ਇਬਰਾਨੀਆਂ 4 : 1 (ERVPA)
ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸਕੀਏ। ਇਸ ਲਈ ਸਾਨੂੰ ਬਹੁਤ ਸਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
ਇਬਰਾਨੀਆਂ 4 : 2 (ERVPA)
ਮੁਕਤੀ ਦਾ ਮਾਰਗ ਸਾਨੂੰ ਦਸਿਆ ਗਿਆ ਸੀ ਜਿਵੇਂ ਉਨ੍ਹਾਂ ਲੋਕਾਂ ਨੂੰ ਦਸਿਆ ਗਿਆ ਸੀ। ਪਰ ਜਿਹਡ਼ੇ ਉਪਦੇਸ਼ ਉਨ੍ਹਾਂ ਲੋਕਾਂ ਨੇ ਸੁਣੀ ਉਸਦੀ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਹੋਈ। ਲੋਕਾਂ ਨੇ ਉਹ ਉਪਦੇਸ਼ਾਂ ਸੁਣੀਆਂ ਪਰ ਉਸਨੂੰ ਵਿਸ਼ਵਾਸ ਨਾਲ ਪ੍ਰਾਪਤ ਨਹੀਂ ਕੀਤਾ।
ਇਬਰਾਨੀਆਂ 4 : 3 (ERVPA)
ਅਸੀਂ ਲੋਕ, ਜਿਹਡ਼ੇ ਨਿਹਚਾ ਰਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ; ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।” ਜ਼ਬੂਰ 95:11 ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁਕਿਆ ਸੀ, ਜਿਸ ਸਮੇਂ ਤੋਂ ਉਸਨੇ ਇਹ ਦੁਨੀਆਂ ਸਾਜੀ ਸੀ, ਉਸਨੇ ਇੰਝ ਆਖਿਆ।
ਇਬਰਾਨੀਆਂ 4 : 4 (ERVPA)
ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸਨੇ ਅਰਾਮ ਕੀਤਾ।”
ਇਬਰਾਨੀਆਂ 4 : 5 (ERVPA)
ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵਡ਼ਨਗੇ।”
ਇਬਰਾਨੀਆਂ 4 : 6 (ERVPA)
ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂਕਿ ਉਹ ਆਗਿਆਕਾਰੀ ਨਹੀਂ ਸਨ।
ਇਬਰਾਨੀਆਂ 4 : 7 (ERVPA)
ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ; “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ।” ਜ਼ਬੂਰ 95:7-8
ਇਬਰਾਨੀਆਂ 4 : 8 (ERVPA)
ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ।
ਇਬਰਾਨੀਆਂ 4 : 9 (ERVPA)
ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ।
ਇਬਰਾਨੀਆਂ 4 : 10 (ERVPA)
ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹਡ਼ਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾਲਿਆ ਹੈ।
ਇਬਰਾਨੀਆਂ 4 : 11 (ERVPA)
ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵਡ਼ਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।
ਇਬਰਾਨੀਆਂ 4 : 12 (ERVPA)
ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।
ਇਬਰਾਨੀਆਂ 4 : 13 (ERVPA)
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸਕਦਾ ਹੈ। ਹਰ ਚੀਜ਼ ਉਸਦੇ ਸਾਮ੍ਹਣੇ ਖੁਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
ਇਬਰਾਨੀਆਂ 4 : 14 (ERVPA)
ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹਡ਼ਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹਡ਼ਾ ਸਾਡੇ ਕੋਲ ਹੈ, ਦ੍ਰਿਡ਼ ਰਹਿਣਾ ਜਾਰੀ ਰਖੀਏ।
ਇਬਰਾਨੀਆਂ 4 : 15 (ERVPA)
ਯਿਸੂ, ਜਿਹਡ਼ਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਿਆਇਆ ਗਿਆ ਸੀ। ਪਰ ਉਸਨੇ ਕਦੇ ਪਾਪ ਨਹੀਂ ਕੀਤਾ ਸੀ।
ਇਬਰਾਨੀਆਂ 4 : 16 (ERVPA)
ਯਿਸੂ ਨੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਮ੍ਹਣੇ ਆਉਣ ਲਈ ਸੁਤੰਤਰ ਹਾਂ। ਉਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋਡ਼ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।
❮
❯
1
2
3
4
5
6
7
8
9
10
11
12
13
14
15
16