੧ ਯੂਹੰਨਾ 2 : 1 (ERVPA)
ਮੇਰੇ ਪਿਆਰੇ ਬਚਿਓ, ਮ੍ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਮ੍ਹਣੇ ਸਾਡੇ ਲਈ ਬੋਲਦਾ ਹੈ।
੧ ਯੂਹੰਨਾ 2 : 2 (ERVPA)
ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ।
੧ ਯੂਹੰਨਾ 2 : 3 (ERVPA)
ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪਕ੍ਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
੧ ਯੂਹੰਨਾ 2 : 4 (ERVPA)
ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਾਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।
੧ ਯੂਹੰਨਾ 2 : 5 (ERVPA)
ਜਦੋਂ ਕੋਈ ਵਿ ਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿ ਅਕਤੀ ਲਈ ਸੰਪੂਰਾਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।
੧ ਯੂਹੰਨਾ 2 : 6 (ERVPA)
ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨਮਿਤ ਰਹਿ ਰਿਹਾ ਹੈ ਤਾਂ ਉਸਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ।
੧ ਯੂਹੰਨਾ 2 : 7 (ERVPA)
ਮੇਰੇ ਪਿਆਰੇ ਮਿੱਤਰੋ ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹਡ਼ਾ ਤੁਹਾਡੇ ਕੋਲ ਮੁਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।
੧ ਯੂਹੰਨਾ 2 : 8 (ERVPA)
ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।
੧ ਯੂਹੰਨਾ 2 : 9 (ERVPA)
ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ।
੧ ਯੂਹੰਨਾ 2 : 10 (ERVPA)
ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹਡ਼ੀ ਉਸ ਪਾਸੋਂ ਗਲਤ ਕੰਮ ਕਰਾ ਸਕੇਗੀ।
੧ ਯੂਹੰਨਾ 2 : 11 (ERVPA)
ਪਰ ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂਕਿ ਅੰਧਕਾਰ ਨੇ ਉਸਨੂੰ ਅੰਨ੍ਹਾ ਬਣਾ ਦਿੱਤਾ ਹੈ।
੧ ਯੂਹੰਨਾ 2 : 12 (ERVPA)
ਪਿਆਰੇ ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ।
੧ ਯੂਹੰਨਾ 2 : 13 (ERVPA)
ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
੧ ਯੂਹੰਨਾ 2 : 14 (ERVPA)
ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਮੁਢ ਤੋਂ ਮੌਜੁਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
੧ ਯੂਹੰਨਾ 2 : 15 (ERVPA)
ਦੁਨੀਆਂ ਨੂੰ ਜਾਂ ਦੁਨੀਆਂ ਵਿਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
੧ ਯੂਹੰਨਾ 2 : 16 (ERVPA)
ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।
੧ ਯੂਹੰਨਾ 2 : 17 (ERVPA)
ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹਡ਼ੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹਡ਼ਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।
੧ ਯੂਹੰਨਾ 2 : 18 (ERVPA)
ਮੇਰੇ ਪਿਆਰੇ ਬਚਿਓ, ਅੰਤ੍ਤ ਨੇਡ਼ੇ ਆ ਚੁਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇਥ੍ਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇਡ਼ੇ ਹੈ।
੧ ਯੂਹੰਨਾ 2 : 19 (ERVPA)
ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੁ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿਚਲਾ ਨਹੀਂ ਸੀ।
੧ ਯੂਹੰਨਾ 2 : 20 (ERVPA)
ਪਰ ਤੁਹਾਡੇ ਕੋਲ ਉਸ ਪਵਿੱਤਰ (ਪਰਮੇਸ਼ੁਰ ਜਾਂ ਮਸੀਹ) ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਏ ਸੱਚ ਨੂੰ ਜਾਣਦੇ ਹੋ।
੧ ਯੂਹੰਨਾ 2 : 21 (ERVPA)
ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।
੧ ਯੂਹੰਨਾ 2 : 22 (ERVPA)
ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹਡ਼ਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।
੧ ਯੂਹੰਨਾ 2 : 23 (ERVPA)
ਜਿਹਡ਼ਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹਡ਼ਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ।
੧ ਯੂਹੰਨਾ 2 : 24 (ERVPA)
ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹਡ਼ਾ ਤੁਸੀਂ ਮੁਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।
੧ ਯੂਹੰਨਾ 2 : 25 (ERVPA)
ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾ ਅਦਾ ਕੀਤਾ ਸੀ। ਇਹ ਸਦੀਵੀ ਜੀਵਨ ਹੈ।
੧ ਯੂਹੰਨਾ 2 : 26 (ERVPA)
ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹਡ਼ੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
੧ ਯੂਹੰਨਾ 2 : 27 (ERVPA)
ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋਡ਼ ਨਹੀਂ। ਜਿਹਡ਼ੀ ਦਾਤ ਉਸਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿਤ ਜਿਉਣ ਜਾਰੀ ਰਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿਖਾਇਆ ਹੈ।
੧ ਯੂਹੰਨਾ 2 : 28 (ERVPA)
ਇਸ ਲਈ, ਮੇਰੇ ਪਿਆਰੇ ਬਚਿਓ, ਉਸ੍ਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋਡ਼ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।
੧ ਯੂਹੰਨਾ 2 : 29 (ERVPA)
ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹਡ਼ੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29

BG:

Opacity:

Color:


Size:


Font: