ਰੋਮੀਆਂ 4 : 1 (PAV)
ਫੇਰ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਲੱਭਿਆ ਹੈ
ਰੋਮੀਆਂ 4 : 2 (PAV)
ਕਿਉਂਕਿ ਜੇ ਅਬਰਾਹਾਮ ਕਰਨੀਆਂ ਕਰਕੇ ਧਰਮੀ ਠਹਿਰਾਇਆ ਗਿਆ ਤਾਂ ਉਹ ਨੂੰ ਘਮੰਡ ਦਾ ਥਾਂ ਹੈ ਪਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ
ਰੋਮੀਆਂ 4 : 3 (PAV)
ਕਿਉਂ ਜੋ ਧਰਮ ਪੁਸਤਕ ਕੀ ਕਹਿੰਦਾ ਹੈॽ ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ
ਰੋਮੀਆਂ 4 : 4 (PAV)
ਹੁਣ ਜਿਹੜਾ ਕੰਮ ਕਰਦਾ ਹੈ ਉਹ ਦੀ ਮਜੂਰੀ ਬਖ਼ਸ਼ੀਸ ਨਹੀਂ ਸਗੋਂ ਹੱਕ ਗਿਣੀਦੀ ਹੈ
ਰੋਮੀਆਂ 4 : 5 (PAV)
ਪਰ ਜਿਹੜਾ ਕੰਮ ਨਾ ਕਰੇ ਕੇ ਉਸ ਉੱਤੇ ਨਿਹਚਾ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ ਉਹ ਦੀ ਨਿਹਚਾ ਧਰਮ ਗਿਣੀਦੀ ਹੈ
ਰੋਮੀਆਂ 4 : 6 (PAV)
ਜਿਵੇਂ ਦਾਊਦ ਵੀ ਓਸ ਮਨੁੱਖ ਨੂੰ ਧੰਨ ਆਖਦਾ ਹੈ ਜਿਹ ਦੇ ਲਈ ਪਰਮੇਸ਼ੁਰ ਕਰਨੀਆਂ ਦੇ ਬਾਝੋਂ ਗਿਣ ਲੈਂਦਾ ਹੈ -
ਰੋਮੀਆਂ 4 : 7 (PAV)
ਧੰਨ ਓਹ ਜਿੰਨ੍ਹਾਂ ਦੇ ਅਪਰਾਧ ਖਿਮਾ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਹੋਏ ਹਨ।
ਰੋਮੀਆਂ 4 : 8 (PAV)
ਧੰਨ ਹੈ ਉਹ ਪੁਰਖ ਜਿਹ ਦੇ ਲੇਖੇ ਵਿੱਚ ਪ੍ਰਭੁ ਪਾਪ ਨਾ ਗਿਣੇਗਾ।।
ਰੋਮੀਆਂ 4 : 9 (PAV)
ਉਪਰੰਤ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਅਥਵਾ ਅਸੁੰਨਤੀਆਂ ਦੇ ਲਈ ਵੀ ਹੈॽ ਕਿਉਂ ਜੋ ਅਸੀਂ ਆਖਦੇ ਹਾਂ ਭਈ ਅਬਰਾਹਾਮ ਦੇ ਲਈ ਉਹ ਦੀ ਨਿਹਚਾ ਧਰਮ ਗਿਣੀ ਗਈ ਸੀ
ਰੋਮੀਆਂ 4 : 10 (PAV)
ਫੇਰ ਕਿਹੜੇ ਹਾਲ ਵਿੱਚ ਗਿਣੀ ਗਈ ਸੀॽ ਜਦੋਂ ਸੁੰਨਤੀ ਸੀ ਅਥਵਾ ਅਸੁੰਨਤੀ ਸੀॽ ਸੁੰਨਤ ਦੇ ਹਾਲ ਵਿੱਚ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ
ਰੋਮੀਆਂ 4 : 11 (PAV)
ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਭਈ ਇਹ ਉਹ ਧਰਮ ਦੀ ਮੋਹਰ ਹੋਵੇ ਜਿਹੜਾ ਅਸੁੰਨਤ ਦੇ ਹਾਲ ਵਿੱਚ ਉਹ ਦੀ ਨਿਹਚਾ ਤੋਂ ਹੋਇਆ ਸੀ ਤਾਂ ਜੋ ਉਨ੍ਹਾਂ ਸਭਨਾਂ ਦਾ ਪਿਤਾ ਹੋਵੇ ਜਿਹੜੇ ਨਿਹਚਾ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਨ੍ਹਾਂ ਦੇ ਲੇਖੇ ਵਿੱਚ ਧਰਮ ਗਿਣਿਆ ਜਾਵੇ
ਰੋਮੀਆਂ 4 : 12 (PAV)
ਅਤੇ ਅਸੁੰਨਤੀਆਂ ਦਾ ਭੀ ਪਿਤਾ ਹੋਵੇ, ਨਾ ਓਹਨਾਂ ਦਾ ਜੋ ਨਿਰੇ ਸੁੰਨਤੀ ਹਨ ਸਗੋਂ ਓਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੀ ਉਸ ਨਿਹਚਾ ਦੀ ਚਾਲ ਚੱਲਦੇ ਹਨ ਜਿਹ ਨੂੰ ਉਹ ਅਸੁੰਨਤ ਦੇ ਹਾਲ ਵਿੱਚ ਰੱਖਦਾ ਸੀ
