ਰਸੂਲਾਂ ਦੇ ਕਰਤੱਬ 9 : 1 (ERVPA)
ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
ਰਸੂਲਾਂ ਦੇ ਕਰਤੱਬ 9 : 2 (ERVPA)
ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿਠੀਆਂ ਮੰਗੀਆਂ, ਜੋ ਉਸਨੂੰ ਉਨ੍ਹਾਂ ਸਾਰਿਆਂ ਨੂੰ ਲਭਣ ਅਤੇ ਉਨਹਆਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
ਰਸੂਲਾਂ ਦੇ ਕਰਤੱਬ 9 : 3 (ERVPA)
ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬਡ਼ੀ ਤੇਜ਼ ਬਿਜਲੀ ਉਸਦੇ ਇਰਦ-ਗਿਰਦ ਚਮਕੀ।
ਰਸੂਲਾਂ ਦੇ ਕਰਤੱਬ 9 : 4 (ERVPA)
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ, ਤੂੰ ਮੈਨੂੰ ਤਸੀਹੇੇ ਕਿਉਂ ਦੇ ਰਿਹਾ ਹੈਂ”
ਰਸੂਲਾਂ ਦੇ ਕਰਤੱਬ 9 : 5 (ERVPA)
ਸੌਲੁਸ ਨੇ ਕਿਹਾ, “ਪ੍ਰਭੂ। ਤੂੰ ਕੌਣ ਹੈਂ” ਉਸਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸਨੂੰ ਤੂੰ ਤਸੀਹੇ ਦੇ ਰਿਹਾ ਹੈ।
ਰਸੂਲਾਂ ਦੇ ਕਰਤੱਬ 9 : 6 (ERVPA)
ਉਠ ਅਤੇ ਉਠਕੇ ਹੁਣ ਸ਼ਹਿਰ ਨੂੰ ਜਾ ਉਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”
ਰਸੂਲਾਂ ਦੇ ਕਰਤੱਬ 9 : 7 (ERVPA)
ਜਿਹਡ਼ੇ ਮਨੁੱਖ ਉਸਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖਢ਼ੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।
ਰਸੂਲਾਂ ਦੇ ਕਰਤੱਬ 9 : 8 (ERVPA)
ਸੌਲੁਸ ਜਦੋਂ ਜ਼ਮੀਨ ਤੋਂ ਉਠਿਆ ਤਾਂ ਉਸਨੇ ਆਪਣੀਆਂ ਅਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਦੰਮਿਸਕ ਵਿੱਚ ਲੈ ਆਏ।
ਰਸੂਲਾਂ ਦੇ ਕਰਤੱਬ 9 : 9 (ERVPA)
[This verse may not be a part of this translation]
ਰਸੂਲਾਂ ਦੇ ਕਰਤੱਬ 9 : 10 (ERVPA)
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹੈ।”
ਰਸੂਲਾਂ ਦੇ ਕਰਤੱਬ 9 : 11 (ERVPA)
ਪ੍ਰਭੂ ਨੇ ਹਨਾਨਿਯਾ ਨੂੰ ਕਿਹਾ, “ਉਠ ਖਢ਼ਾ ਹੋ ਅਤੇ ਸਿਥੇ ਸੱਦੀਂਦੇ ਰਾਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
ਰਸੂਲਾਂ ਦੇ ਕਰਤੱਬ 9 : 12 (ERVPA)
ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
ਰਸੂਲਾਂ ਦੇ ਕਰਤੱਬ 9 : 13 (ERVPA)
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
ਰਸੂਲਾਂ ਦੇ ਕਰਤੱਬ 9 : 14 (ERVPA)
ਹੁਣ ਉਹ ਇਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ਡ਼ਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰਖਦੇ ਹਨ।”
ਰਸੂਲਾਂ ਦੇ ਕਰਤੱਬ 9 : 15 (ERVPA)
ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬਡ਼ੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 9 : 16 (ERVPA)
ਮੈਂ ਉਸਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 9 : 17 (ERVPA)
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
ਰਸੂਲਾਂ ਦੇ ਕਰਤੱਬ 9 : 18 (ERVPA)
ਉਸੇ ਵੇਲੇ ਅਚਾਨਕ ਉਸ ਦੀਆਂ ਅਖਾਂ ਤੋਂ ਛਿਲਕੇ ਜਿਹਿਆ ਕੁਝ ਡਿਗਿਆ ਅਤੇ ਉਸਨੂੰ ਮੁਡ਼ ਦਿਖਣ ਲੱਗ ਪਿਆ। ਸੌਲੁਸ ਉਠਿਆ ਅਤੇ ਉਸਨੂੰ ਬਪਤਿਸਮਾ ਦਿੱਤਾ ਗਿਆ।
ਰਸੂਲਾਂ ਦੇ ਕਰਤੱਬ 9 : 19 (ERVPA)
ਫ਼ਿਰ ਉਸਨੇ ਕੁਝ ਖਾਧਾ ਅਤੇ ਮੁਡ਼ ਤੋਂ ਆਪਣੇ ਆਪ ਵਿੱਚ ਤਕਡ਼ਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
ਰਸੂਲਾਂ ਦੇ ਕਰਤੱਬ 9 : 20 (ERVPA)
ਜਲਦੀ ਹੀ ਉਸਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਪ੍ਰਭੂ ਦਾ ਪੁੱਤਰ ਹੈ।”
ਰਸੂਲਾਂ ਦੇ ਕਰਤੱਬ 9 : 21 (ERVPA)
ਸਾਰੇ ਲੋਕ ਜਿਹਡ਼ੇ ਸੌਲੁਸ ਨੂੰ ਸੁਣਦੇ ਉਹ ਬਡ਼ੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ਡ਼ਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ਡ਼ਵਾਉਣ ਲਈ ਆਇਆ ਹੈ।”
ਰਸੂਲਾਂ ਦੇ ਕਰਤੱਬ 9 : 22 (ERVPA)
ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕਡ਼ਾ ਹੁੰਦਾ ਗਿਆ ਅਤੇ ਉਸਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹਡ਼ੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
