ਇਬਰਾਨੀਆਂ 12 : 1 (ERVPA)
ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦੱਸਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌਡ਼ ਲਾਉਣੀ ਚਾਹੀਦੀ ਹੈ ਜਿਹਡ਼ੀ ਸਾਡੇ ਸਾਮ੍ਹਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹਡ਼ੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹਡ਼ਾ ਸਾਨੂੰ ਆਸਾਨੀ ਨਾਲ ਫ਼ਡ਼ ਲੈਂਦਾ ਹੈ।
ਇਬਰਾਨੀਆਂ 12 : 2 (ERVPA)
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸਨੂੰ ਸੰਪੂਰਣ ਕਰਦਾ ਹੈ। ਉਸਨੇ ਸਲੀਬ ਉੱਤੇ ਮੌਤ ਦਾ ਸਾਮ੍ਹਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹਡ਼ਾ ਪਰਮੇਸ਼ੁਰ ਨੇ ਉਸਦੇ ਸਾਮ੍ਹਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
ਇਬਰਾਨੀਆਂ 12 : 3 (ERVPA)
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
ਇਬਰਾਨੀਆਂ 12 : 4 (ERVPA)
ਤੁਸੀਂ ਪਾਪ ਦੇ ਵਿਰੁੱਧ ਸੰਘਰਸ਼ ਕਰ ਰਹੇ ਹੋ, ਪਰ ਤੁਹਾਡੇ ਸੰਘਰਸ਼ ਅਜੇ ਤੁਹਾਡੇ ਮਾਰੇ ਜਾਣ ਦਾ ਕਾਰਣ ਨਹੀਂ ਬਣੇ।
ਇਬਰਾਨੀਆਂ 12 : 5 (ERVPA)
ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ; “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
ਇਬਰਾਨੀਆਂ 12 : 6 (ERVPA)
ਪ੍ਰਭੂ ਉਸ ਨੂੰ ਸਹੀ ਕਰਦਾ ਜਿਸਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।” ਕਹਾਉਤਾਂ 3:11-12
ਇਬਰਾਨੀਆਂ 12 : 7 (ERVPA)
ਇਸ ਲਈ ਦੁਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ।
ਇਬਰਾਨੀਆਂ 12 : 8 (ERVPA)
ਸਾਰੇ ਬਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ।
ਇਬਰਾਨੀਆਂ 12 : 9 (ERVPA)
ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।
ਇਬਰਾਨੀਆਂ 12 : 10 (ERVPA)
ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋਡ਼ੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹਡ਼ਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸਕੀਏ।
ਇਬਰਾਨੀਆਂ 12 : 11 (ERVPA)
ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।
ਇਬਰਾਨੀਆਂ 12 : 12 (ERVPA)
ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।
ਇਬਰਾਨੀਆਂ 12 : 13 (ERVPA)
ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।
ਇਬਰਾਨੀਆਂ 12 : 14 (ERVPA)
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
ਇਬਰਾਨੀਆਂ 12 : 15 (ERVPA)
ਸਾਵਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌਡ਼ੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸਕਦਾ ਹੈ।
ਇਬਰਾਨੀਆਂ 12 : 16 (ERVPA)
ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ।
ਇਬਰਾਨੀਆਂ 12 : 17 (ERVPA)
ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸਦੇ ਪਿਤਾ ਨੇ ਉਸਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸਕਦਾ।
ਇਬਰਾਨੀਆਂ 12 : 18 (ERVPA)
ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾਡ਼ ਵਰਗੀ ਨਹੀਂ ਜਿਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾਡ਼ ਤੇ ਨਹੀਂ ਆਏ ਹੋ ਜਿਸਨੂੰ ਤੁਸੀਂ ਛੂਹ ਸਕਦੇ ਹੋ ਅਤੇ ਉਸਤੇ ਜਿਹਡ਼ਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।
ਇਬਰਾਨੀਆਂ 12 : 19 (ERVPA)
ਉਥੇ ਕੋਈ ਤੂਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।
ਇਬਰਾਨੀਆਂ 12 : 20 (ERVPA)
ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾਡ਼ ਨੂੰ ਛੂਂਹਦਾ ਹੈ ਇਹ ਪਥ੍ਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”
ਇਬਰਾਨੀਆਂ 12 : 21 (ERVPA)
ਜਿਹਡ਼ੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।”
ਇਬਰਾਨੀਆਂ 12 : 22 (ERVPA)
ਪਰ ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉ ਸੀਯੋਨ ਪਹਾਡ਼ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕਠ ਦੀ ਜਗ਼੍ਹਾ ਤੇ ਆਏ ਹੋ।
ਇਬਰਾਨੀਆਂ 12 : 23 (ERVPA)
ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹਡ਼ਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।
ਇਬਰਾਨੀਆਂ 12 : 24 (ERVPA)
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈਕੇ ਆਇਆ ਹੈ। ਤੁਸੀਂ ਉਸ ਛਿਡ਼ਕੇ ਹੋਏ ਲਹੂ ਕੋਲ ਆਏ ਹੋ ਜਿਹਡ਼ਾ ਸਾਨੂੰ ਏਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
ਇਬਰਾਨੀਆਂ 12 : 25 (ERVPA)
ਸਾਵਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾਡ਼ੀ ਹੋਵੇਗੀ ਜਿਹਡ਼ੇ ਉਸਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
ਇਬਰਾਨੀਆਂ 12 : 26 (ERVPA)
ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸਨੇ ਵਾਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”
ਇਬਰਾਨੀਆਂ 12 : 27 (ERVPA)
ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹਡ਼ੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹਡ਼ੀਆਂ ਹਿਲਾਈਆਂ ਜਾ ਸਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸਕਦੀਆਂ, ਸਦੀਵੀ ਰਹਿਣਗੀਆਂ।
ਇਬਰਾਨੀਆਂ 12 : 28 (ERVPA)
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
ਇਬਰਾਨੀਆਂ 12 : 29 (ERVPA)
ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹਡ਼ੀ ਤਬਾਹ ਕਰ ਸਕਦੀ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29