੨ ਪਤਰਸ 2 : 1 (ERVPA)
ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸਤਰ੍ਹਾਂ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹਡ਼ੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
੨ ਪਤਰਸ 2 : 2 (ERVPA)
ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।
੨ ਪਤਰਸ 2 : 3 (ERVPA)
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸਕੇ ਤੁਹਾਡਾ ਨਜਾਇਜ਼ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
੨ ਪਤਰਸ 2 : 4 (ERVPA)
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾਡ਼ੇ ਤੱਕ ਓਥੇ ਹੀ ਰੱਖਿਆ ਗਿਆ ਹੈ।
੨ ਪਤਰਸ 2 : 5 (ERVPA)
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹਡ਼ੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹਢ਼ ਲਿਆਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦਸਿਆ।
੨ ਪਤਰਸ 2 : 6 (ERVPA)
ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾਡ਼ਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਸੀ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁਡ਼ਨਗੇ।
੨ ਪਤਰਸ 2 : 7 (ERVPA)
ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵਗਿਆ ਕ੍ਕਰਕੇ ਜੀਵਨ ਵਤੀਤ ਕੀਤਾ।
੨ ਪਤਰਸ 2 : 8 (ERVPA)
ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।
੨ ਪਤਰਸ 2 : 9 (ERVPA)
ਇਸ ਲਈ ਪ੍ਰਭੂ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਵੱਲੋਂ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਰਣੇ ਦੇ ਦਿਲ ਲਈ ਰੱਖਿਆ ਗਿਆ ਹੈ।
੨ ਪਤਰਸ 2 : 10 (ERVPA)
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹਡ਼ੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
੨ ਪਤਰਸ 2 : 11 (ERVPA)
ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।
੨ ਪਤਰਸ 2 : 12 (ERVPA)
ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹਡ਼ੇ ਸੋਚ ਨਹੀ ਸਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ਡ਼ੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।
੨ ਪਤਰਸ 2 : 13 (ERVPA)
ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਦੇ ਵਿਚਕਾਰ ਭੱਦੇ ਦਾਗਾਂ ਅਤੇ ਧਬਿਆਂ ਵਰਗੇ ਹਨ।
੨ ਪਤਰਸ 2 : 14 (ERVPA)
ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲਭਦੇ ਰਹਿੰਦੇ ਹਨ। ਉਨ੍ਹਾਂ ਦੀ ਪਾਪ ਕਰਨ ਦੀ ਇੱਛਾ ਕਦੇ ਵੀ ਸੰਤੁਸ਼ਟ ਨਹੀਂ ਹੋਵੇਗੀ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹਡ਼ੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
੨ ਪਤਰਸ 2 : 15 (ERVPA)
ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡਕੇ ਗਲਤ ਰਾਹ ਫ਼ਡ਼ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ਡ਼ਿਆ ਹੈ ਜਿਹਡ਼ਾ ਬਿਲਆਮ ਨੇ ਫ਼ਡ਼ਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
੨ ਪਤਰਸ 2 : 16 (ERVPA)
ਪਰ ਇੱਕ ਗਧੇ ਨੇ ਬਿਲਆਮ ਨੂੰ ਦਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।
੨ ਪਤਰਸ 2 : 17 (ERVPA)
ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁਕ੍ਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।
੨ ਪਤਰਸ 2 : 18 (ERVPA)
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
੨ ਪਤਰਸ 2 : 19 (ERVPA)
ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਅਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
੨ ਪਤਰਸ 2 : 20 (ERVPA)
ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁਡ਼ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯਂਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵਧੇਰੇ ਖਰਾਬ ਹੋ ਜਾਂਦੀ ਹੈ।
੨ ਪਤਰਸ 2 : 21 (ERVPA)
ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਇ ਇਸਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁਡ਼ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
੨ ਪਤਰਸ 2 : 22 (ERVPA)
ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ; “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁਡ਼ ਚਿੱਕਡ਼ ਵਿੱਚ ਲਿਟਣ ਲਈ ਵਾਪਸ ਚਲਿਆ ਜਾਂਦਾ ਹੈ।”
❮
❯
1
2
3
4
5
6
7
8
9
10
11
12
13
14
15
16
17
18
19
20
21
22