ਰੋਮੀਆਂ 10 : 1 (PAV)
ਹੇ ਭਰਾਵੋ, ਮੇਰੇ ਮਨ ਦੀ ਚਾਹ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਓਹਨਾਂ ਦੀ ਮੁਕਤੀ ਲਈ ਹੈ
ਰੋਮੀਆਂ 10 : 2 (PAV)
ਮੈਂ ਓਹਨਾਂ ਦੀ ਸਾਖੀ ਵੀ ਭਰਦਾ ਹਾਂ ਭਈ ਓਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ ਪਰ ਸਮਝ ਨਾਲ ਨਹੀਂ
ਰੋਮੀਆਂ 10 : 3 (PAV)
ਕਿਉਂ ਜੋ ਪਰਮੇਸ਼ੁਰ ਦੇ ਧਰਮ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਰਮ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰ ਕੇ ਓਹ ਪਰਮੇਸ਼ੁਰ ਦੇ ਧਰਮ ਦੇ ਅਧੀਨ ਨਾ ਹੋਵੇ
ਰੋਮੀਆਂ 10 : 4 (PAV)
ਕਿਉਂ ਜੋ ਧਰਮ ਲਈ ਮਸੀਹ ਹਰੇਕ ਨਿਹਚਾ ਕਰਨ ਵਾਲੇ ਦੇ ਲਈ ਸ਼ਰਾ ਦਾ ਅੰਤ ਹੈ
ਰੋਮੀਆਂ 10 : 5 (PAV)
ਮੂਸਾ ਲਿਖਦਾ ਹੈ ਭਈ ਜਿਹੜਾ ਮਨੁੱਖ ਉਸ ਧਰਮ ਨੂੰ ਪੂਰਿਆਂ ਕਰਦਾ ਹੈ ਜੋ ਸ਼ਰਾ ਤੋਂ ਹੈ ਉਹ ਉਸ ਨਾਲ ਜੀਵੇਗਾ
ਰੋਮੀਆਂ 10 : 6 (PAV)
ਪਰ ਉਹ ਧਰਮ ਜੋ ਨਿਹਚਾ ਤੋਂ ਹੈ ਇਉਂ ਕਹਿੰਦਾ ਹੈ ਭਈ ਆਪਣੇ ਚਿੱਤ ਵਿੱਚ ਇਹ ਨਾ ਆਖ ਜੋ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈॽ
ਰੋਮੀਆਂ 10 : 7 (PAV)
ਯਾ ਅਥਾਹ ਕੁੰਡ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈॽ
ਰੋਮੀਆਂ 10 : 8 (PAV)
ਪਰ ਕੀ ਆਖਦਾ ਹੈॽ ਬਾਣੀ ਤੇਰੇ ਕੋਲ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ। ਇਹ ਤਾਂ ਓਸ ਨਿਹਚਾ ਦੀ ਬਾਣੀ ਹੈ ਜਿਹ ਦਾ ਅਸੀਂ ਪਰਚਾਰ ਕਰਦੇ ਹਾਂ
ਰੋਮੀਆਂ 10 : 9 (PAV)
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ
ਰੋਮੀਆਂ 10 : 10 (PAV)
ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ
ਰੋਮੀਆਂ 10 : 11 (PAV)
ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ
ਰੋਮੀਆਂ 10 : 12 (PAV)
ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਭਿੰਨ ਭੇਦ ਨਹੀਂ ਹੈ ਇਸ ਲਈ ਜੋ ਉਹੀ ਪ੍ਰਭੁ ਸਭਨਾਂ ਦਾ ਪ੍ਰਭੁ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਉਹ ਦਾ ਨਾਮ ਲੈਂਦੇ ਹਨ ਵੱਡਾ ਦਾਤਾਰ ਹੈ
ਰੋਮੀਆਂ 10 : 13 (PAV)
ਕਿਉਂ ਜੋ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ
ਰੋਮੀਆਂ 10 : 14 (PAV)
ਪਰ ਜਿਹ ਦੇ ਉੱਤੇ ਨਿਹਚਾ ਨਹੀਂ ਕੀਤੀ ਓਹ ਉਸ ਦਾ ਨਾਮ ਕਿੱਕੁਰ ਲੈਣॽ ਅਤੇ ਜਿਹ ਦੀ ਖਬਰ ਸੁਣੀ ਹੀ ਨਹੀਂ ਉਸ ਉੱਤੇ ਨਿਹਚਾ ਕਿੱਕੁਰ ਕਰਨॽ ਅਤੇ ਪਰਚਾਰਕ ਬਾਝੋਂ ਕਿੱਕੁਰ ਸੁਣਨॽ
ਰੋਮੀਆਂ 10 : 15 (PAV)
ਅਤੇ ਜੇ ਘੱਲੇ ਨਾ ਜਾਣ ਤਾਂ ਕਿੱਕੁਰ ਪਰਚਾਰ ਕਰਨॽ ਜਿਵੇਂ ਲਿਖਿਆ ਹੋਇਆ ਹੈ ਭਈ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ ਖਬਰੀ ਸੁਣਾਉਂਦੇ ਹਨ ਓਹਨਾਂ ਦੇ ਚਰਨ ਕਿਹੇ ਸੁੰਦਰ ਹਨ!।।
ਰੋਮੀਆਂ 10 : 16 (PAV)
ਪਰ ਸਭਨਾਂ ਨੇ ਇਹ ਖੁਸ਼ ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ ਭਈ ਹੇ ਪ੍ਰਭੁ, ਸਾਡੇ ਸੁਨੇਹੇ ਦੀ ਕਿਨ ਪਰਤੀਤ ਕੀਤੀॽ
ਰੋਮੀਆਂ 10 : 17 (PAV)
ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ
ਰੋਮੀਆਂ 10 : 18 (PAV)
ਪਰ ਮੈਂ ਆਖਦਾ ਹੈਂ, ਭਲਾ, ਉਨ੍ਹਾਂ ਨੇ ਨਾ ਸੁਣਿਆॽ ਬੇਸ਼ਕ! ਓਹਨਾਂ ਦਾ ਬੋਲ ਸਾਰੀ ਧਰਤੀ ਵਿੱਚ ਗਿਆ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਓਹਨਾਂ ਦੇ ਸ਼ਬਦ।।
ਰੋਮੀਆਂ 10 : 19 (PAV)
ਪਰ ਮੈਂ ਆਖਦਾ ਹਾਂ, ਕੀ ਇਸਰਾਏਲ ਵਾਕਫ਼ ਨਾ ਹੋਇਆॽ ਪਹਿਲਾਂ ਮੂਸਾ ਆਖਦਾ ਹੈ, - ਮੈਂ ਓਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਅਣਖੀ ਬਣਾਵਾਂਗਾ, ਮੈਂ ਮੂਰਖ ਕੌਮ ਤੋਂ ਤੁਹਾਨੂੰ ਗੁੱਸਾ ਚੜ੍ਹਾਵਾਂਗਾ।।
ਰੋਮੀਆਂ 10 : 20 (PAV)
ਫੇਰ ਯਸਾਯਾਹ ਵੱਡੀ ਦਿਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਮੈਨੂੰ ਨਾ ਭਾਲਿਆ, ਓਹਨਾਂ ਨੂੰ ਮੈਂ ਲੱਭ ਪਿਆ, ਅਤੇ ਜਿਨ੍ਹਾਂ ਮੈਨੂੰ ਨਾ ਪੁੱਛਿਆ, ਮੈਂ ਓਹਨਾਂ ਉੱਤੇ ਪਰਗਟ ਹੋਇਆ।।
ਰੋਮੀਆਂ 10 : 21 (PAV)
ਪਰ ਇਸਰਾਏਲ ਦੇ ਵਿਖੇ ਉਹ ਆਖਦਾ ਹੈ ਮੈਂ ਅਣਆਗਿਆਕਾਰ ਤੇ ਹੁੱਜਤੀ ਪਰਜਾ ਵੱਲ ਦਿਨ ਭਰ ਆਪਣੇ ਹੱਥ ਪਸਾਰੇ ਹੋਏ ਸਾਂ ।।
❮
❯