ਤਾਂ ਆਪਣੇ ਚਿੱਤ ਵਿੱਚ ਇਹ ਸਮਝਿਆ ਭਈ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹਤੁ ਕੁਝ ਕਰਨਾ ਚਾਹੀਦਾ ਹੈ
ਰਸੂਲਾਂ ਦੇ ਕਰਤੱਬ 26 : 10 (PAV)
ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ ਵੀ ਅਤੇ ਪਰਧਾਨ ਜਾਜਕਾਂ ਕੋਲੋਂ ਇਖ਼ਤਿਆਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਾਂ ਓਹ ਮਾਰੇ ਜਾਂਦੇ ਸਨ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਹਾਮੀ ਭਰਦਾ ਸਾਂ
ਰਸੂਲਾਂ ਦੇ ਕਰਤੱਬ 26 : 11 (PAV)
ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ
ਰਸੂਲਾਂ ਦੇ ਕਰਤੱਬ 26 : 12 (PAV)
ਜਾਂ ਮੈਂ ਪਰਧਾਨ ਜਾਜਕਾਂ ਤੋਂ ਇਖ਼ਤਿਆਰ ਅਤੇ ਹੁਕਮ ਪਾ ਕੇ ਐਸ ਗੱਲ ਉੱਤੇ ਦੰਮਿਸਕ ਨੂੰ ਚੱਲਿਆ ਜਾਂਦਾ ਸਾਂ
ਰਸੂਲਾਂ ਦੇ ਕਰਤੱਬ 26 : 13 (PAV)
ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਬਹੁਤ ਉਜਲੀ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫੇਰੇ ਚਮਕਦੀ ਵੇਖੀ
ਰਸੂਲਾਂ ਦੇ ਕਰਤੱਬ 26 : 14 (PAV)
ਅਤੇ ਜਾਂ ਅਸੀਂ ਸੱਭੇ ਭੋਂ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਖਿਆ ਵਿੱਚ ਮੈਨੂੰ ਐਉਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ ਪ੍ਰੈਣ ਦੀ ਆਰ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
ਰਸੂਲਾਂ ਦੇ ਕਰਤੱਬ 26 : 15 (PAV)
ਤਾਂ ਮੈਂ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂॽ ਪ੍ਰਭੁ ਬੋਲਿਆ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂॽ
ਰਸੂਲਾਂ ਦੇ ਕਰਤੱਬ 26 : 16 (PAV)
ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ
ਰਸੂਲਾਂ ਦੇ ਕਰਤੱਬ 26 : 17 (PAV)
ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ ਜਿਨ੍ਹਾਂ ਦੇ ਕੋਲ ਮੈਂ ਤੈਨੂੰ ਘੱਲਦਾ ਹਾਂ
ਰਸੂਲਾਂ ਦੇ ਕਰਤੱਬ 26 : 18 (PAV)
ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ
ਰਸੂਲਾਂ ਦੇ ਕਰਤੱਬ 26 : 19 (PAV)
ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸੁਰਗੀ ਦਰਸ਼ਣ ਤੋਂ ਬੇਮੁਖ ਨਾ ਹੋਇਆ
ਰਸੂਲਾਂ ਦੇ ਕਰਤੱਬ 26 : 20 (PAV)
ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ ਅਤੇ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਭਈ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਲਾਇਕ ਕੰਮ ਕਰੋ
ਰਸੂਲਾਂ ਦੇ ਕਰਤੱਬ 26 : 21 (PAV)
ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੇਰੇ ਮਾਰ ਸੁੱਟਣ ਦੇ ਪਿੱਛੇ ਪਏ
