ਰਸੂਲਾਂ ਦੇ ਕਰਤੱਬ 21 : 1 (ERVPA)
ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚਲੇ ਗਏ। ਅਸੀਂ ਸਿਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।
ਰਸੂਲਾਂ ਦੇ ਕਰਤੱਬ 21 : 2 (ERVPA)
ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।
ਰਸੂਲਾਂ ਦੇ ਕਰਤੱਬ 21 : 3 (ERVPA)
ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉਥੇ ਰੁਕੇ ਨਹੀਂ। ਅਸੀਂ ਉਥੋਂ ਸੁਰਿਯਾ ਵੱਲ ਨੂੰ ਚਲੇ ਗਏ। ਅਸੀਂ ਉਥੇ ਸੂਰ ਵਿੱਚ ਜਾ ਉੱਤਰ ਕਿਉਂਕਿ ਉਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।
ਰਸੂਲਾਂ ਦੇ ਕਰਤੱਬ 21 : 4 (ERVPA)
ਉਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।
ਰਸੂਲਾਂ ਦੇ ਕਰਤੱਬ 21 : 5 (ERVPA)
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
ਰਸੂਲਾਂ ਦੇ ਕਰਤੱਬ 21 : 6 (ERVPA)
ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚਢ਼ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।
ਰਸੂਲਾਂ ਦੇ ਕਰਤੱਬ 21 : 7 (ERVPA)
ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰਖੀ ਅਤੇ ਤੁਮਾਈਸ ਪਹੁੰਚੇ। ਅਸੀਂ ਉਥੇ ਭਰਾਵਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।
ਰਸੂਲਾਂ ਦੇ ਕਰਤੱਬ 21 : 8 (ERVPA)
ਅਗਲੇ ਦਿਨ ਤੁਸੀਂ ਤੁਲਸਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।
ਰਸੂਲਾਂ ਦੇ ਕਰਤੱਬ 21 : 9 (ERVPA)
ਉਸ ਦੀਆਂ ਚਾਰ ਕੁਡ਼ੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁਡ਼ੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।
ਰਸੂਲਾਂ ਦੇ ਕਰਤੱਬ 21 : 10 (ERVPA)
ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉਥੇ ਸੀ ਤਾਂ ਉਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।
ਰਸੂਲਾਂ ਦੇ ਕਰਤੱਬ 21 : 11 (ERVPA)
ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰ ਪਟ੍ਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।”‘
ਰਸੂਲਾਂ ਦੇ ਕਰਤੱਬ 21 : 12 (ERVPA)
ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।
ਰਸੂਲਾਂ ਦੇ ਕਰਤੱਬ 21 : 13 (ERVPA)
ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋਡ਼ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
ਰਸੂਲਾਂ ਦੇ ਕਰਤੱਬ 21 : 14 (ERVPA)
ਅਸੀਂ ਉਸਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
ਰਸੂਲਾਂ ਦੇ ਕਰਤੱਬ 21 : 15 (ERVPA)
ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।
ਰਸੂਲਾਂ ਦੇ ਕਰਤੱਬ 21 : 16 (ERVPA)
ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁਡ਼ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸਦੇ ਨਾਲ ਠਹਿਰ ਸਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
ਰਸੂਲਾਂ ਦੇ ਕਰਤੱਬ 21 : 17 (ERVPA)
ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।
ਰਸੂਲਾਂ ਦੇ ਕਰਤੱਬ 21 : 18 (ERVPA)
ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉਥੇ ਹੀ ਸਨ।
ਰਸੂਲਾਂ ਦੇ ਕਰਤੱਬ 21 : 19 (ERVPA)
ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।
ਰਸੂਲਾਂ ਦੇ ਕਰਤੱਬ 21 : 20 (ERVPA)
ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।
ਰਸੂਲਾਂ ਦੇ ਕਰਤੱਬ 21 : 21 (ERVPA)
ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।
