੩ ਯੂਹੰਨਾ 1 : 1 (ERVPA)
ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭ ਕਾਮਨਾਵਾਂ, ਜਿਸਨੂੰ ਮੈਂ ਸੱਚਾ ਪਿਆਰ ਕਰਦਾ ਹਾਂ।
੩ ਯੂਹੰਨਾ 1 : 2 (ERVPA)
ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।
੩ ਯੂਹੰਨਾ 1 : 3 (ERVPA)
ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦਸਿਆ। ਉਨ੍ਹਾਂ ਨੇ ਮੈਨੂੰ ਦਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ।
੩ ਯੂਹੰਨਾ 1 : 4 (ERVPA)
ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵਧ ਹੋਰ ਕੋਈ ਆਨੰਦ ਨਹੀਂ ਹੈ।
੩ ਯੂਹੰਨਾ 1 : 5 (ERVPA)
ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ.
੩ ਯੂਹੰਨਾ 1 : 6 (ERVPA)
ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦਸਿਆ। ਕਿਰ੍ਰਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।
੩ ਯੂਹੰਨਾ 1 : 7 (ERVPA)
ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਨਾਸਥਾਵਾਨਾਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।
੩ ਯੂਹੰਨਾ 1 : 8 (ERVPA)
ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।
੩ ਯੂਹੰਨਾ 1 : 9 (ERVPA)
[This verse may not be a part of this translation]
੩ ਯੂਹੰਨਾ 1 : 10 (ERVPA)
ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹਡ਼ੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹਡ਼ੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
੩ ਯੂਹੰਨਾ 1 : 11 (ERVPA)
ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹਡ਼ੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹਡ਼ੇ ਨੇਕੀ ਕਰਦੇ ਹਨ। ਜਿਹਡ਼ਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹਡ਼ਾ ਬਦੀ ਕਰਦਾ ਹੈ ਉਸਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।
੩ ਯੂਹੰਨਾ 1 : 12 (ERVPA)
ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।
੩ ਯੂਹੰਨਾ 1 : 13 (ERVPA)
ਬਹੁਤ ਸਾਰੀਆਂ ਗੱਲਾਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਨਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ।
੩ ਯੂਹੰਨਾ 1 : 14 (ERVPA)
ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਮ੍ਹਣੇ ਗੱਲ ਕਰ ਸਕਦੇ ਹਾਂ।

1 2 3 4 5 6 7 8 9 10 11 12 13 14