੧ ਥੱਸਲੁਨੀਕੀਆਂ 5 : 1 (ERVPA)
ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।
੧ ਥੱਸਲੁਨੀਕੀਆਂ 5 : 2 (ERVPA)
ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।
੧ ਥੱਸਲੁਨੀਕੀਆਂ 5 : 3 (ERVPA)
ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀਡ਼ਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
੧ ਥੱਸਲੁਨੀਕੀਆਂ 5 : 4 (ERVPA)
ਪਰ ਤੁਸੀਂ ਭਰਾਵੋ ਅਤੇ ਭੈਣੋ ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।
੧ ਥੱਸਲੁਨੀਕੀਆਂ 5 : 5 (ERVPA)
ਤੁਸੀਂ ਸਾਰੇ ਜਿਹਡ਼ੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ।
੧ ਥੱਸਲੁਨੀਕੀਆਂ 5 : 6 (ERVPA)
ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।
੧ ਥੱਸਲੁਨੀਕੀਆਂ 5 : 7 (ERVPA)
ਜਿਹਡ਼ੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹਡ਼ੇ ਲੋਕਸ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹ।
੧ ਥੱਸਲੁਨੀਕੀਆਂ 5 : 8 (ERVPA)
ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।
੧ ਥੱਸਲੁਨੀਕੀਆਂ 5 : 9 (ERVPA)
[This verse may not be a part of this translation]
੧ ਥੱਸਲੁਨੀਕੀਆਂ 5 : 10 (ERVPA)
ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕਠੇ ਉਸਦੇ ਨਾਲ ਜਿਉਂ ਸਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।
੧ ਥੱਸਲੁਨੀਕੀਆਂ 5 : 11 (ERVPA)
ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।
੧ ਥੱਸਲੁਨੀਕੀਆਂ 5 : 12 (ERVPA)
ਹੁਣ, ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹਡ਼ੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹਡ਼ੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
੧ ਥੱਸਲੁਨੀਕੀਆਂ 5 : 13 (ERVPA)
ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹਡ਼ਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
੧ ਥੱਸਲੁਨੀਕੀਆਂ 5 : 14 (ERVPA)
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹਡ਼ੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹਡ਼ੇ ਡਰਦੇ ਹਨ। ਜਿਹਡ਼ੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
੧ ਥੱਸਲੁਨੀਕੀਆਂ 5 : 15 (ERVPA)
ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।
੧ ਥੱਸਲੁਨੀਕੀਆਂ 5 : 16 (ERVPA)
੧ ਥੱਸਲੁਨੀਕੀਆਂ 5 : 17 (ERVPA)
ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ।
੧ ਥੱਸਲੁਨੀਕੀਆਂ 5 : 18 (ERVPA)
ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।
੧ ਥੱਸਲੁਨੀਕੀਆਂ 5 : 19 (ERVPA)
ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।
੧ ਥੱਸਲੁਨੀਕੀਆਂ 5 : 20 (ERVPA)
ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।
੧ ਥੱਸਲੁਨੀਕੀਆਂ 5 : 21 (ERVPA)
ਪਰ ਹਰ ਗੱਲ ਦੀ ਪਰਖ ਕਰੋ। ਜੋ ਚੰਗਾ ਹੈ ਉਸ ਨੂੰ ਰਖ ਲਵੋ।
੧ ਥੱਸਲੁਨੀਕੀਆਂ 5 : 22 (ERVPA)
ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।
੧ ਥੱਸਲੁਨੀਕੀਆਂ 5 : 23 (ERVPA)
ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਰ ਰਹਿਣ।
੧ ਥੱਸਲੁਨੀਕੀਆਂ 5 : 24 (ERVPA)
ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰਖ ਸਕਦੇ ਹੋ।
੧ ਥੱਸਲੁਨੀਕੀਆਂ 5 : 25 (ERVPA)
ਭਰਾਵੋ ਅਤੇ ਭੈਣੋ ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।
੧ ਥੱਸਲੁਨੀਕੀਆਂ 5 : 26 (ERVPA)
ਜਦੋਂ ਤੁਸੀਂ ਇਕਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ।
੧ ਥੱਸਲੁਨੀਕੀਆਂ 5 : 27 (ERVPA)
ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪਢ਼ਕੇ ਸੁਣਾਉਣ ਲਈ ਆਖਦਾ ਹਾਂ।
੧ ਥੱਸਲੁਨੀਕੀਆਂ 5 : 28 (ERVPA)
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
❮
❯