ਪਰਕਾਸ਼ ਦੀ ਪੋਥੀ 11 : 1 (PAV)
ਤਾਂ ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਭਈ ਉੱਠ, ਪਰਮੇਸ਼ੁਰ ਦੀ ਹੈਕਲ ਨੂੰ ਅਤੇ ਜਗਵੇਦੀ ਨੂੰ ਅਤੇ ਓਹਨਾਂ ਨੂੰ ਜਿਹੜੇ ਉੱਥੇ ਭਜਨ ਕਰਦੇ ਹਨ ਮਿਣ ਲੈ
ਪਰਕਾਸ਼ ਦੀ ਪੋਥੀ 11 : 2 (PAV)
ਅਤੇ ਓਸ ਵਿਹੜੇ ਨੂੰ ਜਿਹੜਾ ਹੈਕਲੋਂ ਬਾਹਰ ਹੈ ਛੱਡ ਲੈ ਅਤੇ ਉਹ ਨੂੰ ਨਾ ਮਿਣ ਇਸ ਲਈ ਜੋ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਓਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੀਕ ਲਤਾੜਨਗੀਆਂ
ਪਰਕਾਸ਼ ਦੀ ਪੋਥੀ 11 : 3 (PAV)
ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਦਾਨ ਕਰਾਂਗਾ ਭਈ ਓਹ ਤਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ
ਪਰਕਾਸ਼ ਦੀ ਪੋਥੀ 11 : 4 (PAV)
ਏਹ ਓਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੁ ਦੀ ਦਰਗਾਹੇ ਖਲੋਤੇ ਰਹਿੰਦੇ ਹਨ
ਪਰਕਾਸ਼ ਦੀ ਪੋਥੀ 11 : 5 (PAV)
ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ । ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ
ਪਰਕਾਸ਼ ਦੀ ਪੋਥੀ 11 : 6 (PAV)
ਅਕਾਸ਼ ਬੰਦ ਕਰਨਾ ਓਹਨਾਂ ਦੇ ਵੱਸ ਹੈ ਭਈ ਓਹਨਾਂ ਦੇ ਅੰਗਮ ਵਾਕ ਦੇ ਦਿਨੀਂ ਵਰਖਾ ਨਾ ਪਵੇ, ਅਤੇ ਪਾਣੀ ਓਹਨਾਂ ਦੇ ਵੱਸ ਵਿੱਚ ਹਨ ਭਈ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦ ਕਦੇ ਓਹਨਾਂ ਦਾ ਜੀ ਕਰੇ ਧਰਤੀ ਨੂੰ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਨ
ਪਰਕਾਸ਼ ਦੀ ਪੋਥੀ 11 : 7 (PAV)
ਜਦ ਓਹ ਆਪਣੀ ਸਾਖੀ ਭਰ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਚੜ੍ਹ ਆਉਂਦਾ ਹੈ ਓਹਨਾਂ ਨਾਲ ਜੁੱਧ ਕਰੇਗਾ ਅਤੇ ਓਹਨਾਂ ਨੂੰ ਜਿੱਤ ਲਵੇਗਾ ਅਤੇ ਓਹਨਾਂ ਨੂੰ ਮਾਰ ਸੁੱਟੇਗਾ
ਪਰਕਾਸ਼ ਦੀ ਪੋਥੀ 11 : 8 (PAV)
ਅਤੇ ਓਹਨਾਂ ਦੀਆਂ ਲੋਥਾਂ ਓਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਹੜੀ ਆਤਮਕ ਬਿਧ ਨਾਲ ਸਦੂਮ ਅਤੇ ਮਿਸਰ ਕਰਕੇ ਸਦਾਉਂਦੀ ਹੈ ਜਿੱਥੇ ਓਹਨਾਂ ਦਾ ਪ੍ਰਭੁ ਵੀ ਸਲੀਬ ਦਿੱਤਾ ਗਿਆ ਸੀ
ਪਰਕਾਸ਼ ਦੀ ਪੋਥੀ 11 : 9 (PAV)
ਉੱਮਤਾਂ, ਗੋਤਾਂ, ਭਾਖਿਆਂ ਅਤੇ ਕੌਮਾਂ ਵਿੱਚੋਂ ਕਈਕੁ ਓਹਨਾਂ ਦੀਆਂ ਲੋਥਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਅਤੇ ਉਨ੍ਹਾਂ ਦੀਆਂ ਲੋਥਾਂ ਕਬਰ ਵਿੱਚ ਰੱਖਣ ਨਾ ਦੇਣਗੇ
ਪਰਕਾਸ਼ ਦੀ ਪੋਥੀ 11 : 10 (PAV)
ਅਤੇ ਧਰਤੀ ਦੇ ਵਾਸੀ ਓਹਨਾਂ ਉੱਤੇ ਅਨੰਦ ਕਰਨਗੇ ਅਤੇ ਮਗਨ ਹੋਣਗੇ ਅਤੇ ਇੱਕ ਦੂਏ ਦੇ ਕੋਲ ਸੁਗਾਤਾਂ ਭੇਜਣਗੇ ਇਸ ਲਈ ਜੋ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਿਆਂ ਕੀਤਾ ਹੋਇਆ ਸੀ
ਪਰਕਾਸ਼ ਦੀ ਪੋਥੀ 11 : 11 (PAV)
