ਇਬਰਾਨੀਆਂ 6 : 1 (ERVPA)
ਇਸ ਲਈ ਸਾਨੂੰ ਮਸੀਹ ਬਾਰੇ ਮੁਢ੍ਢਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
ਇਬਰਾਨੀਆਂ 6 : 2 (ERVPA)
ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਉਭਾਰੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵਧਣਾ ਚਾਹੀਦਾ ਹੈ।
ਇਬਰਾਨੀਆਂ 6 : 3 (ERVPA)
ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।
ਇਬਰਾਨੀਆਂ 6 : 4 (ERVPA)
[This verse may not be a part of this translation]
ਇਬਰਾਨੀਆਂ 6 : 5 (ERVPA)
[This verse may not be a part of this translation]
ਇਬਰਾਨੀਆਂ 6 : 6 (ERVPA)
[This verse may not be a part of this translation]
ਇਬਰਾਨੀਆਂ 6 : 7 (ERVPA)
ਉਹ ਲੋਕ ਉਸ ਧਰਤੀ ਵਰਗੇ ਹਨ ਜਿਹਡ਼ੀ ਬਹੁਤ ਵਰਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ਼ ਪਾ ਸਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
ਇਬਰਾਨੀਆਂ 6 : 8 (ERVPA)
ਪਰ ਜੇ ਉਹ ਧਰਤੀ ਘਾਹ-ਪਤ੍ਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
ਇਬਰਾਨੀਆਂ 6 : 9 (ERVPA)
ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵਧੇਰੇ ਚੰਗੀਆਂ ਗੱਲਾਂ ਦੀ ਆਸ ਰਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।
ਇਬਰਾਨੀਆਂ 6 : 10 (ERVPA)
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰਖੇਗਾ ਜਿਹਡ਼ਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰਖੇਗਾ ਕਿ ਤੁਸੀਂ ਉਸਦੇ ਲੋਕਾਂ ਦੀ ਸਹਾਇਤਾ ਨਿਰੰਤਰ ਕਰ ਰਹੇ ਹੋ।
ਇਬਰਾਨੀਆਂ 6 : 11 (ERVPA)
ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ।
ਇਬਰਾਨੀਆਂ 6 : 12 (ERVPA)
ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹਡ਼ੇ ਪਰਮੇਸ਼ੁਰ ਵਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਦਿਆਂ ਨੂੰ ਪ੍ਰਾਪਤ ਕੀਤਾ ਹੈ।
ਇਬਰਾਨੀਆਂ 6 : 13 (ERVPA)
ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਦਾ ਕੀਤਾ। ਜਿਵੇਂ ਕਿ ਉਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
ਇਬਰਾਨੀਆਂ 6 : 14 (ERVPA)
ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”
ਇਬਰਾਨੀਆਂ 6 : 15 (ERVPA)
ਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਦਾ ਕੀਤਾ ਸੀ।
ਇਬਰਾਨੀਆਂ 6 : 16 (ERVPA)
ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।
ਇਬਰਾਨੀਆਂ 6 : 17 (ERVPA)
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸਦੇ ਵਾਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
ਇਬਰਾਨੀਆਂ 6 : 18 (ERVPA)
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹਡ਼ੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
ਇਬਰਾਨੀਆਂ 6 : 19 (ERVPA)
ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮੇ ਲਈ ਸੁਰਖਿਆ ਹੈ। ਇਹਪਰਦੇ ਪਿਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
ਇਬਰਾਨੀਆਂ 6 : 20 (ERVPA)
ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁਕਿਆ ਹੈ ਅਤੇ ਉਸਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।
❮
❯
1
2
3
4
5
6
7
8
9
10
11
12
13
14
15
16
17
18
19
20