੧ ਪਤਰਸ 2 : 1 (PAV)
ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
੧ ਪਤਰਸ 2 : 2 (PAV)
ਨਵਿਆਂ ਜੰਮਿਆਂ ਹੋਇਆਂ ਬੱਚਿਆਂ ਵਾਂਗਰ ਆਤਮਕ ਅਤੇ ਖਾਲਸ ਦੁੱਧ ਦੀ ਲੋਚ ਕਰੋ ਭਈ ਤੁਸੀਂ ਓਸ ਨਾਲ ਮੁਕਤੀ ਲਈ ਵਧਦੇ ਜਾਓ
੧ ਪਤਰਸ 2 : 3 (PAV)
ਜੇਕਰ ਤਾਂ ਤੁਸਾਂ ਸੁਆਦ ਚੱਖ ਕੇ ਵੇਖਿਆ ਭਈ ਪ੍ਰਭੁ ਕਿਰਪਾਲੂ ਹੈ
੧ ਪਤਰਸ 2 : 4 (PAV)
ਜਿਹ ਦੇ ਕੋਲ ਤੁਸੀਂ ਆਏ ਹੋ ਜਾਣੋ ਇੱਕ ਜੀਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰੰਤੂ ਪਰਮੇਸ਼ੁਰ ਦੇ ਭਾਣੇ ਚੁਣਿਆ ਹੋਇਆ ਅਤੇ ਅਮੋਲਕ ਹੈ
੧ ਪਤਰਸ 2 : 5 (PAV)
ਤੁਸੀਂ ਆਪ ਵੀ ਜੀਉਂਦੇ ਪੱਥਰਾਂ ਦੀ ਨਿਆਈਂ ਹੋ ਕੇ ਆਤਮਕ ਘਰ ਉੱਸਰਦੇ ਜਾਓ ਭਈ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਤੁਸੀਂ ਓਹ ਆਤਮਕ ਬਲੀਦਾਨ ਚੜ੍ਹਾਓ ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਭਾਉਂਦੇ ਹਨ
੧ ਪਤਰਸ 2 : 6 (PAV)
ਇਸ ਲਈ ਜੋ ਧਰਮ ਪੁਸਤਕ ਵਿੱਚ ਇਹ ਆਇਆ ਹੈ, - ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਅਮੋਲਕ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਪਰਤੀਤ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।।
੧ ਪਤਰਸ 2 : 7 (PAV)
ਸੋ ਉਹ ਤੁਹਾਡੇ ਲਈ ਜਿਹੜੇ ਨਿਹਚਾ ਕਰਦੇ ਹੋ ਅਮੋਲਕ ਹੈ, ਪਰ ਜਿਹੜੇ ਨਿਹਚਾ ਨਹੀਂ ਕਰਦੇ, - ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
੧ ਪਤਰਸ 2 : 8 (PAV)
ਅਤੇ, - ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ।। ਓਹ ਅਣਆਗਿਆਕਾਰ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ ਜਿਹ ਦੇ ਲਈ ਓਹ ਠਹਿਰਾਏ ਵੀ ਗਏ ਸਨ
੧ ਪਤਰਸ 2 : 9 (PAV)
ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
੧ ਪਤਰਸ 2 : 10 (PAV)
ਤੁਸੀਂ ਤਾਂ ਅੱਗੇ ਪਰਜਾ ਹੀ ਨਾ ਸਾਓ ਅਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਸਾਂ ਉੱਤੇ ਰਹਮ ਨਾ ਹੋਇਆ ਸੀ ਪਰ ਹੁਣ ਰਹਮ ਹੋਇਆ ਹੈ ।।
੧ ਪਤਰਸ 2 : 11 (PAV)
ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾਂ ਤੋਂ ਪਰੇ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ
੧ ਪਤਰਸ 2 : 12 (PAV)
ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ ।।
੧ ਪਤਰਸ 2 : 13 (PAV)
ਤੁਸੀਂ ਪ੍ਰਭੁ ਦੇ ਨਮਿੱਤ ਮਨੁੱਖ ਦੇ ਹਰੇਕ ਪਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਇਸ ਲਈ ਜੋ ਸਭਨਾਂ ਤੋਂ ਉਹ ਵੱਡਾ ਹੈ
