ਪਰਕਾਸ਼ ਦੀ ਪੋਥੀ 14 : 1 (PAV)
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਲੇਲਾ ਸੀਯੋਨ ਦੇ ਪਹਾੜ ਉੱਤੇ ਖਲੋਤਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ ਜਿਨ੍ਹਾਂ ਨੇ ਮੱਥੇ ਉੱਤੇ ਉਹ ਦਾ ਨਾਮ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ
ਪਰਕਾਸ਼ ਦੀ ਪੋਥੀ 14 : 2 (PAV)
ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ
ਪਰਕਾਸ਼ ਦੀ ਪੋਥੀ 14 : 3 (PAV)
ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ
ਪਰਕਾਸ਼ ਦੀ ਪੋਥੀ 14 : 4 (PAV)
ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ । ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ । ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ
ਪਰਕਾਸ਼ ਦੀ ਪੋਥੀ 14 : 5 (PAV)
ਅਤੇ ਓਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ । ਓਹ ਨਿਰਦੋਸ਼ ਹਨ ।।
ਪਰਕਾਸ਼ ਦੀ ਪੋਥੀ 14 : 6 (PAV)
ਮੈਂ ਇੱਕ ਹੋਰ ਦੂਤ ਨੂੰ ਸਦੀਪਕਾਲ ਦੀ ਇੰਜੀਲ ਨਾਲ ਅਕਾਸ਼ ਵਿੱਚ ਉੱਡਦਿਆਂ ਡਿੱਠਾ ਭਈ ਧਰਤੀ ਦੇ ਵਾਸੀਆਂ ਨੂੰ ਅਤੇ ਹਰੇਕ ਕੌਮ ਅਤੇ ਗੋਤ ਅਤੇ ਭਾਖਿਆ ਅਤੇ ਉੱਮਤ ਨੂੰ ਖੁਸ਼ ਖਬਰੀ ਸੁਣਾਵੇ
ਪਰਕਾਸ਼ ਦੀ ਪੋਥੀ 14 : 7 (PAV)
ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਆ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।।
ਪਰਕਾਸ਼ ਦੀ ਪੋਥੀ 14 : 8 (PAV)
ਉਹ ਦੇ ਪਿੱਛੋਂ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਭਈ ਢਹਿ ਪਈ ਬਾਬਲ! ਉਹ ਵੱਡੀ ਨਗਰੀ ਢਹਿ ਪਈ ਜਿਹ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਸਭਨਾਂ ਕੌਮਾਂ ਨੂੰ ਪਿਆਈ ਹੈ!।।
ਪਰਕਾਸ਼ ਦੀ ਪੋਥੀ 14 : 9 (PAV)
ਉਨ੍ਹਾਂ ਦੇ ਪਿੱਛੋਂ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਭਈ ਜੋ ਕੋਈ ਓਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਯਾ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
ਪਰਕਾਸ਼ ਦੀ ਪੋਥੀ 14 : 10 (PAV)
ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ
ਪਰਕਾਸ਼ ਦੀ ਪੋਥੀ 14 : 11 (PAV)
ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ
ਪਰਕਾਸ਼ ਦੀ ਪੋਥੀ 14 : 12 (PAV)
ਏਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੀ ਨਿਹਚਾ ਦੀ ਪਾਲਨਾ ਕਰਦੇ ਹਨ ।।
ਪਰਕਾਸ਼ ਦੀ ਪੋਥੀ 14 : 13 (PAV)
ਫੇਰ ਮੈਂ ਇੱਕ ਆਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਲਿਖ ਲੈ, ਧੰਨ ਓਹ ਮੁਰਦੇ ਜਿਹੜੇ ਏਦੋਂ ਅੱਗੇ ਪ੍ਰਭੁ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਓਹਨਾਂ ਦੀਆਂ ਮਿਹਨਤਾਂ ਤੋਂ ਓਹਨਾਂ ਨੂੰ ਅਰਾਮ ਮਿਲੇਗਾ ਕਿਉਂ ਜੋ ਓਹਨਾਂ ਦੇ ਕੰਮ ਓਹਨਾਂ ਦੇ ਨਾਲ ਨਾਲ ਜਾਂਦੇ ਹਨ।।
ਪਰਕਾਸ਼ ਦੀ ਪੋਥੀ 14 : 14 (PAV)
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਬੱਦਲ ਹੈ ਅਤੇ ਓਸ ਬੱਦਲ ਉੱਤੇ ਮਨੁੱਖ ਦੇ ਪੁੱਤ੍ਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜੀ ਬੈਠਾ ਹੈ
ਪਰਕਾਸ਼ ਦੀ ਪੋਥੀ 14 : 15 (PAV)
ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾ ਆ ਗਿਆ ਇਸ ਲਈ ਜੋ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!
ਪਰਕਾਸ਼ ਦੀ ਪੋਥੀ 14 : 16 (PAV)
ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਡੀ ਗਈ।।
ਪਰਕਾਸ਼ ਦੀ ਪੋਥੀ 14 : 17 (PAV)
ਤਾਂ ਇੱਕ ਹੋਰ ਦੂਤ ਓਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸੁਰਗ ਵਿੱਚ ਹੈ ਅਤੇ ਉਹ ਦੇ ਕੋਲ ਭੀ ਇੱਕ ਤਿੱਖੀ ਦਾਤੀ ਸੀ
ਪਰਕਾਸ਼ ਦੀ ਪੋਥੀ 14 : 18 (PAV)
ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ
ਪਰਕਾਸ਼ ਦੀ ਪੋਥੀ 14 : 19 (PAV)
ਤਾਂ ਓਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਅਰਥਾਤ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤੀ
ਪਰਕਾਸ਼ ਦੀ ਪੋਥੀ 14 : 20 (PAV)
ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੋੜੀ ਕੋਈ ਡੂਢਕੁ ਸੌ ਕੋਹਾਂ ਤੀਕ ਲਹੂ ਵਗਿਆ।।
❮
❯