ਰਸੂਲਾਂ ਦੇ ਕਰਤੱਬ 9 : 23 (ERVPA)
ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।
ਰਸੂਲਾਂ ਦੇ ਕਰਤੱਬ 9 : 24 (ERVPA)
ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।
ਰਸੂਲਾਂ ਦੇ ਕਰਤੱਬ 9 : 25 (ERVPA)
ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿਖਿਆ ਦਿੱਤੀ ਸੀ, ਇੱਕ ਰਾਤ ਉਸਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
ਰਸੂਲਾਂ ਦੇ ਕਰਤੱਬ 9 : 26 (ERVPA)
ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚਲਾ ਗਿਆ। ਉਸਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
ਰਸੂਲਾਂ ਦੇ ਕਰਤੱਬ 9 : 27 (ERVPA)
ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।
ਰਸੂਲਾਂ ਦੇ ਕਰਤੱਬ 9 : 28 (ERVPA)
ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ।
ਰਸੂਲਾਂ ਦੇ ਕਰਤੱਬ 9 : 29 (ERVPA)
ਉਹ ਅਭਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
ਰਸੂਲਾਂ ਦੇ ਕਰਤੱਬ 9 : 30 (ERVPA)
ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉਥੋਂ ਉਸਨੂੰ, ਤਰਸੁਸ ਨੂੰ ਭੇਜ ਦਿੱਤਾ।
ਰਸੂਲਾਂ ਦੇ ਕਰਤੱਬ 9 : 31 (ERVPA)
ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
ਰਸੂਲਾਂ ਦੇ ਕਰਤੱਬ 9 : 32 (ERVPA)
ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
ਰਸੂਲਾਂ ਦੇ ਕਰਤੱਬ 9 : 33 (ERVPA)
ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿਛਲੇ ਅਠ ਸਾਲਾਂ ਤੋਂ ਮੰਜੇ ਤੋਂ ਉਠ ਨਹੀਂ ਸੀ ਸਕਿਆ।
ਰਸੂਲਾਂ ਦੇ ਕਰਤੱਬ 9 : 34 (ERVPA)
ਪਤਰਸ ਨੇ ਉਸਨੂੰ ਕਿਹਾ, “ਐਨਿਯਾਸ। ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖਢ਼ਾ ਹੋ ਅਤੇ ਆਪਣਾ ਬਿਸਤਰ ਵਿਛਾ। ਉਹ ਤੁਰੰਤ ਖਢ਼ਾ ਹੋ ਗਿਆ।”
ਰਸੂਲਾਂ ਦੇ ਕਰਤੱਬ 9 : 35 (ERVPA)
ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।
ਰਸੂਲਾਂ ਦੇ ਕਰਤੱਬ 9 : 36 (ERVPA)
ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ ਹਿਰਨੀ। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬਡ਼ੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।
ਰਸੂਲਾਂ ਦੇ ਕਰਤੱਬ 9 : 37 (ERVPA)
ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬਡ਼ੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸਨੂੰ ਨੁਹਾਉਣ ਤੋਂ ਬਾਅਦ ਉਸਦੇ ਸ਼ਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।
ਰਸੂਲਾਂ ਦੇ ਕਰਤੱਬ 9 : 38 (ERVPA)
ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇਡ਼ੇ ਹੀ ਸੀ। ਉਨ੍ਹਾਂ ਨੇ ਉਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। “ਉਨ੍ਹਾਂ ਨੇ ਉਸਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।”
ਰਸੂਲਾਂ ਦੇ ਕਰਤੱਬ 9 : 39 (ERVPA)
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
ਰਸੂਲਾਂ ਦੇ ਕਰਤੱਬ 9 : 40 (ERVPA)
ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਉਪ ਤਬਿਥਾ ਵੱਲ ਮੁਡ਼ਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ। ਉਠ।” ਉਸਨੇ ਆਪਣੀਆਂ ਅਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉਠਕੇ ਬੈਠ ਗਈ।
ਰਸੂਲਾਂ ਦੇ ਕਰਤੱਬ 9 : 41 (ERVPA)
ਉਸਨੇ ਆਪਣੇ ਹੱਥ ਨਾਲ ਉਸਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
ਰਸੂਲਾਂ ਦੇ ਕਰਤੱਬ 9 : 42 (ERVPA)
ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।
ਰਸੂਲਾਂ ਦੇ ਕਰਤੱਬ 9 : 43 (ERVPA)
ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉਥੇ ਇੱਕ ਸ਼ਮਊਨ ਨਾਂ ਦੇ ਚਮਡ਼ੇ ਦੇ ਕੰਮ ਕਰਨ ਵਾਲੇ ਚਮਾਰ ਦੇ ਘਰ ਰਿਹਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43

BG:

Opacity:

Color:


Size:


Font: