ਇਬਰਾਨੀਆਂ 3 : 1 (PAV)
ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ
ਇਬਰਾਨੀਆਂ 3 : 2 (PAV)
ਜਿਹੜਾ ਆਪਣੇ ਥਾਪਣ ਵਾਲੇ ਦੇ ਹੱਕ ਵਿੱਚ ਮਾਤਬਰ ਸੀ ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ
ਇਬਰਾਨੀਆਂ 3 : 3 (PAV)
ਕਿਉਂ ਜੋ ਘਰ ਨਾਲੋਂ ਜਿੰਨਾ ਘਰ ਦਾ ਬਣਾਉਣ ਵਾਲਾ ਆਦਰ ਜੋਗ ਹੁੰਦਾ ਹੈ ਉੱਨਾ ਹੀ ਉਹ ਵੀ ਮੂਸਾ ਨਾਲੋਂ ਵਧੀਕ ਆਦਰ ਦੇ ਜੋਗ ਹੈ
ਇਬਰਾਨੀਆਂ 3 : 4 (PAV)
ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ ਪਰ ਜਿਹ ਨੇ ਸੱਭੋ ਕੁਝ ਬਣਾਇਆ ਉਹ ਪਰਮੇਸ਼ੁਰ ਹੈ
ਇਬਰਾਨੀਆਂ 3 : 5 (PAV)
ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਨਿਆਈਂ ਮਾਤਬਰ ਸੀ ਭਈ ਹੋਣ ਵਾਲੀਆਂ ਗੱਲਾਂ ਦੀ ਸਾਖੀ ਦੇਵੇ
ਇਬਰਾਨੀਆਂ 3 : 6 (PAV)
ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ
ਇਬਰਾਨੀਆਂ 3 : 7 (PAV)
ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
ਇਬਰਾਨੀਆਂ 3 : 8 (PAV)
ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ,
ਇਬਰਾਨੀਆਂ 3 : 9 (PAV)
ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ।
ਇਬਰਾਨੀਆਂ 3 : 10 (PAV)
ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ,
ਇਬਰਾਨੀਆਂ 3 : 11 (PAV)
ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਏਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।।
ਇਬਰਾਨੀਆਂ 3 : 12 (PAV)
ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ
ਇਬਰਾਨੀਆਂ 3 : 13 (PAV)
ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ
ਇਬਰਾਨੀਆਂ 3 : 14 (PAV)
ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ, -
ਇਬਰਾਨੀਆਂ 3 : 15 (PAV)
ਅੱਜ ਜੇ ਤੁਸੀਂ ਉਹ ਦੀ ਅਵਾਜ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।।
ਇਬਰਾਨੀਆਂ 3 : 16 (PAV)
ਓਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ॽ ਭਲਾ, ਉਨ੍ਹਾਂ ਸਭਨਾਂ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ ॽ
ਇਬਰਾਨੀਆਂ 3 : 17 (PAV)
ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ॽ ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ॽ
ਇਬਰਾਨੀਆਂ 3 : 18 (PAV)
ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ॽ
ਇਬਰਾਨੀਆਂ 3 : 19 (PAV)
ਅਸੀਂ ਇਹ ਵੇਖਦੇ ਹਾਂ ਜੋ ਓਹ ਬੇਪਰਤੀਤੀ ਦੇ ਕਾਰਨ ਉਸ ਵਿੱਚ ਵੜ ਨਾ ਸੱਕੇ।।

1 2 3 4 5 6 7 8 9 10 11 12 13 14 15 16 17 18 19

BG:

Opacity:

Color:


Size:


Font: