੧ ਪਤਰਸ 1 : 1 (PAV)
ਲਿਖਤੁਮ ਪਤਰਸ ਜਿਹੜਾ ਯਿਸੂ ਮਸੀਹ ਦਾ ਰਸੂਲ ਹਾਂ, ਅੱਗੇ ਜੋਗ ਉਨ੍ਹਾਂ ਪਰਦੇਸੀਆਂ ਨੂੰ ਜੋ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ
੧ ਪਤਰਸ 1 : 2 (PAV)
ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।
੧ ਪਤਰਸ 1 : 3 (PAV)
ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ
੧ ਪਤਰਸ 1 : 4 (PAV)
ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ
੧ ਪਤਰਸ 1 : 5 (PAV)
ਜਿਹੜੇ ਨਿਹਚਾ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਓਸ ਮੁਕਤੀ ਨੂੰ ਪਰਾਪਤ ਹੋਣ ਲਈ ਜੋ ਅੰਤ ਦੇ ਸਮੇਂ ਪਰਗਟ ਹੋਣ ਵਾਲੀ ਹੈ ਬਚਾਏ ਰਹਿੰਦੇ ਹੋ
੧ ਪਤਰਸ 1 : 6 (PAV)
ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ
੧ ਪਤਰਸ 1 : 7 (PAV)
ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ
੧ ਪਤਰਸ 1 : 8 (PAV)
ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ
੧ ਪਤਰਸ 1 : 9 (PAV)
ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ
੧ ਪਤਰਸ 1 : 10 (PAV)
ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ ਜਿਨ੍ਹਾਂ ਉਸ ਕਿਰਪਾ ਦੇ ਵਿਖੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਅਗੰਮ ਵਾਕ ਕੀਤਾ
੧ ਪਤਰਸ 1 : 11 (PAV)
ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ
੧ ਪਤਰਸ 1 : 12 (PAV)
ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।
੧ ਪਤਰਸ 1 : 13 (PAV)
ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ
੧ ਪਤਰਸ 1 : 14 (PAV)
ਅਤੇ ਆਗਿਆਕਾਰ ਬੱਚਿਆਂ ਵਾਂਙੁ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜੇਹੇ ਨਾ ਬਣੋ
੧ ਪਤਰਸ 1 : 15 (PAV)
ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ
੧ ਪਤਰਸ 1 : 16 (PAV)
ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ
੧ ਪਤਰਸ 1 : 17 (PAV)
ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤੀਤ ਕਰੋ
੧ ਪਤਰਸ 1 : 18 (PAV)
ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ
੧ ਪਤਰਸ 1 : 19 (PAV)
ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ
੧ ਪਤਰਸ 1 : 20 (PAV)
ਉਹ ਤਾਂ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਥਾਪਿਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪਰਗਟ ਹੋਇਆ
੧ ਪਤਰਸ 1 : 21 (PAV)
ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਉੱਤੇ ਨਿਹਚਾ ਰੱਖਦੇ ਹੋ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ ਤਾਂ ਜੋ ਤੁਹਾਡੀ ਨਿਹਚਾ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ
੧ ਪਤਰਸ 1 : 22 (PAV)
ਤੁਸਾਂ ਜੋ ਸਤ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਪਵਿੱਤਰ ਕੀਤਾ ਹੈ ਤਾਂ ਤਨੋਂ ਮਨੋਂ ਹੋ ਕੇ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ
੧ ਪਤਰਸ 1 : 23 (PAV)
ਕਿਉਂ ਜੋ ਤੁਸੀਂ ਨਾਸਵਾਨ ਤੁਖਮ ਤੋਂ ਨਹੀਂ ਸਗੋਂ ਅਵਨਾਸੀ ਤੋਂ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਿਹੜਾ ਜੀਉਂਦਾ, ਅਤੇ ਇਸਥਿਰ ਹੈ ਨਵੇਂ ਸਿਰਿਓਂ ਜਨਮੇ ਹੋ
੧ ਪਤਰਸ 1 : 24 (PAV)
ਕਿਉਂਕਿ — ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ ।।
੧ ਪਤਰਸ 1 : 25 (PAV)
ਅਤੇ ਇਹ ਉਹੋ ਬਚਨ ਹੈ ਜਿਹ ਦੀ ਖੁਸ਼ ਖਬਰੀ ਤੁਹਾਨੂੰ ਸੁਣਾਈ ਗਈ ਸੀ ।।
❮
❯