ਰਸੂਲਾਂ ਦੇ ਕਰਤੱਬ 2 : 1 (ERVPA)
ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇਕੱਤਰ ਸਨ।
ਰਸੂਲਾਂ ਦੇ ਕਰਤੱਬ 2 : 2 (ERVPA)
ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿਥੇ ਉਹ ਬੈਠੇ ਸਨ।
ਰਸੂਲਾਂ ਦੇ ਕਰਤੱਬ 2 : 3 (ERVPA)
ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵਖਰੀਆਂ-ਵਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।
ਰਸੂਲਾਂ ਦੇ ਕਰਤੱਬ 2 : 4 (ERVPA)
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵਖ-ਵਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
ਰਸੂਲਾਂ ਦੇ ਕਰਤੱਬ 2 : 5 (ERVPA)
ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇਥੇ ਆਏ ਹੋਏ ਸਨ।
ਰਸੂਲਾਂ ਦੇ ਕਰਤੱਬ 2 : 6 (ERVPA)
ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਟੋਲਾ ਇਕਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਉਨ੍ਹਾਂ ਨੇ ਹਰ ਇੱਕ ਆਸਥਾਵਾਨ ਨੂੰ ਆਪਣੀ ਖੁਦ ਦੀ ਜ਼ਬਾਨ ਵਿੱਚ ਬੋਲਇਦਾਂ ਸੁਣਿਆ।
ਰਸੂਲਾਂ ਦੇ ਕਰਤੱਬ 2 : 7 (ERVPA)
ਉਹ ਸਾਰੇ ਯਹੂਦੀ ਇਸ ਤੋਂ ਬਡ਼ੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?
ਰਸੂਲਾਂ ਦੇ ਕਰਤੱਬ 2 : 8 (ERVPA)
ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ।
ਰਸੂਲਾਂ ਦੇ ਕਰਤੱਬ 2 : 9 (ERVPA)
ਅਸੀਂ ਜਿਹਡ਼ੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ।
ਰਸੂਲਾਂ ਦੇ ਕਰਤੱਬ 2 : 10 (ERVPA)
ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ।
ਰਸੂਲਾਂ ਦੇ ਕਰਤੱਬ 2 : 11 (ERVPA)
ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”
ਰਸੂਲਾਂ ਦੇ ਕਰਤੱਬ 2 : 12 (ERVPA)
ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”
ਰਸੂਲਾਂ ਦੇ ਕਰਤੱਬ 2 : 13 (ERVPA)
ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਮੈ ਪੀਤੀ ਹੋਈ ਹੈ।”
ਰਸੂਲਾਂ ਦੇ ਕਰਤੱਬ 2 : 14 (ERVPA)
ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖਡ਼ੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 2 : 15 (ERVPA)
ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵਜ੍ਜੇ ਹਨ।
ਰਸੂਲਾਂ ਦੇ ਕਰਤੱਬ 2 : 16 (ERVPA)
ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ
ਰਸੂਲਾਂ ਦੇ ਕਰਤੱਬ 2 : 17 (ERVPA)
‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
ਰਸੂਲਾਂ ਦੇ ਕਰਤੱਬ 2 : 18 (ERVPA)
ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।
ਰਸੂਲਾਂ ਦੇ ਕਰਤੱਬ 2 : 19 (ERVPA)
ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂਂਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
ਰਸੂਲਾਂ ਦੇ ਕਰਤੱਬ 2 : 20 (ERVPA)
ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
ਰਸੂਲਾਂ ਦੇ ਕਰਤੱਬ 2 : 21 (ERVPA)
ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰਖਦਾ ਹੈ ਬਚਾਇਆ ਜਾਵੇਗਾ।’ ਯੋਏਲ 2 : 28-32
ਰਸੂਲਾਂ ਦੇ ਕਰਤੱਬ 2 : 22 (ERVPA)
“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।
ਰਸੂਲਾਂ ਦੇ ਕਰਤੱਬ 2 : 23 (ERVPA)
ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।
ਰਸੂਲਾਂ ਦੇ ਕਰਤੱਬ 2 : 24 (ERVPA)
ਯਿਸੂ ਨੇ ਮੌਤ ਦੀ ਪੀਡ਼ ਸਹੀ ਪਰ ਪਰਮੇਸ਼ੁਰ ਨੇ, ਉਸਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸਨੂੰ ਕਸ ਨਹੀਂ ਸਕੀ।
ਰਸੂਲਾਂ ਦੇ ਕਰਤੱਬ 2 : 25 (ERVPA)
ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸਕਦਾ।”
ਰਸੂਲਾਂ ਦੇ ਕਰਤੱਬ 2 : 26 (ERVPA)
ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸ਼ਰੀਰ ਵੀ ਉਮੀਦ ਵਿੱਚ ਜੀਵੇਗਾ।
ਰਸੂਲਾਂ ਦੇ ਕਰਤੱਬ 2 : 27 (ERVPA)
ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰਖ ਦੇ ਸ਼ਰੀਰ ਨੂੰ ਕਬਰ ਵਿੱਚ ਸਡ਼ਨ ਨਹੀਂ ਦੇਵੇਗਾ।
ਰਸੂਲਾਂ ਦੇ ਕਰਤੱਬ 2 : 28 (ERVPA)
ਤੂੰ ਮੈਨੂੰ ਸਿਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ। ਜ਼ਬੂਰ 16 : 8-11
ਰਸੂਲਾਂ ਦੇ ਕਰਤੱਬ 2 : 29 (ERVPA)
“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
ਰਸੂਲਾਂ ਦੇ ਕਰਤੱਬ 2 : 30 (ERVPA)
ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
ਰਸੂਲਾਂ ਦੇ ਕਰਤੱਬ 2 : 31 (ERVPA)
ਦਾਊਦ ਜਾਣਦਾ ਸੀ ਕਿ ਭਵਿਖ ਵਿੱਚ ਕੀ ਵਾਪਰ ਸਕਦਾ ਹੈ ਇਸ ਲਈ ਉਹ ਮਸੀਹ ਦੇ ਪੁਨਰ ਉਥਾਨ ਬਾਰੇ ਬੋਲਿਆ; ‘ਉਹ ਮੌਤ ਦੀ ਜਗ਼੍ਹਾ ਨਹੀਂ ਛਡਿਆ ਗਿਆ ਸੀ, ਅਤੇ ਉਸਦਾ ਸ਼ਰੀਰ ਨਹੀਂ ਸਡ਼ਿਆ।’
ਰਸੂਲਾਂ ਦੇ ਕਰਤੱਬ 2 : 32 (ERVPA)
ਸੋ ਇਹ ਯਿਸੂ ਹੀ ਹੈ ਜਿਸਦਾ ਪਰਮੇਸ਼ੁਰ ਨੇ ਪੁਨਰ ਉਥਾਨ ਕੀਤਾ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।
ਰਸੂਲਾਂ ਦੇ ਕਰਤੱਬ 2 : 33 (ERVPA)
ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।
ਰਸੂਲਾਂ ਦੇ ਕਰਤੱਬ 2 : 34 (ERVPA)
ਦਾਊਦ ਹੀ ਇਕੱਲਾ ਨਹੀਂ ਸੀ ਜੋ ਸਵਰਗਾਂ ਨੂੰ ਉਤਾਹਾਂ ਚੁਕਿਆ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ; ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
ਰਸੂਲਾਂ ਦੇ ਕਰਤੱਬ 2 : 35 (ERVPA)
ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦਿਆਂ।’ਜ਼ਬੂਰ 110;1
ਰਸੂਲਾਂ ਦੇ ਕਰਤੱਬ 2 : 36 (ERVPA)
“ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਣਾਇਆ ਹੈ, ਜਿਸ ਨੂੰ ਪ੍ਰਭੂ ਅਤੇ ਮਸੀਹ ਵਾਂਗ ਤੁਹਾਡੇ ਦੁਆਰਾ ਸਲੀਬ ਦਿੱਤੀ ਗਫੀ ਸੀ।”
ਰਸੂਲਾਂ ਦੇ ਕਰਤੱਬ 2 : 37 (ERVPA)
ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਚੀਰੇ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
ਰਸੂਲਾਂ ਦੇ ਕਰਤੱਬ 2 : 38 (ERVPA)
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
ਰਸੂਲਾਂ ਦੇ ਕਰਤੱਬ 2 : 39 (ERVPA)
ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ, ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
ਰਸੂਲਾਂ ਦੇ ਕਰਤੱਬ 2 : 40 (ERVPA)
ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀਡ਼ੀ ਦੇ ਲੋਕਾਂ ਕੋਲੋ ਬਚਾਓ।”
ਰਸੂਲਾਂ ਦੇ ਕਰਤੱਬ 2 : 41 (ERVPA)
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁਡ਼ੇ।
ਰਸੂਲਾਂ ਦੇ ਕਰਤੱਬ 2 : 42 (ERVPA)
ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਨ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕਠੇ ਖਾਂਦੇ ਅਤੇ ਇਕਠੇ ਹੀ ਪ੍ਰਾਰਥਨਾ ਕਰਦੇ।
ਰਸੂਲਾਂ ਦੇ ਕਰਤੱਬ 2 : 43 (ERVPA)
ਰਸੂਲ ਬਡ਼ੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪ੍ਰਭੂ ਲਈ ਡਰ ਸੀ।
ਰਸੂਲਾਂ ਦੇ ਕਰਤੱਬ 2 : 44 (ERVPA)
ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।
ਰਸੂਲਾਂ ਦੇ ਕਰਤੱਬ 2 : 45 (ERVPA)
ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ।
ਰਸੂਲਾਂ ਦੇ ਕਰਤੱਬ 2 : 46 (ERVPA)
ਹਰ ਰੋਜ਼ ਸਭ ਮੰਦਰ ਦੇ ਵਿਹਡ਼ੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
ਰਸੂਲਾਂ ਦੇ ਕਰਤੱਬ 2 : 47 (ERVPA)
ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47

BG:

Opacity:

Color:


Size:


Font: