ਰਸੂਲਾਂ ਦੇ ਕਰਤੱਬ 23 : 1 (ERVPA)
ਪੌਲੁਸ ਨੇ ਬਡ਼ੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
ਰਸੂਲਾਂ ਦੇ ਕਰਤੱਬ 23 : 2 (ERVPA)
ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉਥੇ ਹੀ ਸੀ, ਜਦੋਂ ਉਸਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹਡ਼ੇ ਆਦਮੀ ਪੌਲੁਸ ਦੇ ਕੋਲ ਖਢ਼ੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
ਰਸੂਲਾਂ ਦੇ ਕਰਤੱਬ 23 : 3 (ERVPA)
ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁਟ੍ਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਰਣਾ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁਟ੍ਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
ਰਸੂਲਾਂ ਦੇ ਕਰਤੱਬ 23 : 4 (ERVPA)
ਪੌਲੁਸ ਦੇ ਕੋਲ ਖਢ਼ੇ ਆਦਮੀਆਂ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
ਰਸੂਲਾਂ ਦੇ ਕਰਤੱਬ 23 : 5 (ERVPA)
ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।”‘
ਰਸੂਲਾਂ ਦੇ ਕਰਤੱਬ 23 : 6 (ERVPA)
ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ, ਉਸਨੇ ਉੱਚੀ-ਉੱਚੀ ਰੌਲਾ ਪਾਇਆ, ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦੇ ਦੇ ਪੁਨਰ ਉਥਾਨ ਵਿੱਚ ਵਿਸ਼ਵਾਸ ਕਰਦਾ ਹਾਂ।”
ਰਸੂਲਾਂ ਦੇ ਕਰਤੱਬ 23 : 7 (ERVPA)
ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿਡ਼ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
ਰਸੂਲਾਂ ਦੇ ਕਰਤੱਬ 23 : 8 (ERVPA)
ਸਦੂਕੀ ਵਿਸ਼ਵਾਸ ਕਰਦੇ ਸਨ ਕਿ ਉਥੇ ਪੁਨਰ ਉਥਾਨ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇਥੇ ਦੂਤ ਜਾਂ ਆਤਮੇ ਨਹੀਂ ਸਨ।
ਰਸੂਲਾਂ ਦੇ ਕਰਤੱਬ 23 : 9 (ERVPA)
ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖਢ਼ੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
ਰਸੂਲਾਂ ਦੇ ਕਰਤੱਬ 23 : 10 (ERVPA)
ਬਹਿਸ ਝਗਡ਼ੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥਡ਼ੇ ਕਰ ਦੇਣਗੇ। ਤਾਂ ਉਸਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
ਰਸੂਲਾਂ ਦੇ ਕਰਤੱਬ 23 : 11 (ERVPA)
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
ਰਸੂਲਾਂ ਦੇ ਕਰਤੱਬ 23 : 12 (ERVPA)
ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
ਰਸੂਲਾਂ ਦੇ ਕਰਤੱਬ 23 : 13 (ERVPA)
ਚਾਲ੍ਹੀਆਂ ਤੋਂ ਵਧ ਯਹੂਦੀਆਂ ਨੇ ਇਹ ਸਾਜਿਸ਼ ਰਚੀ।
ਰਸੂਲਾਂ ਦੇ ਕਰਤੱਬ 23 : 14 (ERVPA)
ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
ਰਸੂਲਾਂ ਦੇ ਕਰਤੱਬ 23 : 15 (ERVPA)
ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁਛ-ਗਿਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
ਰਸੂਲਾਂ ਦੇ ਕਰਤੱਬ 23 : 16 (ERVPA)
ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
ਰਸੂਲਾਂ ਦੇ ਕਰਤੱਬ 23 : 17 (ERVPA)
ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈਕੇ ਆਇਆ ਹੈ।”
ਰਸੂਲਾਂ ਦੇ ਕਰਤੱਬ 23 : 18 (ERVPA)
ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
ਰਸੂਲਾਂ ਦੇ ਕਰਤੱਬ 23 : 19 (ERVPA)
ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਇੱਕ ਇਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”
ਰਸੂਲਾਂ ਦੇ ਕਰਤੱਬ 23 : 20 (ERVPA)
ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁਛਣਾ ਚਾਹੁੰਦੇ ਹਨ।
ਰਸੂਲਾਂ ਦੇ ਕਰਤੱਬ 23 : 21 (ERVPA)
ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
ਰਸੂਲਾਂ ਦੇ ਕਰਤੱਬ 23 : 22 (ERVPA)
ਸਰਦਾਰ ਨੇ ਉਸਨੂੰ ਕਿਹਾ, “ਕਿਸੇ ਨੂੰ ਨਾ ਦਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸਨੇ ਉਸਨੂੰ ਭੇਜ ਦਿੱਤਾ।”
ਰਸੂਲਾਂ ਦੇ ਕਰਤੱਬ 23 : 23 (ERVPA)
ਜਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰਖੋ, ਸੱਤਰ ਸਿਪਾਹੀ ਘੋਡ਼ਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰਖਵਾ।
ਰਸੂਲਾਂ ਦੇ ਕਰਤੱਬ 23 : 24 (ERVPA)
ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋਡ਼ਿਆਂ ਦਾ ਇੰਤਜ਼ਾਮ ਕਰੋ। ਉਸਨੂੰ ਪੂਰੀ ਸੁਰਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”
ਰਸੂਲਾਂ ਦੇ ਕਰਤੱਬ 23 : 25 (ERVPA)
ਸੈਨਾ ਅਧਿਕਾਰੀ ਨੇ ਇੱਕ ਚਿਠੀ ਲਿਖੀ ਜੋ ਇਸ ਤਰ੍ਹਾਂ ਸੀ;
ਰਸੂਲਾਂ ਦੇ ਕਰਤੱਬ 23 : 26 (ERVPA)
ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ।
ਰਸੂਲਾਂ ਦੇ ਕਰਤੱਬ 23 : 27 (ERVPA)
ਯਹੂਦੀਆਂ ਨੇ ਉਸਨੂੰ ਗਿਰਫ਼ਤਾਰ ਕਰ ਲਿਆ ਅਤੇ ਇਸਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸਨੂੰ ਬਚਾਇਆ।
ਰਸੂਲਾਂ ਦੇ ਕਰਤੱਬ 23 : 28 (ERVPA)
ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।
ਰਸੂਲਾਂ ਦੇ ਕਰਤੱਬ 23 : 29 (ERVPA)
ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
ਰਸੂਲਾਂ ਦੇ ਕਰਤੱਬ 23 : 30 (ERVPA)
ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
ਰਸੂਲਾਂ ਦੇ ਕਰਤੱਬ 23 : 31 (ERVPA)
ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।
ਰਸੂਲਾਂ ਦੇ ਕਰਤੱਬ 23 : 32 (ERVPA)
ਅਗਲੇ ਦਿਨ ਘੁਡ਼ ਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁਡ਼ ਗਏ।
ਰਸੂਲਾਂ ਦੇ ਕਰਤੱਬ 23 : 33 (ERVPA)
ਘੁਰਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।
ਰਸੂਲਾਂ ਦੇ ਕਰਤੱਬ 23 : 34 (ERVPA)
ਹਾਕਮ ਨੇ ਚਿਠੀ ਪਢ਼ਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ।
ਰਸੂਲਾਂ ਦੇ ਕਰਤੱਬ 23 : 35 (ERVPA)
ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁਦ੍ਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।
❮
❯