ਰਸੂਲਾਂ ਦੇ ਕਰਤੱਬ 21 : 22 (ERVPA)
ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।
ਰਸੂਲਾਂ ਦੇ ਕਰਤੱਬ 21 : 23 (ERVPA)
ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।
ਰਸੂਲਾਂ ਦੇ ਕਰਤੱਬ 21 : 24 (ERVPA)
ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।
ਰਸੂਲਾਂ ਦੇ ਕਰਤੱਬ 21 : 25 (ERVPA)
ਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹਡ਼ੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।”‘
ਰਸੂਲਾਂ ਦੇ ਕਰਤੱਬ 21 : 26 (ERVPA)
ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।
ਰਸੂਲਾਂ ਦੇ ਕਰਤੱਬ 21 : 27 (ERVPA)
ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿਤ੍ਤ।
ਰਸੂਲਾਂ ਦੇ ਕਰਤੱਬ 21 : 28 (ERVPA)
ਅਤੇ ਪੌਲੁਸ ਨੂੰ ਫ਼ਡ਼ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹਡ਼ੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁਧ ਕਰ ਦਿੱਤਾ ਹੈ।”
ਰਸੂਲਾਂ ਦੇ ਕਰਤੱਬ 21 : 29 (ERVPA)
ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।
ਰਸੂਲਾਂ ਦੇ ਕਰਤੱਬ 21 : 30 (ERVPA)
ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ਡ਼ ਲਿਆ। ਉਨ੍ਹਾਂ ਨੇ ਉਸਨੂੰ ਮੰਦਰ ਵਿੱਚੋਂ ਧਕ੍ਕ ਕੇ ਬਾਹਰ ਕਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।
ਰਸੂਲਾਂ ਦੇ ਕਰਤੱਬ 21 : 31 (ERVPA)
ਲੋਕ ਉਸਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦਡ਼ ਮੱਚੀ ਹੋਈ ਹੈ।
ਰਸੂਲਾਂ ਦੇ ਕਰਤੱਬ 21 : 32 (ERVPA)
ਤਾਂ ਝੱਟ ਹੀ ਕਮਾਂਡਰ ਉਸ ਭੀਡ਼ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁਟ੍ਟਣਾ ਬੰਦ ਕਰ ਦਿੱਤਾ।
ਰਸੂਲਾਂ ਦੇ ਕਰਤੱਬ 21 : 33 (ERVPA)
ਤਦ ਉਸਨੇ ਨੇਡ਼ੇ ਆਕੇ ਪੌਲੁਸ ਨੂੰ ਫ਼ਡ਼ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”
ਰਸੂਲਾਂ ਦੇ ਕਰਤੱਬ 21 : 34 (ERVPA)
ਭੀਡ਼ ਵਿੱਚੋਂ, ਵਖ-ਵਖ ਲੋਕ ਉੱਚੀ-ਉੱਚੀ ਅਡ੍ਡੋ-ਅਡ੍ਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖਪ੍ਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸਕੀ। ਇਸ ਲਈ ਉਸਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।
ਰਸੂਲਾਂ ਦੇ ਕਰਤੱਬ 21 : 35 (ERVPA)
ਸਾਰੀ ਭੀਡ਼ ਉਸਦਾ ਪਿਛਾ ਕਰ ਰਹੀ ਸੀ। ਜਦੋਂ ਉਹ ਪੌਡ਼ੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀਡ਼ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀਡ਼ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀਡ਼ ਉਸਨੂੰ ਮਾਰਨ ਲਈ ਤਿਆਰ ਸੀ।
ਰਸੂਲਾਂ ਦੇ ਕਰਤੱਬ 21 : 36 (ERVPA)
ਉਹ ਉਨ੍ਹਾਂ ਦਾ ਪਿਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸਨੂੰ ਜਾਨੋ ਮਾਰ ਦਿਓ।”
ਰਸੂਲਾਂ ਦੇ ਕਰਤੱਬ 21 : 37 (ERVPA)
ਸਿਪਾਹੀ ਉਸਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸਕਦਾ ਹਾਂ?” ਉਸਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?
ਰਸੂਲਾਂ ਦੇ ਕਰਤੱਬ 21 : 38 (ERVPA)
ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾਡ਼ ਵੱਲ ਲੈ ਗਿਆ ਸੀ।”
ਰਸੂਲਾਂ ਦੇ ਕਰਤੱਬ 21 : 39 (ERVPA)
ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”
ਰਸੂਲਾਂ ਦੇ ਕਰਤੱਬ 21 : 40 (ERVPA)
ਉਸਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌਡ਼ੀਆਂ ਤੇ ਖਢ਼ਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।
❮
❯