ਯੂਹੰਨਾ 7 : 1 (ERVPA)
ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸਨੂੰ ਮਾਰਨਾ ਚਾਹੁੰਦੇ ਸਨ।
ਯੂਹੰਨਾ 7 : 2 (ERVPA)
ਯਹੂਦੀਆਂ ਲਈ ਡੇਰਿਆਂ ਦੇ ਪੁਰਬ ਦਾ ਸਮਾਂ ਨੇਡ਼ੇ ਆ ਰਿਹਾ ਸੀ।
ਯੂਹੰਨਾ 7 : 3 (ERVPA)
ਇਸ ਲਈ ਯਿਸੂ ਦੇ ਭਰਾਵਾਂ ਨੇ ਉਸਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹਡ਼ੇ ਕਰਿਸ਼ਮੇ ਤੂੰ ਕਰਦਾ ਹੈਂ ਉਥੇ ਤੇਰੇ ਚੇਲੇ ਵੇਖ ਸਕਣ,
ਯੂਹੰਨਾ 7 : 4 (ERVPA)
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹਡ਼ੇ ਅਨੋਖੇ ਕੰਮ ਤੂੰ ਕਰਦਾ ਹੈਂ।”
ਯੂਹੰਨਾ 7 : 5 (ERVPA)
ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।
ਯੂਹੰਨਾ 7 : 6 (ERVPA)
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
ਯੂਹੰਨਾ 7 : 7 (ERVPA)
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈਡ਼ੇ ਕੰਮ ਕਰਦੇ ਹਨ।
ਯੂਹੰਨਾ 7 : 8 (ERVPA)
ਇਸ ਲਈ ਤਿਉਹਾਰ ਤੇ ਤੁਸੀਂ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਵਕਤ ਨਹੀਂ ਆਇਆ।”
ਯੂਹੰਨਾ 7 : 9 (ERVPA)
ਇਹ ਆਖਣ ਤੋਂ ਬਾਦ ਯਿਸੂ ਗਲੀਲ ਵਿੱਚ ਹੀ ਠਹਿਰਿਆ।
ਯੂਹੰਨਾ 7 : 10 (ERVPA)
ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਮ੍ਹਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
ਯੂਹੰਨਾ 7 : 11 (ERVPA)
ਉਥੇ ਯਹੂਦੀ ਤਿਉਹਾਰ ਦੇ ਇਕਠ ਵਿੱਚ ਯਿਸੂ ਨੂੰ ਲਭਣ ਲੱਗੇ ਅਤੇ ਆਖਿਆ, “ਉਹ ਕਿਥੇ ਹੈ?”
ਯੂਹੰਨਾ 7 : 12 (ERVPA)
ਉਥੇ ਬਡ਼ੀ ਭੀਡ਼ ਇਕੱਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
ਯੂਹੰਨਾ 7 : 13 (ERVPA)
ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।
ਯੂਹੰਨਾ 7 : 14 (ERVPA)
ਤਕਰੀਬਨ ਅਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
ਯੂਹੰਨਾ 7 : 15 (ERVPA)
ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿਖਿਆ?”
ਯੂਹੰਨਾ 7 : 16 (ERVPA)
ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
ਯੂਹੰਨਾ 7 : 17 (ERVPA)
ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
ਯੂਹੰਨਾ 7 : 18 (ERVPA)
ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹਡ਼ਾ, ਉਸਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
ਯੂਹੰਨਾ 7 : 19 (ERVPA)
ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
ਯੂਹੰਨਾ 7 : 20 (ERVPA)
ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
ਯੂਹੰਨਾ 7 : 21 (ERVPA)
ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
ਯੂਹੰਨਾ 7 : 22 (ERVPA)
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
ਯੂਹੰਨਾ 7 : 23 (ERVPA)
ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸ਼ਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
ਯੂਹੰਨਾ 7 : 24 (ERVPA)
ਕਿਸੇ ਚੀਜ਼ ਦੇ ਬਾਹਰੀ ਅਕਾਰ ਤੋਂ ਨਿਰਣਾ ਨਾ ਕਰੋ ਬਲਕਿ ਜੋ ਠੀਕ ਹੈ ਉਸਦੇ ਅਧਾਰ ਤੇ ਨਿਰਣਾ ਕਰੋ।”
ਯੂਹੰਨਾ 7 : 25 (ERVPA)
ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸਕਦਾ ਹੈ ਜਿਸਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।”
ਯੂਹੰਨਾ 7 : 26 (ERVPA)
ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸਨੂੰ ਮਸੀਹ ਮੰਨ ਲਿਆ ਹੋਵੇ।
ਯੂਹੰਨਾ 7 : 27 (ERVPA)
ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿਥੋਂ ਦਾ ਹੈ?”
