ਇਬਰਾਨੀਆਂ 3 : 1 (ERVPA)
ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
ਇਬਰਾਨੀਆਂ 3 : 2 (ERVPA)
ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘਲਿਆ ਅਤੇ ਉਸਨੂੰ ਸਾਡਾ ਸਰਦਾਰ ਜਾਜਕ ਬਣਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
ਇਬਰਾਨੀਆਂ 3 : 3 (ERVPA)
ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵਧੇਰੇ ਹੋਣੀ ਚਾਹੀਦੀ ਹੈ।
ਇਬਰਾਨੀਆਂ 3 : 4 (ERVPA)
ਹਰ ਘਰ ਕਿਸੇ ਦੁਆਰਾ ਬਾਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ।
ਇਬਰਾਨੀਆਂ 3 : 5 (ERVPA)
ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹਡ਼ੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿਖ ਵਿੱਚ ਆਖ ਸਕਦਾ ਸੀ।
ਇਬਰਾਨੀਆਂ 3 : 6 (ERVPA)
ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿਢ਼ ਹਾਂ ਅਤੇ ਆਪਣੀ ਆਸ ਵਿੱਚ ਸ਼ੇਖੀ ਮਾਰਦੇ ਹਾਂ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।
ਇਬਰਾਨੀਆਂ 3 : 7 (ERVPA)
ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ; “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
ਇਬਰਾਨੀਆਂ 3 : 8 (ERVPA)
ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਮਸਆਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾਡ਼ ਵਿੱਚ ਪਰਖਿਆ।
ਇਬਰਾਨੀਆਂ 3 : 9 (ERVPA)
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
ਇਬਰਾਨੀਆਂ 3 : 10 (ERVPA)
ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
ਇਬਰਾਨੀਆਂ 3 : 11 (ERVPA)
ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ; ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।”‘ ਜ਼ਬੂਰ 95:7-11
ਇਬਰਾਨੀਆਂ 3 : 12 (ERVPA)
ਭਰਾਵੋ ਅਤੇ ਭੈਣੋ, ਸਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹਡ਼ਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
ਇਬਰਾਨੀਆਂ 3 : 13 (ERVPA)
ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪਥ੍ਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।
ਇਬਰਾਨੀਆਂ 3 : 14 (ERVPA)
ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹਡ਼ੀ ਸ਼ੁਰੂ ਤੋਂ ਸਾਡੇ ਕੋਲ ਹੈ।
ਇਬਰਾਨੀਆਂ 3 : 15 (ERVPA)
ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ; “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” ਜ਼ਬੂਰ 95:7-8
ਇਬਰਾਨੀਆਂ 3 : 16 (ERVPA)
ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹਡ਼ੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।
ਇਬਰਾਨੀਆਂ 3 : 17 (ERVPA)
ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
ਇਬਰਾਨੀਆਂ 3 : 18 (ERVPA)
ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।
ਇਬਰਾਨੀਆਂ 3 : 19 (ERVPA)
ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।

1 2 3 4 5 6 7 8 9 10 11 12 13 14 15 16 17 18 19

BG:

Opacity:

Color:


Size:


Font: