੨ ਤਿਮੋਥਿਉਸ 4 : 1 (ERVPA)
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹਡ਼ਾ ਉਨ੍ਹਾਂ ਸਾਰੇ ਲੋਕਾਂ ਦਾ ਨਿਰਣਾ ਕਰੇਗਾ ਜੋ ਜਿਉਂਦੇ ਹਨ ਅਤੇ ਜਿਹਡ਼ੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
੨ ਤਿਮੋਥਿਉਸ 4 : 2 (ERVPA)
ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹਡ਼ੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬਡ਼ੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।
੨ ਤਿਮੋਥਿਉਸ 4 : 3 (ERVPA)
ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹਡ਼ੇ ਉਹੀ ਗੱਲਾਂ ਆਖਣਾਗੇ ਜਿਹਡ਼ੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।
੨ ਤਿਮੋਥਿਉਸ 4 : 4 (ERVPA)
ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘਡ਼ਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।
੨ ਤਿਮੋਥਿਉਸ 4 : 5 (ERVPA)
ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਬੂ ਰੱਖਣਾ ਚਾਹੀਦਾ ਹੈ। ਜਦੋਂ ਔਕਡ਼ਾਂ ਆਉਣ ਤਾਂ ਉਨ੍ਹਾਂ ਔਕਡ਼ਾਂ ਦਾ ਸਾਮ੍ਹਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।
੨ ਤਿਮੋਥਿਉਸ 4 : 6 (ERVPA)
ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁਕਿਆ ਹੈ।
੨ ਤਿਮੋਥਿਉਸ 4 : 7 (ERVPA)
ਮੈਂ ਚੰਗਾ ਯੁਧ ਲਡ਼ਿਆ ਹਾਂ। ਮੈਂ ਦੌਡ਼ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।
੨ ਤਿਮੋਥਿਉਸ 4 : 8 (ERVPA)
ਹੁਣ ਧਾਰਮਿਕਤਾ ਦਾ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇ ਦੇਵੇਗਾ ਜਿਹਡ਼ੇ ਤਾਂਗ ਨਾਲ ਉਸਦੇ ਨਾਲ ਉਸਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
੨ ਤਿਮੋਥਿਉਸ 4 : 9 (ERVPA)
[This verse may not be a part of this translation]
੨ ਤਿਮੋਥਿਉਸ 4 : 10 (ERVPA)
ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥਸ੍ਸਲੁਨੀਕਿਯਾ ਚਲਾ ਗਿਆ। ਕਰੇਸਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚਲਾ ਗਿਆ।
੨ ਤਿਮੋਥਿਉਸ 4 : 11 (ERVPA)
ਲੂਕਾ ਹੀ ਹੈ ਜਿਹਡ਼ਾ ਹਾਲੇ ਤੱਕ ਮੇਰੇ ਨਾਲ ਹੈ। ਜਦੋਂ ਤੁਸੀਂ ਆਓ ਤਾਂ ਮਰਕੁਸ ਨੂੰ ਵੀ ਨਾਲ ਲੈਕੇ ਆਉਣਾ। ਉਹ ਇਥੇ ਮੇਰੇ ਕੰਮ ਵਿੱਚ ਸਹਾਇਤਾ ਕਰ ਸਕਦਾ ਹੈ।
੨ ਤਿਮੋਥਿਉਸ 4 : 12 (ERVPA)
ਮੈਂ ਤੁਖਿਕੁਸ ਨੂੰ ਅਫ਼ਸੁਸ ਭੇਜਿਆ ਹੈ।
੨ ਤਿਮੋਥਿਉਸ 4 : 13 (ERVPA)
ਜਦੋਂ ਮੈਂ ਤ੍ਰੋਆਸ ਵਿੱਚ ਸਾਂ ਤਾਂ ਮੈਂ ਉਥੇ ਆਪਣਾ ਕੋਟ ਕਾਰਪੁਸ ਕੋਲ ਛੱਡ ਆਇਆ। ਇਸ ਲਈ ਜਦੋਂ ਤੁਸੀਂ ਆਓ ਇਸਨੂੰ ਮੇਰੇ ਕੋਲ ਲੈਂਦੇ ਆਉਣਾ। ਨਾਲੇ ਮੇਰੀਆਂ ਕਿਤਾਬਾਂ ਵੀ ਲੈਂਦੇ ਆਉਣਾ। ਜਿਹਡ਼ੀਆਂ ਕਿਤਾਬਾਂ ਮੈਂ ਭੇਡ ਦੀ ਖਲ੍ਲ ਉੱਪਰ ਲਿਖੀਆਂ ਸਨ ਉਨ੍ਹਾਂ ਦੀ ਮੈਨੂੰ ਸਭ ਤੋਂ ਵਧ ਲੋਡ਼ ਹੈ।
੨ ਤਿਮੋਥਿਉਸ 4 : 14 (ERVPA)
ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਸਾਰੀਆਂ ਹਾਨੀਆਂ ਪਹੁੰਚਾਹੀਆਂ। ਪ੍ਰਭੂ ਸਿਕੰਦਰ ਨੂੰ ਉਸਦੇ ਕੀਤੇ ਦੀ ਸਜ਼ਾ ਦੇਵੇਗਾ।
੨ ਤਿਮੋਥਿਉਸ 4 : 15 (ERVPA)
ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲਡ਼ਿਆ।
੨ ਤਿਮੋਥਿਉਸ 4 : 16 (ERVPA)
ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।
੨ ਤਿਮੋਥਿਉਸ 4 : 17 (ERVPA)
ਹਰ ਪ੍ਰਭੂ ਉਥੇ ਮੇਰੇ ਨਾਲ ਸੀ। ਉਸਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
੨ ਤਿਮੋਥਿਉਸ 4 : 18 (ERVPA)
ਜਦੋਂ ਕੋਈ ਵਿਅਕਤੀ ਮੈਨੂੰ ਸੁਰਖਿਅਤ ਆਪਣੇ ਸੁਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।
੨ ਤਿਮੋਥਿਉਸ 4 : 19 (ERVPA)
ਪਰਿਸਕਾ ਅਤੇ ਅਕੂਲਾ ਅਤੇ ਉਨੇਸਿਫ਼ੁਰੁਸ ਦੇ ਪਰਿਵਾਰ ਨੂੰ ਮੇਰੀਆਂ ਸ਼ੁਭਕਾਮਨਾਵਾਂ।
੨ ਤਿਮੋਥਿਉਸ 4 : 20 (ERVPA)
ਅਗਸਤੁਸ ਕੁਰਿੰਥੁਸ ਵਿੱਚ ਠਹਿਰ ਗਿਆ। ਅਤੇ ਮੈਂ ਤ੍ਰੋਫ਼ਿਮੁਸ ਨੂੰ ਮਿਲੇਤੁਸ ਵਿੱਚ ਛੱਡ ਆਇਆ। ਉਹ ਬਹੁਤ ਬਿਮਾਰ ਸੀ।
੨ ਤਿਮੋਥਿਉਸ 4 : 21 (ERVPA)
ਵਧ ਤੋਂ ਵਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
੨ ਤਿਮੋਥਿਉਸ 4 : 22 (ERVPA)
ਪ੍ਰਭੂ ਤੁਹਾਡੇ ਆਤਮੇ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।

1 2 3 4 5 6 7 8 9 10 11 12 13 14 15 16 17 18 19 20 21 22