੧ ਪਤਰਸ 2 : 14 (PAV)
ਭਾਵੇਂ ਹਾਕਮਾਂ ਦੇ ਇਸ ਲਈ ਜੋ ਓਹ ਉਸ ਦੇ ਘੱਲੇ ਹੋਏ ਹਨ ਭਈ ਕੁਕਰਮੀਆਂ ਨੂੰ ਸਜ਼ਾ ਦੇਣ ਅਤੇ ਸੁਕਰਮੀਆਂ ਦੀ ਸੋਭਾ ਕਰਨ
੧ ਪਤਰਸ 2 : 15 (PAV)
ਕਿਉਂ ਜੋ ਪਰਮੇਸ਼ੁਰ ਦੀ ਇੱਛਿਆ ਇਉਂ ਹੈ ਭਈ ਤੁਸੀਂ ਸੁਕਰਮ ਕਰ ਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ
੧ ਪਤਰਸ 2 : 16 (PAV)
ਤੁਸੀਂ ਅਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬਰਿਆਈ ਦਾ ਪੜਦਾ ਨਾ ਬਣਾਓ ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਜਾਣੋ
੧ ਪਤਰਸ 2 : 17 (PAV)
ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪ੍ਰੇਮ ਰੱਖੋ, ਪਰਮੇਸ਼ੁਰ ਦਾ ਭੈ ਮੰਨੋ, ਪਾਤਸ਼ਾਹ ਦਾ ਆਦਰ ਕਰੋ।।
੧ ਪਤਰਸ 2 : 18 (PAV)
ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ — ਨਿਰੇ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਕਰੜੇ ਸੁਭਾਉ ਵਾਲਿਆਂ ਦੇ ਭੀ
੧ ਪਤਰਸ 2 : 19 (PAV)
ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਖ਼ਿਆਲ ਨਾਲ ਬੇਇਨਸਾਫ਼ੀ ਝੱਲ ਕੇ ਦੁਖ ਸਹਿ ਲਵੇ ਤਾਂ ਇਹ ਪਰਵਾਨ ਹੈ
੧ ਪਤਰਸ 2 : 20 (PAV)
ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ॽ ਪਰ ਜੇ ਤੁਸੀਂ ਸ਼ੁਭ ਕਰਮਾਂ ਦੇ ਕਾਰਨ ਦੁਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪਰਵਾਨ ਹੈ
੧ ਪਤਰਸ 2 : 21 (PAV)
ਕਿਉਂ ਜੋ ਤੁਸੀਂ ਇਸੇ ਕਾਰਨ ਸੱਦੇ ਗਏ ਇਸ ਲਈ ਜੋ ਮਸੀਹ ਵੀ ਤੁਹਾਡੇ ਨਮਿੱਤ ਤੁਹਾਡੇ ਦੁਖ ਝੱਲ ਕੇ ਇੱਕ ਨਮੂਨਾ ਤੁਹਾਡੇ ਲਈ ਛੱਡ ਗਿਆ ਭਈ ਤੁਸੀਂ ਉਹ ਦੀ ਪੈੜ ਉੱਤੇ ਤੁਰੋ
੧ ਪਤਰਸ 2 : 22 (PAV)
ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਵਲ ਛਲ ਦੀ ਗੱਲ ਨਿੱਕਲੀ
੧ ਪਤਰਸ 2 : 23 (PAV)
ਉਹ ਗਾਲੀਆਂ ਖਾ ਕੇ ਗਾਲੀ ਨਾ ਦਿੰਦਾ ਸੀ ਅਤੇ ਦੁਖ ਪਾ ਕੇ ਦਬਕਾ ਨਾ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਜਥਾਰਥ ਨਿਆਉਂ ਕਰਦਾ ਹੈ
੧ ਪਤਰਸ 2 : 24 (PAV)
ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ । ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ
੧ ਪਤਰਸ 2 : 25 (PAV)
ਤੁਸੀਂ ਤਾਂ ਭੇਡਾਂ ਵਾਂਙੁ ਭਟਕਦੇ ਫਿਰਦੇ ਸਾਓ ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।।

1 2 3 4 5 6 7 8 9 10 11 12 13 14 15 16 17 18 19 20 21 22 23 24 25

BG:

Opacity:

Color:


Size:


Font: