੨ ਕੁਰਿੰਥੀਆਂ 9 : 1 (ERVPA)
ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ।
੨ ਕੁਰਿੰਥੀਆਂ 9 : 2 (ERVPA)
ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।
੨ ਕੁਰਿੰਥੀਆਂ 9 : 3 (ERVPA)
ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।
੨ ਕੁਰਿੰਥੀਆਂ 9 : 4 (ERVPA)
ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋਡ਼ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।
੨ ਕੁਰਿੰਥੀਆਂ 9 : 5 (ERVPA)
ਇਸਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਹਾਰ ਹੋਵਗਾ ਜਿਹਡ਼ਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇਛਿਤ।
੨ ਕੁਰਿੰਥੀਆਂ 9 : 6 (ERVPA)
ਇਹ ਯਾਦ ਰੱਖੋ; ਜਿਹਡ਼ਾ ਵਿਅਕਤੀ ਥੋਡ਼ਾ ਬੀਜਦਾ ਹੈ ਉਹ ਥੋਡ਼ਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹਡ਼ਾ ਬਹੁਤਾ ਬੀਜਦਾ ਹੈ ਉਹ ਬਹੁਤਾ ਕਟ੍ਟੇਗਾ।
੨ ਕੁਰਿੰਥੀਆਂ 9 : 7 (ERVPA)
ਹਰਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
੨ ਕੁਰਿੰਥੀਆਂ 9 : 8 (ERVPA)
ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋਡ਼ਾਂ ਨਾਲੋਂ ਵਧ ਅਸੀਸਾਂ ਦੇ ਸਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ।
੨ ਕੁਰਿੰਥੀਆਂ 9 : 9 (ERVPA)
[This verse may not be a part of this translation]
੨ ਕੁਰਿੰਥੀਆਂ 9 : 10 (ERVPA)
ਪਰਮੇਸ਼ੁਰ ਹੀ ਹੈ ਜਿਹਡ਼ਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹਡ਼ਾ ਇਸਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵਢ੍ਢੇਗਾ।
੨ ਕੁਰਿੰਥੀਆਂ 9 : 11 (ERVPA)
ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।
੨ ਕੁਰਿੰਥੀਆਂ 9 : 12 (ERVPA)
ਜਿਹਡ਼ਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋਡ਼ਾਂ ਵਿਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵਧੇਰੇ ਸ਼ੁਕਰਾਨੇ ਲਿਆਉਂਦੀ ਹੈ।
੨ ਕੁਰਿੰਥੀਆਂ 9 : 13 (ERVPA)
ਜਿਹਡ਼ਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਇੰਜੀਲ ਪਿਛੇ ਚਲਦੇ ਹੋ ਉਹ ਇੰਜੀਲ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
੨ ਕੁਰਿੰਥੀਆਂ 9 : 14 (ERVPA)
ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।
੨ ਕੁਰਿੰਥੀਆਂ 9 : 15 (ERVPA)
ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।

1 2 3 4 5 6 7 8 9 10 11 12 13 14 15