ਇਬਰਾਨੀਆਂ 7 : 1 (ERVPA)
ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ।
ਇਬਰਾਨੀਆਂ 7 : 2 (ERVPA)
ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ”
ਇਬਰਾਨੀਆਂ 7 : 3 (ERVPA)
“ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰਖਦਾ ਹੈ।
ਇਬਰਾਨੀਆਂ 7 : 4 (ERVPA)
ਤੁਸੀਂ ਦੇਖ ਸਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲਡ਼ਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।
ਇਬਰਾਨੀਆਂ 7 : 5 (ERVPA)
ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹਡ਼ੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
ਇਬਰਾਨੀਆਂ 7 : 6 (ERVPA)
ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸਨੇ ਅਬਰਾਹਾਵ ਨੂੰ - ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਦੇ ਸਨ - ਅਸੀਸ ਦਿੱਤੀ।
ਇਬਰਾਨੀਆਂ 7 : 7 (ERVPA)
ਅਤੇ ਸਾਰੇ ਲੋਕ ਜਾਣਦੇ ਹਨ ਕਿ ਵਧੇਰੇ ਮਹੱਤਵਪੂਰਣ ਵਿਅਕਤੀ ਘੱਟ ਮਹੱਤਵਪੂਰਣ ਵਿਅਕਤੀ ਨੂੰ ਅਸੀਸ ਦਿੰਦਾ ਹੈ।
ਇਬਰਾਨੀਆਂ 7 : 8 (ERVPA)
ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸਦੇ ਅਨੁਸਾਰ ਸਦੀਵੀ ਜਿਉਂਦਾ ਹੈ।
ਇਬਰਾਨੀਆਂ 7 : 9 (ERVPA)
ਇਹ ਲੇਵੀ ਹੈ ਜਿਹਡ਼ਾ ਲੋਕਾਂ ਪਾਸੋਂ ਦਸਵੰਧ ਇਕਠ੍ਠਾ ਕਰਦਾ ਹੈ ਪਰ ਅਸੀਂ ਆਖ ਸਕਦੇ ਹਾਂਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸਨੂੰ ਦਸਵੰਧ ਦਿੱਤਾ।
ਇਬਰਾਨੀਆਂ 7 : 10 (ERVPA)
ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸ਼ਰੀਰ ਵਿੱਚ ਹੀ ਸੀ।
ਇਬਰਾਨੀਆਂ 7 : 11 (ERVPA)
ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋਡ਼ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹਡ਼ਾ ਆਰੋਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
ਇਬਰਾਨੀਆਂ 7 : 12 (ERVPA)
ਅਤੇ ਜਦੋਂ ਇੱਕ ਵੱਖਰੀ ਤਰ੍ਹਾਂ ਦਾ ਜਾਜਕ ਆਉਂਦਾ ਹੈ, ਤਾਂ ਸ਼ਰ੍ਹਾ ਵੀ ਬਦਲੀ ਜਾਣੀ ਚਾਹੀਦੀ ਹੈ।
ਇਬਰਾਨੀਆਂ 7 : 13 (ERVPA)
ਅਸੀਂ ਇਹ ਗੱਲਾਂ ਮਸੀਹ ਬਾਰੇ ਆਖ ਰਹੇ ਹਾਂ। ਉਹ ਇੱਕ ਵੱਖਰੇ ਪਰਿਵਾਰਕ ਸਮੂਹ ਤੋਂ ਸੀ। ਉਸ ਘਰਾਣੇ ਵਿੱਚੋਂ ਕਦੇ ਵੀ ਕਿਸੇ ਨੇ ਜਗਵੇਦੀ ਤੇ ਇੱਕ ਜਾਜਕ ਦੀ ਤਰ੍ਹਾਂ ਸੇਵਾ ਨਹੀਂ ਕੀਤੀ।
ਇਬਰਾਨੀਆਂ 7 : 14 (ERVPA)
ਕਿਉਂਕਿ ਇਹ ਸਪਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।
ਇਬਰਾਨੀਆਂ 7 : 15 (ERVPA)
ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹਡ਼ਾ ਮਲਕਿਸਿਦਕ ਵਰਗਾ ਹੈ।
ਇਬਰਾਨੀਆਂ 7 : 16 (ERVPA)
ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹਡ਼ੀ ਸਦਾ ਜਾਰੀ ਰਹਿੰਦੀ ਹੈ।
ਇਬਰਾਨੀਆਂ 7 : 17 (ERVPA)
ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ; “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”
ਇਬਰਾਨੀਆਂ 7 : 18 (ERVPA)
ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁਜਿਆ ਹੈ ਕਿਉਂਕਿ ਇਹ ਕਮਜ਼ੋਰ ਤੇ ਵਿਅਰਥ ਸੀ।
ਇਬਰਾਨੀਆਂ 7 : 19 (ERVPA)
ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸਕਦੇ ਹਾਂ।
ਇਬਰਾਨੀਆਂ 7 : 20 (ERVPA)
ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉਥੇ ਕੋਈ ਸੌਂਹ ਨਹੀਂ ਸੀ।
ਇਬਰਾਨੀਆਂ 7 : 21 (ERVPA)
ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸਨੂੰ ਆਖਿਆ; “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ; ‘ਤੂੰ ਸਦਾ ਲਈ ਇੱਕ ਜਾਜਕ ਹੈ।”‘ ਜ਼ਬੂਰ 110:4
ਇਬਰਾਨੀਆਂ 7 : 22 (ERVPA)
ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
ਇਬਰਾਨੀਆਂ 7 : 23 (ERVPA)
ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।
ਇਬਰਾਨੀਆਂ 7 : 24 (ERVPA)
ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ।
ਇਬਰਾਨੀਆਂ 7 : 25 (ERVPA)
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸਕਦਾ ਹੈ ਜਿਹਡ਼ੇ ਉਸਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁਖ ਆਉਂਦੇ ਹਨ।
ਇਬਰਾਨੀਆਂ 7 : 26 (ERVPA)
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋਡ਼ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁਕਿਆ ਗਿਆ ਹੈ।
ਇਬਰਾਨੀਆਂ 7 : 27 (ERVPA)
ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋਡ਼ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
ਇਬਰਾਨੀਆਂ 7 : 28 (ERVPA)
ਸ਼ਰ੍ਹਾ ਸਰਦਾਰ ਜਾਜਕੰ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹਡ਼ੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28