ਯੂਹੰਨਾ 7 : 28 (ERVPA)
ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿਥੋਂ ਆਇਆ ਹਾਂ। ਪਰ ਮੈਂ ਇਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹਡ਼ਾ ਸੱਚਾ ਹੈ। ਪਰ ਤੁਸੀਂ ਉਸਨੂੰ ਨਹੀਂ ਜਾਣਦੇ।
ਯੂਹੰਨਾ 7 : 29 (ERVPA)
ਪਰ ਮੈਂ ਉਸਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸਨੇ ਮੈਨੂੰ ਭੇਜਿਆ ਹੈ।”
ਯੂਹੰਨਾ 7 : 30 (ERVPA)
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸਨੂੰ ਫ਼ਡ਼ਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸਨੂੰ ਛੂਹ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।
ਯੂਹੰਨਾ 7 : 31 (ERVPA)
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵਧ੍ਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
ਯੂਹੰਨਾ 7 : 32 (ERVPA)
ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
ਯੂਹੰਨਾ 7 : 33 (ERVPA)
ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋਡ਼ਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਵਾਂਗਾ, ਜਿਸਨੇ ਮੈਨੂੰ ਇਥੇ ਭੇਜਿਆ ਹੈ।
ਯੂਹੰਨਾ 7 : 34 (ERVPA)
ਤੁਸੀਂ ਮੈਨੂੰ ਲਭੋਂਗੇ ਪਰ ਲਭ ਨਾ ਸਕੋਂਗੇ ਕਿਉਂਕਿ ਤੁਸੀਂ ਉਥੇ ਨਹੀਂ ਪਹੁੰਚ ਪਾਵੋਂਗੇ ਜਿਥੇ ਮੈਂ ਹਾਂ।”
ਯੂਹੰਨਾ 7 : 35 (ERVPA)
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿਥੇ ਚਲਾ ਜਾਵੇਗਾ ਜਿਥੇ ਕਿ ਅਸੀਂ ਇਸਨੂੰ ਲਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?
ਯੂਹੰਨਾ 7 : 36 (ERVPA)
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲਭੋਂਗੇ ਪਰ ਮੈਨੂੰ ਭਾਲ ਨਹੀਂ ਸਕੋਂਗ਼ੇ। ਅਤੇ ਤੁਸੀਂ ਉਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
ਯੂਹੰਨਾ 7 : 37 (ERVPA)
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸਨੂੰ ਮੇਰੇ ਕੋਲ ਆਕੇ ਪੀਣ ਦਿਉ।
ਯੂਹੰਨਾ 7 : 38 (ERVPA)
ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸਦੇ ਦਿਲ ਵੱਲੋਂ ਵਹਿਣਗੇ।”
ਯੂਹੰਨਾ 7 : 39 (ERVPA)
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸਨੂੰ ਪ੍ਰਾਪਤ ਕਰ ਸਕਣਗੇ। ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਮਹਿਮਾ ਲਈ ਉਭਾਰਿਆ ਨਹੀਂ ਸੀ ਗਿਆ।
ਯੂਹੰਨਾ 7 : 40 (ERVPA)
ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
ਯੂਹੰਨਾ 7 : 41 (ERVPA)
ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹ ਗਲੀਲ ਵਿੱਚ ਨਹੀਂ ਗਾ।
ਯੂਹੰਨਾ 7 : 42 (ERVPA)
ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿਥੇ ਦਾਊਦ ਰਹਿੰਦਾ ਸੀ।”
ਯੂਹੰਨਾ 7 : 43 (ERVPA)
ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।
ਯੂਹੰਨਾ 7 : 44 (ERVPA)
ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸਨੂੰ ਹੱਥ ਨਾ ਪਾਇਆ।
ਯੂਹੰਨਾ 7 : 45 (ERVPA)
ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
ਯੂਹੰਨਾ 7 : 46 (ERVPA)
ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
ਯੂਹੰਨਾ 7 : 47 (ERVPA)
ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸਦਾ ਭਾਵ ਇਹ ਹੈ ਕਿ ਉਸਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।
ਯੂਹੰਨਾ 7 : 48 (ERVPA)
ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!
ਯੂਹੰਨਾ 7 : 49 (ERVPA)
ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
ਯੂਹੰਨਾ 7 : 50 (ERVPA)
ਉਸਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
ਯੂਹੰਨਾ 7 : 51 (ERVPA)
ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸਨੇ ਕੀ ਕੀਤਾ ਹੈ?”
ਯੂਹੰਨਾ 7 : 52 (ERVPA)
ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪਢ਼ੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
ਯੂਹੰਨਾ 7 : 53 (ERVPA)
ਸਾਰੇ ਯਹੂਦੀ ਆਗੂ ਉਥੋਂ ਆਪੋ-ਆਪਣੇ ਘਰ ਚਲੇ ਗਏ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53