ਰੋਮੀਆਂ 4 : 13 (PAV)
ਕਿਉਂ ਜੋ ਉਹ ਬਚਨ ਭਈ ਤੂੰ ਜਗਤ ਦਾ ਅਧਕਾਰੀ ਹੋਵੇਂਗਾ ਅਬਰਾਹਾਮ ਅਥਵਾ ਉਹ ਦੀ ਅੰਸ ਨਾਲ ਸ਼ਰਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਓਸ ਧਰਮ ਦੇ ਰਾਹੀਂ ਅਥਵਾ ਜਿਹੜਾ ਨਿਹਚਾ ਤੋਂ ਹੁੰਦਾ ਹੈ
ਰੋਮੀਆਂ 4 : 14 (PAV)
ਪਰ ਜੇ ਸ਼ਰਾ ਵਾਲੇ ਅਧਕਾਰੀ ਹਨ ਤਾਂ ਨਿਹਚਾ ਨਿਸਫਲ ਅਤੇ ਉਹ ਕਰਾਰ ਅਕਾਰਥ ਹੋਇਆ
ਰੋਮੀਆਂ 4 : 15 (PAV)
ਕਿਉਂ ਜੋ ਸ਼ਰਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਸ਼ਰਾ ਨਹੀਂ ਉੱਥੇ ਉਲੰਘਣ ਵੀ ਨਹੀਂ
ਰੋਮੀਆਂ 4 : 16 (PAV)
ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ
ਰੋਮੀਆਂ 4 : 17 (PAV)
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ
ਰੋਮੀਆਂ 4 : 18 (PAV)
ਨਿਰਾਸਾ ਵਿੱਚ ਆਸ ਨਾਲ ਉਸ ਨੇ ਪਰਤੀਤ ਕੀਤੀ ਭਈ ਓਸ ਵਾਕ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ, ਉਹ ਬਾਹਲੀਆਂ ਕੌਮਾਂ ਦਾ ਪਿਤਾ ਹੋਵੇ
ਰੋਮੀਆਂ 4 : 19 (PAV)
ਅਤੇ ਨਿਹਚਾ ਵਿੱਚ ਉਹ ਢਿੱਲਾ ਨਾ ਹੋਇਆ ਭਾਵੇਂ ਉਹ ਸੌਕੁ ਵਰਿਹਾਂ ਦਾ ਹੋ ਗਿਆ ਸੀ ਜਦੋਂ ਉਹ ਨੇ ਧਿਆਨ ਕੀਤਾ ਭਈ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਸੋਕਾ ਲੱਗ ਗਿਆ ਹੈ
ਰੋਮੀਆਂ 4 : 20 (PAV)
ਪਰੰਤੂ ਪਰਮੇਸ਼ੁਰ ਦੇ ਬਚਨ ਦੀ ਵੱਲੋਂ ਉਹ ਨੇ ਬੇਪਰਤੀਤ ਨਾਲ ਸੰਕਾ ਨਾ ਕੀਤੀ ਸਗੋਂ ਨਿਹਚਾ ਵਿੱਚ ਤਕੜਿਆਂ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ
ਰੋਮੀਆਂ 4 : 21 (PAV)
ਅਤੇ ਉਹ ਨੂੰ ਪੱਕੀ ਨਿਹਚਾ ਸੀ ਭਈ ਜਿਹ ਦਾ ਉਸ ਨੇ ਬਚਨ ਦਿੱਤਾ ਉਸ ਦੇ ਪੂਰਿਆਂ ਕਰਨ ਨੂੰ ਵੀ ਸਮਰਥ ਹੈ
ਰੋਮੀਆਂ 4 : 22 (PAV)
ਇਸ ਕਰਕੇ ਇਹ ਉਹ ਦੇ ਲਈ ਧਰਮ ਵੀ ਗਿਣੀ ਗਈ।।
ਰੋਮੀਆਂ 4 : 23 (PAV)
ਇਹ ਗੱਲ ਭਈ ਉਹ ਦੇ ਲਈ ਗਿਣੀ ਗਈ ਨਿਰੀ ਓਸੇ ਦੇ ਨਮਿੱਤ ਨਹੀਂ ਲਿਖੀ ਗਈ
ਰੋਮੀਆਂ 4 : 24 (PAV)
ਸਗੋਂ ਸਾਡੇ ਨਮਿੱਤ ਵੀ ਜਿਨ੍ਹਾਂ ਲਈ ਗਿਣੀ ਜਾਵੇਗੀ ਅਰਥਾਤ ਸਾਡੇ ਲਈ ਜਿਹੜੇ ਓਸ ਉੱਤੇ ਨਿਹਚਾ ਕਰਦੇ ਹਾਂ ਜਿਹ ਨੇ ਯਿਸੂ ਸਾਡੇ ਪ੍ਰਭੁ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ
ਰੋਮੀਆਂ 4 : 25 (PAV)
ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜਿਵਾਲਿਆ ਗਿਆ।।
❮
❯