੧ ਥੱਸਲੁਨੀਕੀਆਂ 2 : 1 (ERVPA)
ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।
੧ ਥੱਸਲੁਨੀਕੀਆਂ 2 : 2 (ERVPA)
ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ।
੧ ਥੱਸਲੁਨੀਕੀਆਂ 2 : 3 (ERVPA)
ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
੧ ਥੱਸਲੁਨੀਕੀਆਂ 2 : 4 (ERVPA)
ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹਡ਼ਾ ਸਾਡੇ ਦਿਲਾਂ ਨੂੰ ਪਰਖਦਾ ਹੈ।
੧ ਥੱਸਲੁਨੀਕੀਆਂ 2 : 5 (ERVPA)
ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।
੧ ਥੱਸਲੁਨੀਕੀਆਂ 2 : 6 (ERVPA)
ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ।
੧ ਥੱਸਲੁਨੀਕੀਆਂ 2 : 7 (ERVPA)
ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬਚਿਆਂ ਦਾ ਧਿਆਨ ਰਖਦੀ ਹੈ।
੧ ਥੱਸਲੁਨੀਕੀਆਂ 2 : 8 (ERVPA)
ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
੧ ਥੱਸਲੁਨੀਕੀਆਂ 2 : 9 (ERVPA)
ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।
੧ ਥੱਸਲੁਨੀਕੀਆਂ 2 : 10 (ERVPA)
ਤੁਸੀਂ ਮੂਰਤੀਆਂ ਦੀ ਪੂਜਾ ਛੱਡਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਉਭਾਰਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ। ਥਸ੍ਸਲੁਨੀਕੀਆਂ ਵਿੱਚ ਪੌਲੁਸ ਦਾ ਕਾਰਜ
੧ ਥੱਸਲੁਨੀਕੀਆਂ 2 : 11 (ERVPA)
ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬਚਿਆਂ ਨ੍ਨਾਲ ਕਰਦਾ ਹੈ।
੧ ਥੱਸਲੁਨੀਕੀਆਂ 2 : 12 (ERVPA)
ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।
੧ ਥੱਸਲੁਨੀਕੀਆਂ 2 : 13 (ERVPA)
ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸਚਮੁੱਚ ਇਹ ਪ੍ਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਦੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ।
੧ ਥੱਸਲੁਨੀਕੀਆਂ 2 : 14 (ERVPA)
ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ।
੧ ਥੱਸਲੁਨੀਕੀਆਂ 2 : 15 (ERVPA)
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
੧ ਥੱਸਲੁਨੀਕੀਆਂ 2 : 16 (ERVPA)
ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋਡ਼ਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ।
੧ ਥੱਸਲੁਨੀਕੀਆਂ 2 : 17 (ERVPA)
ਭਰਾਵੋ ਅਤੇ ਭੈਣੋ, ਅਸੀਂ ਥੋਡ਼ੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ।
੧ ਥੱਸਲੁਨੀਕੀਆਂ 2 : 18 (ERVPA)
ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।
੧ ਥੱਸਲੁਨੀਕੀਆਂ 2 : 19 (ERVPA)
ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ।
੧ ਥੱਸਲੁਨੀਕੀਆਂ 2 : 20 (ERVPA)
ਸੱਚਮੁੱਚ ਹੀ ਤੁਸੀਂ ਸਾਡੀ ਮਹਿਮਾ ਅਤੇ ਸਾਡੀ ਖੁਸ਼ੀ ਹੋ।

1 2 3 4 5 6 7 8 9 10 11 12 13 14 15 16 17 18 19 20