ਰਸੂਲਾਂ ਦੇ ਕਰਤੱਬ 26 : 22 (PAV)
ਸੋ ਪਰਮੇਸ਼ੁਰ ਦੀ ਮੱਦਤ ਪਾ ਕੇ ਮੈਂ ਅੱਜ ਤਾਈਂ ਖੜਾ ਹਾਂ ਅਤੇ ਛੋਟੇ ਵੱਡੇ ਦੇ ਅੱਗੇ ਸਾਖੀ ਦਿੰਦਾ ਹਾਂ ਅਰ ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਭਈ ਹੋਣਗੀਆਂ ਉਨ੍ਹਾਂ ਤੋਂ ਬਿਨਾ ਹੋਰ ਮੈਂ ਕੁਝ ਨਹੀਂ ਕਹਿੰਦਾ
ਰਸੂਲਾਂ ਦੇ ਕਰਤੱਬ 26 : 23 (PAV)
ਕਿ ਜਰੂਰ ਹੈ ਜੋ ਮਸੀਹ ਦੁੱਖ ਝੱਲੇ ਅਤੇ ਪਹਿਲਾਂ ਉਹ ਮੁਰਦਿਆਂ ਦੇ ਜੀ ਉੱਠਣ ਤੋਂ ਐਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।।
ਰਸੂਲਾਂ ਦੇ ਕਰਤੱਬ 26 : 24 (PAV)
ਜਾਂ ਉਹ ਆਪਣਾ ਇਹ ਉਜ਼ਰ ਕਰ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਕਮਲਾ ਹੈਂ, ਬਹੁਤੀ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ!
ਰਸੂਲਾਂ ਦੇ ਕਰਤੱਬ 26 : 25 (PAV)
ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਕਮਲਾ ਨਹੀਂ ਸਗੋਂ ਸਚਿਆਈ ਅਤੇ ਸੋਝੀ ਦੀਆਂ ਗੱਲਾਂ ਕਰਦਾ ਹਾਂ
ਰਸੂਲਾਂ ਦੇ ਕਰਤੱਬ 26 : 26 (PAV)
ਕਿਉਂਕਿ ਰਾਜਾ ਜਿਹ ਦੇ ਸਾਹਮਣੇ ਮੈਂ ਬੇਧੜਕ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ ਕਿਉਂ ਜੋ ਮੈਨੂੰ ਨਿਹਚਾ ਹੈ ਭਈ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਇਸ ਲਈ ਜੋ ਇਹ ਵਾਰਤਾ ਖੂੰਜੇ ਵਿੱਚ ਨਹੀਂ ਹੋਈ
ਰਸੂਲਾਂ ਦੇ ਕਰਤੱਬ 26 : 27 (PAV)
ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਦੀ ਪਰਤੀਤ ਕਰਦੇ ਹੋॽ ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਪਰਤੀਤ ਕਰਦੇ ਹੋ
ਰਸੂਲਾਂ ਦੇ ਕਰਤੱਬ 26 : 28 (PAV)
ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਊਗੀ ਭਈ ਮੈਨੂੰ ਥੋੜੇ ਹੀ ਕੀਤੇ ਮਸੀਹੀ ਕਰ ਲਵੇਂ!
ਰਸੂਲਾਂ ਦੇ ਕਰਤੱਬ 26 : 29 (PAV)
ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜੇ ਬਹੁਤ ਕੀਤੇ, ਨਿਰਾ ਤੁਸੀਂ ਹੀ ਨਹੀਂ ਪਰ ਓਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ ਇਨ੍ਹਾਂ ਬੰਧਨਾਂ ਤੋਂ ਬਿਨਾ ਏਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!।।
ਰਸੂਲਾਂ ਦੇ ਕਰਤੱਬ 26 : 30 (PAV)
ਤਦੋਂ ਰਾਜਾ, ਹਾਕਮ, ਬਰਨੀਕੇ ਅਰ ਓਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ
ਰਸੂਲਾਂ ਦੇ ਕਰਤੱਬ 26 : 31 (PAV)
ਅਤੇ ਅੱਡ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਯਾ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ
ਰਸੂਲਾਂ ਦੇ ਕਰਤੱਬ 26 : 32 (PAV)
ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸੱਕਦਾ ।।
❮
❯