੧ ਪਤਰਸ 5 : 1 (ERVPA)
ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਨਿਵੇਦਨ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹਡ਼ੀ ਸਾਨੂੰ ਦਰਸ਼ਾਈ ਜਾਵੇਗੀ।
੧ ਪਤਰਸ 5 : 2 (ERVPA)
ਤੁਹਾਨੂੰ ਪਰਮੇਸ਼ੁਰ ਦੇ ਇੱਜਡ਼ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
੧ ਪਤਰਸ 5 : 3 (ERVPA)
ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜਡ਼ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
੧ ਪਤਰਸ 5 : 4 (ERVPA)
ਅਤੇ ਜਦੋਂ ਮੁਖ ਆਜਡ਼ੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
੧ ਪਤਰਸ 5 : 5 (ERVPA)
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ; “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।” ਕਹਾਉਂਤਾ 3 : 34
੧ ਪਤਰਸ 5 : 6 (ERVPA)
ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉਠਾਵੇਗਾ।
੧ ਪਤਰਸ 5 : 7 (ERVPA)
ਆਪਣੀਆਂ ਸਰੀਆਂ ਚਿੰਤਾਵਾਂ ਉਸ ਵੱਲ ਮੋਡ਼ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰਖਦਾ ਹੈ।
੧ ਪਤਰਸ 5 : 8 (ERVPA)
ਖੁਦ ਤੇ ਕਾਬੂ ਰਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗਜ੍ਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।
੧ ਪਤਰਸ 5 : 9 (ERVPA)
[This verse may not be a part of this translation]
੧ ਪਤਰਸ 5 : 10 (ERVPA)
ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋਡ਼ੇ ਅਰਸੇ ਲਈ ਦੁਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿਡ਼ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
੧ ਪਤਰਸ 5 : 11 (ERVPA)
ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ
੧ ਪਤਰਸ 5 : 12 (ERVPA)
ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿਡ਼ ਰਹੋ।
੧ ਪਤਰਸ 5 : 13 (ERVPA)
ਬਾਬੁਲ ਦੀ ਕਲੀਸਿਯਾ ਜਿਹਡ਼ੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
੧ ਪਤਰਸ 5 : 14 (ERVPA)
ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹਡ਼ੇ ਮਸੀਹ ਵਿੱਚ ਹਨ।

1 2 3 4 5 6 7 8 9 10 11 12 13 14