੨ ਪਤਰਸ 1 : 1 (ERVPA)
ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹਡ਼ੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪਖ ਹੈ।
੨ ਪਤਰਸ 1 : 2 (ERVPA)
ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।
੨ ਪਤਰਸ 1 : 3 (ERVPA)
ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋਡ਼ੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸਦਿਆ ਹੈ।
੨ ਪਤਰਸ 1 : 4 (ERVPA)
ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀ ਹਨ ਜਿਨ੍ਹਾਂ ਦਾ ਵਾਅਦਾ ਉਸਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
੨ ਪਤਰਸ 1 : 5 (ERVPA)
ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਚਿੰਦਗੀ ਵਿੱਚ ਜੋਡ਼ਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋਡ਼ੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋਡ਼ੋ;
੨ ਪਤਰਸ 1 : 6 (ERVPA)
ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋਡ਼ੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋਡ਼ੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋਡ਼ੋ;
੨ ਪਤਰਸ 1 : 7 (ERVPA)
ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋਡ਼ੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋਡ਼ ਲਵੋ।
੨ ਪਤਰਸ 1 : 8 (ERVPA)
ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵਹਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇਕ ਬਨਾਉਣਗੀਆਂ।
੨ ਪਤਰਸ 1 : 9 (ERVPA)
ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁਕਿਆ ਹੈ, ਕਿ ਉਸਨੂੰ ਆਪਣੇ ਪਿਛਲੇ ਪਾਪ ਤੋਂ ਛੁਟਕਾਰਾ ਮਿਲ ਚੁਕਿਆ ਹੈ।
੨ ਪਤਰਸ 1 : 10 (ERVPA)
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਹੀ ਕਦੇ ਡਿੱਗੋਂਗੇ।
੨ ਪਤਰਸ 1 : 11 (ERVPA)
ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿਘਾ ਸਵਾਗਤ ਪ੍ਰਾਪਤ ਕਰੋਂਗੇ ਜਿਹਡ਼ਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
੨ ਪਤਰਸ 1 : 12 (ERVPA)
ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿਡ਼ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
੨ ਪਤਰਸ 1 : 13 (ERVPA)
ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।
੨ ਪਤਰਸ 1 : 14 (ERVPA)
ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸ਼ਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।
੨ ਪਤਰਸ 1 : 15 (ERVPA)
ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।
੨ ਪਤਰਸ 1 : 16 (ERVPA)
ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸਦੇ ਆਉਣ ਬਾਰੇ ਦਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅਖਾਂ ਨਾਲ ਵੇਖਿਆ ਸੀ।
੨ ਪਤਰਸ 1 : 17 (ERVPA)
ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”
੨ ਪਤਰਸ 1 : 18 (ERVPA)
ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।
੨ ਪਤਰਸ 1 : 19 (ERVPA)
ਇਹ ਗੱਲਾਂ ਸਾਨੂੰ ਹੋਰ ਵਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚਢ਼ਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚਢ਼ਨ ਤੱਕ ਰਹਿੰਦਾ ਹੈ।
੨ ਪਤਰਸ 1 : 20 (ERVPA)
ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।
੨ ਪਤਰਸ 1 : 21 (ERVPA)
ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।
❮
❯
1
2
3
4
5
6
7
8
9
10
11
12
13
14
15
16
17
18
19
20
21