ਸਾਢੇ ਤਿੰਨਾਂ ਦਿਨਾਂ ਦੇ ਪਿੱਛੋਂ ਜੀਵਨ ਦਾ ਆਤਮਾ ਪਰਮੇਸ਼ੁਰ ਦੀ ਵੱਲੋਂ ਓਹਨਾਂ ਵਿੱਚ ਆ ਗਿਆ ਅਤੇ ਓਹ ਆਪਣਿਆਂ ਪੈਰਾਂ ਉੱਤੇ ਖਲੋ ਗਏ ਅਤੇ ਜਿਨ੍ਹਾਂ ਓਹਨਾਂ ਨੂੰ ਵੇਖਿਆ ਉਨ੍ਹਾਂ ਨੂੰ ਵੱਡਾ ਡਹਿਲ ਪੈ ਗਿਆ
ਪਰਕਾਸ਼ ਦੀ ਪੋਥੀ 11 : 12 (PAV)
ਅਤੇ ਉਨ੍ਹਾਂ ਨੇ ਅਕਾਸ਼ੋਂ ਇੱਕ ਵੱਡੀ ਅਵਾਜ਼ ਓਹਨਾਂ ਨੂੰ ਇਹ ਆਖਦੇ ਸੁਣੀ ਭਈ ਐਧਰ ਉਤਾਹਾਂ ਨੂੰ ਆ ਜਾਓ! ਤਾਂ ਓਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਓਹਨਾਂ ਦੇ ਵੈਰੀਆਂ ਨੇ ਓਹਨਾਂ ਨੂੰ ਡਿੱਠਾ
ਪਰਕਾਸ਼ ਦੀ ਪੋਥੀ 11 : 13 (PAV)
ਓਸੇ ਘੜੀ ਵੱਡਾ ਭੁਚਾਲ ਆਇਆ ਅਤੇ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਓਸ ਭੁਚਾਲ ਨਾਲ ਸੱਤ ਹਜ਼ਾਰ ਆਦਮੀ ਮਾਰੇ ਗਏ ਅਤੇ ਰਹਿੰਦੇ ਡਹਿਲ ਗਏ ਅਤੇ ਸੁਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।।
ਪਰਕਾਸ਼ ਦੀ ਪੋਥੀ 11 : 14 (PAV)
ਦੂਜਾ ਅਫ਼ਸੋਸ ਬੀਤ ਗਿਆ । ਵੇਖੋ, ਤੀਜਾ ਅਫ਼ਸੋਸ ਝਬਦੇ ਆਉਂਦਾ ਹੈ!।।
ਪਰਕਾਸ਼ ਦੀ ਪੋਥੀ 11 : 15 (PAV)
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸੁਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਆਈ, - ਜਗਤ ਦਾ ਰਾਜ ਸਾਡੇ ਪ੍ਰਭੁ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ ਜੁੱਗ ਰਾਜ ਕਰੇਗਾ!।।
ਪਰਕਾਸ਼ ਦੀ ਪੋਥੀ 11 : 16 (PAV)
ਓਹ ਚੱਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੀਆਂ ਗੱਦੀਆਂ ਉੱਤੇ ਬੈਠੇ ਹੋਏ ਸਨ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਇਹ ਕਹਿਣ ਲੱਗੇ, -
ਪਰਕਾਸ਼ ਦੀ ਪੋਥੀ 11 : 17 (PAV)
ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਹੈਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੈਂ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
ਪਰਕਾਸ਼ ਦੀ ਪੋਥੀ 11 : 18 (PAV)
ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾ ਆ ਪਹੁੰਚਾ ਭਈ ਓਹਨਾਂ ਦਾ ਨਿਆਉਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਓਹਨਾਂ ਨੂੰ ਜੋ ਤੇਰੇ ਨਾਮ ਤੋਂ ਭੈ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਓਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।।
ਪਰਕਾਸ਼ ਦੀ ਪੋਥੀ 11 : 19 (PAV)
ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿੱਸ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੁਚਾਲ ਆਇਆ ਅਤੇ ਵੱਡੇ ਵੱਡੇ ਗੜੇ ਪਏ।।

1 2 3 4 5 6 7 8 9 10 11 12 13 14 15 16 17 18 19

BG:

Opacity:

Color:


Size:


Font: