੨ ਕੁਰਿੰਥੀਆਂ 5 : 1 (ERVPA)
ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸ਼ਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹਡ਼ਾ ਸਦੀਵੀ ਹੈ।
੨ ਕੁਰਿੰਥੀਆਂ 5 : 2 (ERVPA)
ਪਰ ਹੁਣ ਅਸੀਂ ਇਸ ਭੌਤਿਕ ਸ਼ਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢਕੇ ਜਾਣ ਲਈ ਬਡ਼ੀ ਤੀਬ੍ਰ ਇੱਛਾ ਕਰਦੇ ਹਾਂ।
੨ ਕੁਰਿੰਥੀਆਂ 5 : 3 (ERVPA)
ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ।
੨ ਕੁਰਿੰਥੀਆਂ 5 : 4 (ERVPA)
ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸ਼ਰੀਰ ਪੂਰੀ ਤਰ੍ਹਾਂ ਜੀਵਨ ਨਾਲ ਕਜਿਆ ਜਾਵੇਗਾ।
੨ ਕੁਰਿੰਥੀਆਂ 5 : 5 (ERVPA)
ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।
੨ ਕੁਰਿੰਥੀਆਂ 5 : 6 (ERVPA)
ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸ਼ਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ।
੨ ਕੁਰਿੰਥੀਆਂ 5 : 7 (ERVPA)
ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ।
੨ ਕੁਰਿੰਥੀਆਂ 5 : 8 (ERVPA)
ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸ਼ਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।
੨ ਕੁਰਿੰਥੀਆਂ 5 : 9 (ERVPA)
ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇਥੇ ਸ਼ਰੀਰ ਵਿੱਚ ਰਹੀਏ ਜਾਂ ਉਥੇ ਪ੍ਰਭੂ ਨਾਲ, ਸਾਡੀ ਇੱਛਾ ਉਸਨੂੰ ਪ੍ਰਸੰਨ ਕਰਨ ਦੀ ਹੈ।
੨ ਕੁਰਿੰਥੀਆਂ 5 : 10 (ERVPA)
ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਮ੍ਹਣੇ ਨਿਰਣੇ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸਨੇ ਇਸ ਭੌਤਿਕ ਸ਼ਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।
੨ ਕੁਰਿੰਥੀਆਂ 5 : 11 (ERVPA)
ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
੨ ਕੁਰਿੰਥੀਆਂ 5 : 12 (ERVPA)
ਅਸੀਂ ਤੁਹਾਨੂੰ ਆਪਣੇ ਆਪ ਦਾ ਮੁਡ਼ਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸਕਦੇ ਹੋ। ਫ਼ੇਰ ਤੁਹਾਡੇ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹਡ਼ੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।
੨ ਕੁਰਿੰਥੀਆਂ 5 : 13 (ERVPA)
ਜੇ ਅਸੀਂ ਝੱਲੇ ਹਾਂ ਤਾਂ ਇਹ ਪ੍ਰਭੂ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।
੨ ਕੁਰਿੰਥੀਆਂ 5 : 14 (ERVPA)
ਅਸੀਂ ਮਸੀਹ ਦੇ ਪਿਆਰ ਦੇ ਵਸ੍ਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
੨ ਕੁਰਿੰਥੀਆਂ 5 : 15 (ERVPA)
ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹਡ਼ੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੌਤ ਤੋਂ ਉਭਾਰਿਆ ਗਿਆ। ਤਾਂ ਜੋ ਉਹ ਲੋਕ ਉਸਦੇ ਲਈ ਜਿਉਣ।
੨ ਕੁਰਿੰਥੀਆਂ 5 : 16 (ERVPA)
ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ।
੨ ਕੁਰਿੰਥੀਆਂ 5 : 17 (ERVPA)
ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।
੨ ਕੁਰਿੰਥੀਆਂ 5 : 18 (ERVPA)
ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿਚਕਾਰ ਸ਼ਾਂਤੀ ਦਾ ਸੰਬੰਧ ਜੋਡ਼ਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।
੨ ਕੁਰਿੰਥੀਆਂ 5 : 19 (ERVPA)
ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸਨੇ ਸਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।
੨ ਕੁਰਿੰਥੀਆਂ 5 : 20 (ERVPA)
ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਨਾਓ।
੨ ਕੁਰਿੰਥੀਆਂ 5 : 21 (ERVPA)
ਵਿੱਚ ਕੋਈ ਗੁਨਾਹ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸਨੂੰ ਗੁਨਾਹ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸਕਦੇ ਹਾਂ।
❮
❯
1
2
3
4
5
6
7
8
9
10
11
12
13
14
15
16
17
18
19
20
21